Indian Language Bible Word Collections
Luke 22:5
Luke Chapters
Luke 22 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Luke Chapters
Luke 22 Verses
1
|
ਪਤੀਰੀ ਰੋਟੀ ਦੇ ਤਿਉਹਾਰ ਦਾ ਸਮਾਂ, ਜਿਸ ਨੂੰ ਪਸਾਹ ਕਹਿੰਦੇ ਹਨ ਨੇਡ਼ੇ ਆ ਪਹੁੰਚਿਆ। |
2
|
ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਯਿਸੂ ਨੂੰ ਮਾਰਨ ਦਾ ਰਾਹ ਲਭਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ। |
3
|
ਯਿਸੂ ਦੇ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਦਾ ਨਾਂ ਯਹੂਦਾ ਇਸਕਰਿਯੋਤੀ ਸੀ। ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। |
4
|
ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹਡ਼ੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ਡ਼ਵਾ ਸਕੇਗਾ। |
5
|
ਉਹ ਬਹੁਤ ਪ੍ਰਸੰਨ ਸਨ ਅਤੇ ਉਨ੍ਹਾਂ ਨੇ ਉਸ ਨਾਲ ਵਾਦਾ ਕੀਤਾ ਕਿ ਇਸ ਕਾਰਜ ਲਈ ਉਹ ਉਸਨੂੰ ਪੈਸੇ ਦੇਣਗੇ। |
6
|
ਯਹੂਦਾ ਇਸ ਕੰਮ ਲਈ ਰਾਜੀ ਹੋ ਗਿਆ ਅਤੇ ਉਹ ਮੌਕੇ ਦੀ ਤਲਾਸ਼ ਵਿੱਚ ਰਹਿਣ ਲੱਗਾ। ਯਹੂਦਾ ਯਿਸੂ ਨੂੰ ਉਨ੍ਹਾਂ ਦੇ ਹਵਾਲੇ ਉਦੋਂ ਕਰਨਾ ਚਾਹੁੰਦਾ ਸੀ ਜਦੋਂ ਆਲੇ-ਦੁਆਲੇ ਭੀਡ਼ ਨਾ ਹੋਵੇ। |
7
|
ਪਤੀਰੀ ਰੋਟੀ ਦੇ ਦਿਨ ਦਾ ਤਿਉਹਾਰ ਆਇਆ। ਇਹ ਉਹ ਦਿਨ ਸੀ ਜਿਸ ਦਿਨ ਪਸਾਹ ਦੇ ਲਈ ਉਹ ਲੇਲੇ ਦਾ ਬਲੀਦਾਨ ਕਰਦੇ ਸਨ। |
8
|
ਫਿਰ ਯਿਸੂ ਨੇ ਯੂਹੰਨਾ ਅਤੇ ਪਤਰਸ ਨੂੰ ਆਖਿਆ, “ਜਾਓ ਅਤੇ ਸਾਡੇ ਲਈ ਪਸਾਹ ਦਾ ਭੋਜਨ ਤਿਆਰ ਕਰੋ।” |
9
|
ਪਤਰਸ ਅਤੇ ਯੂਹੰਨਾ ਨੇ ਯਿਸੂ ਨੂੰ ਕਿਹਾ, “ਤੂੰ ਕਿਹਡ਼ੀ ਥਾਂ ਚਾਹੁੰਦਾ ਹੈਂ ਜਿਥੇ ਅਸੀਂ ਭੋਜਨ ਤਿਆਰ ਕਰੀਏ?” ਉਸਨੇ ਉਨ੍ਹਾਂ ਨੂੰ ਆਖਿਆ, |
10
|
“ਜਦੋਂ ਤੁਸੀਂ ਸ਼ਹਿਰ ਵਿੱਚ ਵਡ਼ੋਂਗੇ, ਤੁਸੀਂ ਇੱਕ ਆਦਮੀ ਨੂੰ ਪਾਣੀ ਦਾ ਘਡ਼ਾ ਚੁੱਕੀ ਜਾਂਦਿਆਂ ਵੇਖੋਂਗੇ। ਉਸਦੇ ਪਿਛੇ ਹੋ ਤੁਰਨਾ। ਉਹ ਇੱਕ ਘਰ ਵਿੱਚ ਵਡ਼ੇਗਾ, ਤਸੀਂ ਵੀ ਉਸ ਦੇ ਪਿਛੇ ਉਥੇ ਚਲੇ ਜਾਣਾ। |
11
|
ਘਰ ਦੇ ਮਾਲਕ ਨੂੰ ਆਖਣਾ ਕਿ, ‘ਗੁਰੂ ਪੁਛਦਾ ਹੈ ‘ਉਹ ਕਮਰਾ ਕਿਥੇ ਹੈ ਜਿਥੇ ਉਹ ਤੇ ਉਸਦੇ ਚੇਲੇ ਪਸਾਹ ਦਾ ਭੋਜਨ ਖਾਣਗੇ?’ |
12
|
ਫਿਰ ਮਾਲਕ ਤੁਹਾਨੂੰ ਘਰ ਦੇ ਚੁਬਾਰੇ ਤੇ ਇੱਕ ਵੱਡਾ ਕਮਰਾ ਵਿਖਾਵੇਗਾ। ਇਹ ਕਮਰਾ ਇਸਤੇਮਾਲ ਲਈ ਵਧੀਆ ਸਜਿਆ ਹੋਇਆ ਹੋਵੇਗਾ, ਤੁਸੀਂ ਉਥੇ ਪਸਾਹ ਦਾ ਭੋਜਨ ਤਿਆਰ ਕਰੋ। |
13
|
ਪਤਰਸ ਅਤੇ ਯੂਹੰਨਾ ਗਏ, ਅਤੇ ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਯਿਸੂ ਨੇ ਉਨ੍ਹਾਂ ਨੂੰ ਕਿਹਾ ਸੀ। ਤਾਂ ਉਨ੍ਹਾਂ ਨੇ ਪਸਾਹ ਦਾ ਭੋਜਨ ਤਿਆਰ ਕੀਤਾ। |
14
|
ਪਸਾਹ ਦਾ ਭੋਜਨ ਖਾਣ ਦਾ ਸਮਾਂ ਆਇਆ। ਯਿਸੂ ਅਤੇ ਰਸੂਲ ਇਕਠ੍ਠੇ ਭੋਜਨ ਕਰਨ ਲਈ ਬੈਠ ਗਏ। |
15
|
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਰਨ ਤੋਂ ਪਹਿਲਾਂ ਮੈਂ ਉਤਸੁਕਤਾ ਨਾਲ ਇਹ ਪਸਾਹ ਦਾ ਭੋਜਨ ਤੁਹਾਡੇ ਨਾਲ ਕਰਨਾ ਚਾਹੁੰਦਾ ਸਾਂ। |
16
|
ਮੈਂ ਇਹ ਪਸਾਹ ਦਾ ਭੋਜਨ ਤਦ ਤੱਕ ਨਹੀਂ ਕਰਾਂਗਾ ਜਦੋਂ ਤੀਕ ਇਹ ਪਰਮੇਸ਼ੁਰ ਦੇ ਰਾਜ ਵਿੱਚ ਸਹੀ ਅਰਥਾਂ ਵਿੱਚ ਸੰਪੂਰਨ ਨਾ ਹੋਵੇ।” |
17
|
ਉਸ ਤੋਂ ਬਾਦ, ਉਸਨੇ ਪਿਆਲਾ ਲਿਆ ਅਤੇ ਇਸ ਵਾਸਤੇ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ ਅਤੇ ਆਖਿਆ, “ਇਸ ਪਿਆਲੇ ਨੂੰ ਫਡ਼ੋ ਅਤੇ ਆਪਸ ਵਿੱਚ ਵੰਡ ਲਵੋ। |
18
|
ਮੈਂ ਤੁਹਾਨੂੰ ਦੱਸਦਾ ਕਿ ਮੈਂ ਇਹ ਦਾਖ ਰਸ ਓਨਾ ਚਿਰ ਫਿਰ ਕਦੀ ਵੀ ਨਹੀਂ ਪੀਵਾਂਗਾ ਜਿੰਨਾ ਚਿਰ ਫਿਰ ਪਰਮੇਸ਼ੁਰ ਦਾ ਰਾਜ ਨਹੀਂ ਆਉਂਦਾ।” |
19
|
ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਤੋਡ਼ੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸ਼ਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।” |
20
|
ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖ ਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।” |
21
|
ਯਿਸੂ ਨੇ ਆਖਿਆ, “ਪਰ ਤੁਹਾਦੇ ਵਿੱਚੋਂ ਇੱਕ ਜਣਾ ਮੈਨੂੰ ਧੋਖਾ ਦੇਵੇਗਾ। ਉਸਦਾ ਹੱਥ ਮੇਰੇ ਨਾਲ ਮੇਜ ਉੱਤੇ ਹੀ ਹੈ। |
22
|
ਮਨੁੱਖ ਦਾ ਪੁੱਤਰ ਉਵੇਂ ਹੀ ਮਰੇਗਾ ਜਿਵੇਂ ਉਸ ਬਾਰੇ ਆਖਿਆ ਗਿਆ ਹੈ, ਪਰ ਇਹ ਉਸ ਵਿਅਕਤੀ ਲਈ ਭਿਆਨਕ ਹੋਵੇਗਾ ਜੋ ਉਸਨੂੰ ਧੋਖਾ ਦੇਵੇਗਾ।” |
23
|
ਤਾਂ ਰਸੂਲ ਆਪਸ ਵਿੱਚ ਇਹ ਪੁਛਣ ਲੱਗੇ ਕਿ ਸਾਡੇ ਵਿੱਚੋਂ ਕਿਹਡ਼ਾ ਅਜਿਹਾ ਕਰੇਗਾ? |
24
|
ਉਸਤੋਂ ਬਾਦ ਰਸੂਲਾਂ ਨੇ ਆਪਸ ਵਿੱਚ ਇਹ ਆਖਦਿਆਂ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਕਿ ਉਨ੍ਹਾਂ ਵਿੱਚੋਂ ਕੌਣ ਮਹਾਨ ਹੈ? |
25
|
ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਦੁਨੀਆਂ ਦੇ ਰਾਜੇ ਪ੍ਰਭੂਆਂ ਵਾਂਗ ਆਪਣੇ ਲੋਕਾਂ ਤੇ ਸ਼ਾਸਨ ਕਰਦੇ ਹਨ। ਜਿਨ੍ਹਾਂ ਕੋਲ ਦੂਸਰਿਆਂ ਉੱਪਰ ਇਖਤਿਆਰ ਹੈ ਉਹ ਆਪਣੇ-ਆਪ ਨੂੰ ਲੋਕਾਂ ਦੇ ਮਦਦਗਾਰ ਕਹਾਉਂਦੇ ਹਨ।’ |
26
|
“ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ। |
27
|
ਤੁਹਾਡੀ ਰਾਇ ਵਿੱਚ ਕੌਣ ਵਧ ਮਹੱਤਵਯੋਗ ਹੈ: ਜੋ ਵਿਅਕਤੀ ਖਾਣੇ ਦੀ ਮੇਜ ਤੇ ਬੈਠਾ ਜਾਂ ਜਿਹਡ਼ਾ ਵਿਅਕਤੀ ਉਸਦੀ ਸੇਵਾ ਕਰ ਰਿਹਾ ਹੈ? ਤੁਹਾਡੇ ਖਿਆਲ ਵਿੱਚ ਜਿਹਡ਼ਾ ਮੇਜ ਤੇ ਬੈਠਾ ਹੈ ਮਹਾਨ ਹੈ ਮੈਂ ਤੁਹਾਡੇ ਵਿੱਚੋਂ ਸੇਵਕਾਂ ਵਰਗਾ ਹਾਂ।’ |
28
|
ਤੁਸੀਂ ਹੀ ਹੋ ਜੋ ਮੇਰੇ ਪਰਤਿਆਵਿਆਂ ਦੌਰਾਨ ਮੇਰੇ ਨਾਲ ਰਹੇ। |
29
|
ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਇੱਕ ਰਾਜ ਦਿੱਤਾ ਹੈ, ਮੈਂ ਵੀ ਤੁਹਾਨੂੰ ਇੱਕ ਰਾਜ ਦੇਵਾਂਗਾ। |
30
|
“ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ ਤੇ ਬੈਠੋਂਗੇ। ਅਤੇ ਤੁਸੀਂ ਸਿੰਘਾਸਨ ਤੇ ਬੈਠਕੇ ਇਸਰਾਏਲ ਦੀਆਂ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਂਗੇ। |
31
|
“ਆਓ ਸ਼ਮਊਨ, ਸ਼ਮਊਨ ਸ਼ੈਤਾਨ ਨੇ ਤੈਨੂੰ ਕਣਕ ਵਾਂਗ ਛਟ੍ਟਣ ਲਈ ਮੰਗਿਆ ਹੈ। |
32
|
ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁਡ਼ੇਂ ਤਾ ਆਪਣੇ ਭਾਈਆਂ ਨੂੰ ਵੀ ਤਕਡ਼ਾ ਕਰੀਂ।” |
33
|
ਪਰ ਪਤਰਸ ਨੇ ਉਸਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।” |
34
|
ਪਰ ਯਿਸੂ ਨੇ ਕਿਹਾ, “ਪਤਰਸ ਮੈਂ ਤੈਨੂੰ ਆਖਦਾ ਹਾਂ ਕਿ ਅੱਜ ਕੁੱਕਡ਼ ਬਾਂਗ ਨਹੀਂ ਦੇਵੇਗਾ ਜਦ ਤੱਕ ਤੂੰ ਤਿੰਨ ਵਾਰੀ ਮੁਕ੍ਕਰ ਕੇ ਨਾ ਕਹੇ ਕਿ ਮੈਂ ਤੈਨੂੰ ਨਹੀਂ ਜਾਣਦਾ।” |
35
|
ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।” |
36
|
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਪਰ ਹੁਣ, ਜੇਕਰ ਤੁਹਾਡੇ ਕੋਲ ਪੈਸੇ ਤੇ ਇੱਕ ਝੋਲਾ ਹੈ, ਉਨ੍ਹਾਂ ਨੂੰ ਆਪਣੇ ਨਾਲ ਲਵੋ। ਜੇਕਰ ਤੁਹਾਡੇ ਕੋਲ ਇੱਕ ਤਲਵਾਰ ਨਹੀਂ ਹੈ, ਤਾਂ ਆਪਣਾ ਕੁਡ਼ਤਾ ਵੇਚਕੇ ਇੱਕ ਖਰੀਦ ਲਵੋ।” |
37
|
ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: ‘ਲੋਕਾਂ ਆਖਿਆ ਕਿ ਉਹ ਇੱਕ ਅਪਰਾਧੀ ਹੈ।’ਯਸਾਯਾਹ 53:12 ਇਹ ਗੱਲ ਜਿਹਡ਼ੀ ਮੇਰੇ ਬਾਰੇ ਲਿਖੀ ਗਈ ਸੀ ਵਾਪਰਨੀ ਚਾਹੀਦੀ ਹੈ। ਅਤੇ ਅਸਲ ਵਿੱਚ ਹੁਣ ਵਾਪਰ ਰਹੀ ਹੈ” |
38
|
ਚੇਲਿਆਂ ਨੇ ਕਿਹਾ, “ਵੇਖੋ, ਪ੍ਰਭੂ, ਇਥੇ ਦੋ ਤਲਵਾਰਾਂ ਹਨ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਉਹ ਕਾਫ਼ੀ ਹਨ।” |
39
|
[This verse may not be a part of this translation] |
40
|
[This verse may not be a part of this translation] |
41
|
ਫਿਰ ਯਿਸੂ ਉਨ੍ਹਾਂ ਤੋਂ ਪੰਜਾਹ ਕੁ ਕਦਮ ਦੂਰ ਗਿਆ। ਉਹ ਗੋਡਿਆਂ ਭਾਰ ਝੁਕਿਆ ਅਤੇ ਪ੍ਰਾਰਥਨਾ ਕੀਟੀ, |
42
|
“ਹੇ ਪਿਤਾ! ਜੇਕਰ ਤੂੰ ਚਾਹੇਂ, ਤਾਂ ਦੁਖਾਂ ਦਾ ਇਹ ਪਿਆਲਾ ਮੇਰੇ ਤੋਂ ਹਟਾ ਲੈ, ਪਰ ਤੁਹਾਡੀ ਇੱਛਾ ਹੀ ਹੋਵੇ, ਨਾ ਕਿ ਮੇਰੀ।” |
43
|
ਫਿਰ ਸੁਰਗ ਤੋਂ ਇੱਕ ਦੂਤ ਪ੍ਰਗਟਿਆ ਅਤੇ ਉਸਨੂੰ ਸ਼ਕਤੀ ਦਿੱਤੀ। |
44
|
ਯਿਸੂ ਵੱਡੀ ਮਾਨਸਿਕ ਪੀਡ਼ਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁਢ਼ਕਾ ਲਹੂ ਦੀਆਂ ਬੂਂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ। |
45
|
ਉਹ ਪ੍ਰਾਰਥਨਾ ਕਰਨ ਤੋਂ ਬਾਦ, ਉਠਿਆ ਅਤੇ ਆਪਣੇ ਚੇਲਿਆਂ ਕੋਲ ਗਿਆ। ਉਸਨੇ ਉਨ੍ਹਾਂ ਨੂੰ ਸੁਤਿਆਂ ਹੋਇਆਂ ਵੇਖਿਆ। ਉਨ੍ਹਾਂ ਦੀ ਉਦਾਸੀ ਨੇ ਉਨ੍ਹਾਂ ਨੂੰ ਬਡ਼ਾ ਥਕਾ ਦਿੱਤਾ ਸੀ । |
46
|
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸੁਤ੍ਤੇ ਕਿਉਂ ਪਏ ਹੋ? ਉਠੋ ਅਤੇ ਉਠਕੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਿਆਵੇ ਵਿੱਚ ਨਾ ਪਵੋਂ।” |
47
|
ਜਦੋਂ ਯਿਸੂ ਬੋਲ ਰਿਹਾ ਸੀ ਤਾਂ ਲੋਕਾਂ ਦਾ ਇੱਕ ਸਮੂਹ ਉਸ ਕੋਲ ਆਇਆ, ਉਨ੍ਹਾਂ ਵਿੱਚੋਂ ਇੱਕ ਰਸੂਲ ਯਹੂਦਾ, ਉਨ੍ਹਾਂ ਦੀ ਅਗਵਾਈ ਕਰ ਰਿਹਾ ਸੀ। ਯਹੂਦਾ ਯਿਸੂ ਦੇ ਕੋਲ ਆਇਆ ਤਾਂ ਜੋ ਉਹ ਯਿਸੂ ਨੂੰ ਚੁੰਮ ਸਕੇ। |
48
|
ਪਰ ਯਿਸੂ ਨੇ ਉਸਨੂੰ ਕਿਹਾ, “ਯਹੂਦਾ। ਕੀ ਤੂੰ ਇਹ ਮਿੱਤਰਤਾ ਦਾ ਚੁੰਮਣ ਮਨੁੱਖ ਦੇ ਪੁੱਤਰ ਨੂੰ ਵੈਰੀਆਂ ਦੇ ਹੱਥ ਫ਼ਡ਼ਾਉਣ ਲਈ ਦੇ ਰਿਹਾ ਹੈਂ?” |
49
|
ਯਿਸੂ ਦੇ ਚੇਲੇ ਵੀ ਉਸ ਕੋਲ ਹੀ ਖਡ਼ੇ ਸਨ। ਉਨ੍ਹਾਂ ਨੇ ਮਹਿਸੂਸ ਕੀਤਾ ਕਿ ਕੀ ਵਾਪਰ ਸਕਦਾ ਹੈ ਅਤੇ ਯਿਸੂ ਨੂੰ ਪੁੱਛਿਆ, “ਪ੍ਰਭੂ, ਕੀ ਅਸੀਂ ਉਨ੍ਹਾਂ ਨੂੰ ਆਪਣੀਆਂ ਤਲਵਾਰਾਂ ਨਾਲ ਮਾਰ ਦੇਈਏ?” |
50
|
ਫ਼ਿਰ ਉਨ੍ਹਾਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਸਰਦਾ ਜਾਜਕ ਦੇ ਨੌਕਰ ਦੇ ਕੰਨ ਤੇ ਚਲਾਈ ਅਤੇ ਕੰਨ ਨੂੰ ਵਢ ਦਿੱਤਾ। |
51
|
ਯਿਸੂ ਨੇ ਕਿਹਾ, “ਰੁਕੋ।” ਤਾਂ ਉਸਨੇ ਉਸ ਨੌਕਰ ਦੇ ਕੰਨ ਨੂੰ ਛੂਹਕੇ ਉਸਨੂੰ ਵੀ ਰਾਜੀ ਕਰ ਦਿੱਤਾ। |
52
|
ਉਹ ਸਮੂਹ ਜਿਹਡ਼ਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇਥੇ ਤਲਵਾਰਾਂ ਅਤੇ ਡਾਂਗਾ ਲੈਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ? |
53
|
ਮੈਂ ਤੁਹਾਡੇ ਨਾਲ ਹਰ ਰੋਜ਼ ਮੰਦਰ ਦੇ ਇਲਾਕੇ ਵਿੱਚ ਹੁੰਦਾ ਸਾਂ। ਤੁਸੀਂ ਮੈਨੂੰ ਉਥੇ ਗਿਰਫ਼ਤਾਰ ਕਿਉਂ ਨਹੀਂ ਕੀਤਾ? ਪਰ ਇਹ ਤੁਹਾਡਾ ਸਮਾਂ ਹੈ, ਹਨੇਰੇ ਦੇ ਸ਼ਾਸਨ ਦਾ ਸਮਾਂ।” |
54
|
ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋਡ਼ੀ ਦੂਰੀ ਤੇ ਹੀ ਉਨ੍ਹਾਂ ਦਾ ਪਿਛਾ ਕੀਤਾ। |
55
|
ਸਿਪਾਹੀਆਂ ਨੇ ਸਰਦਾਰ ਜਾਜਕ ਦੇ ਵਿਹਡ਼ੇ ਦੇ ਵਿਚਕਾਰ ਅੱਗ ਮਚਾਈ ਅਤੇ ਇਸ ਦੇ ਆਲੇ-ਦੁਆਲੇ ਬੈਠ ਗਏ, ਪਤਰਸ ਵੀ ਉਨ੍ਹਾਂ ਨਾਲ ਬੈਠ ਗਿਆ। |
56
|
ਇੱਕ ਨੋਕਰਾਣੀ ਨੇ ਪਤਰਸ ਨੂੰ ਉਥੇ ਬੈਠਾ ਵੇਖਿਆ। ਉਹ ਅੱਗ ਦੀ ਰੌਸ਼ਨੀ ਵਿੱਚ ਉਸਦਾ ਚਿਹਰਾ ਪਛਾਣ ਗਈ। ਉਸਨੇ ਧਿਆਨ ਨਾਲ ਪਤਰਸ ਦਾ ਚਿਹਰਾ ਵੇਖਿਆ ਅਤੇ ਆਖਿਆ, “ਇਹ ਆਦਮੀ ਵੀ ਉਸ ਨਾਲ ਸੀ।” |
57
|
ਪਰ ਪਤਰਸ ਨੇ ਕਿਹਾ, ਇਹ ਸੱਚ ਨਹੀਂ ਹੈ। ਉਸਨੇ ਕਿਹਾ, “ਹੇ ਔਰਤ। ਮੈਂ ਉਸ ਨੂੰ ਨਹੀਂ ਜਾਣਦਾ।” |
58
|
ਕੁਝ ਦੇ ਬਾਦ ਇੱਕ ਹੋਰ ਆਦਮੀ ਨੇ ਪਤਰਸ ਵੱਲ ਵੇਖਿਆ ਅਤੇ ਕਿਹਾ, “ਤੂੰ ਵੀ ਉਨ੍ਹਾਂ ਵਿੱਚੋਂ ਇੱਕ ਹੈ।” ਪਰ ਪਤਰਸ ਨੇ ਆਖਿਆ, “ਹੇ ਮਨੁੱਖ। ਮੈਂ ਉਨ੍ਹਾਂ ਵਿੱਚੋਂ ਨਹੀਂ ਹਾਂ।” |
59
|
ਤਕਰੀਬਨ ਘੰਟੇ ਕੁ ਬਾਦ ਇੱਕ ਹੋਰ ਆਦਮੀ ਨੇ ਜ਼ੋਰ ਦੇਕੇ ਕਿਹਾ, “ਇਹ ਸੱਚ ਹੈ। ਨਿਸ਼ਚਿਤ ਹੀ ਇਹ ਆਦਮੀ ਉਸਦੇ ਨਾਲ ਸੀ ਜੋ ਕਿ ਗਲੀਲ ਤੋਂ ਹੈ।” |
60
|
ਪਰ ਪਤਰਸ ਨੇ ਆਖਿਆ, “ਮਨੁੱਖ। ਮੈਂ ਨਹੀਂ ਜਾਣਦਾ ਤੂੰ ਕਿਸ ਬਾਰੇ ਆਖ ਰਿਹਾ ਹੈਂ?” ਜਦੋਂ ਪਤਰਸ ਹਾਲੇ ਬੋਲ ਰਿਹਾ ਸੀ, ਇੱਕ ਕੁੱਕਡ਼ ਨੇ ਬਾਂਗ ਦਿੱਤੀ। |
61
|
ਤਦ ਪ੍ਰਭੂ ਮੁਡ਼ਿਆ ਅਤੇ ਪਤਰਸ ਦੀਆਂ ਅੱਖਾਂ ਵੱਲ ਝਾਕਿਆ। ਪਤਰਸ ਨੂੰ ਯਾਦ ਆਇਆ ਕਿ ਪ੍ਰਭੂ ਨੇ ਕੀ ਆਖਿਆ ਸੀ, “ਕੁੱਕਡ਼ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰੀ ਇਹ ਆਖੇਂਗਾ ਕਿ ਤੂੰ ਮੈਨੂੰ ਨਹੀਂ ਜਾਣਦਾ।” |
62
|
ਫ਼ਿਰ ਪਤਰਸ ਬਾਹਰ ਗਿਆ ਅਤੇ ਫ਼ੁੱਟ-ਫ਼ੁੱਟਕੇ ਰੋਣ ਲੱਗਾ। |
63
|
[This verse may not be a part of this translation] |
64
|
[This verse may not be a part of this translation] |
65
|
ਉਨ੍ਹਾਂ ਲੋਕਾਂ ਨੇ ਉਸਨੂੰ ਬਹੁਤ ਕੁਝ ਮੰਦਾ ਆਖਿਆ। |
66
|
ਅਗਲੀ ਸਵੇਰ, ਬਜ਼ੁਰਗ ਯਹੂਦੀ ਆਗੂ, ਪ੍ਰਧਾਨ ਜਾਜਕ ਅਤੇ ਨੇਮ ਦੇ ਉਪਦੇਸ਼ਕ ਦੀ ਇੱਕ ਸਭਾ ਹੋਈ। ਤੇ ਉਹ ਯਿਸੂ ਨੂੰ ਆਪਣੀ ਸਭ ਤੋਂ ਉੱਚੀ ਅਦਾਲਤ ਵਿੱਚ ਲੈ ਗਏ। |
67
|
ਉਨ੍ਹਾਂ ਆਖਿਆ, “ਜੇਕਰ ਤੂੰ ਮਸੀਹ ਹੈ ਤਾਂ ਸਾਨੂੰ ਦੱਸ ਕਿ ਤੂੰ ਹੀ ਮਸੀਹ ਹੈ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੇਕਰ ਮੈਂ ਤੁਹਾਨੂੰ ਦੱਸ ਵੀ ਦੇਵਾਂ ਕਿ ਮੈਂ ਮਸੀਹ ਹਾਂ ਤਾਂ ਤੁਸੀਂ ਮੇਰੇ ਤੇ ਵਿਸ਼ਵਾਸ ਨਹੀਂ ਕਰੋਂਗੇ। |
68
|
ਅਤੇ ਜੇਕਰ ਮੈਂ ਤੁਹਾਨੂੰ ਕੁਝ ਪੁਛਾਂਗਾ ਤਾਂ ਤੁਸੀਂ ਜਵਾਬ ਨਹੀਂ ਦੇਵੇਂਗਾ। |
69
|
ਪਰ ਇਸਤੋਂ ਅੱਗੇ ਮਨੁੱਖ ਦਾ ਪੁੱਤਰ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਹੱਥ ਬਿਰਾਜਮਾਨ ਹੋਵੇਗਾ।” |
70
|
ਉਨ੍ਹਾਂ ਸਭਨਾ ਨੇ ਆਖਿਆ, “ਤਾਂ ਕੀ ਤੂੰ ਪਰਮੇਸ਼ੁਰ ਦਾ ਪੁੱਤਰ ਹੈ?” ਉਸਨੇ ਜਵਾਬ ਦਿੱਤਾ, “ਹਾਂ, ਤੁਸੀਂ ਆਖਣ ਵਿੱਚ ਸਹੀ ਹੋ “ਮੈਂ ਹਾਂ।” |
71
|
ਤਦ ਉਨ੍ਹਾਂ ਸਭ ਨੇ ਆਖਿਆ, “ਹੁਣ ਸਾਨੂੰ ਗਵਾਹੀ ਕਿਉਂ ਲੋਡ਼ੀਦੀ ਹੈ?” ਅਸੀਂ ਉਸਨੂੰ ਉਸਦੇ ਹੀ ਮੂੰਹੋਂ ਸੁਣਿਆ ਹੈ।” |