Indian Language Bible Word Collections
John 19:16
John Chapters
John 19 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
John Chapters
John 19 Verses
1
|
ਤਦ ਫਿਰ ਪਿਲਾਤੁਸ ਨੇ ਯਿਸੂ ਨੂੰ ਫ਼ਡ਼ਕੇ ਕੋਡ਼ੇ ਮਾਰਨ ਦਾ ਹੁਕਮ ਦਿੱਤਾ |
2
|
ਸੈਨਕਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਸਦੇ ਸਿਰ ਤੇ ਪਾਇਆ ਅਤੇ ਉਸਨੂੰ ਬੈਂਗਨੀ ਚੋਲਾ ਪਹਿਨਾਇਆ। |
3
|
ਬਾਰ-ਬਾਰ ਸੈਨਕ ਆਉਣ ਅਤੇ ਉਸਨੂੰ ਆਕੇ ਠਿਠ ਕਰਨ ਲੱਗੇ, “ਹੇ ਯਹੂਦੀਆਂ ਦੇ ਰਾਜਾ, ਨਮਸਕਾਰ।” ਇਸਦੇ ਨਾਲ ਹੀ ਉਸਦੇ ਮੂੰਹ ਤੇ ਚਪੇਡ਼ਾਂ ਵੀ ਮਾਰਦੇ ਰਹੇ। |
4
|
ਪਿਲਾਤੁਸ ਨੇ ਫਿਰ ਬਾਹਰ ਆਕੇ ਯਹੂਦੀਆਂ ਨੂੰ ਆਖਿਆ, “ਵੇਖੋ, ਮੈਂ ਉਸਨੂੰ ਬਾਹਰ ਤੁਹਾਡੇ ਕੋਲ ਲਿਆ ਰਿਹਾ ਹਾਂ। ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਮੈਨੂੰ ਉਸਤੇ ਦੋਸ਼ ਲਾਉਣ ਵਾਸਤੇ ਕੁਝ ਵੀ ਨਹੀਂ ਲਭਿਆ।” |
5
|
ਫਿਰ ਯਿਸੂ ਬਾਹਰ ਆਇਆ, ਉਸਦੇ ਸਿਰ ਤੇ ਕੰਡਿਆਂ ਦਾ ਤਾਜ ਅਤੇ ਸ਼ਰੀਰ ਦੁਆਲੇ ਬੈਂਗਨੀ ਚੋਗਾ ਪਾਇਆ ਹੋਇਆ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਵੇਖੋ, ਇਸ ਮਨੁੱਖ ਨੂੰ ਇਹ ਹੈ।” |
6
|
ਜਦੋਂ ਰਧਾਨ ਜਾਜਕਾਂ ਅਤੇ ਯਹੂਦੀ ਪਹਿਰੇਦਾਰਾਂ ਨੇ ਇਸਨੂੰ ਵੇਖਿਆ ਤਾਂ ਉਨ੍ਹਾਂ ਰੌਲਾ ਪਾਇਆ, “ਇਸਨੂੰ ਸਲੀਬ ਦਿਓ! ਸਲੀਬ ਦਿਓ!” ਪਰ ਪਿਲਾਤੁਸ ਨੇ ਕਿਹਾ, “ਤੁਸੀਂ ਆਪੇ ਇਸਨੂੰ ਲੈ ਜਾਵੋ ਅਤੇ ਸਲੀਬ ਦੇ ਦਿਓ, ਪਰ ਮੈਨੂੰ ਇਸਤੇ ਦੋਸ਼ ਲਾਉਣ ਲਈ ਕੁਝ ਵੀ ਨਹੀਂ ਲਭਿਆ।” |
7
|
ਯਹੂਦੀਆਂ ਨੇ ਆਖਿਆ, “ਸਾਡੇ ਕੋਲ ਸ਼ਰ੍ਹਾ ਹੈ ਅਤੇ ਇਸਦੇ ਅਨੁਸਾਰ ਇਹ ਮਰਨ ਯੋਗ ਹੈ ਕਿਉਂਕਿ ਇਸਨੇ ਇਹ ਆਖਿਆ ਹੈ ਕਿ ਇਹ ਪਰਮੇਸ਼ੁਰ ਦਾ ਪੁੱਤਰ ਹੈ।” |
8
|
ਜਦ ਪਿਲਾਤੁਸ ਨੇ ਇਹ ਗੱਲ ਸੁਣੀ ਤਦ ਉਹ ਹੋਰ ਵੀ ਡਰ ਗਿਆ। |
9
|
ਉਹ ਮੁਡ਼ ਮਹਿਲ ਨੂੰ ਗਿਆ ਅਤੇ ਯਿਸੂ ਨੂੰ ਆਖਿਆ, “ਤੂੰ ਕਿਥੋਂ ਆਇਆ ਹੈਂ?” ਪਰ ਯਿਸੂ ਨੇ ਉਸਨੂੰ ਕੋਈ ਜਵਾਬ ਨਾ ਦਿੱਤਾ। |
10
|
ਪਿਲਾਤੁਸ ਨੇ ਕਿਹਾ, “ਕੀ ਤੂੰ ਮੇਰੇ ਨਾਲ ਬੋਲਣ ਤੋਂ ਇਨਕਾਰੀ ਹੈਂ? ਕੀ ਤੂੰ ਨਹੀਂ ਜਾਣਦਾ ਕਿ ਮੇਰੇ ਕੋਲ ਸ਼ਕਤੀ ਹੈ ਕਿ ਮੈਂ ਭਾਵੇਂ ਤੈਨੂੰ ਛੱਡ ਦੇਵਾਂ ਤੇ ਭਾਵੇਂ ਸਲੀਬ ਤੇ ਮਾਰ ਦੇਵਾਂ?” |
11
|
ਯਿਸੂ ਨੇ ਆਖਿਆ, “ਇਹ ਸ਼ਕਤੀ, ਜੋ ਮੇਰੇ ਉੱਪਰ ਤੇਰੇ ਕੋਲ ਹੈ ਪਰਮੇਸ਼ੁਰ ਦੁਆਰਾ ਦਿੱਤੀ ਹੋਈ ਹੈ। ਇਸ ਲਈ ਜਿਸ ਆਦਮੀ ਨੇ ਮੈਨੂੰ ਤੇਰੇ ਹੱਥੀ ਫ਼ਡ਼ਵਾਇਆ ਹੈ ਉਹ ਵਧ੍ਧ ਪਾਪ ਦਾ ਦੋਸ਼ੀ ਹੈ।” |
12
|
ਇਸਤੋਂ ਬਾਦ ਪਿਲਾਤੁਸ ਨੇ ਯਿਸੂ ਨੂੰ ਅਜ਼ਾਦ ਕਰਨ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਯਹੂਦੀ ਰੌਲਾ ਪਾ ਰਹੇ ਸਨ, “ਜੋ ਕੋਈ ਵੀ ਇਸਨੂੰ ਬਾਦਸ਼ਾਹ ਠਹਿਰਾਵੇਗਾ ਉਹ ਕੈਸਰ ਦੇ ਖਿਲਾਫ਼ ਹੈ। ਇਸ ਲਈ ਜੇਕਰ ਤੂੰ ਇਸ ਆਦਮੀ ਨੂੰ ਛੱਡੇਂਗਾ ਤਾਂ ਇਸਦਾ ਮਤਲਬ ਤੂੰ ਕੈਸਰ ਦਾ ਮਿੱਤਰ ਨਹੀਂ ਹੈ।” |
13
|
ਪਿਲਾਤੁਸ ਇਹ ਗੱਲਾਂ ਸੁਣਕੇ ਯਿਸੂ ਨੂੰ ਬਾਹਰ ਪੱਥਰ ਦੇ ਚਬੂਤਰੇ ਨਾਂ ਦੇ ਥਾਂ ਕੋਲ ਲਿਆਇਆ। (ਜਿਸਨੂੰ ਇਬਰਾਨੀ ਭਾਸ਼ਾ ਵਿੱਚ “ਗਬ੍ਬਥਾ” ਆਖਿਆ ਜਾਂਦਾ ਹੈ) ਅਤੇ ਨਿਆਂਕਾਰ ਦੀ ਕੁਰਸੀ ਤੇ ਬੈਠ ਗਿਆ। |
14
|
ਇਹ ਤਕਰੀਬਨ ਦੁਪਿਹਰ ਸੀ ਅਤੇ ਇਹ ਪਸਾਹ ਦੇ ਤਿਉਹਾਰ ਦੀ ਤਿਆਰੀ ਦਾ ਦਿਨ ਸੀ। ਪਿਲਾਤੁਸ ਨੇ ਯਹੂਦੀਆਂ ਨੂੰ ਕਿਹਾ, “ਇਹ ਵੇਖੋ, ਤੁਹਾਡਾ ਰਾਜਾ ਇਥੇ ਹੈ।” |
15
|
ਯਹੂਦੀਆਂ ਨੇ ਡੰਡ ਪਾਈ, “ਇਸਨੂੰ ਦੂਰ ਲੈ ਜਾਓ, ਇਸਨੂੰ ਲੈ ਜਾਓ ਅਤੇ ਇਸਨੂੰ ਸਲੀਬ ਦਿਓ।” ਪਿਲਾਤੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਰਾਜੇ ਨੂੰ ਸਲੀਬ ਦੇਵਾਂ?” ਪ੍ਰਧਾਨ ਜਾਜਕ ਨੇ ਆਖਿਆ, “ਸਾਡਾ ਸਿਰਫ਼ ਇੱਕ ਹੀ ਰਾਜਾ ਹੈ, ਕੈਸਰ।” |
16
|
ਤਾਂ ਪਿਲਾਤੁਸ ਨੇ ਯਿਸੂ ਨੂੰ ਸਲੀਬ ਦੇਣ ਲਈ ਯਹੂਦੀਆਂ ਦੇ ਹਵਾਲੇ ਕਰ ਦਿੱਤਾ। ਸਿਪਾਹੀ ਯਿਸੂ ਨੂੰ ਲੈ ਗਏ। |
17
|
ਉਸਨੇ ਆਪਣੀ ਸਲੀਬ ਆਪ ਚੁੱਕੀ ਅਤੇ ਖੋਪਰੀ ਨਾਮੇਂ ਥਾਂ ਉੱਤੇ ਗਿਆ। ਅਤੇ ਇਬਰਾਨੀ ਭਾਸ਼ਾ ਵਿੱਚ ਉਸਨੂੰ “ਗਲਗਥਾ” ਕਹਿੰਦੇ ਹਨ। |
18
|
ਉਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸਦੇ ਦੋਹੀਂ ਪਾਸੀ ਅਤੇ ਯਿਸੂ ਵਿਚਾਲੇ। |
19
|
ਪਿਲਾਤੁਸ ਨੇ ਇੱਕ ਚਿੰਨ੍ਹ ਪੱਟੀ ਲਿਖਵਾ ਕੇ ਸਲੀਬ ਉੱਪਰ ਟਂਗਵਾਈ ਜਿਸਤੇ ਇਹ ਲਿਖਿਆ ਹੋਇਆ ਸੀ, “ਯਿਸੂ ਨਾਸਰਤ ਯਹੂਦੀਆਂ ਦਾ ਰਾਜਾ।” |
20
|
ਇਹ ਚਿੰਨ੍ਹ ਪੱਟੀ ਇਬਰਾਨੀ, ਲਾਤੀਨੀ ਅਤੇ ਯੂਨਾਨੀ ਭਾਸ਼ਾ ਵਿੱਚ ਲਿਖੀ ਹੋਈ ਸੀ। ਬਹੁਤ ਸਾਰੇ ਯਹੂਦੀਆਂ ਨੇ ਇਹ ਸੰਕੇਤ ਪਢ਼ਿਆ, ਕਿਉਂਕਿ ਜਿਸ ਜਗ੍ਹਾ ਉਸਨੂੰ ਸਲੀਬ ਦਿੱਤੀ ਗਈ ਸੀ, ਸ਼ਹਿਰ ਦੇ ਨੇਡ਼ੇ ਹੀ ਸੀ। |
21
|
ਪਰਧਾਨ ਯਹੂਦੀ ਜਾਜਕਾਂ ਨੇ ਪਿਲਾਤੁਸ ਨੂੰ ਕਿਹਾ ਕਿ, “ਇਹ ਨਾ ਲਿਖ, ‘ਉਹ ਯਹੂਦੀਆ ਦਾ ਰਾਜਾ ਹੈ।’ ਸਗੋਂ ਇਹ ਲਿਖ ਕਿ, ‘ਉਸਨੇ ਆਖਿਆ, ਕਿ ਮੈਂ ਯਹੂਦੀਆਂ ਦਾ ਰਾਜਾ ਹਾਂ।”‘ |
22
|
ਪਿਲਾਤੁਸ ਨੇ ਆਖਿਆ, “ਜੋ ਮੈਂ ਲਿਖਿਆ ਹੈ, ਉਸਨੂੰ ਮੈਂ ਹੁਣ ਨਹੀਂ ਬਦਲ ਸਕਦਾ।” |
23
|
ਜਦੋਂ ਸੈਨਕਾਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸਦੇ ਵਸਤਰ ਲਏ ਅਤੇ ਉਨ੍ਹਾਂ ਨੂੰ ਚਾਰ ਹਿਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁਡ਼ਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਥੱਲੇ ਤੱਕ ਇੱਕੋ ਹੀ ਟੁਕਡ਼ੇ ਦਾ ਬਣਿਆ ਹੋਇਆ ਸੀ। |
24
|
ਸਿਪਾਹੀਆਂ ਨੇ ਆਪਸ ਵਿੱਚ ਕਿਹਾ, “ਸਾਨੂੰ ਇਸ ਕੁਡ਼ਤੇ ਨੂੰ ਹਿਸਿਆਂ ਵਿੱਚ ਨਹੀਂ ਪਾਡ਼ਨਾ ਚਾਹੀਦਾ, ਸਗੋਂ ਅਸੀਂ ਪਰਚੀਆਂ ਪਾਕੇ ਵੇਖ ਲੈਦੇ ਹਾਂ ਇਹ ਕਿਸ ਦੇ ਹਿੱਸੇ ਆਉਂਦਾ ਹੈ। ਇਹ ਇਸ ਲਈ ਹੋਇਆ ਤਾਂ ਜੋ ਪੋਥੀ ਦਾ ਕਥਨ ਪੂਰਾ ਹੋ ਸਕੇ। “ਉਨ੍ਹਾਂ ਮੇਰੇ ਵਸਤਰ ਵੀ ਆਪਸ ‘ਚ ਵੰਡ ਲਏ ਅਤੇ ਮੇਰੇ ਕੱਪਡ਼ਿਆਂ ਤੇ ਪਰਚੀ ਸੁੱਟੀ।” ਜ਼ਬੂਰ 22:18 ਤਾਂ ਸਿਪਾਹੀ ਨੇ ਇਉਂ ਕੀਤਾ। |
25
|
ਯਿਸੂ ਦੀ ਮਾਤਾ ਉਸਦੀ ਸਲੀਬ ਦੇ ਕੋਲ ਖਢ਼ੀ ਸੀ। ਉਸਦੀ ਮਾਂ ਦੀ ਭੈਣ, ਕਲੋਪਸ ਦੀ ਪਤਨੀ ਮਰਿਯਮ ਅਤੇ ਮਰਿਯਮ ਮਗਦਲੀਨੀ ਵੀ ਖਲੋਤੀਆਂ ਸਨ। |
26
|
ਯਿਸੂ ਨੇ ਆਪਣੀ ਮਾਤਾ ਨੂੰ ਵੇਖਿਆ। ਅਤੇ ਜਿਸ ਚੇਲੇ ਨੂੰ ਬਡ਼ਾ ਪਿਆਰ ਕੀਤਾ ਸੀ ਵੀ ਉਥੇ ਹੀ ਖਢ਼ਾ ਸੀ ਤਾਂ ਉਸਨੇ ਆਪਣੀ ਮਾਤਾ ਨੂੰ ਕਿਹਾ, “ਪਿਆਰੀ ਔਰਤ! ਇਹ ਰਿਹਾ ਤੇਰਾ ਪੁੱਤਰ।” |
27
|
ਤਦ ਯਿਸੂ ਨੇ ਉਸ ਚੇਲੇ ਨੂੰ ਆਖਿਆ, “ਤੇਰੀ ਮਾਤਾ ਇਥੇ ਹੈ।” ਤਾਂ ਇਸਤੋਂ ਬਾਦ ਉਹ ਚੇਲਾ ਯਿਸੂ ਦੀ ਮਾਤਾ ਨੂੰ ਆਪਣੇ ਘਰ ਆਪਣੇ ਕੋਲ ਲੈ ਗਿਆ। |
28
|
ਯਿਸੂ ਜਾਣਦਾ ਸੀ ਕਿ ਸਭ ਕੁਝ ਸੰਪੂਰਨ ਹੋ ਚੁਕਿਆ ਸੀ। ਇਸ ਲਈ ਪੋਥੀ ਵਿੱਚ ਜੋ ਲਿਖਿਆ ਹੈ ਉਸਨੂੰ ਪੂਰਾ ਕਰਨ ਲਈ ਉਸਨੇ ਆਖਿਆ, “ਮੈਂ ਪਿਆਸਾ ਹਾਂ।” |
29
|
ਉਥੇ ਇੱਕ ਵੱਡਾ ਮਰਤਬਾਨ ਸਿਰਕੇ ਦਾ ਭਰਿਆ ਹੋਇਆ ਸੀ ਤਾਂ ਸਿਪਾਹੀਆਂ ਨੇ ਇੱਕ ਸਪੰਜ ਨੂੰ ਉਸ ਵਿੱਚ ਭਿਗੋਇਆ ਅਤੇ ਉਸ ਸਪੰਜ ਨੂੰ ਜ਼ੂਫ਼ੇ ਨਾਂ ਦੇ ਪੌਧੇ ਦੀ ਟਹਿਣੀ ਨਾਲ ਬੰਨ੍ਹਕੇ, ਉਸਨੂੰ ਯਿਸੂ ਦੇ ਮੂੰਹ ਤੱਕ ਉੱਪਰ ਉਠਾਇਆ। |
30
|
ਜਦ ਯਿਸੂ ਨੇ ਸਿਰਕੇ ਦਾ ਸਵਾਦ ਵੇਖਿਆ, ਉਸਨੇ ਆਖਿਆ, “ਇਹ ਪੂਰਾ ਹੋ ਗਿਆ ਹੈ।” ਤਦ ਯਿਸੂ ਨੇ ਆਪਣਾ ਸਿਰ ਨਿਵਾਇਆ ਅਤੇ ਜਾਨ ਦੇ ਦਿੱਤੀ। |
31
|
ਇਹ ਦਿਨ ਤਿਆਰੀ ਦਾ ਦਿਨ ਸੀ ਅਤੇ ਅਗਲਾ ਦਿਨ ਸਬਤ ਦਾ ਦਿਨ ਸੀ। ਯਹੂਦੀ ਇਹ ਨਹੀਂ ਚਾਹੁੰਦੇ ਸਨ ਕਿ ਲੋਥਾਂ ਸਲੀਬ ਤੇ ਟਂਗੀਆਂ ਰਹਿਣ। ਕਿਉਂਕਿ ਸਬਤ ਦਾ ਦਿਨ ਉਨ੍ਹਾਂ ਲਈ ਬਹੁਤ ਖਾਸ ਸੀ। ਉਨ੍ਹਾਂ ਪਿਲਾਤੁਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਦੀਆਂ ਲੱਤਾਂ ਤੋਡ਼ਨ ਦੀ ਆਗਿਆ ਦੇਵੇ, ਤਾਂ ਜੋ ਉਹ ਜਲਦੀ ਮਰ ਜਾਣ ਅਤੇ ਸਲੀਬਾਂ ਤੋਂ ਜਲਦੀ ਹੀ ਲੋਥਾਂ ਨੂੰ ਉਤਾਰਿਆ ਜਾ ਸਕੇ। |
32
|
ਤਾਂ ਸਿਪਾਹੀ ਆਏ ਅਤੇ ਉਨ੍ਹਾਂ ਨੇ ਪਹਿਲੇ ਆਦਮੀ ਦੀਆਂ ਲਤ੍ਤਾ ਤੋਡ਼ੀਆਂ ਜਿਸਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਫ਼ੇਰ ਉਨ੍ਹਾਂ ਨੇ ਦੂਜੇ ਆਦਮੀ ਦੀਆਂ ਲੱਤਾਂ ਵੀ ਤੋਡ਼ ਦਿੱਤੀਆਂ। |
33
|
ਪਰ ਜਦੋਂ ਸਿਪਾਹੀ ਯਿਸੂ ਕੋਲ ਪਹੁੰਚੇ ਤਾਂ ਕੀ ਵੇਖਿਆ ਕਿ ਯਿਸੂ ਤਾਂ ਪਹਿਲਾਂ ਹੀ ਮਰ ਚੁੱਕਾ ਹੈ, ਇਸ ਲਈ ਉਨ੍ਹਾਂ ਨੇ ਉਸਦੀਆਂ ਲਤ੍ਤਾ ਨਾ ਤੋਡ਼ੀਆਂ। |
34
|
ਪਰ ਉਨ੍ਹਾਂ ਵਿੱਚੋਂ ਇੱਕ ਸਿਪਾਹੀ ਨੇ ਤਲਵਾਰ ਕਢੀ ਅਤੇ ਯਿਸੂ ਦੀ ਵਖੀ ਵਿੰਨ੍ਹ ਦਿੱਤੀ। ਉਸਦੇ ਸ਼ਰੀਰ ਵਿੱਚੋਂ ਲਹੂ ਅਤੇ ਪਾਣੀ ਆਇਆ। |
35
|
(ਜਿਸਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰ ਸਕੋਂ।) |
36
|
ਇਹ ਪੋਥੀ ਦੀ ਕਹਿਣੀ ਨੂੰ ਪੂਰਾ ਕਰਨ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋਡ਼ੀ ਜਾਵੇਗੀ।” |
37
|
ਅਤੇ ਦੂਜੀ ਪੋਥੀ ਆਖਦੀ ਹੈ, “ਲੋਕ ਉਸ ਵਿਅਕਤੀ ਵੱਲ ਵੇਖਣਗੇ ਜਿਸਨੂੰ ਉਨ੍ਹਾਂ ਨੇ ਤਲਵਾਰ ਨਾਲ ਵਿੰਨ੍ਹਿਆ ਸੀ।” |
38
|
ਇਸਤੋਂ ਬਾਦ ਅਰਿਮਥੇਆ ਦੇ ਯੂਸੁਫ਼ ਨੇ ਪਿਲਾਤੁਸ ਨੂੰ ਯਿਸੂ ਦੇ ਸ਼ਰੀਰ ਨੂੰ ਲੈ ਜਾਣ ਲਈ ਬੇਨਤੀ ਕੀਤੀ। ਕਿਉਂਕਿ ਯੂਸੁਫ਼ ਯਹੂਦੀਆਂ ਤੋਂ ਡਰਦਾ ਸੀ, ਉਹ ਯਿਸੂ ਦਾ ਗੁਪਤ ਚੇਲਾ ਸੀ। ਪਿਲਾਤੁਸ ਨੇ ਉਸਨੂੰ ਯਿਸੂ ਦੇ ਸ਼ਰੀਰ ਨੂੰ ਲੈ ਜਾਣ ਦੀ ਆਗਿਆ ਦੇ ਦਿੱਤੀ ਤਾਂ ਯੂਸੁਫ਼ ਆਇਆ ਅਤੇ ਯਿਸੂ ਦੀ ਲੋਥ ਨੂੰ ਉਥੋਂ ਲੈ ਗਿਆ। |
39
|
ਨਿਕੁਦੇਮੁਸ ਯੂਸੁਫ਼ ਦੇ ਨਾਲ ਗਿਆ। ਨਿਕੁਦੇਮੁਸ ਉਹੀ ਸੀ ਜਿਹਡ਼ਾ ਇੱਕ ਵਾਰ ਰਾਤ ਨੂੰ ਯਿਸੂ ਕੋਲ ਗਿਆ ਸੀ। ਉਹ ਆਪਣੇ ਨਾਲ ਚੌਂਤੀ ਲੀਟਰ ਦੇ ਕਰੀਬ ਗੰਧਰਸ ਨਾਲ ਮਿਸ਼੍ਰਿਤ ਊਦ ਲਿਆਇਆ। |
40
|
ਇਨ੍ਹਾਂ ਦੋਹਾਂ ਆਦਮੀਆਂ ਨੇ ਯਿਸੂ ਦੀ ਲੋਥ ਚੁੱਕੀ ਅਤੇ ਯਹੂਦੀਆਂ ਦੇ ਦਫ਼ਨਾਉਣ ਦੇ ਰਿਵਾਜ਼ ਮੁਤਾਬਕ ਸਮਗਰੀ ਪਾਕੇ ਇੱਕ ਪਤਲੇ ਲਿਨਨ ਦੇ ਕੱਪਡ਼ੇ ਨਾਲ ਉਸਦੇ ਸ਼ਰੀਰ ਨੂੰ ਲਪੇਟਿਆ। |
41
|
ਜਿਸ ਜਗ੍ਹਾ ਯਿਸੂ ਨੂੰ ਸਲੀਬ ਦਿੱਤੀ ਗਈ ਸੀ ਉਥੇ ਇੱਕ ਬਾਗ ਸੀ। ਉਥੇ ਇੱਕ ਨਵੀਂ ਕਬਰ ਸੀ ਜਿਸ ਵਿੱਚ ਕਦੇ ਵੀ ਕਿਸੇ ਨੂੰ ਦਫ਼ਨਾਇਆ ਨਹੀਂ ਗਿਆ ਸੀ। |
42
|
ਆਦਮੀਆਂ ਨੇ ਯਿਸੂ ਨੂੰ ਉਸ ਕਬਰ ਵਿੱਚ ਪਾ ਦਿੱਤਾ ਕਿਉਂਕਿ ਇਹ ਨੇਡ਼ੇ ਸੀ ਅਤੇ ਸਬਤ ਦੇ ਦਿਨ ਲਈ ਤਿਆਰੀ ਦਾ ਦਿਨ ਵੀ ਸੀ। |