Indian Language Bible Word Collections
Luke 2:12
Luke Chapters
Luke 2 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Luke Chapters
Luke 2 Verses
1
|
ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ। |
2
|
ਇਹ ਪਹਿਲੀ ਵਾਰੀ ਸੀ, ਜੋ ਮਰਦੁਮ-ਸ਼ੁਮਾਰੀ ਦੀਆਂ ਕਿਤਾਬਾਂ ਵਿੱਚ ਸਾਰੇ ਲੋਕਾਂ ਨੂੰ ਦਰਜ ਕੀਤਾ ਜਾਣਾ ਸੀ। ਇਹ ਉਸ ਸਮੇਂ ਕੀਤਾ ਗਿਆ ਸੀ ਜਦੋਂ ਸੂਰੀਆਂ ਦਾ ਰਾਜਪਾਲ ਕੁਰੇਨਯੁਸ ਸੀ। |
3
|
ਇਸ ਲਈ ਹਰ ਕੋਈ ਆਪੋ-ਆਪਣੇ ਨਗਰ ਵਿੱਚ ਆਪਣਾ ਨਾਉਂ ਦਰਜ ਕਰਵਾਉਣ ਲਈ ਗਿਆ। |
4
|
ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ। |
5
|
ਤਾਂ ਉਹ ਵੀ ਮਰਿਯਮ ਨਾਲ ਆਪਣੇ ਨਾਮ ਦਰਜ ਕਰਵਾਉਣ ਗਿਆ ਕਿਉਂਕਿ ਮਰਿਯਮ ਉਸ ਨਾਲ ਵਿਆਹ ਲਈ ਮੰਗੀ ਹੋਈ ਸੀ ਪਰ ਹੁਣ ਮਰਿਯਮ ਗਰਭਵਤੀ ਸੀ। |
6
|
ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਨੂੰ ਪ੍ਰਸੂਤ ਪੀਡ਼ਾਂ ਸ਼ੁਰੂ ਹੋਈਆਂ। |
7
|
ਉਸਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪਡ਼ੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉਥੇ ਇੱਕ ਖੁਰਲੀ ਵਿੱਚ ਰੱਖਿਆ। |
8
|
ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜਡ਼ੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ। |
9
|
ਪ੍ਰਭੂ ਦਾ ਦੂਤ ਆਜਡ਼ੀਆਂ ਦੇ ਸਾਮ੍ਹਣੇ ਆਕੇ ਖਢ਼ਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜਡ਼ੀ ਬਹੁਤ ਡਰ ਗਏ। |
10
|
ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਨੂੰ ਖੁਸ਼ ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ। |
11
|
ਖੁਸ਼ ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹ ਪ੍ਰਭੂ ਹੈ। |
12
|
ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪਡ਼ੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।” |
13
|
ਉਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖਢ਼ੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ: |
14
|
“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।” |
15
|
ਦੂਤ ਆਜਡ਼ੀਆਂ ਨੂੰ ਛੱਡਕੇ ਫ਼ੇਰ ਸੁਰਗ ਨੂੰ ਵਾਪਸ ਮੁਡ਼ ਗਏ। ਆਜਡ਼ੀ ਇੱਕ ਦੂਜੇ ਨੂੰ ਆਖਣ ਲੱਗੇ, “ਆਓ ਹੁਣ ਬੈਤਲਹਮ ਨੂੰ ਚੱਲੀਏ, ਅਤੇ ਉਸ ਗੱਲ ਨੂੰ ਵੇਖੀਏ ਜਿਸਦੀ ਖਬਰ ਸਾਨੂੰ ਪ੍ਰਭੂ ਦੁਆਰਾ ਦਿੱਤੀ ਗਈ ਹੈ।” |
16
|
ਉਹ ਛੇਤੀ ਹੀ ਚਲੇ ਗਏ ਅਤੇ ਉਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ। |
17
|
ਜਦੋਂ ਆਜਡ਼ੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹਡ਼ਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ। |
18
|
ਉਹ ਸਾਰੇ ਲੋਕ ਜਿਨ੍ਹਾਂ ਨੇ ਆਜਡ਼ੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ। |
19
|
ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ। |
20
|
ਆਜਡ਼ੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪ੍ਰਭੂ ਦਾ ਸ਼ੁਕਰਾਨਾ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁਡ਼ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦਸਿਆ ਗਿਆ ਸੀ। |
21
|
ਜਦੋਂ ਬਾਲਕ ਅਠਾਂ ਦਿਨਾਂ ਦਾ ਹੋਇਆ, ਤਾਂ ਉਸਦੀ ਸੁੰਨਤ ਹੋਈ ਅਤੇ ਉਸਦਾ ਨਾਮ ਯਿਸੂ ਰੱਖਿਆ ਗਿਆ। ਇਹ ਨਾਮ ਬਾਲਕ ਦੇ ਮਰਿਯਮ ਦੀ ਕੁਖ ਚੋਂ ਪੈਦਾ ਹੋਣ ਤੋਂ ਪਹਿਲਾਂ ਹੀ ਇੱਕ ਦੂਤ ਨੇ ਰੱਖਿਆ ਸੀ। |
22
|
2ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ। |
23
|
ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’ |
24
|
ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋਡ਼ਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ। |
25
|
ਉਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪ੍ਰਭੂ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ। |
26
|
ਸਿਮਓਨ ਨੂੰ ਪਵਿੱਤਰ ਆਤਮਾ ਨੇ ਦਸਿਆ ਕਿ ਜ੍ਜਦ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਵੇਖਦਾ ਨਹੀਂ, ਉਹ ਨਹੀਂ ਮਰ ਸਕਦਾ। |
27
|
ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ। |
28
|
ਸਿਮਓਨ ਨੇ ਬਾਲਕ ਨੂੰ ਆਪਣੀਆਂ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਨ ਲੱਗਾ: |
29
|
“ਪ੍ਰਭੂ! ਹੁਣ ਤੂੰ ਮੈਨੂੰ ਆਪਣੇ ਵਚਨ ਅਨੁਸਾਰ ਆਪਣੇ ਦਾਸ ਨੂੰ ਸ਼ਾਂਤੀ ਨਾਲ ਮਰ ਜਾਣ ਦੇ। |
30
|
ਮੈਂ ਤੇਰੇ ਮੁਕਤੀ ਦਾਤਾ ਨੂੰ ਆਪਣੀ ਅਖ੍ਖੀ ਵੇਖਿਆ ਹੈ। |
31
|
ਤੂੰ ਉਸਨੂੰ ਸਾਰੀਆਂ ਕੌਮਾਂ ਅੱਗੇ ਤਿਆਰ ਕੀਤਾ ਹੈ। |
32
|
ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।” |
33
|
ਉਸਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ। |
34
|
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉਠਣਗੇ। ਉਹ ਪ੍ਰਭੂ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ। |
35
|
ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।” |
36
|
ਅਨ੍ਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬਡ਼ੀ ਬਜ਼ੁਰਗ ਸੀ। |
37
|
ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸਨੇ ਕਦੇ ਮੰਦਰ ਨਹੀਂ ਸੀ ਛਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ। |
38
|
ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ। |
39
|
ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ। |
40
|
ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸਦੇ ਨਾਲ ਸੀ। |
41
|
ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ। |
42
|
ਜਦ ਯਿਸੂ ਬਾਰ੍ਹਾਂ ਵਰ੍ਹਿਆਂ ਦਾ ਸੀ ਤਾਂ ਉਹ ਹਮੇਸ਼ਾ ਵਾਂਗ ਦਾਵਤ ਤੇ ਗਏ। |
43
|
ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ। |
44
|
ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲਭਣਾ ਸ਼ੁਰੂ ਕੀਤਾ। |
45
|
ਫ਼ੇਰ ਜਦੋਂ ਉਹ ਉਸਨੂੰ ਨਾ ਲਭ ਸਕੇ ਤਾਂ ਉਹ ਉਸਨੂੰ ਲਭਦੇ ਹੋਏ ਯਰੂਸ਼ਲਮ ਵਾਪਸ ਚਲੇ ਗਏ। |
46
|
ਤਿੰਨਾਂ ਦਿਨਾਂ ਬਾਦ ਉਨ੍ਹਾਂ ਨੇ ਉਸਨੂੰ ਮੰਦਰ ਵਿੱਚ ਗੁਰੂਆਂ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਨੂੰ ਪ੍ਰਸ਼ਨ ਪੁਛਦਿਆਂ ਲਭਿਆ। |
47
|
ਸਭ ਸੁਣਨ ਵਾਲੇ ਉਸਦੇ ਸਵਾਲਾਂ-ਜਵਾਬਾਂ ਅਤੇ ਸਮਝ ਨੂੰ ਵੇਖਕੇ ਹੈਰਾਨ ਹੋ ਰਹੇ ਸਨ। |
48
|
ਜਦੋਂ ਯਿਸੂ ਦੇ ਮਾਪਿਆਂ ਨੇ ਉਸਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲਭ ਰਹੇ ਸਾਂ।” |
49
|
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਤੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।” |
50
|
ਪਰ ਉਹ ਯਿਸੂ ਦੇ ਉੱਤਰ ਨੂੰ ਨਾ ਸਮਝ ਸਕੇ। |
51
|
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ। |
52
|
ਯਿਸੂ ਸਿਆਣਪ ਅਤੇ ਸ਼ਰੀਰਕ ਤੌਰ ਤੇ ਵਧਿਆ, ਅਤੇ ਉਸਨੂੰ ਪਰਮੇਸ਼ੁਰ ਅਤੇ ਲੋਕਾਂ ਦੋਨਾਂ ਵੱਲੋਂ ਕਿਰਪਾ ਪ੍ਰਾਪਤ ਸੀ। |