English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Luke Chapters

Luke 4 Verses

1 ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁਡ਼ਿਆ ਤਾਂ ਆਤਮਾ ਉਸਨੂੰ ਉਜਾਡ਼ ਵਿੱਚ ਲੈ ਗਿਆ।
2 ਉਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸਨੂੰ ਬਡ਼ੀ ਭੁਖ ਲੱਗੀ।
3 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।”
4 ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ: ‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।”‘ਬਿਵਸਥਾ 8:3
5 ਫ਼ਿਰ ਸ਼ੈਤਾਨ ਉਸਨੂੰ ਇੱਕ ਉੱਚੇ ਪਹਾਡ਼ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਉਜਾਗਰ ਕੀਤੀਆਂ।
6 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਮੈਂ ਇਹ ਤਮਾਮ ਰਾਜਾਂ ਦਾ ਅਧਿਕਾਰ ਅਤੇ ਮਹਿਮਾ ਤੈਨੂੰ ਦਿੰਦਾ ਹਾਂ। ਕਿਉਂ ਕਿ ਇਹ ਸਭ ਮੈਨੂੰ ਦਿੱਤਾ ਗਿਆ ਹੈ। ਅਤੇ ਮੈਂ ਇਹ ਤਾਕਤ ਜਿਸ ਮਨੁੱਖ ਨੂੰ ਚਾਹਾਂ ਦੇ ਸਕਦਾ ਹਾਂ।
7 ਅਤੇ ਜੇਕਰ ਤੂੰ ਮੇਰੇ ਚਰਨਾਂ ਤੇ ਡਿੱਗ ਮੇਰੀ ਉਪਾਸਨਾ ਕਰੇਂ ਮੈਂ ਇਹ ਸਭ ਰਾਜ ਤੈਨੂੰ ਦਿੰਦਾ ਹਾਂ।”
8 ਯਿਸੂ ਨੇ ਜਵਾਬ ਦਿੱਤਾ, “ਇਹ ਪਵਿੱਤਰ ਪੋਥੀ ਵਿੱਚ ਲਿਖਿਆ ਹੈ ਕਿ: ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਦੀ ਉਪਾਸਨਾ ਕਰਨੀ ਚਾਹੀਦੀ ਹੈ ਅਤੇ ਉਸ ਇਕੱਲੇ ਦੀ ਹੀ ਸੇਵਾ ਕਰ।”‘ਬਿਵਸਥਾ 6:13
9 ਤਦ ਸ਼ੈਤਾਨ ਉਸਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖਢ਼ਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇਥੋਂ ਥੱਲੇ ਕੁਦ੍ਦ ਜਾ।
10 ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੀ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’ਜ਼ਬੂਰ 91:11
11 ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।”‘ਜ਼ਬੂਰ 91:12
12 ਯਿਸੂ ਨੇ ਜਵਾਬ ਦਿੱਤਾ, “ਪਰ ‘ਪੋਥੀਆਂ’ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਿਆ।”‘ਬਿਵਸਥਾ 6:16
13 ਤਾਂ ਸ਼ੈਤਾਨ ਜਦੋਂ ਸਾਰਾ ਪਰਤਿਆਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚਲਾ ਗਿਆ।
14 ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ।
15 ਯਿਸੂ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਹਰੇਕ ਨੇ ਉਸਦੀ ਉਸਤਤਿ ਕੀਤੀ।
16 ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪਢ਼ਨ ਲਈ ਖਡ਼ੋ ਗਿਆ।
17 ਯਸਾਯਾਹ ਨਬੀ ਦੀ ਪੋਥੀ ਉਸਨੂੰ ਦਿੱਤੀ ਗਈ ਅਤੇ ਉਸਨੇ ਇਹ ਪੋਥੀ ਖੋਲ੍ਹਕੇ ਉਹ ਸਫ਼ਾ ਕਢਿਆ, ਜਿਥੇ ਇਹ ਲਿਖਿਆ ਹੋਇਆ ਸੀ:
18 “ਪ੍ਰਭੂ ਦਾ ਆਤਮਾ ਮੇਰੇ ਨਾਲ ਹੈ। ਉਸਨੇ ਮੈਨੂੰ ਗਰੀਬਾਂ ਨੂੰ ਖੁਸ਼-ਖਬਰੀ ਦੇਣ ਲਈ ਮਸਹ ਕੀਤਾ ਹੈ। ਉਸਨੇ ਮੈਨੂੰ ਕੈਦੀਆਂ ਨੂੰ ਇਹ ਐਲਾਨ ਕਰਨ ਲਈ ਭੇਜਿਆ ਕਿ ਉਹ ਮੁਕਤ ਹਨ ਅਤੇ ਅੰਨ੍ਹਿਆਂ ਨੂੰ ਕਿ ਉਹ ਦ੍ਰਿਸ਼ਟੀ ਵਾਪਸ ਪ੍ਰਾਪਤ ਕਰਣਗੇ ਅਤੇ ਸਤਾਏ ਹੋਇਆਂ ਨੂੰ ਅਤਿਆਚਾਰੀਆਂ ਤੋਂ ਮੁਕਤ ਕਰਾਉਣ ਲਈ,
19 ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇਡ਼ੇ ਆ ਗਿਆ ਹੈ।”ਯਸਾਯਾਹ 61:1-2
20 ਫ਼ਿਰ ਯਿਸੂ ਨੇ ਪੁਸਤਕ ਬੰਦ ਕਰਕੇ ਸੇਵਕ ਨੂੰ ਦਿੱਤੀ ਅਤੇ ਥੱਲੇ ਬੈਠ ਗਿਆ। ਪ੍ਰਾਰਥਨਾ ਸਥਾਨ ਵਿੱਚ ਹਰ ਇੱਕ ਦੀ ਨਜ਼ਰ ਉਸਤੇ ਜੰਮ ਗਈ।
21 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹਡ਼ਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।”
22 ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
23 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਜਾਣਦਾ ਹਾਂ ਤੁਸੀਂ ਇਹ ਕਹਾਵਤ ਜ਼ਰੂਰ ਮੇਰੇ ਉੱਤੇ ਲਾਗੂ ਕਰੋਂਗੇ ਕਿ ‘ਹੇ ਵੈਦ! ਆਪਣੇ-ਆਪ ਨੂੰ ਰਾਜੀ ਕਰ।’ ਜੋ ਕੁਝ ਤੂੰ ਕਫ਼ਰਨਾਹੂਮ ਵਿੱਚ ਕੀਤਾ ਹੈ ਅਸੀਂ ਉਹ ਸੁਣਿਆ ਹੈ, ਉਹ ਗੱਲਾਂ ਤੂੰ ਇਥੇ ਆਪਣੇ ਨਗਰ ਵਿੱਚ ਵੀ ਕਰ!”‘
24 ਤਦ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਵੀ ਨਬੀ ਕਦੇ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ।
25 ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉਥੇ ਬਹੁਤ ਵਿਧਵਾਵਾਂ ਸਨ।
26 ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।
27 ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋਢ਼ੀ ਸਨ, ਪਰ ਉਨ੍ਹਾਂ ਵਿੱਚੋਂ ਸ੍ਰੀਯਾਨੀ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋਢ਼ੀ ਨੂੰ ਰਾਜੀ ਨਾ ਕੀਤਾ ਗਿਆ।
28 ਪ੍ਰਾਰਥਨਾ ਸਥਾਨ ਵਿੱਚ ਬੈਠੇ ਤਮਾਮ ਲੋਕਾਂ ਨੇ ਇਹ ਸਭ ਗੱਲਾਂ ਸੁਣੀਆਂ ਤਾਂ ਉਹ ਬਡ਼ੇ ਗੁੱਸੇ ਵਿੱਚ ਆਏ।
29 ਉਹ ਖਡ਼ੇ ਹੋਏ ਅਤੇ ਯਿਸੂ ਨੂੰ ਨਗਰੋਂ ਬਾਹਰ ਕਢਿਆ। ਉਨ੍ਹਾਂ ਨੇ ਉਸਦਾ ਪਹਾਡ਼ੀ ਦੀ ਟਿਸੀ ਤੱਕ, ਜਿਥੇ ਉਨ੍ਹਾਂ ਦਾ ਨਗਰ ਉਸਾਰਿਆ ਸੀ, ਪਿਛਾ ਕੀਤਾ ਤਾਂ ਜੋ ਉਹ ਉਸਨੂੰ ਖਡ਼ੀ ਚੱਟਾਨ ਤੋਂ ਹੇਠਾਂ ਸੁੱਟ ਸਕਣ।
30 ਪਰ ਯਿਸੂ ਉਨ੍ਹਾਂ ਵਿੱਚੋਂ ਦੀ ਲੰਘਕੇ ਆਪਣੇ ਰਾਹ ਚਲਿਆ ਗਿਆ।
31 ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
32 ਲੋਕ ਉਸਦੇ ਉਪਦੇਸ਼ ਤੇ ਹੈਰਾਨ ਹੋ ਗਏ ਕਿਉਂਕਿ ਉਹ ਅਧਿਕਾਰ ਨਾਲ ਬੋਲਿਆ।
33 ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ,
34 “ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਾਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ।”
35 ਪਰ ਯਿਸੂ ਨੇ ਉਸਨੂੰ ਰੋਕਕੇ ਤਾਡ਼ਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਮ੍ਹਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ।
36 ਲੋਕ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਕਹਿਣ ਲੱਗੇ, “ਇਹ ਕਿਸ ਤਰ੍ਹਾਂ ਦੇ ਉਪਦੇਸ਼ ਹਨ? ਕਿ ਉਹ ਭਰਿਸ਼ਟ ਆਤਮਿਆਂ ਨੂੰ ਸ਼ਕਤੀ ਅਤੇ ਅਧਿਕਾਰ ਨਾਲ ਹੁਕਮ ਦਿੰਦਾ ਹੈ ਅਤੇ ਉਹ ਬਾਹਰ ਆ ਜਾਂਦੇ ਹਨ।”
37 ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ।
38 ਕੇਨਾਨ ਅਨੋਸ਼ ਦਾ ਪੁੱਤਰ ਸੀ, ਅਨੋਸ਼ ਸੇਥ ਦਾ ਪੁੱਤਰ ਸੀ, ਸੇਥ ਆਦਮ ਦਾ ਪੁੱਤਰ ਸੀ ਅਤੇ ਆਦਮ ਪਰਮੇਸ਼ੁਰ ਦਾ ਪੁੱਤਰ ਸੀ। ਯਿਸੂ ਦਾ ਸ਼ੈਤਾਨ ਵੱਲੋਂ ਪਰਤਿਆਇਆ ਜਾਣਾ
39 ਯਿਸੂ ਨੇ ਉਸਦੇ ਬਿਸਤਰੇ ਦੇ ਨਜ਼ਦੀਕ ਖਢ਼ਾ ਹੋਕੇ ਬੁਖਾਰ ਨੂੰ ਝਿਡ਼ਕਿਆ। ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖਢ਼ੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।
40 ਸੂਰਜ ਡੁੱਬਣ ਦੇ ਸਮੇਂ ਜਿਨ੍ਹਾਂ ਦੇ ਘਰ ਬਿਮਾਰ ਲੋਕ, ਭਿੰਨ-ਭਿੰਨ ਬਿਮਾਰੀਆਂ ਤੋਂ ਪੀਡ਼ਿਤ ਸਨ, ਉਨ੍ਹਾਂ ਨੂੰ ਉਹ ਯਿਸੂ ਕੋਲ ਲਿਆਏ। ਯਿਸੂ ਨੇ ਹਰ ਇੱਕ ਉੱਪਰ ਆਪਣਾ ਹੱਥ ਰੱਖਕੇ ਉਨ੍ਹਾਂ ਨੂੰ ਨਿਰੋਗ ਕਰ ਦਿੱਤਾ।
41 ਕਈ ਲੋਕਾਂ ਵਿੱਚੋਂ ਭੂਤ ਰੌਲਾ ਪਾਉਂਦੇ ਹੋਏ ਬਾਹਰ ਨਿਕਲੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ” ਪਰ ਯਿਸੂ ਨੇ ਉਨ੍ਹਾਂ ਨੂੰ ਝਿਡ਼ਕਿਆ ਅਤੇ ਉਨ੍ਹਾਂ ਨੂੰ ਬੋਲਣ ਨਾ ਦਿੱਤਾ ਕਿਉਂਕਿ ਉਹ ਜਾਣਦੇ ਸਨ ਕਿ ਉਹ ਹੀ ਮਸੀਹ ਸੀ।
42 ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡਕੇ ਇੱਕ ਇਕਾਂਤ ਥਾਂ ਤੇ ਚਲਾ ਗਿਆ ਪਰ ਭੀਡ਼ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿਥੇ ਉਹ ਸੀ। ਅਤੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉਥੋਂ ਨਾ ਜਾਵੇ।
43 ਪਰ ਉਸਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਹੋਰ ਨਗਰਾਂ ਵਿੱਚ ਵੀ ਜਾਣਾ ਹੈ। ਕਿਉਂਕਿ ਮੈਂ ਇਸੇ ਉਦੇਸ਼ ਲਈ ਭੇਜਿਆ ਗਿਆ ਹਾਂ।”
44 ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਜਾਰੀ ਰੱਖਿਆ।
×

Alert

×