English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Luke Chapters

Luke 19 Verses

1 ਯਿਸੂ ਯਰੀਹੋ ਸ਼ਹਿਰ ਦੇ ਵਿੱਚੋਂ ਦੀ ਲੰਘ ਰਿਹਾ ਸੀ।
2 ਯਰੀਹੋ ਵਿੱਚ ਜ਼ਕ੍ਕੀ ਨਾਂ ਦਾ ਇੱਕ ਆਦਮੀ ਸੀ, ਉਹ ਇੱਕ ਅਮੀਰ ਅਤੇ ਪ੍ਰਧਾਨ ਮਸੂਲੀਆ ਸੀ।
3 ਉਹ ਵੇਖਣਾ ਚਾਹੁੰਦਾ ਸੀ ਕਿ ਇਹ ਯਿਸੂ ਕੌਣ ਹੈ? ਹੋਰ ਵੀ ਬਡ਼ੇ ਲੋਕ ਉਥੇ ਸਨ ਜਿਹਡ਼ੇ ਕਿ ਉਸਨੂੰ ਵੇਖਣਾ ਚਾਹੁਦੇ ਸਨ। ਕਿਉਂਕਿ ਜ਼ਕ੍ਕੀ ਮਧਰਾ ਸੀ, ਉਹ ਭੀਡ਼ ਵਿੱਚ ਯਿਸੂ ਨੂੰ ਨਾ ਵੇਖ ਸਕਿਆ।
4 ਇਸ ਲਈ ਉਹ ਰਾਹ ਦੇ ਉਸ ਹਿੱਸੇ ਵੱਲ ਅੱਗੇ ਨਸਿਆ ਜਿੱਧਰੋਂ ਯਿਸੂ ਆ ਰਿਹਾ ਸੀ। ਫ਼ਿਰ ਉਹ ਉਸਨੂੰ ਵੇਖਣ ਲਈ ਗੁੱਲਰ ਦੇ ਰੁੱਖ ਤੇ ਚਢ਼ ਗਿਆ।
5 ਜਦੋਂ ਯਿਸੂ ਉਸ ਥਾਵੇਂ ਅੱਪਡ਼ਿਆ, ਉਸ ਉੱਪਰ ਤਕਿਆ ਅਤੇ ਜ਼ਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸਨੂੰ ਆਖਿਆ, “ਜ਼ਕੀ, ਜਲਦੀ ਹੇਠਾਂ ਉੱਤਰ ਆ! ਅੱਜ ਰਾਤ ਮੈਂ ਤੇਰੇ ਘਰ ਰੁਕਣਾ ਹੈ।”
6 ਜਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ।
7 ਸਭ ਲੋਕਾਂ ਨੇ ਇਹ ਨਜ਼ਾਰਾ ਵੇਖਿਆ ਅਤੇ ਉਹ ਸ਼ਿਕਾਇਤ ਕਰਨ ਲੱਗੇ, “ਵੇਖੋ! ਯਿਸੂ ਇੱਕ ਪਾਪੀ ਦੇ ਘਰ ਠਹਿਰਣ ਗਿਆ ਹੈ।”
8 ਪਰ ਜ਼ਕੀ ਉੱਪਰ ਉਠਿਆ ਅਤੇ ਆਖਿਆ, “ਪ੍ਰਭੂ, ਮੈਂ ਆਪਣਾ ਅਧਾ ਧਨ ਗਰੀਬਾਂ ਨੂੰ ਦੇਣ ਦਾ ਇਕਰਾਰ ਕਰਦਾ ਹਾਂ। ਜੇਕਰ ਮੈਂ ਕਿਸੇ ਨਲ ਧੋਖਾ ਕਰਾਂ ਤਾਂ ਉਸਦਾ ਚੌਗੁਣਾ ਉਸ ਮਨੁੱਖ ਨੂੰ ਮੋਡ਼ਾਂਗਾ।”
9 ਯਿਸੂ ਨੇ ਕਿਹਾ, “ਅੱਜ, ਇਸ ਖਾਨਦਾਨ ਲਈ ਮੁਕਤੀ ਆਈ ਹੈ। ਕਿਉਂਕਿ ਇਹ ਮਸੂਲੀਆਂ ਵੀ ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਵਿੱਚੋਂ ਇੱਕ ਹੈ।
10 ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਲਭਣ ਅਤੇ ਬਚਾਉਣ ਲਈ ਆਇਆ ਹੈ।”
11 ਲੋਕ ਉਨ੍ਹਾਂ ਗੱਲਾਂ ਨੂੰ ਸੁਣ ਰਹੇ ਸਨ ਜੋ ਯਿਸੂ ਨੇ ਉਨ੍ਹਾਂ ਨੂੰ ਆਖੀਆਂ। ਪਰ ਹੁਣ, ਉਹ ਯਰੂਸ਼ਲਮ ਦੇ ਨੇਡ਼ੇ ਆ ਗਿਆ, ਇਸ ਲਈ ਕੁਝ ਲੋਕਾਂ ਨੇ ਸੋਚਿਆ ਕਿ ਪਰਮੇਸ਼ੁਰ ਦਾ ਰਾਜ ਜਲਡੀ ਆਵੇਗਾ।
12 ਯਿਸੂ ਜਾਣਦਾ ਸੀ ਕਿ ਲੋਕ ਇੰਝ ਸੋਚ ਰਹੇ ਹਨ ਤਾਂ ਇਸ ਆਧਾਰ ਤੇ ਉਸਨੇ ਲੋਕਾਂ ਨੂੰ ਇੱਕ ਦ੍ਰਿਸ਼ਟਾਂਤ ਸੁਣਾਇਆ, “ਇੱਕ ਸ਼ਹਿਜ਼ਾਦਾ ਕਿਸੇ ਦੂਰ ਦੇਸ਼ ਜਾਣ ਲਈ ਤਿਆਰ ਹੋ ਰਿਹਾ ਸੀ, ਜਿਥੇ ਉਸਨੂੰ ਰਾਜਾ ਬਣਾ ਦਿੱਤਾ ਜਾਣਾ ਸੀ ਅਤੇ ਫ਼ੇਰ ਉਸਨੇ ਆਪਣੇ ਦੇਸ਼ ਵਾਪਸ ਆਉਣਾ ਸੀ।
13 ਇਸਲਈ ਉਸਨੇ ਆਪਣੇ ਦਸ ਨੋਕਰਾਂ ਨੂੰ ਇਕਠਿਆਂ ਕੀਤਾ। ਉਸਨੇ ਹਰ ਇੱਕ ਨੂੰ ਦੌਲਤ ਦਾ ਇੱਕ ਥੈਲਾ ਦਿੱਤਾ। ਅਤੇ ਉਨ੍ਹਾਂ ਨੂੰ ਕਿਹਾ, ‘ਜਦ ਤੱਕ ਮੈਂ ਵਾਪਸ ਮੁਡ਼ਾਂ ਤੁਸੀਂ ਇਸ ਧਨ ਨਾਲ ਵਪਾਰ ਕਰਨਾ।’
14 ਪਰ ਉਸਦੇ ਰਾਜ ਵਿੱਚ ਲੋਕਾਂ ਨੇ ਉਸਨੂੰ ਨਫ਼ਰਤ ਕੀਤੀ। ਇਸ ਲਈ ਲੋਕਾਂ ਨੇ ਕਾਸਦਾਂ ਦਾ ਇੱਕ ਗੁਟ੍ਟ ਉਸ ਆਦਮੀ ਦੇ ਮਗਰ ਦੂਜੇ ਦੇਸ਼ ਭੇਜਿਆ। ਦੂਜੇ ਦੇਸ਼ ਵਿੱਚ ਜਾਕੇ ਕਾਸਦਾਂ ਦੇ ਹੱਥ ਸੁਨੇਹਾ ਭੇਜਿਆ, ‘ਅਸੀਂ ਉਸਨੂੰ ਆਪਣਾ ਰਾਜਾ ਬਨਾਉਣਾ ਨਹੀਂ ਚਾਹੁੰਦੇ।’
15 “ਪਰ ਉਹ ਆਦਮੀ ਰਾਜਾ ਬਣ ਗਿਆ। ਜਦੋਂ ਉਹ ਮੁਡ਼ ਆਇਆ, ਉਸਨੇ ਆਖਿਆ, ‘ਉਨ੍ਹਾਂ ਨੋਕਰਾਂ ਨੂੰ ਸੱਦੋ ਜਿਨ੍ਹਾਂ ਨੂੰ ਮੈਂ ਧਨ ਦਿੱਤਾ ਸੀ। ਮੈਂ ਜਾਨਣਾ ਚਾਹੁੰਦਾ ਹਾਂ ਕਿ ਉਸ ਧਨ ਨਾਲ ਉਨ੍ਹਾਂ ਨੇ ਕਿੰਨਾ ਨਫ਼ਾ ਕਮਾਇਆ ਹੈ।’
16 ਪਹਿਲਾ ਨੋਕਰ ਆਇਆ ਤੇ ਆਖਿਆ, “ਮਾਲਕ! ਜੋ ਧਨ ਤੁਸੀਂ ਮੈਨੂੰ ਦੇ ਗਏ ਸੀ, ਉਸਨੂੰ ਲਗਾ ਕੇ ਮੈਂ ਦਸ ਗੁਣਾ ਕਰ ਲਿਆ ਹੈ।
17 ਬਾਦਸ਼ਾਹ ਨੇ ਉਸਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।
18 ਦੂਜੇ ਨੇ ਆਖਿਆ, ‘ਮਾਲਕ! ਮੈਂ ਤੁਹਾਡੇ ਇੱਕ ਧਨ ਦੇ ਥੈਲੇ ਨਾਲ ਪੰਜ ਗੁਣਾ ਧਨ ਕਮਾਇਆ ਹੈ।
19 ਬਾਦਸ਼ਾਹ ਨੇ ਉਸਨ ਨੌਕਰ ਨੂੰ ਕਿਹਾ, ‘ਮੈਂ ਤੈਨੂੰ ਪੰਜ ਸ਼ਹਿਰਾਂ ਦਾ ਹਾਕਮ ਬਣਾਵਾਂਗਾ।
20 ਤਦ ਇੱਕ ਹੋਰ ਨੋਕਰ ਅੰਦਰ ਆਇਆ ਅਤੇ ਉਸਨੇ ਆਣਕੇ ਕਿਹਾ, ‘ਸੁਆਮੀ, ਇਹ ਰਿਹਾ ਤੁਹਾਡਾ ਧਨ ਵਾਲਾ ਥੈਲਾ। ਮੈਂ ਇਸਨੂੰ ਵੱਡੇ ਕੱਪਡ਼ੇ ਵਿੱਚ ਲਪੇਟ ਕੇ ਲੁਕਾ ਦਿੱਤਾ ਸੀ।
21 ਮੈਂ ਤੁਹਾਡੇ ਕੋਲੋਂ ਡਰਦਾ ਸੀ ਕਿਉਂਕਿ ਤੁਸੀਂ ਸਖਤ ਤਬੀਅਤ ਦੇ ਆਦਮੀ ਹੋ। ਤੁਸੀਂ ਉਹ ਧਨ ਲੈਂਦੇ ਹੋ ਜੋ ਤੁਸੀਂ ਕਮਾਇਆ ਨਹੀਂ ਸੀ ਅਤੇ ਜੋ ਬੀਜਿਆ ਨਹੀਂ ਸੀ ਸੋ ਵਢਦੇ ਹੋ।’
22 ਤਦ ਰਾਜੇ ਨੇ ਨੋਕਰ ਨੂੰ ਆਖਿਆ, ‘ਓ ਦੁਸ਼ਟ ਨੋਕਰ! ਮੈਂ ਤੇਰੇ ਆਪਣੇ ਹੀ ਸ਼ਬਦਾਂ ਨਾਲ ਤੇਰੀ ਨਿਖੇਧੀ ਕਰਾਂਗਾ, ਤੂੰ ਆਖਿਆ ਹੈ ਕਿ ਮੈਂ ਸਖਤ ਦਿਲ ਆਦਮੀ ਹਾਂ ਅਤੇ ਮੈਂ ਉਹ ਧਨ ਲੈਂਦਾ ਹਾਂ ਜੋ ਮੈਂ ਕਮਾਇਆ ਨਹੀਂ ਅਤੇ ਉਹ ਅੰਨ ਲੈ ਲੈਂਦਾ ਹਾਂ ਜੋ ਮੈਂ ਬੀਜਿਆ ਨਹੀਂ।
23 ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹਟ੍ਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ।
24 ਤਦ ਜਿਹਡ਼ੇ ਆਦਮੀ ਖਡ਼ੇ ਇਹ ਸਭ ਵੇਖ ਰਹੇ ਸਨ ਉਸਨੇ ਉਨ੍ਹਾਂ ਨੂੰ ਕਿਹਾ, ‘ਧਨ ਦਾ ਇਹ ਝੋਲਾ ਇਸ ਨੋਕਰ ਤੋਂ ਲੈ ਲਵੋ ਅਤੇ ਉਸ ਨੋਕਰ ਨੂੰ ਦੇ ਦੇਵੋ ਜਿਸਨੇ ਧਨ ਦੇ ਦਸ ਝੋਲੇ ਕਮਾਏ ਹਨ।’
25 ਉਨ੍ਹਾਂ ਮਨੁੱਖਾਂ ਨੇ ਰਾਜੇ ਨੂੰ ਕਿਹਾ, ‘ਪਰ ਸੁਆਮੀ! ਉਸ ਆਦਮੀ ਕੋਲ ਤਾਂ ਪਹਿਲਾਂ ਹੀ ਧਨ ਦੇ ਦਸ ਝੋਲੇ ਹਨ।’
26 ਫ਼ੇਰ ਰਾਜੇ ਨੇ ਆਖਿਆ, “ਮੈਂ ਤੁਹਾਨੂੰ ਦੱਸਦਾ ਹਾਂ ਕਿ ਹਰ ਉਸਨੂੰ ਜਿਸ ਕੋਲ ਹੈ, ਜ਼ਿਆਦਾ ਦਿੱਤਾ ਜਾਵੇਗਾ, ਪਰ ਹਰ ਕੋਈ ਜਿਸ ਕੋਲ ਨਹੀਂ ਹੈ ਜੋ ਉਸ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।
27 ਹੁਣ ਕਿਥੇ ਹਨ ਮੇਰੇ ਵੈਰੀ? ਕਿਥੇ ਹਨ ਉਹ ਜੋ ਮੈਨੂੰ ਆਪਣਾ ਰਾਜਾ ਨਹੀਂ ਬਨਾਉਣਾ ਚਾਹੁੰਦੇ ਸਨ? ਮੇਰੇ ਵੈਰੀਆਂ ਨੂੰ ਇਥੇ ਲਿਆਕੇ ਮਾਰ ਸੁੱਟੋ। ‘ਮੈਂ ਉਨ੍ਹਾਂ ਨੂੰ ਮਰਦੇ ਹੋਏ ਵੇਖਾਂਗਾ।”‘
28 ਇਹ ਸਭ ਗੱਲਾਂ ਆਖਣ ਤੋਂ ਬਾਦ ਯਿਸੂ ਯਰੂਸ਼ਲਮ ਵੱਲ ਨੂੰ ਗਿਆ।
29 ਜਦ ਉਹ ਬੈਤਫਗਾ ਅਤੇ ਬੈਤਅਨੀਆ ਪਹੁੰਚਿਆ, ਜੋ ਕਿ ਜ਼ੈਤੂਨ ਦੇ ਪਹਾਡ਼ ਤੇ ਹੈ, ਉਸਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ,
30 “ਉਹ ਸ਼ਹਿਰ, ਜੋ ਤੁਹਾਨੂੰ ਇਥੋਂ ਨਜ਼ਰ ਆ ਰਿਹਾ ਹੈ, ਉਥੇ ਜਾਵੋ। ਜਦੋਂ ਤੁਸੀਂ ਸ਼ਹਿਰ ਵਿੱਚ ਪ੍ਰਵੇਸ਼ ਕਰੋ, ਤੁਹਾਨੂੰ ਇੱਕ ਗਧੀ ਦਾ ਬੱਚਾ ਬਨ੍ਹਿਆ ਹੋਇਆ ਲੱਭੇਗਾ ਹਾਲੇ ਤੱਕ ਇਸ ਉੱਤੇ ਕਿਸੇ ਨੇ ਵੀ ਸਵਾਰੀ ਨਹੀਂ ਕੀਤੀ। ਤੁਸੀਂ ਉਸਨੂੰ ਖੋਲ੍ਹਕੇ ਮੇਰੇ ਕੋਲ ਲੈ ਆਵੋ।
31 ਜੇਕਰ ਤੁਹਾਨੂੰ ਕੋਈ ਪੁਛੇ, ‘ਤੁਸੀਂ ਇਸਨੂੰ ਕਿਉਂ ਲਿਜਾ ਰਹੇ ਹੋ?’ ਉਸਨੂੰ ਆਖੋ, ‘ਸੁਆਮੀ ਨੂੰ ਇਸਦੀ ਲੋਡ਼ ਹੈ।’
32 ਦੋਨੋ ਚੇਲੇ ਸ਼ਹਿਰ ਅੰਦਰ ਚਲੇ ਗਏ। ਉਨ੍ਹਾਂ ਨੇ ਉਥੇ ਇੱਕ ਗਧਾ ਬੰਨ੍ਹਿਆ ਹੋਇਆ ਵੇਖਿਆ ਜਿਵੇਂ ਯਿਸੂ ਨੇ ਦਸਿਆ ਸੀ।
33 ਜਿਵੇਂ ਹੀ ਉਹ ਇਸਨੂੰ ਖੋਲ੍ਹ ਰਹੇ ਸਨ, ਮਾਲਕ ਬਾਹਰ ਆਏ ਅਤੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਸਾਡੇ ਗਧੇ ਨੂੰ ਕਿਉਂ ਖੋਲ੍ਹ ਰਹੇ ਹੋ?”
34 ਚੇਲਿਆਂ ਨੇ ਜਵਾਬ ਦਿੱਤਾ, “ਸੁਆਮੀ ਨੂੰ ਇਸਦੀ ਲੋਡ਼ ਹੈ।”
35 ਤਾਂ ਉਹ ਚੇਲੇ ਉਸ ਗਧੀ ਦੇ ਬੱਚੇ ਨੂੰ ਯਿਸੂ ਕੋਲ ਲੈ ਆਏ। ਉਨ੍ਹਾਂ ਨੇ ਆਪਣੇ ਵਸਤਰ ਗਧੇ ਦੇ ਉੱਪਰ ਵਿਛਾਏ ਅਤੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।
36 ਜਿਓ ਹੀ ਯਿਸੂ ਸਵਾਰੀ ਕਰਦਾ ਅੱਗੇ ਵਧਿਆ, ਲੋਕਾਂ ਨੇ ਆਪਣੇ ਕੱਪਡ਼ੇ ਰਾਹ ਤੇ ਖਿਲਾਰ ਦਿੱਤੇ।
37 ਉਹ ਯਰੂਸ਼ਲਮ ਦੇ ਨੇਡ਼ੇ ਪਹੁੰਚ ਰਿਹਾ ਸੀ। ਉਹ ਤਕਰੀਬਨ ਜੈਤੂਨ ਦੀ ਪਹਾਡ਼ੀ ਦੀ ਉਤਰਾਈ ਤੇ ਪਹੁੰਚਿਆ। ਸ਼ਰਧਲੂਆਂ ਦੀ ਸਾਰੀ ਭੀਡ਼ ਖੁਸ਼ ਸੀ, ਅਤੇ ਉਨ੍ਹਾਂ ਨੇ ਜੋ ਸਾਰੇ ਕਰਿਸ਼ਮੇ ਵੇਖੇ ਸਨ ਉਨ੍ਹਾਂ ਲਈ ਉੱਚੀ ਅਵਾਜ਼ ਨਾਲ ਪਰਮੇਸ਼ੁਰ ਦੀ ਉਸਤਤਿ ਕੀਤੀ।
38 ਉਨ੍ਹਾਂ ਨੇ ਜੋ ਵੀ ਸ਼ਕਤੀਸ਼ਾਲੀ ਵਸਤਾਂ ਵੇਖੀਆਂ ਉਨ੍ਹਾਂ ਸਭਨਾਮ ਲਈ ਪ੍ਰਭੂ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੇ ਆਖਿਆ, “‘ਧੰਨ ਹੈ! ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ।’ਜ਼ਬੂਰ 118:26 ਸੁਰਗ ਵਿੱਚ ਸ਼ਾਂਤੀ ਹੋਵੇ ਅਤੇ ਪਰਮੇਸ਼ੁਰ ਨੂੰ ਮਹਿਮਾ।”
39 ਭੀਡ਼ ਵਿੱਚੋਂ ਕੁਝ ਫਰੀਸੀਆਂ ਨੇ ਯਿਸੂ ਨੂੰ ਆਖਿਆ, “ਸੁਆਮੀ! ਆਪਣੇ ਚੇਲਿਆਂ ਨੂੰ ਆਖੋ ਕਿ ਇੰਝ ਕਹਿਣ ਤੋਂ ਬਾਜ ਆਉਣ!”
40 ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉਠਣਗੇ।”
41 ਜਦੋਂ ਯਿਸੂ ਯਰੂਸ਼ਲਮ ਦੇ ਨੇਡ਼ੇ ਆਇਆ, ਉਸਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।
42 ਉਸਨੇ ਯਰੂਸ਼ਲਮ ਨੂੰ ਆਖਿਆ, “ਕਾਸ਼ ਕਿ ਤੂੰ ਅੱਜ ਇਹ ਜਾਣਦਾ ਕਿ ਤੇਰੇ ਲਈ ਕਿਹਡ਼ੀਆਂ ਗੱਲਾਂ ਸ਼ਾਂਤੀ ਲਿਆਉਣਗੀਆਂ। ਪਰ ਤੂੰ ਇਸਨੂੰ ਨਹੀਂ ਜਾਣ ਸਕਦਾ ਕਿਉਂਕਿ ਇਹ ਤੈਥੋਂ ਲੁਕੀਆਂ ਹੋਈਆਂ ਹਨ।
43 ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।
44 ਉਹ ਤੈਨੂੰ ਅਤੇ ਤੇਰੇ ਲੋਕਾਂ ਨੂੰ ਨਸ਼ਟ ਕਰ ਦੇਣਗੇ। ਉਹ ਇੱਕ ਪੱਥਰ ਨੂੰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹਿਣ ਦੇਣਗੇ। ਇਹ ਸਭ ਇਸ ਲਈ ਵਾਪਰੇਗਾ ਕਿਉਂਕਿ ਜਦੋਂ ਪਰਮੇਸ਼ੁਰ ਤੈਨੂੰ ਬਚਾਉਣ ਲਈ ਆਇਆ ਤੂੰ ਉਸਨੂੰ ਮਹਿਸੂਸ ਨਾ ਕੀਤਾ।”
45 ਯਿਸੂ ਮੰਦਰ ਦੇ ਖੇਤਰ ਵਿੱਚ ਗਿਆ। ਅਤੇ ਉਸਨੇ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ, ਜੋ ਅੰਦਰ ਚੀਜ਼ਾਂ ਵੇਚ ਰਹੇ ਸਨ।
46 ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸਨੂੰ ਡਾਕੂਆਂ ਦੇ ਲੁਕਣ ਦੀ ਜਗ੍ਹਾ ਵਿੱਚ ਬਦਲ ਦਿੱਤਾ ਹੈ।”‘
47 ਯਿਸੂ ਨੇ ਹਰ ਰੋਜ਼ ਮੰਦਰ ਵਿੱਚ ਉਪਦੇਸ਼ ਦਿੱਤੇ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਕੁਝ ਲੋਕ ਦੇ ਆਗੂ ਯਿਸੂ ਨੂੰ ਮਾਰਨ ਦਾ ਮੌਕਾ ਤਾਡ਼ ਰਹੇ ਸਨ।
48 ਪਰ ਉਹ ਉਸਨੂੰ ਮਾਰਨ ਦਾ ਰਾਹ ਨਾ ਲਭ ਸਕੇ ਕਿਉਂਕਿ ਸਭ ਲੋਕ ਬਡ਼ੇ ਧਿਆਨ ਨਾਲ ਯਿਸੂ ਦੇ ਉਪਦੇਸ਼ਾਂ ਨੂੰ ਸੁਣ ਰਹੇ ਸਨ।
×

Alert

×