Indian Language Bible Word Collections
Mark 4:32
Mark Chapters
Mark 4 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Mark Chapters
Mark 4 Verses
1
|
ਇੱਕ ਹੋਰ ਸਮੇਂ ਯਿਸੂ ਨੇ ਝੀਲ ਦੇ ਕਿਨਾਰੇ ਉਪਦੇਸ਼ ਦੇਣਾ ਸ਼ੁਰੂ ਕੀਤਾ ਅਤੇ ਬੁਹਤ ਸਾਰੀ ਭੀਡ਼ ਉਸਦੇ ਗਿਰਦ ਜੁਡ਼ ਗਈ। ਤਾਂ ਉਹ ਇੱਕ ਬੇਡ਼ੀ ਵਿੱਚ ਚਢ਼ ਗਿਆ ਜੋ ਕਿ ਝੀਲ ਦੇ ਵਿੱਚ ਸੀ ਤੇ ਬੈਠ ਗਿਆ। ਬਾਕੀ ਦੇ ਲੋਕ ਝੀਲ ਦੇ ਕੰਢੇ ਧਰਤੀ ਉੱਪਰ ਖਡ਼ੇ ਰਹੇ। |
2
|
ਯਿਸੂ ਨੇ ਲੋਕਾਂ ਨੂੰ ਬੇਡ਼ੀ ਤੋਂ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਤਾਂ ਰਾਹੀਂ ਸਮਝਾਈਆਂ। ਉਸਨੇ ਕਿਹਾ, |
3
|
“ਸੁਣੋ! ਇੱਕ ਕਿਸਾਨ ਬੀਜ ਬੀਜਣ ਲਈ ਨਿਕਲਿਆ।” |
4
|
ਜਦੋਂ ਉਹ ਬੀਜ ਬੋ ਰਿਹਾ ਸੀ, ਤਾਂ ਕੁਝ ਬੀਜ ਸਡ਼ਕ ਦੇ ਕਿਨਾਰੇ ਡਿੱਗ ਪਏ, ਪੰਛੀ ਆਏ ਤੇ ਉਨ੍ਹਾਂ ਬੀਜਾਂ ਨੂੰ ਚੁਗ ਗਏ। |
5
|
ਕੁਝ ਬੀਜ ਪੱਥਰੀਲੀ ਜ਼ਮੀਨ ਤੇ ਡਿੱਗੇ, ਉਸ ਜ਼ਮੀਨ ਤੇ ਬਹੁਤੀ ਮਿੱਟੀ ਨਹੀਂ ਸੀ। ਉਥੇ ਬੀਜ ਬਡ਼ੀ ਜਲਦੀ ਫ਼ੁੱਟ ਪਏ ਕਿਉਂਕਿ ਮਿੱਟੀ ਜ਼ਿਆਦਾ ਡੂੰਘੀ ਨਹੀਂ ਸੀ। |
6
|
ਪਰ ਜਦੋਂ ਹੀ ਸੂਰਜ ਚਢ਼ਿਆ ਤਾਂ ਪੌਦੇ ਕੁਮਲਾ ਗਏ ਅਤੇ ਸਡ਼ ਗਏ। ਉਹ ਪੌਦੇ ਇਸ ਲਈ ਸੁੱਕ-ਸਡ਼ ਗਏ ਕਿਉਂਕਿ ਉਨ੍ਹਾਂ ਦੀ ਜਢ਼ ਬਹੁਤੀ ਡੂੰਘੀ ਨਹੀਂ ਸੀ। |
7
|
ਕੁਝ ਹੋਰ ਬੀਜ ਕੰਡਿਆਲੀਆਂ ਝਾਡ਼ੀਆਂ ਦੇ ਵਿਚਕਾਰ ਡਿੱਗੇ, ਪਰ ਉਥੇ ਕੰਡਿਆਲੀਆਂ ਝਾਡ਼ੀਆਂ ਵਧੀਆਂ ਅਤੇ ਉਨ੍ਹਾਂ ਨੂੰ ਘੁੱਟ ਲਿਆ ਅਤੇ ਉਨ੍ਹਾਂ ਨੂੰ ਵਧਣ ਨਾ ਦਿੱਤਾ ਇਸ ਲਈ ਉਨ੍ਹਾਂ ਬੀਜਾਂ ਨੇ ਫ਼ਲ ਨਾ ਦਿੱਤੇ। |
8
|
ਕੁਝ ਹੋਰ ਬੀਜ ਵਧੀਆ ਜਮੀਨ ਉੱਪਰ ਡਿੱਗੇ। ਅਤੇ ਜਦੋਂ ਉਸ ਵਧੀਆ ਜ਼ਮੀਨ ਤੇ ਬੀਜ ਡਿੱਗੇ ਤਾਂ ਉਹ ਪੁੰਗਰੇ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਨੇ ਤੀਹ ਗੁਣਾ ਕੁਝ ਨੇ ਸਠ ਗੁਣਾ ਅਤੇ ਕੁਝ ਨੇ ਸੌ ਗੁਣਾ ਵਧ ਝਾਡ਼ ਦਿੱਤਾ। |
9
|
ਫ਼ਿਰ ਯਿਸੂ ਨੇ ਕਿਹਾ, “ਜੇਕਰ ਤੁਸੀਂ ਸੁਣ ਸਕਦੇ ਹੋ ਤਾਂ, ਮੇਰੇ ਵੱਲ ਧਿਆਨ ਦਿਉ।” |
10
|
ਬਾਦ ਵਿੱਚ ਜਦੋਂ ਯਿਸੂ ਇਕਾਂਤ ਵਿੱਚ ਸੀ ਤਾਂ ਬਾਰ੍ਹਾਂ ਰਸੂਲਾਂ ਅਤੇ ਚੇਲਿਆਂ ਨੇ ਉਸਨੂੰ ਦ੍ਰਿਸ਼ਟਾਤਾਂ ਦਾ ਅਰਥ ਪੁੱਛਿਆ। |
11
|
ਉਸਨੇ ਆਖਿਆ, “ਪਰਮੇਸ਼ੁਰ ਦੇ ਰਾਜ ਦੇ ਭੇਤ ਦਾ ਪਤਾ ਸਿਰਫ਼ ਤੁਹਾਨੂੰ ਹੀ ਦਿੱਤਾ ਗਿਆ ਹੈ। ਪਰ ਦੂਜੇ ਲੋਕਾਂ ਨੂੰ, ਮੈਂ ਦ੍ਰਿਸ਼ਟਾਤਾਂ ਵਿੱਚ ਦੱਸਦਾ ਹਾਂ। |
12
|
ਮੈਂ ਇਉਂ ਕਰਦਾ ਹਾਂ ਤਾਂ ਜੋ: ‘ਉਹ ਤੱਕਦੇ ਰਹਿਣਗੇ ਪਰ ਕਦੇ ਵੀ ਨਹੀਂ ਵੇਖਣਗੇ। ਉਹ ਸੁਨਦੇ ਰਹਿਣਗੇ ਪਰ ਕਦੇ ਵੀ ਨਹੀਂ ਸਮਝਣਗੇ। ਜੇਕਰ ਉਨ੍ਹਾਂ ਨੇ ਵੇਖਿਆ ਅਤੇ ਸਮਝਿਆ ਹੁੰਦਾ ਤਾਂ ਸ਼ਾਇਦ ਉਹ ਪਰਮੇਸ਼ੁਰ ਵੱਲ ਮੁਡ਼ ਪੈਂਦੇ ਅਤੇ ਪਾਪਾਂ ਦੀ ਮਾਫ਼ੀ ਪ੍ਰਾਪਤ ਕਰ ਸਕਦੇ।”‘ਯਸਾਯਾਹ 6:9-10 |
13
|
ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਕੀ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਸਮਝੇ ਹੋ? ਜੇਕਰ ਤੁਸੀਂ ਇਹ ਨਹੀਂ ਸਮਝੇ ਤਾਂ ਬਾਕੀ ਦੇ ਦ੍ਰਿਸ਼ਟਾਂਤ ਕਿਵੇਂ ਸਮਝੋਂਗੇ? |
14
|
ਬੀਜਨ ਵਾਲਾ ਉਸ ਮਨੁੱਖ ਵਾਂਗ ਹੈ ਜੋ ਲੋਕਾਂ ਵਿੱਚ ਪਰਮੇਸ਼ੁਰ ਦਾ ਬਚਨ ਬੀਜਦਾ ਹੈ। |
15
|
ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹਡ਼ੇ ਰਸਤੇ ਦੇ ਕਿਨਾਰੇ ਵਾਲੀ ਜਗ੍ਹਾ ਡਿੱਗੇ। ਪਰਮੇਸ਼ੁਰ ਦਾ ਸੰਦੇਸ਼ ਉਨ੍ਹਾਂ ਵਿੱਚ ਬੋਇਆ ਗਿਆ ਹੈ। ਉਹ ਉਸਨੂੰ ਸੁਣਦੇ ਹਨ, ਪਰ ਸ਼ੈਤਾਨ ਆਉਂਦਾ ਹੈ ਤੇ ਜੋ ਉਪਦੇਸ਼ ਉਨ੍ਹਾਂ ਵਿੱਚ ਬੋਏ ਗਏ ਸਨ ਉਨ੍ਹਾਂ ਨੂੰ ਲੈ ਜਾਂਦਾ ਹੈ। |
16
|
ਬਾਕੀ ਲੋਕ ਉਨ੍ਹਾਂ ਬੀਜਾਂ ਵਾਂਗ ਹਨ ਜਿਹਡ਼ੇ ਪੱਥਰੀਲੀ ਜ਼ਮੀਨ ਉੱਤੇ ਡਿੱਗੇ। ਉਹ ਉਪਦੇਸ਼ ਸੁਣਦਿਆਂ ਸਾਰ ਉਨ੍ਹਾਂ ਨੂੰ ਖੁਸ਼ੀ ਨਾਲ ਕਬੂਲ ਲੈਂਦੇ ਹਨ। |
17
|
ਪਰ ਇਹ ਲੋਕ ਉਪਦੇਸ਼ ਨੂੰ ਆਪਣੇ ਵਿੱਚ ਡੂੰਘਿਆਂ ਨਹੀਂ ਜਾਣ ਦਿੰਦੇ। ਉਹ ਸਿਰਫ਼ ਥੋਡ਼ੀ ਦੇਰ ਲਈ ਹੀ ਇਨ੍ਹਾਂ ਦਾ ਅਨੁਸਰਨ ਕਰਦੇ ਹਨ। ਜਦੋਂ ਉਪਦੇਸ਼ਾਂ ਕਾਰਣ ਸੰਕਟ ਜਾਂ ਦੰਡ ਮਿਲਦਾ ਹੈ ਤਾਂ ਉਹ ਝੱਟ ਹੀ ਇਨ੍ਹਾਂ ਨੂੰ ਤਿਆਗ ਦਿੰਦੇ ਹਨ। |
18
|
ਬਾਕੀ ਕੁਝ ਲੋਕ ਉਨ੍ਹਾਂ ਬੀਜਾਂ ਵਰਗੇ ਹਨ ਜਿਹਡ਼ੇ ਕੰਡਿਆਲੀਆਂ ਝਾਡ਼ੀਆਂ ਤੇ ਡਿੱਗੇ। ਇਹ ਲੋਕ ਉਪਦੇਸ਼ ਸੁਣਦੇ ਹਨ, |
19
|
ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ। |
20
|
ਬਾਕੀ ਲੋਕ ਵਧੀਆ ਜ਼ਮੀਨ ਤੇ ਬੀਜੇ ਗਏ ਬੀਜ ਵਾਂਗ ਹਨ। ਉਹ ਉਪਦੇਸ਼ਾਂ ਨੂੰ ਸੁਣਦੇ ਹਨ ਅਤੇ ਉਨ੍ਹਾਂ ਨੂੰ ਕਬੂਲ ਲੈਂਦੇ ਹਨ ਅਤੇ ਉਹ ਫ਼ਲ ਪੈਦਾ ਕਰਦੇ ਹਨ, ਕੋਈ ਤੀਹ ਗੁਣਾ, ਕੋਈ ਸਠ ਗੁਣਾ ਅਤੇ ਕੋਈ ਸੌ ਗੁਣਾ।” |
21
|
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਸੀਂ ਦੀਵਾ ਲਿਆਕੇ ਉਸਨੂੰ ਕਟੋਰੇ ਹੇਠ ਜਾਂ ਮੰਜੇ ਹੇਠ ਰਖ ਦਿੰਦੇ ਹੋ? ਨਹੀਂ। ਤੁਸੀਂ ਉਸ ਦੀਵੇ ਨੂੰ ਸ਼ਮ੍ਹਾਦਾਨ ਤੇ ਰਖਦੇ ਹੋ। |
22
|
ਹਰ ਲੁਕੀ ਚੀਜ਼ ਦਸੀ ਜਾਵੇਗੀ ਅਤੇ ਹਰ ਗੁਪਤ ਗੱਲ ਪ੍ਰਗਟ ਕੀਤੀ ਜਾਵੇਗੀ। |
23
|
ਤੁਸੀਂ ਲੋਕ ਜੋ ਸੁਣ ਸਕਦੇ ਹੋ, ਸੁਣੋ! |
24
|
“ਉਸਨੇ ਉਨ੍ਹਾਂ ਨੂੰ ਇਹ ਵੀ ਆਖਿਆ, “ਜੋ ਕੁਝ ਵੀ ਤੁਸੀਂ ਸੁਣੋ, ਉਸ ਬਾਰੇ ਧਿਆਨ ਨਾਲ ਸੋਚੋ। ਜਿਸ ਨਾਪ ਨਾਲ ਤੁਸੀਂ ਨਾਪਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਨਾਪਿਆ ਜਾਵੇਗਾ ਪਰ ਪਰਮੇਸ਼ੁਰ ਤੁਹਾਨੂੰ ਉਸਤੋਂ ਵਧੀਕ ਦੇਵੇਗਾ ਜਿੰਨਾ ਤੁਸੀਂ ਦਿੱਤਾ ਹੈ। |
25
|
ਜਿਸ ਮਨੁੱਖ ਕੋਲ ਕੁਝ ਹੈ ਉਸਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਮਨੁੱਖ ਕੋਲ ਕੁਝ ਜ਼ਿਆਦਾ ਨਹੀਂ ਹੈ, ਤਾਂ ਜੋ ਕੁਝ ਵੀ ਉਸਦੇ ਕੋਲ ਹੈ ਉਹ ਵੀ ਲੈ ਲਿਆ ਜਾਵੇਗਾ।” |
26
|
ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਉਸ ਮਨੁੱਖ ਵਾਂਗ ਹੈ ਜੋ ਧਰਤੀ ਉੱਤੇ ਬੀਜ ਬੀਜਦਾ ਹੈ। |
27
|
ਬੀਜ ਵਧਣ ਲੱਗਦਾ ਹੈ। ਉਹ ਦਿਨ-ਰਾਤ ਵਧਦਾ ਹੈ। ਇਹ ਜ਼ਰੂਰੀ ਨਹੀਂ ਕਿ ਮਨੁੱਖ ਸੁੱਤਾ ਹੈ ਜਾਂ ਜਾਗਦਾ ਹੈ ਬੀਜ਼ ਤਾਂ ਵਧਦਾ ਹੀ ਰਹੇਗਾ। ਮਨੁੱਖ ਨਹੀਂ ਜਾਣਦਾ ਕਿ ਉਹ ਬੀਜ਼ ਕਿਵੇਂ ਵਧ ਰਿਹਾ ਹੈ। |
28
|
ਜ਼ਮੀਨ ਤਾਂ ਆਪਣੇ-ਆਪ ਦਾਣੇ ਪੈਦਾ ਕਰਦੀ ਹੈ। ਪਹਿਲਾਂ, ਟਹਿਣੀ ਵਧਦੀ ਹੈ, ਫ਼ੇਰ ਸਿਟ੍ਟਾ, ਫ਼ੇਰ ਉਸ ਸਿੱਟੇ ਵਿੱਚ ਪੂਰੇ ਦਾਣੇ ਬਣਦੇ ਹਨ। |
29
|
ਜਦੋਂ ਤੀਕਰ ਦਾਣੇ ਪਕ੍ਕ ਜਾਂਦੇ ਹਨ ਤਾਂ ਫ਼ੇਰ ਮਨੁੱਖ ਉਸਨੂੰ ਵਢਦਾ ਹੈ ਕਿਉਂਕਿ ਫ਼ੇਰ ਵਾਢੀ ਦਾ ਸਮਾ ਆ ਜਾਂਦਾ ਹੈ।” |
30
|
ਫ਼ੇਰ ਯਿਸੂ ਨੇ ਕਿਹਾ, “ਪਰਮੇਸ਼ੁਰ ਦੇ ਰਾਜ ਦਾ ਵਰਨਣ ਕਰਨ ਲਈ ਮੈਂ ਕਿਹਡ਼ਾ ਉਦਾਹਰਨ ਦੇਵਾਂ? ਇੰਝ ਵਿਸਤਾਰ ਪੂਰਵਕ ਦੱਸਣ ਲਈ ਮੈਂ ਕਿਹਡ਼ੀ ਕਹਾਣੀ ਵਰਤੋਂ ‘ਚ ਲਿਆਵਾਂ |
31
|
ਪਰਮੇਸ਼ੁਰ ਦਾ ਰਾਜ ਉਸ ਰਾਈ ਦੇ ਦਾਣੇ ਵਾਂਗ ਹੈ ਜਿਹਡ਼ਾ ਕਿ ਸਭ ਬੀਜਾਂ ਤੋਂ ਛੋਟਾ ਹੁੰਦਾ ਹੈ ਅਤੇ ਧਰਤੀ ਤੇ ਬੋਇਆ ਜਾਂਦਾ ਹੈ। |
32
|
ਪਰ ਜਦੋਂ ਇਹ ਬੀਜਿਆ ਜਾਂਦਾਹੈ, ਇਹ ਵਧਦਾ ਹੈ ਅਤੇ ਇਹ ਤੁਹਾਡੇ ਬਾਗ ਦੇ ਸਾਰੇ ਪੌਦਿਆਂ ਵਿੱਚੋਂ ਸਭ ਤੋਂ ਵਧ ਵੱਡਾ ਬਣ ਜਾਂਦਾ ਹੈ। ਇਸ ਦੀਆਂ ਸ਼ਾਖਾਵਾਂ ਬਡ਼ੀਆਂ ਵੱਡੀਆਂ ਹੁੰਦੀਆਂ ਹਨ। ਇਥੇ ਜੰਗਲੀ ਪੰਛੀ ਆਕੇ ਆਪਣੇ ਆਲ੍ਹਣੇ ਪਾਕੇ ਆਪਣੇ-ਆਪ ਨੂੰ ਧੁਪ੍ਪ ਤੋਂ ਬਚਾਉਂਦੇ ਹਨ।” |
33
|
ਯਿਸੂ ਨੇ ਅਜਿਹੇ ਕਈ ਦ੍ਰਿਸ਼ਟਾਂਤ ਉਨ੍ਹਾਂ ਨੂੰ ਪ੍ਰਚਾਰ ਕਰਦੇ ਸਮੇਂ ਦਿੱਤੇ। ਯਿਸੂ ਨੇ ਉਨ੍ਹਾਂ ਨੂੰ ਉਨੇ ਹੀ ਉਪਦੇਸ਼ ਦਿੱਤੇ ਜਿੰਨੇ ਵਧ ਤੋਂ ਵਧ ਉਹ ਸਮਝਣ ਯੋਗ ਸਨ। |
34
|
ਯਿਸੂ ਹਮੇਸ਼ਾ ਲੋਕਾਂ ਵਿੱਚ ਪ੍ਰਚਾਰ ਕਰਨ ਲਈ ਕਹਾਣੀਆਂ ਦੀ ਵਰਤੋਂ ਕਰਦਾ। ਪਰ ਜਦੋਂ ਉਹ ਆਪਣੇ ਚੇਲਿਆਂ ਦੇ ਨਾਲ ਇਕੱਲਾ ਹੁੰਦਾ ਤਾਂ ਉਹ ਉਨ੍ਹਾਂ ਨੂੰ ਹਰ ਗੱਲ ਦਾ ਵਿਸਤਾਰ ਦਿੰਦਾ। |
35
|
ਉਸ ਦਿਨ ਸ਼ਾਮ ਵੇਲੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ! ਝੀਲ ਦੇ ਉਸ ਪਾਰ ਚੱਲੀਏ।” |
36
|
ਯਿਸੂ ਤੇ ਉਸਦੇ ਚੇਲੇ ਬਾਕੀ ਲੋਕਾਂ ਨੂੰ ਉਥੇ ਹੀ ਛੱਡਕੇ, ਉਸ ਬੇਡ਼ੀ ਵਿੱਚ ਬੈਠਕੇ ਚਲੇ ਗਏ ਜਿਸ ਬੇਡ਼ੀ ‘ਚ ਬੈਠਕੇ ਉਹ ਉਪਦੇਸ਼ ਦੇ ਰਿਹਾ ਸੀ। ਕੁਝ ਹੋਰ ਵੀ ਬੇਡ਼ੀਆਂ ਉਸਦੇ ਨਾਲ ਸਨ। |
37
|
ਤਦ ਝੀਲ ਤੇ ਭਿਆਨਕ ਹਨੇਰੀ ਵਗ੍ਹੀ। ਲਹਿਰਾਂ ਬੇਡ਼ੀ ਦੇ ਨਾਲ ਵਜ੍ਜ ਰਹੀਆਂ ਸਨ। ਬੇਡ਼ੀ ਪਾਣੀ ਨਾਲ ਭਰ ਚੱਲੀ ਸੀ। |
38
|
ਯਿਸੂ ਉਸ ਵਕਤ ਬੇਡ਼ੀ ਦੇ ਪਿਛਲੇ ਪਾਸੇ ਇੱਕ ਸਿਰਹਾਣਾ ਰਖਕੇ ਸੁੱਤਾ ਹੋਇਆ ਸੀ। ਉਸਦੇ ਚੇਲਿਆਂ ਨੇ ਉਸਨੂੰ ਉਠਾਇਆ। ਉਨ੍ਹਾਂ ਆਖਿਆ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਕਿ ਅਸੀਂ ਡੁੱਬ ਰਹੇ ਹਾਂ।” |
39
|
ਯਿਸੂ ਉਠਿਆ ਅਤੇ ਉਸਨੇ ਹਨੇਰੀ ਅਤੇ ਲਹਿਰਾਂ ਨੂੰ ਹੁਕਮ ਦਿੱਤਾ “ਸ਼ਾਂਤ ਹੋ ਜਾਓ, ਥੰਮ ਜਾਓ।” ਤਾਂ ਹਨੇਰੀ ਰੁਕ ਗਈ ਅਤੇ ਝੀਲ ਸ਼ਾਂਤ ਹੋ ਗਈ। |
40
|
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਇੰਨੇ ਘਬਰਾਏ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ?” |
41
|
ਚੇਲੇ ਬਹੁਤ ਡਰੇ ਹੋਏ ਸਨ ਅਤੇ ਇੱਕ ਦੂਜੇ ਤੋਂ ਪੁਛ ਰਹੇ ਸਨ, “ਇਹ ਕਿਹੋ ਜਿਹਾ ਮਨੁੱਖ ਹੈ? ਹਵਾ ਅਤੇ ਝੀਲ ਵੀ ਉਸਦੀ ਆਗਿਆ ਦਾ ਪਾਲਣ ਕਰਦੇ ਹਨ।” |