Indian Language Bible Word Collections
Luke 12:55
Luke Chapters
Luke 12 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Luke Chapters
Luke 12 Verses
1
|
ਇਸੇ ਵਿਚਕਾਰ ਕਈ ਹਜ਼ਾਰ ਲੋਕ ਇਕਠ੍ਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ। |
2
|
ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦਸਿਆ ਨਹੀਂ ਜਾਵੇਗਾ। |
3
|
ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।” |
4
|
ਤਾਂ ਯਿਸੂ ਨੇ ਲੋਕਾਂ ਨੂੰ ਕਿਹਾ, “ਮੇਰੇ ਮਿੱਤਰੋ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਤੋਂ ਨਾ ਡਰੋ ਜੋ ਸ਼ਰੀਰ ਨੂੰ ਮਾਰ ਸਕਦੇ ਹਨ, ਪਰ ਇਸਤੋਂ ਵਧ ਉਹ ਕੁਝ ਨਹੀਂ ਕਰ ਸਕਦੇ। |
5
|
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਹਾਨੂੰ ਕਿਸ ਕੋਲੋਂ ਡਰਨਾ ਚਾਹੀਦਾ ਹੈ? ਤੁਹਾਨੂੰ ਉਸ ਕੋਲੋਂ ਡਰਨਾ ਚਾਹੀਦਾ ਹੈ ਜੋ ਤੁਹਾਨੂੰ ਮਾਰਨ ਤੋਂ ਬਾਦ ਨਰਕਾਂ ਵਿੱਚ ਸੁੱਟਣ ਦੀ ਤਾਕਤ ਰੱਖਦਾ ਹੈ। ਹਾਂ, ਉਹੀ ਹੈ ਜਿਸ ਕੋਲੋਂ ਤੁਹਾਨੂੰ ਡਰਨਾ ਚਾਹੀਦਾ ਹੈ। |
6
|
“ਕੀ ਪੰਜ ਪੰਛੀ ਦੋ ਪੈਸਿਆਂ ਲਈ ਨਹੀਂ ਵਿਕਦੇ। ਪਰ ਪਰਮੇਸ਼ੁਰ ਉਨ੍ਹਾਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਭੁੱਲਦਾ। |
7
|
ਹਾਂ ਪ੍ਰਭੂ ਜਾਣਦਾ ਹੈ ਕਿ ਤੁਹਾਡੇ ਸਿਰ ਉੱਪਰ ਕਿੰਨੇ ਵਾਲ ਹਨ। ਡਰੋ ਨਹੀਂ, ਤੁਸੀਂ ਬਹੁਤ ਸਾਰੇ ਪੰਛੀਆਂ ਨਾਲੋਂ ਕਿਤੇ ਉੱਤਮ ਹੋ। |
8
|
“ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਲੋਕਾਂ ਅੱਗੇ ਇਹ ਇਕਰਾਰ ਕਰੇ ਕਿ ਉਹ ਮੇਰੇ ਨਾਲ ਸੰਬੰਧਿਤ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਸਦਾ ਇਕਰਾਰ ਪਰਮੇਸ਼ੁਰ ਦੇ ਦੂਤਾਂ ਅੱਗੇ ਕਰੇਗਾ ਕਿ ਉਹ ਵਿਅਕਤੀ ਉਸ ਨਾਲ ਸੰਬੰਧਿਤ ਹੈ। |
9
|
ਪਰ ਜੇਕਰ ਕੋਈ ਲੋਕਾਂ ਅੱਗੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਅੱਗੇ ਉਸਦਾ ਵੀ ਇਨਕਾਰ ਕੀਤਾ ਜਾਵੇਗਾ। |
10
|
“ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸਨੂੰ ਮਾਫ਼ ਨਹੀਂ ਕੀਤਾ ਜਾਵੇਗਾ। |
11
|
“ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ। |
12
|
ਘਬਰਾਓ ਨਹੀਂ ਕਿਉਂਕਿ ਉਸ ਸਮੇਂ ਪਵਿੱਤਰ ਆਤਮਾ ਤੁਹਾਨੂੰ ਸੂਝ ਦੇਵੇਗਾ ਕਿ ਤੁਹਾਨੂੰ ਕੀ ਆਖਣਾ ਚਾਹੀਦਾ ਹੈ।” |
13
|
ਭੀਡ਼ ਵਿੱਚੋਂ ਇੱਕ ਮਨੁੱਖ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਮੇਰੇ ਭਰਾ ਨੂੰ ਸਾਡੇ ਪਿਤਾ ਦੀ ਸੰਪਤੀ ਮੇਰੇ ਨਾਲ ਸਾਂਝੀ ਕਰਨ ਲਈ ਕਹੋ।” |
14
|
ਪਰ ਯਿਸੂ ਨੇ ਉਸਨੂੰ ਕਿਹਾ, “ਹੇ ਆਦਮੀ, ਮੈਨੂੰ ਤੁਹਾਡਾ ਮੁਨਸਫ਼ ਜਾਂ ਫ਼ੈਸਲਾ ਕਰਨ ਵਾਲਾ ਕਿਸਨੇ ਬਣਾਇਆ ਹੈ?” |
15
|
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸਕਦਾ।” |
16
|
ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ, “ਕਿਸੇ ਆਦਮੀ ਦੀ ਜ਼ਮੀਨ ਤੇ ਬਹੁਤ ਅਧਿਕ ਅਨਾਜ ਹੁੰਦਾ ਸੀ। |
17
|
ਤਾਂ ਉਸਨੇ ਆਪਣੇ ਮਨ ਵਿੱਚ ਸੋਚਿਆ, ‘ਮੈਂ ਕੀ ਕਰਾਂ? ਮੇਰੇ ਕੋਲ ਫ਼ਸਲ ਸਾਂਭਣ ਲਈ ਕੋਈ ਥਾਂ ਨਹੀਂ।’ |
18
|
ਤਦ ਅਮੀਰ ਆਦਮੀ ਨੇ ਕਿਹਾ, ‘ਮੈਂ ਜਾਣਦਾ ਹਾਂ ਮੈਂ ਕੀ ਕਰਾਂਗਾ? ਮੈਂ ਆਪਣੇ ਗੁਦਾਮਾਂ ਨੂੰ ਢਾਹ ਕੇ ਵੱਡੇ ਗੁਦਾਮ ਬਣਾਵਾਂਗਾ ਅਤੇ ਮੈਂ ਆਪਣੀ ਕਣਕ ਤੇ ਹੋਰ ਚੰਗੀਆਂ ਵਸਤਾਂ ਨੂੰ ਉਨ੍ਹਾਂ ਵਿੱਚ ਰੱਖਾਂਗਾ। |
19
|
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵਧੀਆਂ ਚੀਜ਼ਾਂ ਹਨ ਜਿਹਡ਼ੀਆਂ ਬਹੁਤ ਸਾਲਾਂ ਲਈ ਕਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’ |
20
|
ਪਰ ਪ੍ਰਭੂ ਨੇ ਉਸ ਮਨੁੱਖ ਨੂੰ ਕਿਹਾ, ‘ਹੇ ਮੂਰਖ! ਅੱਜ ਰਾਤ ਹੀ ਤੂੰ ਮਰ ਜਾਵੇਂਗਾ! ਫ਼ਿਰ ਜਿਹਡ਼ੀਆਂ ਵਸਤਾਂ ਤੂੰ ਤਿਆਰ ਕੀਤੀਆਂ ਹਨ ਕਿਸ ਦੀਆਂ ਹੋਣਗੀਆਂ?’ |
21
|
“ਹਰ ਉਸ ਬੰਦੇ ਨਾਲ ਵੀ ਇਵੇਂ ਹੀ ਹੋਵੇਗਾ ਜੋ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਮੀਰ ਨਹੀਂ ਹੈ ਅਤੇ ਆਪਣੇ ਲਈ ਅਮੀਰੀ ਜਮ੍ਹਾਂ ਕਰਦਾ ਹੈ।” |
22
|
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂ ਲਈ ਜੋ ਖਾਣ ਦੀ ਲੋਡ਼ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸ਼ਰੀਰ ਢਕਣ ਲਈ ਕੱਪਡ਼ਿਆਂ ਦੀ ਫ਼ਿਕਰ ਕਰੋ। |
23
|
ਕਿਉਂਕਿ ਜ਼ਿੰਦਗੀ ਖਾਣ ਤੋਂ ਕਿਤੇ ਵਧ ਮਹੱਤਵਯੋਗ ਹੈ ਅਤੇ ਸ਼ਰੀਰ ਕੱਪਡ਼ਿਆਂ ਨਾਲੋਂ। |
24
|
ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵਧ ਮੁੱਲਵਾਨ ਹੋ। |
25
|
“ਤੁਹਾਡੇ ਵਿੱਚੋਂ ਕੌਣ ਹੈ ਜਿਹਡ਼ਾ ਚਿੰਤਾ ਕਰਕੇ ਆਪਣੀ ਜ਼ਿੰਦਗੀ ਦਾ ਇੱਕ ਵੀ ਪਲ ਵਧਾ ਸਕਦਾ ਹੈ। |
26
|
ਇਸ ਲਈ ਜੇਕਰ ਤੁਸੀਂ ਇੰਨੀ ਛੋਟੀ ਗੱਲ ਵੀ ਨਹੀਂ ਕਰ ਸਕਦੇ ਤਾਂ ਫ਼ਿਰ ਤੁਸੀਂ ਬਾਕੀ ਗੱਲਾਂ ਬਾਰੇ ਚਿੰਤਾ ਕਿਉਂ ਕਰਦੇ ਹੋ? |
27
|
ਜੰਗਲੀ ਫ਼ੁੱਲਾਂ ਵੱਲ ਵੇਖੋ! ਦੇਖੋ ਉਹ ਕਿਵੇਂ ਵਧਦੇ ਹਨ! ਉਹ ਨਾ ਹੀ ਸਖਤ ਮਿਹਨਤ ਕਰਦੇ ਹਨ ਅਤੇ ਨਾ ਹੀ ਕੱਤਦੇ ਹਨ, ਤਾਂ ਵੀ ਉਹ ਇੰਨੇ ਵਧੀਆ ਦਿਸਦੇ ਹਨ ਕਿ ਸੁਲੇਮਾਨ ਵੀ ਆਪਣੇ ਪੂਰੇ ਤੇਜ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿੰਨਾ ਵੀ ਸਜਿਆ ਨਹੀਂ ਹੋਇਆ ਸੀ। |
28
|
“ਪ੍ਰਭੂ ਤਾਂ ਖੇਤ ਵਿਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹਡ਼ਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋਡ਼ੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵਧੇਰੇ ਨਹੀਂ ਸਜਾਵੇਗਾ। |
29
|
ਇਸ ਬਾਰੇ ਨਾ ਸੋਚਦੇ ਰਹੋ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ? ਚਿੰਤਾ ਨਾ ਕਰੋ। |
30
|
ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਤੋਂ ਬਾਦ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋਡ਼ ਹੈ। |
31
|
ਪਰ ਪਹਿਲਾਂ ਤੁਸੀਂ ਪਰਮੇਸ਼ੁਰ ਦੇ ਰਾਜ ਲਈ ਚਾਹਨਾ ਕਰੋ। ਤਾਂ ਫ਼ੇਰ ਇਹ ਬਾਕੀ ਦੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ। |
32
|
“ਛੋਟੇ ਇੱਜਡ਼, ਡਰ ਨਾ! ਕਿਉਂਕਿ ਤੇਰਾ ਪਿਤਾ (ਪ੍ਰਭੂ) ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ। |
33
|
ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸਨੂੰ ਚੋਰ ਚੁਰਾ ਸਕਦਾ ਹੈ ਅਤੇ ਨਾ ਹੀ ਇਸਨੂੰ ਕੀਡ਼ੇ ਨਸ਼ਟ ਕਰ ਸਕਦੇ ਹਨ। |
34
|
ਕਿਉਂਕਿ ਜਿਥੇ ਤੁਹਾਡਾ ਖਜਾਨਾ ਹੋਵੇਗਾ ਤੁਹਾਡਾ ਦਿਲ ਵੀ ਉਥੇ ਹੀ ਹੋਵੇਗਾ। |
35
|
“ਹਮੇਸ਼ਾ ਸੇਵਾ ਕਰਨ ਲਈ ਤਿਆਰ ਰਹੋ ਅਤੇ ਆਪਣੀ ਰੋਸ਼ਨੀ ਚਮਕਦੀ ਰੱਖੋ। |
36
|
ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹਡ਼ੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖਡ਼ਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ। |
37
|
ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ। |
38
|
ਇਨ੍ਹਾਂ ਨੌਕਰਾਂ ਨੂੰ ਭਾਵੇਂ ਅਧੀ ਰਾਤ ਤੱਕ ਜਾਂ ਉਸਤੋਂ ਦੇਰ ਤੱਕ ਵੀ ਆਪਣੇ ਮਾਲਕ ਦੇ ਆਉਣ ਦੀ ਉਡੀਕ ਕਰਨੀ ਪਵੇ। ਪਰ ਉਹ ਬਡ਼ੇ ਖੁਸ਼ ਹੋਣਗੇ ਜੇਕਰ ਉਨ੍ਹਾਂ ਦਾ ਮਾਲਕ ਆਉਂਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਉਡੀਕ ਵਿੱਚ ਪਾਉਂਦਾ ਹੈ। |
39
|
“ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵਡ਼ਨ ਹੀ ਨਾ ਦਿੰਦਾ। |
40
|
ਇਸੇ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ। ਮਨੁੱਖ ਦਾ ਪੁੱਤਰ ਉਸ ਵੇਲੇ ਆ ਜਾਵੇਗਾ ਜਿਸ ਵਕਤ ਤੁਹਾਨੂੰ ਉਸਦੇ ਆਉਣ ਦੀ ਕੋਈ ਆਸ ਵੀ ਨਹੀਂ ਹੋਵੇਗੀ।” |
41
|
ਪਤਰਸ ਨੇ ਕਿਹਾ, “ਪ੍ਰਭੂ! ਕੀ ਇਹ ਸਿਰਫ਼ ਸਾਡੇ ਲਈ ਆਖ ਰਿਹਾ ਹੈਂ ਜਾਂ ਸਭਨਾ ਲਈ।” |
42
|
ਤਾਂ ਪ੍ਰਭੂ ਨੇ ਆਖਿਆ, “ਉਹ ਕਿਹਡ਼ਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ? |
43
|
ਖੁਸ਼ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ। |
44
|
ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਉਹ ਉਸਨੂੰ ਆਪਣੀ ਸਾਰੀ ਸੰਪਤੀ ਦਾ ਨਿਗਰਾਨ ਨਿਯੁਕਤ ਕਰੇਗ਼ਾ। |
45
|
ਪਰ ਉਸ ਨੌਕਰ ਦਾ ਕੀ ਹੋਵੇਗ਼ਾ ਜਿਹਡ਼ਾ ਇਹ ਸੋਚਦਾ ਹੈ ਕਿ ਨਿਕਟ ਭਵਿਖ ਵਿੱਚ ਉਸਦਾ ਮਾਲਕ ਨਹੀਂ ਪਰਤੇਗਾ। ਅਤੇ ਦੂਸਰੇ ਨੌਕਰ ਨੌਕਰਾਣੀਆਂ ਨੂੰ ਕੁਟ੍ਟਣਾ ਸ਼ੁਰੂ ਕਰ ਦੇਵੇ ਅਤੇ ਖਾਣ ਪੀਣ ਵਿੱਚ ਮਦਮਸਤ ਹੋ ਜਾਵੇ? |
46
|
ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ। |
47
|
“ਜਿਹਡ਼ਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ। |
48
|
ਪਰ ਜਿਹਡ਼ਾ ਨੌਕਰ ਇਹ ਨਹੀਂ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ਿਰ ਵੀ ਉਸਨੇ ਕੁਝ ਅਜਿਹਾ ਕੀਤਾ ਜੋ ਸਜ਼ਾ ਦੇ ਯੋਗ ਹੈ ਤਾਂ ਉਸਨੂੰ ਘੱਟ ਸਜ਼ਾ ਮਿਲੇਗੀ। ਇਸ ਲਈ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸਨੂੰ ਬਹੁਤੇ ਦਾ ਲੇਖਾ ਦੇਣਾ ਪਵੇਗਾ। ਅਤੇ ਜਿਸਨੂੰ ਵਧੇਰੇ ਸੌਂਪਿਆ ਗਿਆ ਹੈ ਉਸਤੋਂ ਹੋਰ ਵੀ ਵਧੇਰੇ ਮੰਗਿਆ ਜਾਵੇਗਾ।” |
49
|
ਯਿਸੂ ਲਗਾਤਾਰ ਕਹਿੰਦਾ ਰਿਹਾ, “ਮੈਂ ਇਸ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਹੁਣ ਤੱਕ ਇਹ ਜਲ ਰਹੀ ਹੁੰਦੀ। |
50
|
ਮੈਨੂੰ ਇੱਕ ਅਜਿਹਾ ਬਪਤਿਸਮਾ ਲੈਣਾ ਪਵੇਗਾ, ਜੋ ਵਖਰੀ ਤਰ੍ਹਾਂ ਦਾ ਹੈ ਅਤੇ ਜਦੋਂ ਤੱਕ ਇਹ ਪੂਰਨ ਨਹੀਂ ਹੁੰਦਾ ਮੈਨੂੰ ਕਸ਼ਟ ਹੋਵੇਗਾ। |
51
|
ਤੁਸੀਂ ਕੀ ਸੋਚਦੇ ਹੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਦੇਣ ਆਇਆ ਹਾਂ? ਨਹੀਂ! ਮੈਂ ਦੁਨੀਆਂ ਨੂੰ ਵੰਡਣ ਆਇਆ ਹਾਂ। |
52
|
ਹੁਣ ਤੋਂ ਬਾਦ ਪੰਜਾਂ ਜਾਣਿਆਂ ਦੇ ਘਰ ਨੂੰ ਇੱਕ-ਦੂਸਰੇ ਦੇ ਵਿਰੁੱਧ ਵੰਡਿਆ ਜਾਵੇਗਾ। ਤਿੰਨ ਦੋਹਾਂ ਦੇ ਵਿਰੁੱਧ ਹੋਣਗੇ ਅਤੇ ਦੋ ਤਿੰਨਾ ਦੇ ਵਿਰੁੱਧ। |
53
|
ਪਿਤਾ ਅਤੇ ਪੁੱਤਰ ਵਿੱਚ ਵੰਡ ਪੈ ਜਾਵੇਗੀ ਪੁੱਤਰ ਪਿਉ ਦੇ ਵਿਰੁੱਧ ਹੋ ਜਾਵੇਗਾ ਅਤੇ ਪਿਉ ਪੁੱਤਰ ਦੇ। ਮਾਂ ਅਤੇ ਧੀ ਵਿੱਚ ਵੀ ਵੰਡ ਪੈ ਜਾਵੇਗੀ ਮਾਂ ਧੀ ਦੇ ਅਤੇ ਧੀ ਮਾਂ ਦੇ ਵਿਰੁੱਧ ਹੋ ਜਾਵੇਗੀ। ਸੱਸ ਅਤੇ ਨੂੰਹ ਵਿੱਚ ਵੀ ਵੰਡ ਪੈ ਜਾਵੇਗੀ। ਸੱਸ ਆਪਣੀ ਨੂੰਹ ਦੇ ਅਤੇ ਨੂੰਹ ਆਪਣੀ ਸੱਸ ਦੇ ਵਿਰੁੱਧ ਹੋ ਜਾਵੇਗੀ।” (ਮੱਤੀ 16:2-3) |
54
|
ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਜਦੋਂ ਤੁਸੀਂ ਲਹਿੰਦੇ ਪਾਸਿਓ ਬੱਦਲ ਉਠਦਾ ਵੇਖਦੇ ਹੋ ਤਾਂ ਆਖਦੇ ਹੋ, ‘ਮੀਂਹ ਪੈਣ ਵਾਲਾ ਹੈ’ ਅਤੇ ਨਿਸ਼ਚਿਤ ਹੀ ਮੀਂਹ ਪੈਂਦਾ ਹੈ। |
55
|
ਜਦੋਂ ਤੁਸੀਂ ਦਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ। |
56
|
ਕਪਟੀਓ! ਜੇਕਰ ਤੁਸੀਂ ਮੌਸਮ ਦੇ ਸੰਕੇਤ ਸਮਝ ਸਕਦੇ ਹੋ ਤਾਂ ਤੁਸੀਂ ਉਸਨੂੰ ਕਿਉਂ ਨਹੀਂ ਸਮਝ ਸਕਦੇ ਜੋ ਹੁਣ ਵਾਪਰ ਰਿਹਾ ਹੈ? |
57
|
“ਤੁਸੀਂ ਆਪਣੇ-ਆਪ ਲਈ ਜੋ ਠੀਕ ਹੈ ਉਸਦਾ ਫ਼ੈਸਲਾ ਕਿਉਂ ਨਹੀਂ ਕਰਦੇ? |
58
|
ਮੰਨ ਲਵੋ ਕਿ ਇੱਕ ਆਦਮੀ ਤੁਹਾਨੂੰ ਕਚਿਹਰੀ ਲੈ ਜਾ ਰਿਹਾ ਹੈ ਤਾਂ ਰਸਤੇ ਵਿੱਚ ਹੀ ਉਸ ਨਾਲ ਝਗਡ਼ੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਉਹ ਤੁਹਾਨੂੰ ਮੁਨਸਫ਼ ਦੇ ਕੋਲ ਲੈ ਜਾਵੇਗਾ ਅਤੇ ਮੁਨਸਫ਼ ਤੁਹਾਨੂੰ ਕੈਦ ਵਿੱਚ ਪਾ ਸਕਦਾ ਹੈ। |
59
|
ਮੈਂ ਤੁਹਾਨੂੰ ਦੱਸਦਾ ਹਾਂ ਕਿ ਤੁਸੀਂ ਉਥੋਂ ਉਦੋਂ ਤੱਕ ਬਾਹਰ ਨਹੀਂ ਜਾਵੋਂਗੇ ਜਦੋਂ ਤੱਕ ਕਿ ਤੁਸੀਂ ਉਹ ਆਖਰੀ ਪੈਸਾ ਵੀ ਨਹੀਂ ਦੇ ਦਿੰਦੇ ਜਿਸਦੇ ਤੁਸੀਂ ਦੇਣਦਾਰ ਹੋ।” |