Indian Language Bible Word Collections
Luke 8:53
Luke Chapters
Luke 8 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Luke Chapters
Luke 8 Verses
1
|
ਇਸਤੋਂ ਬਾਦ ਯਿਸੂ ਸ਼ਹਿਰ-ਸ਼ਹਿਰ ਅਤੇ ਨਗਰ-ਨਗਰ ਵਿੱਚ ਪਰਮੇਸ਼ੁਰ ਦੇ ਰਾਜ ਬਾਰੇ ਖੁਸ਼-ਖਬਰੀ ਫ਼ੈਲਾਉਂਦਾ ਹੋਇਆ ਯਾਤਰਾ ਕਰਦਾ ਰਿਹਾ ਅਤੇ ਬਾਰ੍ਹਾਂ ਰਸੂਲ ਵੀ ਉਸਦੇ ਨਾਲ ਸਨ। |
2
|
ਕੁਝ ਔਰਤਾਂ ਵੀ ਉਸਦੇ ਨਾਲ ਸਨ ਜਿਨ੍ਹਾਂ ਨੂੰ ਉਸਨੇ ਉਨ੍ਹਾਂ ਦੇ ਰੋਗਾਂ ਅਤੇ ਭਰਿਸ਼ਟ ਆਤਮਿਆਂ ਤੋਂ ਮੁਕਤ ਕੀਤਾ ਸੀ। ਉਥੇ ਉਨ੍ਹਾਂ ਵਿਚਕਾਰ ਮਰਿਯਮ ਮਗਦਲੀਨੀ ਨਾਂ ਦੀ ਔਰਤ ਵੀ ਸੀ। ਉਸਨੂੰ ਸੱਤ ਭੂਤ ਚਿੰਬਡ਼ੇ ਹੋਏ ਸਨ। ਯਿਸੂ ਨੇ ਉਨ੍ਹਾਂ ਭੂਤਾਂ ਨੂੰ ਉਸ ਵਿੱਚੋਂ ਕਢਿਆ ਸੀ। |
3
|
ਇਹ ਔਰਤਾਂ ਵੀ ਨਾਲ ਸਨ: ਹੇਰੋਦੇਸ ਦੇ ਉਚ੍ਚ ਅਧਿਕਾਰੀ ਚੁਜ਼ਾ, ਦੀ ਪਤਨੀ ਯੋਆਨਾ ਵੀ ਉਨ੍ਹਾਂ ਵਿੱਚੋਂ ਹੀ ਸੀ। ਸੁਸ਼ੰਨਾ ਅਤੇ ਕਈ ਹੋਰ ਔਰਤਾਂ ਉਸਦੇ ਨਾਲ ਸਨ। ਇਹ ਔਰਤਾਂ ਆਪਣੇ ਧਨ ਨਾਲ ਯਿਸੂ ਅਤੇ ਉਸਦੇ ਰਸੂਲਾਂ ਦੀ ਸੇਵਾ ਕਰ ਰਹੀਆਂ ਸਨ। |
4
|
ਸਾਰਿਆਂ ਸ਼ਹਿਰਾਂ ਤੋਂ ਲੋਕ ਇਕਠ੍ਠੇ ਹੋਕੇ ਵੱਡੀ ਭੀਡ਼ ਵਾਂਗ ਆਏ। ਅਤੇ ਉਸਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ: |
5
|
“ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ, ਜਦੋਂ ਉਹ ਬੀਜ ਬੋਅ ਰਿਹਾ ਸੀ ਤਾਂ ਕੁਝ ਬੀਜ ਸਡ਼ਕ ਦੇ ਨਾਲ ਡਿੱਗ ਪਏ, ਉਸ ਉੱਪਰੋਂ ਦੀ ਲੋਕ ਲੰਘਦੇ ਰਹੇ, ਅਤੇ ਡਿੱਗੇ ਹੋਏ ਬੀਜ ਪੰਛੀ ਚੁਗ ਗਏ। |
6
|
ਕੁਝ ਬੀਜ ਪੱਥਰੀਲੀ ਜਮੀਨ ਤੇ ਡਿੱਗੇ ਅਤੇ ਉਹ ਉਗ੍ਗਣੇ ਸ਼ੁਰੂ ਹੋ ਗਏ ਪਰ ਉਥੇ ਨਮੀ ਨਾ ਹੋਣ ਦੇ ਕਾਰਣ ਉਹ ਸੁੱਕ ਗਏ। |
7
|
ਕੁਝ ਬੀਜ ਕੰਡਿਆਲੀਆਂ ਝਾਡ਼ੀਆਂ ਵਿੱਚ ਡਿੱਗ ਪਏ। ਉਹ ਕੰਡਿਆਂ ਵਿਚਕਾਰ ਉਗ੍ਗੇ ਪਰ ਥੋਹਰਾਂ ਨੇ ਉਨ੍ਹਾਂ ਨੂੰ ਪੁੰਗਰਨ ਨਾ ਦਿੱਤਾ ਤੇ ਇਹ ਉਨ੍ਹਾਂ ਹੇਠ ਦਬ੍ਬ ਗਏ। |
8
|
ਕੁਝ ਬੀਜ ਉਪਜਾਊ ਜ਼ਮੀਨ ਤੇ ਡਿੱਗੇ ਅਤੇ ਇਥੋ ਵਾਲੇ ਬੀਜਾਂ ਦੀ ਫ਼ਸਲ ਸੌ ਗੁਣਾ ਵਧ ਪੈਦਾ ਹੋਈ।” ਯਿਸੂ ਨੇ ਇਹ ਦ੍ਰਿਸ਼ਟਾਂਤ ਜਦੋਂ ਖਤਮ ਕੀਤਾ ਤਾਂ ਆਖਿਆ, “ਤੁਸੀਂ ਲੋਕ ਜੋ ਮੈਨੂੰ ਸੁਨਣ ਆਏ ਹੋ, ਸੁਣੋ।” |
9
|
ਯਿਸੂ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਇਸ ਦ੍ਰਿਸ਼ਟਾਂਤ ਦਾ ਕੀ ਅਰਥ ਹੈ?” |
10
|
ਯਿਸੂ ਨੇ ਆਖਿਆ, “ਤੁਹਾਨੂੰ ਪਰਮੇਸ਼ੁਰ ਦੇ ਰਾਜ ਦੇ ਗੁਪਤਾਂ ਨੂੰ ਜਾਨਣ ਦਾ ਅਧਿਕਾਰ ਦਿੱਤਾ ਗਿਆ ਹੈ, ਪਰ ਹੋਰਾਂ ਲਈ ਮੈਂ ਦ੍ਰਿਸ਼ਟਾਂਤਾਂ ਰਾਹੀਂ ਬੋਲਦਾ ਹਾਂ ਤਾਂ ਜੋ: ‘ਉਹ ਵੇਖਦੇ ਹੋਏ ਵੀ ਨਾ ਵੇਖਣ ਅਤੇ ਸੁਣਦਿਆਂ ਹੋਇਆਂ ਵੀ ਨਾ ਸਮਝਣ।’ਯਸਾਯਾਹ 6:9 |
11
|
“ਇਸ ਉੱਪਰਲੇ ਦ੍ਰਿਸ਼ਟਾਂ ਦਾ ਅਰਥ ਇਹ ਹੈ ਕਿ: ਬੀਜ ਪਰਮੇਸ਼ੁਰ ਦੇ ਉਪਦੇਸ਼ ਹਨ। |
12
|
ਜਿਹਡ਼ੇ ਬੀਜ ਸਡ਼ਕ ਦੇ ਕਿਨਾਰੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ। ਅਤੇ ਫ਼ੇਰ ਸ਼ੈਤਾਨ ਆਉਂਦਾ ਹੈ ਅਤੇ ਉਨ੍ਹਾਂ ਦੇ ਦਿਲਾਂ ਵਿੱਚੋਂ ਉਪਦੇਸ਼ ਨੂੰ ਕਾਢ ਦਿੰਦਾ ਹੈ। ਇਸਲਈ ਉਹ ਵਿਸ਼ਵਾਸ ਨਹੀਂ ਕਰ ਸਕਦੇ ਅਤੇ ਬਚਾਏ ਨਹੀਂ ਜਾ ਸਕਦੇ। |
13
|
ਜਿਹਡ਼ੇ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਸੁਣਦੇ ਹਨ ਅਤੇ ਅਨੰਦ ਨਾਲ ਉਨ੍ਹਾਂ ਨੂੰ ਕਬੂਲ ਕਰ ਲੈਦੇ ਹਨ। ਪਰ ਇਹ ਉਨ੍ਹਾਂ ਦੇ ਵਿੱਚ ਡੂੰਘੀਆਂ ਜਢ਼ਾਂ ਨਹੀਂ ਫ਼ਡ਼ਦੇ। ਉਹ ਕੁਝ ਸਮੇਂ ਲਈ ਵਿਸ਼ਵਾਸ ਕਰਦੇ ਹਨ ਪਰ ਜਦੋਂ ਪਰਖ ਦਾ ਸਮਾਂ ਆਉਂਦਾ ਹੈ ਤਾਂ ਉਹ ਵਿਸ਼ਵਾਸ ਕਰਨਾ ਬੰਦ ਕਰ ਦਿੰਦੇ ਹਨ। |
14
|
ਅਤੇ ਜਿਹਡ਼ੇ ਬੀਜ ਕੰਡਿਆਂ ਵਿਚਕਾਰ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਉਪਦੇਸ਼ ਨੂੰ ਸੁਣਦੇ ਹਨ, ਪਰ ਜਦੋਂ ਉਸਦੇ ਅਨੁਸਾਰ ਰਹਿਣਾ ਸ਼ੁਰੂ ਕਰਦੇ ਹਨ, ਫ਼ੇਰ ਚਿੰਤਾਵਾਂ, ਧਨ ਅਤੇ ਜ਼ਿੰਦਗੀ ਦੇ ਸੁਖ ਚੈਨ ਉਨ੍ਹਾਂ ਨੂੰ ਵਧਣ ਤੋਂ ਦਬਾ ਲੈਂਦੇ ਹਨ ਇਸੇ ਲਈ ਉਹ ਕਦੇ ਵੀ ਫ਼ਲ ਨਹੀਂ ਪਾਉਂਦੇ। |
15
|
ਅਤੇ ਉਹ ਬੀਜ ਜਿਹਡ਼ੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ। |
16
|
“ਕੋਈ ਵੀ ਮਨੁੱਖ ਦੀਵਾ ਬਾਲਕੇ ਉਸਨੂੰ ਭਾਂਡੇ ਨਾਲ ਢਕ ਕੇ ਲੁਕਾਉਂਦਾ ਨਹੀਂ, ਨਾ ਹੀ ਮੰਜੇ ਹੇਠਾਂ ਰੱਖਦਾ ਹੈ, ਸਗੋਂ ਉਹ ਮਨੁੱਖ ਦੀਵੇ ਨੂੰ ਸ਼ਮ੍ਹਾਦਾਨ ਉੱਤੇ ਰੱਖਦਾ ਹੈ ਤਾਂ ਜੋ ਆਉਣ ਵਾਲੇ ਹਨੇਰੇ ਵਿੱਚੋਂ ਚਾਨਣ ਨੂੰ ਵੇਖ ਸਕਣ। |
17
|
ਕਿਉਂਕਿ ਅਜਿਹਾ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜੋ ਜਾਹਿਰ ਨਹੀਂ ਕੀਤਾ ਜਾਵੇਗਾ, ਅਤੇ ਇਥੇ ਕੁਝ ਵੀ ਲੁਕਿਆ ਹੋਇਆ ਨਹੀਂ ਹੈ ਜਿਹਡ਼ਾ ਦਸਿਆ ਨਹੀਂ ਜਾਵੇਗਾ ਅਤੇ ਚਾਨਣ ਵਿੱਚ ਨਹੀਂ ਲਿਆਂਦਾ ਜਾਵੇਗਾ। |
18
|
ਇਸਲਈ ਹੋਸ਼ਿਆਰ ਰਹੋ ਕਿ ਤੁਸੀਂ ਕਿਵੇਂ ਸੁਣਦੇ ਹੋਂ ਕਿਉਂਕਿ ਜਿਸ ਕਿਸੇ ਕੋਲ ਹੈ ਉਹ ਜ਼ਿਆਦਾ ਹਾਸਿਲ ਕਰੇਗਾ ਅਤੇ ਜਿਸ ਕਿਸੇ ਕੋਲ ਨਹੀਂ ਹੈ ਉਹ ਉਸਨੂੰ ਵੀ ਗੁਆ ਲਵੇਗਾ, ਜੋ ਉਹ ਸੋਚਦਾ ਹੈ ਕਿ, ਉਸ ਕੋਲ ਹੈ।” |
19
|
ਯਿਸੂ ਦੇ ਮਾਤਾ ਅਤੇ ਭਰਾ ਉਸਨੂੰ ਮਿਲਣ ਲਈ ਆਏ, ਪਰ ਯਿਸੂ ਦੇ ਆਲੇ-ਦੁਆਲੇ ਇੰਨੀ ਭੀਡ਼ ਇਕੱਤਰ ਸੀ ਕਿ ਉਹ ਉਸਦੇ ਨੇਡ਼ੇ ਨਾ ਜਾ ਸਕੇ। |
20
|
ਤਾਂ ਕਿਸੇ ਨੇ ਉਸਨੂੰ ਕਿਹਾ, “ਤੇਰੇ ਮਾਤਾ ਅਤੇ ਭਰਾ ਬਾਹਰ ਖਢ਼ੇ ਹਨ, ਉਹ ਤੈਨੂੰ ਵੇਖਣਾ ਚਾਹੁੰਦੇ ਹਨ।” |
21
|
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੇਰੀ ਮਾਂ ਅਤੇ ਭਰਾ ਉਹ ਲੋਕ ਹਨ ਜੋ ਪਰਮੇਸ਼ੁਰ ਦੇ ਉਪਦੇਸ਼ ਨੂੰ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ।” |
22
|
ਇੱਕ ਦਿਨ ਯਿਸੂ ਅਤੇ ਉਸਦੇ ਚੇਲੇ ਬੇਡ਼ੀ ਉੱਤੇ ਚਢ਼ੇ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਇਸ ਝੀਲ ਦੇ ਪਾਰ ਚੱਲੀਏ।” ਤਾਂ ਉਹ ਇੱਕ ਬੇਡ਼ੀ ਵਿੱਚ ਬੈਠੇ ਅਤੇ ਚੱਲ ਪਏ। |
23
|
ਜਦੋ ਉਹ ਬੇਡ਼ੀ ਚਲਾ ਰਹੇ ਸਨ ਯਿਸੂ ਸੌਂ ਗਿਆ। ਉਥੇ ਬਡ਼ਾ ਤੇਜ ਤੂਫ਼ਾਨ ਆਇਆ ਅਤੇ ਪਾਣੀ ਬੇਡ਼ੀ ਵਿੱਚ ਭਰਨਾ ਸ਼ੁਰੂ ਹੋ ਗਿਆ। ਉਹ ਖਤਰੇ ਵਿੱਚ ਸਨ। |
24
|
ਚੇਲੇ ਯਿਸੂ ਕੋਲ ਗਏ ਅਤੇ ਜਾਕੇ ਉਸਨੂੰ ਜਗਾਇਆ। ਉਨ੍ਹਾਂ ਆਖਿਆ, “ਪ੍ਰਭੂ! ਪ੍ਰਭੂ! ਅਸੀਂ ਤਾਂ ਡੁੱਬ ਚਲੇ ਹਾਂ।” ਯਿਸੂ ਉਠਿਆ ਅਤੇ ਉਸਨੇ ਹਵਾ ਅਤੇ ਲਹਿਰਾਂ ਨੂੰ ਝਿਡ਼ਕਿਆ ਅਤੇ ਰੁਕ ਜਾਣ ਲਈ ਕਿਹਾ ਤਾਂ ਇੱਕਦਮ ਹਵਾ ਤੇ ਝੀਲ ਸ਼ਾਂਤ ਹੋ ਗਈ। |
25
|
ਫ਼ੇਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਥੇ ਹੈ ਤੁਹਾਡਾ ਵਿਸ਼ਵਾਸ?” ਚੇਲੇ ਡਰ ਗਏ ਅਤੇ ਹੈਰਾਨ ਸਨ ਉਨ੍ਹਾਂ ਇੱਕ ਦੂਸਰੇ ਨੂੰ ਆਖਿਆ, “ਇਹ ਕੌਣ ਮਨੁੱਖ ਹੈ? ਜੋ ਹਵਾਵਾਂ ਅਤੇ ਪਾਣੀਆਂ ਨੂੰ ਵੀ ਹੁਕਮ ਦੇ ਸਕਦਾ ਹੈ ਤੇ ਉਹ ਉਸਨੂੰ ਮੰਨਦੇ ਹਨ?” |
26
|
ਫ਼ਿਰ ਯਿਸੂ ਅਤੇ ਉਸਦੇ ਚੇਲੇ ਝੀਲ ਦੇ ਪਰਲੇ ਪਾਰ ਗਿਰਸੇਨੀਆ ਦੇ ਦੇਸ਼ ਵਿੱਚ ਪਹੁੰਚੇ ਜੋ ਗਲੀਲ ਦੇ ਸਾਮ੍ਹਣੇ ਹੈ। |
27
|
ਜਦੋਂ ਯਿਸੂ ਬੇਡ਼ੀ ਵਿੱਚੋਂ ਉਤਰਿਆ, ਤਾਂ ਉਸ ਸ਼ਹਿਰ ਵਿੱਚੋਂ ਇੱਕ ਮਨੁੱਖ ਯਿਸੂ ਕੋਲ ਆਇਆ ਜਿਸਨੂੰ ਭੂਤ ਚਿੰਬਡ਼ਿਆ ਹੋਇਆ ਸੀ। ਬਡ਼ੇ ਲੰਬੇ ਸਮੇਂ ਤੋਂ ਉਸਨੇ ਕੋਈ ਕੱਪਡ਼ੇ ਨਹੀਂ ਪਹਿਨੇ ਸਨ ਨਾ ਹੀ ਘਰ ਵਿੱਚ ਰਿਹਾ ਸੀ, ਸਗੋਂ ਉਹ ਕਬਰਸਤਾਨ ਵਿੱਚ ਰਹਿੰਦਾ ਸੀ। |
28
|
[This verse may not be a part of this translation] |
29
|
[This verse may not be a part of this translation] |
30
|
ਯਿਸੂ ਨੇ ਉਸਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਮਨੁੱਖ ਨੇ ਜਵਾਬ ਦਿੱਤਾ, “ਲਸ਼ਕਰ” ਕਿਉਂਕਿ ਉਸ ਵਿੱਚ ਬਹੁਤ ਸਾਰੇ ਭੂਤਾਂ ਦਾ ਵਾਸਾ ਸੀ। |
31
|
ਭੂਤਾਂ ਨੇ ਯਿਸੂ ਅੱਗੇ ਅਰਜੋਈ ਕੀਤੀ ਕਿ ਉਹ ਉਨ੍ਹਾਂ ਨੂੰ ਅਥਾਹ ਹਨੇਰੇ ਵਿੱਚ ਨਾ ਭੇਜੇ। |
32
|
ਉਸ ਪਹਾਡ਼ੀ ਤੇ ਸੂਰਾਂ ਦਾ ਇੱਕ ਵੱਡਾ ਇੱਜਡ਼ ਚਰ ਰਿਹਾ ਸੀ ਤਾਂ ਭੂਤਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਸੂਰਾਂ ਵਿੱਚ ਪ੍ਰਵੇਸ਼ ਕਰਨ ਦੇਵੇ। ਤਾਂ ਯਿਸੂ ਨੇ ਉਨ੍ਹਾਂ ਨੂੰ ਆਗਿਆ ਦੇ ਦਿੱਤੀ। |
33
|
ਉਹ ਭੂਤ ਉਸ ਆਦਮੀ ਵਿੱਚੋਂ ਬਾਹਰ ਨਿਕਲੇ ਅਤੇ ਉਨ੍ਹਾਂ ਸੂਰਾਂ ਵਿੱਚ ਜਾ ਵਡ਼ੇ। ਫ਼ਿਰ ਸੂਰਾਂ ਦਾ ਪੂਰਾ ਇੱਜਡ਼ ਪਹਾਡ਼ੀ ਦੇ ਸਿਰੇ ਤੋਂ ਢਲਵੀ ਥਾਂ ਨੂੰ ਭਜਿਆ ਅਤੇ ਝੀਲ ਵਿੱਚ ਡਿੱਗ ਪਿਆ। ਸਾਰੇ ਸੂਰ ਡੁੱਬ ਗਏ। |
34
|
ਜਦੋਂ ਸੂਰ ਚਰਾਉਣ ਵਾਲਿਆਂ ਨੇ ਇਹ ਸਭ ਵੇਖਿਆ ਤਾਂ ਉਹ ਉਥੋਂ ਭੱਜ ਗਏ ਅਤੇ ਉਨ੍ਹਾਂ ਨੇ ਇਸ ਖਬਰ ਦਾ ਵਰਨਣ ਸਾਰੇ ਲੋਕਾਂ ਨੂੰ ਕੀਤਾ ਜੋ ਖੇਤਾਂ ਤੇ ਸ਼ਹਿਰਾਂ ਵਿੱਚ ਸਨ। |
35
|
ਅਤੇ ਲੋਕ ਇਹ ਸਭ ਵੇਖਣ ਲਈ ਬਾਹਰ ਨਿਕਲੇ ਤਾਂ ਲੋਕ ਯਿਸੂ ਕੋਲ ਆਏ ਅਤੇ ਉਸ ਆਦਮੀ ਨੂੰ ਯਿਸੂ ਦੇ ਚਰਣਾ ਵਿੱਚ ਬੈਠਾ ਪਾਇਆ। ਹੁਣ ਉਹ ਬੰਦਾ ਸਜਿਆ ਹੋਇਆ ਸੀ ਅਤੇ ਉਸਦਾ ਦਿਮਾਗ ਵੀ ਸਹੀ ਸੀ ਕਿਉਂਕਿ ਭੂਤਾਂ ਨੇ ਉਸਨੂੰ ਛੱਡ ਦਿੱਤਾ ਸੀ। |
36
|
ਇਹ ਸਭ ਵੇਖ ਲੋਕੀ ਭੈਭੀਤ ਹੋ ਗਏ। ਜਿਨ੍ਹਾਂ ਲੋਕਾਂ ਨੇ ਵੇਖਿਆ ਸੀ ਕਿ ਕਿਵੇਂ ਯਿਸੂ ਨੇ ਉਸਨੂੰ ਰਾਜੀ ਕੀਤਾ ਸੀ ਉਨ੍ਹਾਂ ਨੇ ਇਸਦੀ ਵਿਆਖਿਆ ਬਾਕੀ ਲੋਕਾਂ ਨੂੰ ਵੀ ਕੀਤੀ ਕਿ ਯਿਸੂ ਨੇ ਕਿਵੇਂ ਉਸ ਵਿਅਕਤੀ ਨੂੰ ਚੰਗਾ ਕੀਤਾ ਸੀ। |
37
|
ਤਾਂ ਗਿਰਸੇਨੀਆ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉਥੋਂ ਦੂਰ ਚਲਾ ਜਾਵੇ ਕਿਉਂਕਿ ਉਹ ਸਭ ਬਹੁਤ ਡਰ ਗਏ ਸਨ। ਤਾਂ ਯਿਸੂ ਬੇਡ਼ੀ ਤੇ ਚਢ਼ਕੇ ਮੁਡ਼ ਗਲੀਲ ਵੱਲ ਨੂੰ ਮੁਡ਼ਿਆ। |
38
|
ਜਿਸ ਮਨੁੱਖ ਨੂੰ ਉਸਨੇ ਠੀਕ ਕੀਤਾ ਸੀ ਉਸਨੇ ਯਿਸੂ ਦੇ ਨਾਲ ਜਾਣ ਦੀ ਬੇਨਤੀ ਕੀਤੀ। |
39
|
ਪਰ ਯਿਸੂ ਨੇ ਇਹ ਕਹਿ ਕਿ ਉਸ ਆਦਮੀ ਨੂੰ ਭੇਜ ਦਿੱਤਾ ਕਿ, “ਉਹ ਆਪਣੇ ਘਰ ਵਾਪਸ ਜਾਕੇ ਲੋਕਾਂ ਨੂੰ ਦੱਸੇ ਕਿ ਪਰਮੇਸ਼ੁਰ ਨੇ ਤੇਰੇ ਲਈ ਕੀ ਕੀਤਾ ਹੈ?” ਤਾਂ ਉਸ ਆਦਮੀ ਨੇ ਸਾਰੇ ਸ਼ਹਿਰ ਵਿੱਚ ਜਾਕੇ ਦਸਿਆ ਕਿ ਯਿਸੂ ਨੇ ਉਸ ਲਈ ਕੀ ਕੀਤਾ ਸੀ। |
40
|
ਜਦੋਂ ਯਿਸੂ ਗਲੀਲ ਵਾਪਸ ਮੁਡ਼ਿਆ ਤਾਂ ਲੋਕਾਂ ਨੇ ਗਲੀਲ ਵਿੱਚ ਉਸਦਾ ਸੁਆਗਤ ਕੀਤਾ। ਸਭ ਲੋਕ ਉਸਦੀ ਉਡੀਕ ਕਰ ਰਹੇ ਸਨ। |
41
|
ਜੈਰੂਸ ਨਾਮ ਦਾ ਇੱਕ ਮਨੁੱਖ ਯਿਸੂ ਕੋਲ ਆਇਆ ਜੋ ਕਿ ਪ੍ਰਾਰਥਨਾ ਸਥਾਨ ਦਾ ਆਗੂ ਸੀ। ਜੈਰੂਸ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਅਰਜੋਈ ਕੀਤੀ ਕਿ ਉਹ ਉਸਦੇ ਘਰ ਚੱਲੇ। |
42
|
ਜੈਰੂਸ ਦੀ ਇਕੱਲੀ ਧੀ, ਜੋ ਕਿ ਬਾਰ੍ਹਾਂ ਸਾਲਾਂ ਦੀ ਸੀ, ਮਰਨ ਕਿਨਾਰੇ ਸੀ। ਜਦੋਂ ਯਿਸੂ ਜੈਰੂਸ ਦੇ ਘਰ ਜਾ ਰਿਹਾ ਸੀ ਤਾਂ ਸਾਰੇ ਪਾਸਿਉਂ ਲੋਕ ਉਸਨੂੰ ਧਕ੍ਕੇ ਦੇ ਰਹੇ ਸਨ। |
43
|
ਉਥੇ ਇੱਕ ਔਰਤ ਆਈ ਜਿਸਨੂੰ ਬਾਰ੍ਹਾਂ ਸਾਲਾਂ ਤੋਂ ਖੂਨ ਆ ਰਿਹਾ ਸੀ। ਉਹ ਆਪਣਾ ਸਾਰਾ ਧਨ ਆਪਣੇ ਇਲਾਜ ਲਈ ਵੈਦਾਂ ਉੱਪਰ ਖਰਚ ਚੁੱਕੀ ਸੀ, ਪਰ ਕੋਈ ਵੀ ਵੈਦ ਉਸਨੂੰ ਰਾਜੀ ਨਾ ਕਰ ਸਕਿਆ। |
44
|
ਤਾਂ ਔਰਤ ਪਿਛੋਂ ਦੀ ਯਿਸੂ ਦੇ ਨੇਡ਼ੇ ਆਈ ਅਤੇ ਉਸਦੇ ਚੋਗੇ ਦੇ ਕਿਨਾਰੇ ਨੂੰ ਛੂਹਿਆ। ਉਸੇ ਪਲ ਉਸਦਾ ਖੂਨ ਵਗਣਾ ਬੰਦ ਹੋ ਗਿਆ। |
45
|
ਤਦ ਯਿਸੂ ਨੇ ਆਖਿਆ, “ਕਿਸਨੇ ਮੈਨੂੰ ਛੂਹਿਆ ਹੈ?” ਸਭ ਲੋਕਾਂ ਆਖਿਆ ਕਿ ਉਨ੍ਹਾਂ ਨੇ ਉਸਨੂੰ ਨਹੀਂ ਛੋਹਿਆ। ਪਤਰਸ ਨੇ ਕਿਹਾ, “ਸੁਆਮੀ, ਤੇਰੇ ਆਲੇ-ਦੁਆਲੇ ਇੰਨੇ ਲੋਕ ਹਨ ਕਿ ਉਹ ਤੇਰੇ ਉੱਤੇ ਡਿੱਗ ਰਹੇ ਹਨ।” |
46
|
ਪਰ ਯਿਸੂ ਨੇ ਕਿਹਾ, “ਨਹੀਂ! ਕਿਸੇ ਨੇ ਮੈਨੂੰ ਛੋਹਿਆ ਹੈ ਅਤੇ ਮੈਂ ਆਪਣੇ ਵਿੱਚੋਂ ਸ਼ਕਤੀ ਬਾਹਰ ਜਾਂਦੀ ਮਹਿਸੂਸ ਕੀਤੀ ਹੈ।” |
47
|
ਜਦੋਂ ਉਸ ਔਰਤ ਨੇ ਮਹਿਸੂਸ ਕੀਤਾ ਕਿ ਮੈਂ ਲੁਕ ਨਹੀਂ ਸਕਦੀ। ਤਾਂ ਉਹ ਕੰਬਦੀ ਹੋਈ ਬਾਹਰ ਆਈ ਅਤੇ ਯਿਸੂ ਅੱਗੇ ਆਕੇ ਝੁਕ ਗਈ। ਜਦੋਂ ਸਾਰੇ ਲੋਕੀ ਸੁਣ ਰਹੇ ਸਨ ਤਾਂ ਉਸਨੇ ਦਸਿਆ ਕਿ ਕਿਉਂ ਉਸ੍ਸਨੇ ਯਿਸੂ ਨੂੰ ਛੋਹਿਆ ਸੀ। ਤਦ ਉਸਨੇ ਦਸਿਆ ਕਿ ਉਸ੍ਸੇ ਵਕਤ ਉਸਨੂੰ ਅਰਾਮ ਆ ਗਿਆ ਸੀ ਜਦੋਂ ਹੀ ਉਸਨੇ ਯਿਸੂ ਨੂੰ ਛੂਹਿਆ ਸੀ। |
48
|
ਯਿਸੂ ਨੇ ਉਸਨੂੰ ਕਿਹਾ, “ਮੇਰੀ ਬਚ੍ਚੀ, ਤੂੰ ਇਸਲਈ ਰਾਜੀ ਹੋ ਗਈ ਹੈਂ ਕਿਉਂਕਿ ਤੈਨੂੰ ਵਿਸ਼ਵਾਸ ਹੈ, ਸ਼ਾਂਤ ਹੋਕੇ ਜਾਹ।” |
49
|
ਜਦੋਂ ਯਿਸੂ ਅਜੇ ਬੋਲ ਹੀ ਰਿਹਾ ਸੀ ਤਾਂ ਪ੍ਰਾਰਥਨਾ ਸਥਾਨ ਤੋਂ ਜੈਰੁਸ ਦੇ ਘਰੋਂ ਇੱਕ ਆਦਮੀ ਆਇਆ ਅਤੇ ਉਸਨੇ ਆਕੇ ਜੈਰੁਸ ਨੂੰ ਆਖਿਆ, “ਤੇਰੀ ਪੁੱਤਰੀ ਮਰ ਗਈ ਹੈ, ਇਸਲਈ ਤੂੰ ਸੁਆਮੀ ਨੂੰ ਹੋਰ ਪਰੇਸ਼ਾਨ ਨਾ ਕਰ।” |
50
|
ਯਿਸੂ ਨੇ ਇਹ ਸਭ ਸੁਣਿਆ ਤਾਂ ਜੈਰੁਸ ਨੂੰ ਆਖਿਆ, “ਡਰ ਨਾ। ਸਿਰਫ਼ ਵਿਸ਼ਵਾਸ ਕਰ, ਤੇਰੀ ਕੁਡ਼ੀ ਬਿਲਕੁਲ ਰਾਜੀ ਹੋ ਜਾਵੇਗੀ।” |
51
|
ਯਿਸੂ ਜੈਰੁਸ ਦੇ ਘਰ ਪਹੁੰਚਿਆ ਅਤੇ ਉਸਨੇ ਆਪਣੇ ਨਾਲ ਸਿਰਫ਼ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁਡ਼ੀ ਦੇ ਮਾਂ-ਬਾਪ ਨੂੰ ਹੀ ਘਰ ਅੰਦਰ ਆਉਣ ਦਿੱਤਾ। |
52
|
ਉਸਨੇ ਹੋਰ ਕਿਸੇ ਨੂੰ ਵੀ ਅੰਦਰ ਆਉਣ ਤੋਂ ਰੋਕ ਦਿੱਤਾ। ਸਭ ਰੋ ਰਹੇ ਸਨ ਅਤੇ ਮਾਤਮ ਮਨਾ ਰਹੇ ਸਨ ਕਿਉਂਕਿ ਉਹ ਜਾਣਦੇ ਸਨ ਕਿ ਕੁਡ਼ੀ ਮਰ ਚੁੱਕੀ ਸੀ। ਪਰ ਯਿਸੂ ਨੇ ਕਿਹਾ, “ਰੋਵੋ ਨਹੀਂ। ਉਹ ਮਰੀ ਨਹੀਂ ਉਹ ਸਿਰਫ਼ ਸੁਤ੍ਤੀ ਹੋਈ ਹੈ।” |
53
|
ਸਾਰੇ ਲੋਕ ਯਿਸੂ ਉੱਪਰ ਹੱਸੇ ਕਿਉਂਕਿ ਉਹ ਜਾਣਦੇ ਸਨ ਕਿ ਕੁਡ਼ੀ ਮਰ ਚੁੱਕੀ ਸੀ। |
54
|
ਪਰ ਯਿਸੂ ਨੇ ਉਸਦਾ ਹੱਥ ਆਪਣੇ ਹੱਥ ਵਿੱਚ ਲਿਆ ਅਤੇ ਉਸਨੂੰ ਪੁਕਾਰਿਆ, “ਛੋਟੀ ਬਚ੍ਚੀ! ਖਢ਼ੀ ਹੋ ਜਾਹ!” |
55
|
ਉਸਦਾ ਆਤਮਾ ਉਸਦੇ ਸ਼ਰੀਰ ਵਿੱਚ ਵਾਪਸ ਪਰਤ ਆਇਆ ਤੇ ਉਹ ਝੱਟ ਉਠ ਖਲੋਤੀ। ਯਿਸੂ ਨੇ ਕਿਹਾ, “ਉਸਨੂੰ ਕੁਝ ਖਾਣ ਲਈ ਦੇਵੋ।” |
56
|
ਕੁਡ਼ੀ ਦੇ ਮਾਪੇ ਇਹ ਸਭ ਵੇਖਕੇ ਹੈਰਾਨ ਰਹਿ ਗਏ। ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਕਿਸੇ ਨੂੰ ਨਾ ਦੱਸਣਾ। |