Indian Language Bible Word Collections
Luke 11:52
Luke Chapters
Luke 11 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Luke Chapters
Luke 11 Verses
1
|
ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸਦੇ ਇੱਕ ਚੇਲੇ ਨੇ ਉਸਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿਖਾਈ ਸੀ।” |
2
|
ਯਿਸੂ ਨੇ ਚੇਲਿਆਂ ਨੂੰ ਆਖਿਆ, “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਇਹ ਆਖੋ: ‘ਹੇ ਪਿਤਾ! ਤੇਰਾ ਨਾਮ ਹਮੇਸ਼ਾ ਪਵਿੱਤਰ ਮੰਨਿਆ ਜਾਵੇ, ਅਤੇ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਰਾਜ ਆਵੇ। |
3
|
ਹਰ ਰੋਜ ਸਾਨੂੰ ਉਹ ਰੋਟੀ ਦੇ, ਜੋ ਸਾਨੂੰ ਲੋਡ਼ੀਦੀ ਹੈ। |
4
|
ਸਾਡੇ ਪਾਪ ਮਾਫ਼ ਕਰ ਕਿਉਂਕਿ ਜੋ ਸਾਡੇ ਨਾਲ ਗਲਤ ਕਰਦਾ ਹੈ ਅਸੀਂ ਵੀ ਹਰ ਉਸ ਮਨੁੱਖ ਨੂੰ ਖਿਮਾ ਕਰਦੇ ਹਾਂ ਅਤੇ ਸਾਨੂੰ ਪਰਖੇ ਨਾ ਜਾਣ ਦੇਵੀਂ।”‘ |
5
|
[This verse may not be a part of this translation] |
6
|
[This verse may not be a part of this translation] |
7
|
ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁਤ੍ਤੇ ਪਏ ਹਾਂ ਤੇ ਮੈਂ ਹੁਣ ਉਠਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸਕਦਾ।’ |
8
|
ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉਠਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁਛ ਰਹੇ ਹੋ, ਉਹ ਉਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ। |
9
|
ਇਸ ਲਈ ਮੈਂ ਆਖਦਾ ਹਾਂ ਕਿ ਤੁਸੀਂ ਪ੍ਰਭੂ ਕੋਲ ਨਿਰੰਤਰ ਮੰਗੋਂਗੇ ਤਾਂ ਉਹ ਤੁਹਾਨੂੰ ਦੇਵੇਗਾ। ਜੇਕਰ ਢੂਂਡੋਂਗੇ ਤਾਂ ਉਹ ਤੁਹਾਨੂੰ ਲੱਭੇਗਾ, ਲਗਾਤਾਰ ਖਡ਼ਕਾਉਂਦੇ ਰਹੋ ਤਾਂ ਤੁਹਾਡੇ ਲਈ ਦਰਵਾਜਾ ਖੋਲ੍ਹਿਆ ਜਾਵੇਗਾ। |
10
|
ਕਿਉਂਕਿ ਹਰੇਕ ਜੋ ਮੰਗਦਾ ਹੈ ਉਸਨੂੰ ਮਿਲਦਾ ਹੈ, ਜੋ ਲਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹਡ਼ਾ ਮਨੁੱਖ ਦਰਵਾਜ਼ਾ ਖਡ਼ਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ। |
11
|
ਤੁਹਾਡੇ ਵਿੱਚੋਂ ਕਿਹਡ਼ਾ ਹੈ ਜੋ ਇੱਕ ਪਿਤਾ ਵਜੋਂ ਆਪਣੇ ਪੁੱਤਰ ਨੂੰ ਸੱਪ ਦੇਵੇਗਾ ਜਦ ਕਿ ਉਹ ਮਛੀ ਮੰਗਦਾ ਹੈ। |
12
|
ਜਾਂ ਜਦੋਂ ਉਹ ਆਂਡਾ ਮੰਗੇ ਤਾਂ ਤੁਸੀਂ ਬਿਛੂ ਦੇਵੋਂਗੇ? ਨਹੀਂ! |
13
|
ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।” |
14
|
ਇੱਕ ਵਾਰ ਯਿਸੂ ਇੱਕ ਆਦਮੀ ਵਿੱਚੋਂ ਭੂਤ ਕਢ੍ਢ ਰਿਹਾ ਸੀ। ਜੋ ਕਿ ਭੂਤ ਦੇ ਕਬਜ਼ੇ ਕਾਰਣ ਗੂੰਗਾ ਸੀ, ਜਦੋਂ ਭੂਤ ਬਾਹਰ ਆਇਆ ਤਾਂ ਆਦਮੀ ਨੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ਘਟਨਾ ਤੇ ਲੋਕ ਬਡ਼ੇ ਹੈਰਾਨ ਹੋ ਗਏ। |
15
|
ਪਰ ਕੁਝ ਲੋਕਾਂ ਨੇ ਕਿਹਾ, “ਉਹ ਭੂਤਾਂ ਦੇ ਸ਼ਾਸਕ ਬਆਲ-ਜ਼ਬੂਤ ਦੀ ਸਹਾਇਤਾ ਨਾਲ ਭੂਤਾਂ ਨੂੰ ਕਢ੍ਢਦਾ ਹੈ।” |
16
|
ਅਤੇ ਹੋਰਾਂ ਨੇ ਉਸਨੂੰ ਪਰੱਖਣ ਲਈ ਸਵਰਗ ਵੱਲੋਂ ਨਿਸ਼ਾਨ ਦਰਸ਼ਾਉਣ ਲਈ ਆਖਿਆ। |
17
|
ਪਰ ਯਿਸੂ ਉਨ੍ਹਾਂ ਦੇ ਮਨ ਦੀਆਂ ਜਾਣਦਾ ਸੀ ਸੋ ਉਸਨੇ ਲੋਕਾਂ ਨੂੰ ਆਖਿਆ, “ਇੱਕ ਰਾਜ, ਜੋ ਵੰਡਿਆ ਹੋਇਆ ਅਤੇ ਆਪਣੇ ਵਿਰੁੱਧ ਲਡ਼ਦਾ ਹੈ, ਨਸ਼ਟ ਹੋ ਜਾਵੇਗਾ। ਅਤੇ ਇੰਝ ਹੀ ਇੱਕ ਘਰ ਜਿਹਡ਼ਾ ਕਿ ਵੰਡਿਆ ਹੋਇਆ ਹੈ ਅਤੇ ਆਪਣੇ ਵਿਰੁੱਧ ਲਡ਼ਦਾ ਹੈ, ਢਹਿ ਜਾਵੇਗਾ। |
18
|
ਜੇਕਰ ਸ਼ੈਤਾਨ ਆਪਸ ਵਿੱਚ ਵੰਡਿਆ ਹੋਇਆ ਹੈ ਤਾਂ ਉਨ੍ਹਾਂ ਦਾ ਰਾਜ ਕਿਵੇ ਠਹਿਰੇਗਾ? ਮੈਂ ਅਜਿਹਾ ਇਸ ਲਈ ਆਖਦਾ ਕਿਉਂਕਿ ਤੁਸੀਂ ਆਖਦੇ ਹੋ ਕਿ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ। |
19
|
ਅਤੇ ਜੇਕਰ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ ਤਾਂ ਫ਼ਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਬਾਹਰ ਕਢ੍ਢਦੇ ਹਨ? ਇਉਂ ਤੁਹਾਡੇ ਆਪਣੇ ਲੋਕ ਹੀ ਇਹ ਸਾਬਤ ਕਰ ਰਹੇ ਹਨ ਕਿ ਤੁਸੀਂ ਗਲਤ ਹੋ। |
20
|
ਦੂਜੇ ਪਾਸੇ ਮੈਂ ਪਰਮੇਸ਼ੁਰ ਦੀ ਸ਼ਕਤੀ ਦੀ ਸਹਾਇਤਾ ਨਾਲ ਭੂਤ ਬਾਹਰ ਕਢ੍ਢਦਾ ਹਾਂ। ਇਸਦਾ ਅਰਥ ਇਹ ਹੈ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲ ਆ ਪਹੁੰਚਿਆ ਹੈ। |
21
|
“ਜਦੋਂ ਕੋਈ ਤਾਕਤਵਰ ਮਨੁੱਖ ਪੂਰੀ ਤਰ੍ਹਾਂ ਹਥਿਆਰਬੰਦ ਹੁੰਦਾ ਹੈ ਅਤੇ ਆਪਣੇ ਘਰ ਦੀ ਰੱਖਵਾਲੀ ਕਰ ਰਿਹਾ ਹੁੰਦਾ ਹੈ, ਤਾਂ ਉਸਦੀ ਸੰਪਤੀ ਸੁਰਖਿਅਤ ਹੁੰਦੀ ਹੈ। |
22
|
ਪਰ ਜੇਕਰ ਵਧੇਰੇ ਸ਼ਕਤੀਸ਼ਾਲੀ ਆਦਮੀ ਉਸਤੇ ਹਮਲਾ ਕਰਦਾ ਹੈ ਅਤੇ ਉਸਨੂੰ ਹਰਾ ਦਿੰਦਾ ਹੈ ਤਾਂ, ਜਿਨ੍ਹਾਂ ਹਥਿਆਰਾਂ ਉੱਤੇ ਉਹ ਨਿਰਭਰ ਸੀ, ਉਹ ਉਨ੍ਹਾਂ ਨੂੰ ਲੈ ਲੈਂਦਾ ਹੈ। ਅਤੇ ਦੂਜਿਆਂ ਨਾਲ ਲੁੱਟ ਦਾ ਸਮਾਨ ਵੰਡ ਲੈਂਦਾ ਹੈ। |
23
|
ਜੇਕਰ ਕੋਈ ਮੇਰੇ ਨਾਲ ਨਾ ਹੋਕੇ ਸਗੋਂ ਮੇਰੇ ਵਿਰੁੱਧ ਹੈ ਅਤੇ ਜੇਕਰ ਉਹ ਮੇਰੇ ਨਾਲ ਸਾਂਝ ਨਹੀਂ ਕਰਦਾ ਸੋ ਮੇਰੇ ਵਿਰੁੱਧ ਹੈ ਤੇ ਖਿੰਡ ਜਾਂਦਾ ਹੈ। |
24
|
“ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁਕ੍ਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲਭਦਾ ਫ਼ਿਰਦਾ ਹੈ। ਪਰ ਜਦੋਂ ਉਸਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡਕੇ ਆਇਆ ਸੀ ਉਥੇ ਹੀ ਜਾ ਰਿਹਾ ਹਾਂ।’ |
25
|
ਫ਼ਿਰ ਉਹ ਵਾਪਸ ਆਉਂਦਾ ਹੈ ਅਤੇ ਜਦੋਂ ਉਹ ਉਸ ਥਾਂ ਨੂੰ ਸਾਫ਼ ਅਤੇ ਸਜਿਆ ਸ੍ਸਵਰਿਆ ਵੇਖਦਾ ਹੈ। |
26
|
ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹਡ਼ੇ ਉਸ ਨਾਲੋਂ ਵੀ ਵਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵਧ ਭੈਡ਼ੀ ਹੋ ਜਾਂਦੀ ਹੈ।” |
27
|
ਜਦੋਂ ਯਿਸੂ ਨੇ ਇਹ ਸਾਰੀਆਂ ਗੱਲਾਂ ਆਖੀਆਂ ਤਾਂ ਭੀਡ਼ ਵਿੱਚੋਂ ਇੱਕ ਔਰਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਧੰਨ ਹੈ ਉਹ ਮਾਂ ਜਿਸਦੀ ਕੁਖੋਂ ਤੂੰ ਜਨਮ ਲਿਆ ਤੇ ਜਿਸਦਾ ਤੂੰ ਦੁਧ ਪੀਤਾ ਹੈ।” |
28
|
ਪਰ ਯਿਸੂ ਨੇ ਆਖਿਆ, “ਇਹ ਸੱਚ ਹੈ, ਪਰ ਉਹ ਲੋਕ ਵਧੇਰੇ ਧੰਨ ਹੋਣਗੇ ਜੋ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਦੇ ਮੁਤਾਬਿਕ ਹੀ ਚੱਲਦੇ ਹਨ। |
29
|
ਜਦੋਂ ਉਸਦੇ ਕੋਲ ਬਹੁਤ ਲੋਕੀ ਇਕਠ੍ਠੇ ਹੁੰਦੇ ਗਏ ਤਾਂ ਉਸਨੇ ਆਖਿਆ, “ਇਹ ਭ੍ਰਿਸ਼ਟ ਪੀਢ਼ੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ। |
30
|
ਜਿਸ ਤਰ੍ਹਾਂ ਯੂਨਾਹ ਨੀਨ੍ਵਾਹ ਦੇ ਲੋਕਾਂ ਲਈ ਨਿਸ਼ਾਨ ਹੋਇਆ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਇਸ ਪੀਢ਼ੀ ਲਈ ਹੋਵੇਗਾ। |
31
|
ਨਿਰਣੇ ਦੇ ਦਿਨ ਦਖਣ ਦੀ ਰਾਣੀ ਖਢ਼ੀ ਹੋਵੇਗੀ ਅਤੇ ਇਸ ਪੀਢ਼ੀ ਦੇ ਲੋਕਾਂ ਦੇ ਖਿਲਾਫ਼ ਬੋਲੇਗੀ। ਕਿਉਂ? ਕਿਉਂਕਿ ਉਹ ਧਰਤੀ ਦੇ ਦੂਸਰੇ ਸਿਰੇ ਤੋਂ ਸੁਲੇਮਾਨ ਦਾ ਗਿਆਨ ਸੁਨਣ ਲਈ ਸੀ। |
32
|
ਨਿਰਣੇ ਦੇ ਦਿਨ ਨੀਨਵਾਹ ਦੇ ਲੋਕ ਖਢ਼ੇ ਹੋਣਗੇ ਅਤੇ ਇਸ ਪੀਢ਼ੀ ਦੇ ਲੋਕਾਂ ਦੇ ਖਿਲਾਫ਼ ਬੋਲਣਗੇ। ਕਿਉਂ? ਕਿਉਂਕਿ ਜਦੋਂ ਉਨ੍ਹਾਂ ਨੇ ਯੂਨਾਹ ਦੇ ਪ੍ਰਚਾਰ ਸੁਣੇ ਤਾਂ ਉਨ੍ਹਾਂ ਨੇ ਆਪਣੇ ਹਿਰਦੇ ਬਦਲ ਲਏ ਸਨ। ਅਤੇ ਹੁਣ ਵੇਖੋ ਯੂਨਾਹ ਨਾਲੋਂ ਵੀ ਵਧੇਰੇ ਮਹਾਨ ਕੋਈ ਇਥੇ ਹੈ। |
33
|
“ਕੋਈ ਵੀ ਦੀਵਾ ਜਗਾਕੇ ਉਸਨੂੰ ਛੁਪਾਉਂਦਾ ਨਹੀਂ ਜਾਂ ਭਾਂਡੇ ਥੱਲੇ ਨਹੀਂ ਰੱਖਦਾ, ਸਗੋਂ ਇਸਨੂੰ ਸ਼ਮ੍ਹਾਦਾਨ ਉੱਤੇ ਰੱਖਦਾ ਹੈ ਤਾਂ ਕਿ ਇਹ ਆਉਣ ਵਾਲੇ ਲੋਕਾਂ ਦੇ ਰਾਹ ਨੂੰ ਰੌਸ਼ਨ ਕਰੇ। |
34
|
ਤੇਰੀ ਅਖ੍ਖ ਤੇਰੇ ਸ਼ਰੀਰ ਦਾ ਚਾਨਣ ਹੈ, ਇਸਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸ਼ਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸ਼ਰੀਰ ਵੀ ਹਨੇਰੇ ਨਾਲ ਭਰਪੂਰ ਹੈ। |
35
|
ਇਸ ਲਈ ਸਾਵਧਾਨ ਰਹਿਣਾ, ਕਿਤੇ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਨਾ ਹੋ ਜਾਵੇ। |
36
|
ਜੇਕਰ ਤੁਹਾਡਾ ਸਾਰਾ ਸ਼ਰੀਰ ਰੌਸ਼ਨੀ ਨਾਲ ਭਰਪੂਰ ਹੈ ਅਤੇ ਜੇ ਇਸਦਾ ਕੋਈ ਵੀ ਅੰਗ ਹਨੇਰੇ ਵਿੱਚ ਨਹੀਂ ਹੈ, ਫ਼ੇਰ ਸਾਰਾ ਸ਼ਰੀਰ ਰੌਸ਼ਨੀ ਨਾਲ ਭਰਪੂਰ ਹੋਵੇਗਾ, ਜਿਵੇਂ ਕਿ ਇੱਕ ਦੀਪਕ ਦੀ ਰੌਸ਼ਨੀ ਸਭ ਉੱਤੇ ਚਮਕਦੀ ਹੈ।” |
37
|
ਜਦੋਂ ਯਿਸੂ ਗੱਲ ਕਰ ਹਟਿਆ, ਇੱਕ ਫ਼ਰੀਸੀ ਨੇ ਉਸਨੂੰ ਆਪਣੇ ਨਾਲ ਭੋਜਨ ਕਰਨ ਲਈ ਬੇਨਤੀ ਕੀਤੀ। ਤਾਂ ਯਿਸੂ ਮੇਜ ਤੇ ਬੈਠ ਗਿਆ। |
38
|
ਪਰ ਫ਼ਰੀਸੀ ਹੈਰਾਨ ਸੀ ਜਦੋਂ ਉਸਨੇ ਵੇਖਿਆ ਕਿ ਯਿਸੂ ਨੇ ਭੋਜਨ ਖਾਣ ਤੋਂ ਪਹਿਲਾਂ ਆਪਣੇ ਹੱਥ ਨਹੀਂ ਧੋਤੇ ਸਨ। |
39
|
ਪਰ ਪ੍ਰਭੂ ਨੇ ਉਸਨੂੰ ਕਿਹਾ, “ਤੁਸੀਂ ਫ਼ਰੀਸੀ ਆਪਣੇ ਪਿਆਲੇ ਅਤੇ ਥਾਲੀਆਂ ਬਾਹਰੋਂ ਹੀ ਸਾਫ਼ ਕਰਦੇ ਹੋ ਪਰ ਤੁਹਾਡਾ ਅੰਦਰ ਲਾਲਚ ਅਤੇ ਬਦੀ ਨਾਲ ਭਰਪੂਰ ਹੈ। |
40
|
ਹੇ ਮੂਰਖੋ! ਕੀ ਜਿਸਨੇ ਬਾਹਰੋਂ ਬਣਾਇਆ, ਉਸਨੇ ਹੀ, ਅੰਦਰੋਂ ਨਹੀਂ ਬਣਾਇਆ? |
41
|
ਇਸਲਈ ਜੋ ਕੁਝ ਵੀ ਅੰਦਰ ਹੈ, ਉਹ ਲੋਡ਼ਵੰਦ ਨੂੰ ਦਿਉ। ਫ਼ੇਰ ਤੁਹਾਡੇ ਲਈ ਸਭ ਕੁਝ ਸ਼ੁਧ ਹੋ ਜਾਵੇਗਾ। |
42
|
ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤ੍ਤੇ ਅਤੇ ਤੁਹਾਡੇ ਬਾਗ ਵਿੱਚ ਉਗ੍ਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ। |
43
|
ਫ਼ਰੀਸੀਓ ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਪ੍ਰਾਰਥਨਾ ਸਥਾਨਾਂ ਵਿੱਚ ਮਹੱਤਵਪੂਰਣ ਜਗ੍ਹਾਵਾਂ ਅਤੇ ਬਜਾਰਾਂ ਵਿੱਚ ਸ਼ੁਭਕਾਮਨਾਵਾਂ ਚਾਹੁੰਦੇ ਹੋ। |
44
|
ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਉਨ੍ਹਾਂ ਲੁਕੀਆਂ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੇ ਲੋਕੀ ਅਨਭੋਲ ਚੱਲਦੇ ਹਨ।” |
45
|
ਨੇਮ ਦੇ ਉਪਦੇਸ਼ਕਾਂ ਵਿੱਚੋਂ ਕਿਸੇ ਇੱਕ ਨੇ ਯਿਸੂ ਨੂੰ ਕਿਹਾ, “ਗੁਰੂ! ਜਦੋਂ ਤੁਸੀਂ ਫ਼ਰੀਸੀਆਂ ਬਾਰੇ ਇਹ ਕੁਝ ਆਖ ਰਹੇ ਹੋ, ਤਾਂ ਤੁਸੀਂ ਸਾਡੀ ਸਭਾ ਨੂੰ ਵੀ ਨਿੰਦ ਰਹੇ ਹੋ। |
46
|
ਯਿਸੂ ਨੇ ਆਖਿਆ, “ਨੇਮ ਦੇ ਪ੍ਰਚਾਰਕੋ! ਤੁਹਾਡੇ ਤੇ ਲਾਹਨਤ। ਕਿਉਂਕਿ ਤੁਸੀਂ ਲੋਕਾਂ ਤੇ ਇੰਨਾ ਭਾਰ ਪਾਉਂਦੇ ਹੋ, ਜਿਸਨੂੰ ਚੁੱਕਣਾ ਉਹ ਬਹੁਤ ਮੁਸ਼ਕਿਲ ਮਹਿਸੂਸ ਕਰਦੇ ਹਨ ਪਰ ਤੁਸੀਂ ਖੁਦ ਇਸਨੂੰ ਇੱਕ ਉਂਗਲ ਨਾਲ ਵੀ ਨਹੀਂ ਛੂਂਹਦੇ। |
47
|
ਤੁਹਾਡੇ ਤੇ ਲਾਹਨਤ, ਕਿਉਂਕਿ ਤੁਸੀਂ ਨਬੀਆਂ ਦੇ ਮਕਬਰੇ ਬਣਾਉਂਦੇ ਹੋ ਪਰ ਇਹ ਉਹੀ ਨਬੀ ਹਨ ਜਿਨ੍ਹਾਂ ਨੂੰ ਤੁਹਾਡੇ ਪੁਰਖਿਆਂ ਨੇ ਮਾਰ ਦਿੱਤਾ ਸੀ। |
48
|
ਇਸ ਤਰ੍ਹਾਂ ਤੁਸੀਂ ਸਮੂਹ ਲੋਕਾਂ ਨੂੰ ਦਰਸ਼ਾਉਂਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕਾਰਜਾਂ ਨਾਲ ਸਹਿਮਤ ਹੋ। ਉਨ੍ਹਾਂ ਨੇ ਨਬੀਆਂ ਨੂੰ ਮਾਰਿਆ ਅਤੇ ਤੁਸੀਂ ਉਨ੍ਹਾਂ ਦੇ ਮਕਬਰੇ ਬਣਵਾਉਂਦੇ ਹੋ। |
49
|
ਇਸੇ ਲਈ ਪਰਮੇਸ਼ੁਰ ਦੇ ਗਿਆਨ ਨੇ ਆਖਿਆ, ‘ਮੈਂ ਉਨ੍ਹਾਂ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਨ੍ਹਾਂ ਵਿੱਚੋਂ ਕੁਝ ਇੱਕ ਨੂੰ ਮਾਰ ਦੇਣਗੇ ਅਤੇ ਦੂਜਿਆਂ ਨੂੰ ਦੰਡ ਦੇਣਗੇ।’ |
50
|
ਇਸ ਵਾਸਤੇ ਇਸ ਪੀਢ਼ੀ ਦੇ ਲੋਕਾਂ ਨੂੰ ਦੁਨੀਆਂ ਦੇ ਮੁਢ ਤੋਂ ਹੀ ਨਬੀਆਂ ਨੂੰ ਮਾਰਨ ਦਾ ਫ਼ਲ ਭੁਗਤਨਾ ਪਵੇਗਾ। |
51
|
ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਮ੍ਹਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀਢ਼ੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ। |
52
|
“ਨੇਮ ਦੇ ਉਪਦੇਸ਼ਕੋ ਤੁਹਾਡੇ ਤੇ ਲਾਹਨਤ, ਕਿਉਂ ਜੁ ਤੁਸੀਂ ਗਿਆਨ ਦੀ ਕੁੰਜੀ ਚੁੱਕ ਲਈ ਹੈ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਤੁਸੀਂ ਉਨ੍ਹਾਂ ਨੂੰ ਵੀ ਅਡ਼ਚਨ ਪਾਈ ਜਿਹਡ਼ੇ ਪ੍ਰਵੇਸ਼ ਕਰਨਾ ਚਾਹੁੰਦੇ ਸਨ।” |
53
|
ਜਦੋਂ ਯਿਸੂ ਉਹ ਥਾਂ ਛੱਡ ਰਿਹਾ ਸੀ ਤਾਂ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਬਡ਼ੇ ਸਵਾਲ ਕਰਕੇ ਭਿਆਨਕਤਾ ਨਾਲ ਉਸਦੀ ਵਿਰੋਧਤਾ ਕਰਨੀ ਸ਼ੁਰੂ ਕਰ ਦਿੱਤੀ। |
54
|
ਉਹ ਉਸਨੂੰ ਅਨੇਕਾਂ ਵਿਛਿਆਂ ਬਾਰੇ ਔਖੇ ਸਵਾਲ ਪੁਛਣ ਲੱਗੇ ਤਾਂ ਜੋ ਉਹ ਕੁਝ ਅਜਿਹਾ ਕਹੇ ਜਿਸਨੂੰ ਉਹ ਗਲਤ ਸਾਬਿਤ ਕਰ ਸਕਣ। |