Indian Language Bible Word Collections
Mark 5:17
Mark Chapters
Mark 5 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Mark Chapters
Mark 5 Verses
1
|
ਯਿਸੂ ਅਤੇ ਉਸਦੇ ਚੇਲੇ ਝੀਲ ਦੇ ਦੂਜੇ ਪਾਰ ਗਏ ਅਤੇ ਗਿਰਸੇਨੀਆ ਦੇ ਦੇਸ਼ ਨੂੰ ਆਏ। |
2
|
ਜਦੋਂ ਯਿਸੂ ਬੇਡ਼ੀ ਵਿੱਚੋਂ ਬਾਹਰ ਆਇਆ ਤਾਂ, ਕਬਰਾਂ ਵੱਲੋਂ ਇੱਕ ਮਨੁੱਖ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ, ਉਸ ਕੋਲ ਆਇਆ। |
3
|
ਇਹ ਮਨੁੱਖ ਕਬਰਾਂ ਵਿਚਕਾਰ ਰਹਿੰਦਾ ਸੀ। ਕੋਈ ਉਸਨੂੰ ਜੰਜ਼ੀਰਾਂ ਨਾਲ ਵੀ ਨਹੀਂ ਬੰਨ੍ਹ ਸਕਦਾ ਸੀ। |
4
|
ਕਈ ਵਾਰ ਉਸਦੇ ਹੱਥ ਅਤੇ ਪੈਰ ਸੰਗਲਾਂ ਨਾਲ ਜਕਡ਼ੇ ਗਏ ਸਨ। ਪਰ ਉਹ ਉਨ੍ਹਾਂ ਨੂੰ ਤੋਡ਼ ਸੁੱਟਾਦਾ। ਕੋਈ ਵੀ ਆਦਮੀ ਇੰਨਾ ਤਾਕਤਵਰ ਨਹੀਂ ਸੀ ਕਿ ਉਸਨੂੰ ਕਾਬੂ ਕਰ ਸਕਦਾ। |
5
|
ਦਿਨ-ਰਾਤ ਇਹ ਆਦਮੀ ਕਬਰਾਂ ਵਿਚਕਾਰ ਅਤੇ ਪਹਾਡ਼ੀਆਂ ਤੇ ਰਹਿੰਦਾ ਸੀ। ਅਤੇ ਚੀਕਦਾ ਰਹਿੰਦਾ ਅਤੇ ਆਪਣੇ-ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਰਹਿੰਦਾ ਸੀ। |
6
|
ਜਦੋਂ ਯਿਸੂ ਅਜੇ ਦੂਰ ਹੀ ਸੀ ਤਾਂ ਇਸ ਆਦਮੀ ਨੇ ਉਸਨੂੰ ਵੇਖ ਲਿਆ ਅਤੇ ਉਹ ਉਸ ਵੱਲ ਨਸਿਆ। ਅਤੇ ਉਸ ਅੱਗੇ ਜਾਕੇ ਝੁਕ ਗਿਆ। |
7
|
ਤੇ ਉਹ ਚੀਕਿਆ, “ਯਿਸੂ, ਤੂੰ ਮੇਰੇ ਨਾਲ ਕੀ ਕਰਨਾ ਚਾਹੁੰਦਾ? ਤੂੰ ਅੱਤ-ਮਹਾਨ ਪਰਮੇਸ਼ੁਰ ਦਾ ਪੁੱਤਰ ਹੈ! ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਕਿ ਤੂੰ ਮੈਨੂੰ ਕਸ਼ਟ ਨਹੀਂ ਦੇਵੇਂਗਾ।” |
8
|
ਉਸਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਆਦਮੀ ਨੂੰ ਆਖਿਆ ਸੀ, “ਤੂੰ ਭਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਬਾਹਰ ਆ ਜਾ।” |
9
|
ਫ਼ਿਰ ਯਿਸੂ ਨੇ ਉਸ ਮਨੁੱਖ ਨੂੰ ਪੁੱਛਿਆ, “ਤੇਰਾ ਕੀ ਨਾਂ ਹੈ?” ਉਸ ਮਨੁੱਖ ਨੇ ਜਵਾਬ ਦਿੱਤਾ, “ਮੇਰਾ ਨਾਉਂ ਲਸ਼ਕਰ ਹੈ, ਕਿਉਂਕਿ ਬਹੁਤ ਸਾਰੇ ਭਰਿਸ਼ਟ ਆਤਮੇ ਮੇਰੇ ਅੰਦਰ ਹਨ।” |
10
|
ਫ਼ਿਰ ਉਸ ਆਦਮੀ ਨੇ ਯਿਸੂ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਉਸ ਥਾਂ ਤੋਂ ਬਾਹਰ ਨਾ ਕਾਢੇ। |
11
|
ਉਥੇ ਪਹਾਡ਼ ਦੇ ਨੇਡ਼ੇ ਸੂਰਾਂ ਦਾ ਇੱਕ ਵੱਡਾ ਇੱਜਡ਼ ਚਰ ਰਿਹਾ ਸੀ। |
12
|
ਉਨ੍ਹਾਂ ਭਰਿਸ਼ਟ ਆਤਮਿਆਂ ਨੇ ਉਸ ਅੱਗੇ ਅਰਜੋਈ ਕੀਤੀ ਕਿ “ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵਡ਼ੀਏ।” |
13
|
ਤਾਂ ਯਿਸੂ ਨੇ ਉਨ੍ਹਾਂ ਨੂੰ ਜਾਣ ਦਿੱਤਾ। ਤਾਂ ਉਹ ਭਰਿਸ਼ਟ ਆਤਮੇ ਉਸ ਮਨੁੱਖ ਵਿੱਚੋਂ ਨਿਕਲਕੇ ਸੂਰਾਂ ਵਿੱਚ ਜਾ ਵਡ਼ੇ। ਅਤੇ ਇੱਜਡ਼ ਪਹਾਡ਼ੀ ਦੀ ਸਿਧੀ ਢਲਾਣ ਤੇ ਭੱਜਦਾ ਹੋਇਆ ਝੀਲ ਵਿੱਚ ਡਿੱਗ ਪਿਆ। ਉਸ ਇੱਜਡ਼ ਵਿੱਚ ਦੋ-ਹਜ਼ਾਰ ਦੇ ਕਰੀਬ ਸੂਰ ਸਨ ਅਤੇ ਉਹ ਸਾਰੇ ਦੇ ਸਾਰੇ ਝੀਲ ਵਿੱਚ ਡੁੱਬ ਗਏ। |
14
|
ਜਿਹਡ਼ੇ ਆਦਮੀ ਉਥੇ ਸੂਰਾਂ ਨੂੰ ਚਰਵਾ ਅਤੇ ਉਨ੍ਹਾਂ ਰਖਵਾਲੀ ਕਰ ਰਹੇ ਸਨ ਨਸ੍ਸ ਗਏ ਅਤੇ ਨਸ੍ਸਦੇ ਹੋਏ ਸ਼ਹਿਰਾਂ ਅਤੇ ਖੇਤਾਂ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਸਾਰਾ ਹਾਲ ਜਾ ਸੁਣਾਇਆ। ਲੋਕ ਵੇਖਣ ਲਈ ਆਏ ਕਿ ਕੀ ਵਾਪਰਿਆ ਸੀ। |
15
|
ਜਦੋਂ ਉਹ ਯਿਸੂ ਕੋਲ ਆਏ, ਉਨ੍ਹਾਂ ਨੇ ਉਸ ਆਦਮੀ ਨੂੰ ਵੇਖਿਆ ਜੋ ਭਰਿਸ਼ਟ ਆਤਮਿਆ ਦੇ ਕਬਜ਼ੇ ਵਿੱਚ ਸੀ। ਉਹ ਆਦਮੀ ਉਥੇ ਕੱਪਡ਼ੇ ਪਾਈ ਬੈਠਾ ਸੀ ਅਤੇ ਉਸਦੀ ਸੁਰਤ ਵੀ ਹੁਣ ਟਿਕਾਣੇ ਸੀ। ਇਹ ਵੇਖ ਲੋਕੀ ਡਰ ਗਏ। |
16
|
ਕੁਝ ਲੋਕ ਉਥੇ ਸਨ, ਅਤੇ ਉਨ੍ਹਾਂ ਇਹ ਸਭ ਜੋ ਯਿਸੂ ਨੇ ਕੀਤਾ ਸੀ ਵੇਖਿਆ। ਉਨ੍ਹਾਂ ਨੇ, ਜੋ ਕੁਝ ਵੀ ਉਸ ਭੂਤਾਂ ਦੇ ਕਬਜ਼ੇ ਹੇਠ ਆਦਮੀ ਨਾਲ ਵਾਪਰਿਆ, ਆਣ ਸੁਣਾਇਆ, ਅਤੇ ਉਨ੍ਹਾਂ ਨੇ ਲੋਕਾਂ ਨੂੰ ਸੂਰਾਂ ਬਾਰੇ ਵੀ ਦਸਿਆ। |
17
|
ਤਦ ਉਨ੍ਹਾਂ ਨੇ ਯਿਸੂ ਨੂੰ ਉਨ੍ਹਾਂ ਦਾ ਇਲਾਕਾ ਛੱਡਕੇ ਚਲੇ ਜਾਣ ਲਈ ਮਿੰਨਤ ਕੀਤੀ। |
18
|
ਜਿਉਂ ਹੀ ਯਿਸੂ ਬੇਡ਼ੀ ਵਿੱਚ ਚਢ਼ਨ ਵਾਲਾ ਸੀ, ਜੋ ਵਿਅਕਤੀ ਭੂਤਾਂ ਤੋਂ ਮੁਕਤ ਹੋਇਆ ਸੀ ਉਸਨੇ ਉਸਦਾ ਅਨੁਸਰਣ ਕਰਨ ਦੀ ਆਗਿਆ ਮੰਗੀ। |
19
|
ਪਰ ਯਿਸੂ ਨੇ ਉਸਨੂੰ ਆਪਣੇ ਨਾਲ ਆਉਣ ਦੀ ਇਜਾਜ਼ਤ ਨਾ ਦਿੱਤੀ ਅਤੇ ਕਿਹਾ, “ਤੂੰ ਆਪਣੇ ਪਰਿਵਾਰ ਅਤੇ ਸੰਗੀ-ਸਾਥੀਆਂ ਵਿੱਚ ਜਾ। ਤੂੰ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕੀਤਾ ਹੈ। ਉਨ੍ਹਾਂ ਨੂੰ ਦੱਸ ਕਿ ਉਹ ਤੇਰੇ ਤੇ ਮਿਹਰਬਾਨ ਹੋਇਆ ਹੈ।” |
20
|
ਉਹ ਆਦਮੀ ਚਲਿਆ ਗਿਆ। ਉਸਨੇ ਦਿਕਾਪੁਲਿਸ ਦੇ ਲੋਕਾਂ ਨੂੰ ਦਸਿਆ ਕਿ ਯਿਸੂ ਨੇ ਉਸ ਵਾਸਤੇ ਕੀ ਕੀਤਾ ਸੀ। ਸਾਰੇ ਲੋਕ ਉਸਦੀਆਂ ਗੱਲਾਂ ਸੁਣਕੇ ਹੈਰਾਨ ਸਨ। |
21
|
ਜਿਵੇਂ ਹੀ ਯਿਸੂ ਫ਼ੇਰ ਤੋਂ ਬੇਡ਼ੀ ਦੁਆਰਾ ਝੀਲ ਦੇ ਦੂਜੇ ਪਾਸੇ ਗਿਆ, ਝੀਲ ਦੇ ਨੇਡ਼ੇ ਉਸ ਕੋਲ ਇੱਕ ਵੱਡੀ ਭੀਡ਼ ਇਕਠੀ ਹੋ ਗਈ। |
22
|
ਉਥੇ ਪ੍ਰਾਰਥਨਾ ਸਥਾਨ ਦਾ ਇੱਕ ਆਗੂ ਉਸ ਕੋਲ ਆਇਆ ਜਿਸਦਾ ਨਾਉਂ ਜੈਰੁਸ ਸੀ। ਜਦੋਂ ਉਸਨੇ ਯਿਸੂ ਨੂੰ ਲਭ ਲਿਆ, ਤਾਂ ਉਹ ਉਸਦੇ ਪੈਰੀਂ ਪੈ ਗਿਆ। |
23
|
ਅਤੇ ਉਹ ਉਸਦੇ ਪੈਰੀਂ ਪੈਕੇ ਬਾਰ-ਬਾਰ ਮਿੰਨਤ ਕਰਨ ਲੱਗਾ, “ਮੇਰੀ ਛੋਟੀ ਜਿਹੀ ਧੀ ਮਰਨ ਕਿਨਾਰੇ ਹੈ। ਕਿਰਪਾ ਕਰਕੇ ਆਪਣੇ ਹੱਥ ਉਸ ਉੱਪਰ ਰਖ ਦਿਉ। ਉਹ ਚੰਗੀ ਹੋ ਜਾਵੇਗੀ ਤੇ ਜਿਉਂ ਪਵੇਗੀ।” |
24
|
ਤਾਂ ਉਹ ਜੈਰੁਸ ਦੇ ਨਾਲ ਗਿਆ। ਬਹੁਤ ਸਾਰੇ ਲੋਕ ਉਸਦਾ ਪਿਛਾ ਕਰ ਰਹੇ ਸਨ ਅਤੇ ਉਹ ਉਸਨੂੰ ਦਬਾਈ ਜਾ ਰਹੇ ਸਨ। |
25
|
ਉਥੇ ਇੱਕ ਔਰਤ ਸੀ, ਜਿਸਨੂੰ ਪਿਛਲੇ ਬਾਰ੍ਹਾਂ ਵਰ੍ਹਿਆਂ ਤੋਂ ਖੂਨ ਆ ਰਿਹਾ ਸੀ। |
26
|
ਉਹ ਔਰਤ ਬਡ਼ੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ। |
27
|
ਜਦੋਂ ਉਸ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਉਹ ਭੀਡ਼ ਵਿਚਕਾਰ ਉਸਦੇ ਪਿਛੇ ਆ ਗਈ ਅਤੇ ਉਸਦੇ ਕੱਪਡ਼ੇ ਨੂੰ ਛੂਹਿਆ। |
28
|
ਉਸ ਔਰਤ ਨੇ ਸੋਚਿਆ, “ਜੇਕਰ ਮੈਂ ਸਿਰਫ਼ ਯਿਸੂ ਦੇ ਕੱਪਡ਼ੇ ਨੂੰ ਵੀ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।” |
29
|
ਜਦੋਂ ਉਸ ਔਰਤ ਨੇ ਯਿਸੂ ਦਾ ਕੱਪਡ਼ਾ ਛੂਹਿਆ, ਉਸਦਾ ਲਹੂ ਵਗਣਾ ਰੁਕ ਗਿਆ ਅਤੇ ਉਸਨੇ ਆਪਣੇ ਸ਼ਰੀਰ ਵਿੱਚ ਇਹ ਮਹਿਸੂਸ ਕੀਤਾ ਕਿ ਉਹ ਆਪਣੀਆਂ ਤਕਲੀਫ਼ਾਂ ਤੋਂ ਚੰਗੀ ਹੋ ਗਈ ਸੀ। |
30
|
ਜਦੋਂ ਯਿਸੂ ਨੇ ਮਹਿਸੂਸ ਕੀਤਾ ਕਿ ਕੋਈ ਸ਼ਕਤੀ ਉਸ ਵਿੱਚੋਂ ਬਾਹਰ ਆਈ ਹੈ, ਉਸਨੇ ਆਸੇ-ਪਾਸੇ ਵੇਖਿਆ ਅਤੇ ਪੁੱਛਿਆ, “ਕਿਸਨੇ ਮੇਰਾ ਕੱਪਡ਼ਾ ਛੋਹਿਆ ਹੈ?” |
31
|
ਉਸਦੇ ਚੇਲਿਆਂ ਨੇ ਉਸਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਲੋਕ ਤੈਨੂੰ ਦਬਾਈ ਜਾ ਰਹੇ ਹਨ। ਅਤੇ ਹਾਲੇ ਵੀ ਤੂੰ ਪੁਛ ਰਿਹਾ ਹੈ, ਕਿਸਨੇ ਮੈਨੂੰ ਛੁਹਿਆ ਹੈ?” |
32
|
ਪਰ ਯਿਸੂ ਉਸ ਵਿਅਕਤੀ ਨੂੰ ਲਭਣ ਲਈ ਆਸੇ-ਪਾਸੇ ਵੇਖ ਰਿਹਾ ਸੀ ਕਿ ਉਹ ਕੌਣ ਹੈ। |
33
|
ਉਹ ਔਰਤ ਜਾਣ ਗਈ ਸੀ ਕਿ ਉਹ ਹੁਣ ਠੀਕ ਹੋ ਗਈ ਹੈ ਉਹ ਯਿਸੂ ਕੋਲ ਆਈ ਅਤੇ ਡਰ ਨਾਲ ਕੰਬਦੀ ਹੋਈ ਯਿਸੂ ਦੇ ਚਰਨਾਂ ਤੇ ਡਿੱਗ ਪਈ। ਉਸਨੇ ਯਿਸੂ ਨੂੰ ਸਾਰੀ ਵਾਰਤਾ ਸੁਣਾਈ। |
34
|
ਤਾਂ ਉਸਨੇ ਉਸ ਔਰਤ ਨੂੰ ਆਖਿਆ, “ਹੇ ਪਿਆਰੀ ਇਸਤਰੀ! ਤੂੰ ਆਪਣੇ ਵਿਸ਼ਵਾਸ ਕਾਰਣ ਚੰਗੀ ਹੋਈ ਹੈਂ। ਖੁਸ਼ ਰਹਿ! ਹਣ ਤੂੰ ਕੋਈ ਹੋਰ ਤਕਲੀਫ਼ ਨਹੀਂ ਝੱਲੇਂਗੀ।” |
35
|
ਜਦੋਂ ਯਿਸੂ ਅਜੇੇ ਬੋਲ ਰਿਹਾ ਸੀ, ਕੁਝ ਲੋਕ ਪ੍ਰਾਰਥਨਾ-ਸਥਾਨ ਦੇ ਆਗੂ ਜੈਰੁਸ ਦੇ ਘਰੋ ਆਏ ਅਤੇ ਉਸਨੂੰ ਆਖਿਆ, “ਤੇਰੀ ਧੀ ਮਰ ਗਈ ਹੈ। ਤੂੰ ਗੁਰੂ ਨੂੰ ਹੋਰ ਖੇਚਲ ਕਿਉਂ ਦੇ ਰਿਹਾ ਹੈਂ?” |
36
|
ਪਰ ਯਿਸੂ ਨੇ ਉਸ ਗੱਲ ਦੀ ਬਿਲਕੁਲ ਕੋਈ ਪਰਵਾਹ ਨਾ ਕੀਤੀ ਕਿ ਉਹ ਕੀ ਆਖ ਰਹੇ ਸਨ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਨੂੰ ਆਖਿਆ, “ਡਰ ਨਹੀਂ! ਸਿਰਫ਼ ਭਰੋਸਾ ਰਖ।” |
37
|
ਯਿਸੂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸਦੇ ਭਰਾ ਯੂਹੰਨਾ ਨੂੰ ਲਿਆ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਜੈਰੁਸ ਦੇ ਘਰ ਚਲਾ ਗਿਆ। |
38
|
ਜਦੋਂ ਉਹ ਉਥੇ ਪਹੁੰਚੇ, ਯਿਸੂ ਨੇ ਉਥੇ ਬਹੁਤ ਸਾਰੇ ਲੋਕਾਂ ਨੂੰ ਰੋਂਦਿਆਂ ਅਤੇ ਪਿਟਦਿਆਂ ਵੇਖਿਆ। ਉਥੇ ਬਡ਼ੀ ਭਾਜਡ਼ ਪਈ ਹੋਈ ਸੀ। |
39
|
ਯਿਸੂ ਉਸ ਘਰ ਦੇ ਅੰਦਰ ਵਡ਼ਿਆ ਅਤੇ ਲੋਕਾਂ ਨੂੰ ਕਿਹਾ, “ਤੁਸੀਂ ਲੋਕ ਕਿਉਂ ਰੋ ਰਹੇ ਹੋ ਅਤੇ ਅਸ਼ਾਂਤੀ ਕਿਉਂ ਫ਼ੈਲਾ ਰਹੇ ਹੋ? ਬਚ੍ਚੀ ਮਰੀ ਨਹੀਂ ਉਹ ਸਿਰਫ਼ ਸੌਂ ਰਹੀ ਹੈ।” |
40
|
ਪਰ ਲੋਕਾਂ ਨੇ ਯਿਸੂ ਦਾ ਮਜਾਕ ਉਡਾਇਆ। ਉਸਨੇ ਸਭ ਨੂੰ ਘਰੋਂ ਚਲੇ ਜਾਣ ਵਾਸਤੇ ਕਿਹਾ। ਉਹ ਉਸ ਕਮਰੇ ਵਿੱਚ ਗਿਆ ਜਿਥੇ ਬਚ੍ਚੀ ਸੀ। ਉਸਨੇ ਆਪਣੇ ਨਾਲ ਉਸ ਕਮਰੇ ਵਿੱਚ ਬਚ੍ਚੀ ਦੇ ਪਿਤਾ-ਮਾਤਾ ਅਤੇ ਆਪਣੇ ਤਿੰਨ ਚੇਲਿਆਂ ਨੂੰ ਲਿਆ। |
41
|
ਤਦ ਯਿਸੂ ਨੇ ਉਸ ਕੁਡ਼ੀ ਦਾ ਹੱਥ ਫ਼ਡ਼ਿਆ ਅਤੇ ਉਸਨੂੰ ਕਿਹਾ, “ਤਲੀਥਾ ਕੂਮੀ” ਜਿਸਦਾ ਅਰਥ ਹੈ ਕਿ ਹੇ ਕੰਨਿਆ, “ਮੈਂ ਤੈਨੂੰ ਆਖਦਾ ਹਾਂ, ਉਠ! |
42
|
ਕੁਡ਼ੀ ਝੱਟ ਉਠ ਖਢ਼ੀ ਹੋਈ ਅਤੇ ਤੁਰਨ-ਫ਼ਿਰਨ ਲੱਗੀ। ਉਹ ਕੁਡ਼ੀ ਬਾਰ੍ਹਾਂ ਵਰ੍ਹਿਆਂ ਦੀ ਸੀ। ਉਸਦੇ ਮਾਂ-ਪਿਉ ਅਤੇ ਚੇਲੇ ਬਡ਼ੇ ਹੈਰਾਨ ਹੋ ਗਏ। |
43
|
ਅਤੇ ਯਿਸੂ ਨੇ ਉਨ੍ਹਾਂ ਨੂੰ ਸਖਤ ਚਿਤਾਵਨੀ ਦਿੱਤੀ ਕਿ ਉਹ ਲੋਕਾਂ ਨੂੰ ਇਸ ਬਾਰੇ ਨਾ ਦੱਸਣ। ਉਸਨੇ ਉਨ੍ਹਾਂ ਨੂੰ ਉਸ ਕੁਡ਼ੀ ਨੂੰ ਕੁਝ ਖਾਣ ਨੂੰ ਦੇਣ ਲਈ ਕਿਹਾ। |