Indian Language Bible Word Collections
Mark 9:44
Mark Chapters
Mark 9 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Mark Chapters
Mark 9 Verses
1
|
ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹਡ਼ੇ ਇਥੇ ਖਢ਼ੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।” |
2
|
ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾਡ਼ੀ ਤੇ ਲੈ ਗਿਆ ਸਿਰਫ਼ ਉਹੀ ਉਥੇ ਉਸਦੇ ਨਾਲ ਸਨ। ਜਦੋਂ ਹਾਲੇ ਉਸਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਮ੍ਹਣੇ ਬਦਲ ਗਿਆ ਸੀ। |
3
|
ਉਸਦੇ ਕੱਪਡ਼ੇ ਚਮਕੀਲੇ ਚਿਟ੍ਟੇ ਹੋ ਗਏ ਅਤੇ ਉਹ ਇੰਨੇ ਚਿਟ੍ਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿਟ੍ਟੇ ਕਰਨ ਯੋਗ ਨਹੀਂ। |
4
|
ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ। |
5
|
ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇਥੇ ਹੋਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।” |
6
|
ਪਤਰਸ ਨਹੀਂ ਜਾਣਦਾ ਸੀ ਕਿ ਉਹ ਉਸਨੂੰ ਕੀ ਉੱਤਰ ਦੇਵੇ ਕਿਉਂਕਿ ਉਸ ਵਕਤ ਉਹ ਅਤੇ ਬਾਕੀ ਦੇ ਦੋ ਚੇਲੇ ਬਹੁਤ ਡਰ ਗਏ ਸਨ। |
7
|
ਤਦ ਇੱਕ ਬੱਦਲ ਆਇਆ ਅਤੇ ਉਸਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸਨੂੰ ਸੁਣੋ।” |
8
|
ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ। |
9
|
[This verse may not be a part of this translation] |
10
|
ਉਨ੍ਹਾਂ ਨੇ ਇਹ ਗੱਲਾਂ ਆਪਣੇ ਵਿਚਕਾਰ ਹੀ ਰਖੀਆਂ, ਅਤੇ ਉਹ ਆਪਸ ਵਿੱਚ ਵਿਚਾਰ ਕਰ ਰਹੇ ਸਨ ਕਿ ‘ਮੌਤ ਤੋਂ ਉਭਰਨ’ ਦਾ ਅਰਥ ਕੀ ਹੋਇਆ? |
11
|
ਚੇਲਿਆਂ ਨੇ ਯਿਸੂ ਨੂੰ ਆਖਿਆ, “ਨੇਮ ਦੇ ਉਪਦੇਸ਼ ਇਹ ਭਲਾ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?” |
12
|
ਯਿਸੂ ਨੇ ਉੱਤਰ ਦਿੱਤਾ, “ਉਨ੍ਹਾਂ ਦਾ ਇਹ ਕਹਿਣਾ ਕਿ ਏਲੀਯਾਹ ਪਹਿਲਾਂ ਆਵੇਗਾ ਦਰੁਸਤ ਹੈ ਕਿਉਂਕਿ ਉਹ ਪਹਿਲਾਂ ਆਕੇ ਸਭ ਕੁਝ ਮੁਡ਼ ਸੁਆਰੇਗਾ। ਪਰ ਇਹ ਮਨੁੱਖ ਦੇ ਪੁੱਤਰ ਬਾਰੇ ਕਿਉਂ ਲਿਖਿਆ ਗਿਆ ਹੈ ਕਿ ਉਹ ਬਹੁਤ ਤਸੀਹੇ ਝੱਲੇਗਾ ਅਤੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ? |
13
|
ਮੈਂ ਤੁਹਨੂੰ ਦੱਸਦਾ ਹਾਂ ਕਿ ਏਲੀਯਾਹ ਆ ਚੁਕਿਆ ਹੈ, ਅਤੇ ਲੋਕਾਂ ਨੇ ਉਸ ਨਾਲ ਬਦਸਲੂਕੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਚਾਹਿਆ। ਉਸਦੇ ਅਨੁਸਾਰ ਜੋ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ।” |
14
|
ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀਡ਼ ਉਨ੍ਹਾਂ ਦੇ ਗਿਰਦ ਇਕਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ। |
15
|
ਜਦੋਂ ਲੋਕਾਂ ਨੇ ਯਿਸੂ ਨੂੰ ਵੇਖਿਆ, ਉਹ ਉਸਨੂੰ ਵੇਖਕੇ ਬਡ਼ੇ ਹੈਰਾਨ ਹੋਏ ਅਤੇ ਉਹ ਉਸਦਾ ਸਵਾਗਤ ਕਰਨ ਲਈ ਉਸ ਵੱਲ ਭੱਜੇ। |
16
|
ਯਿਸੂ ਨੇ ਪੁੱਛਿਆ, “ਤੁਸੀਂ ਨੇਮ ਦੇ ਉਪਦੇਸ਼ਕਾਂ ਨਾਲ ਕੀ ਵਿਵਾਦ ਕਰ ਰਹੇ ਹੋ?” |
17
|
ਭੀਡ਼ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ। |
18
|
ਉਹ ਭਰਿਸ਼ਟ-ਆਤਮਾ ਜਦੋਂ ਵੀ ਉਸਨੂੰ ਫ਼ਡ਼ਦਾ ਹੈ, ਉਸਤੇ ਹਮਲਾ ਕਰਕੇ ਉਸਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕਡ਼ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।” |
19
|
ਯਿਸੂ ਨੇ ਆਖਿਆ, “ਹੇ ਅਨਾਸਥਾਵਾਨ ਲੋਕੋ! ਮੈਨੂੰ ਕਦੋਂ ਤੱਕ ਤੁਹਾਡੇ ਸੰਗ ਰਹਿਣਾ ਪਵੇਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਬੱਚੇ ਨੂੰ ਮੇਰੇ ਕੋਲ ਲਿਆਓ!” |
20
|
ਤਾਂ ਚੇਲੇ ਉਸ ਲਡ਼ਕੇ ਨੂੰ ਉਸ ਕੋਲ ਲਿਆਏ। ਜਦੋਂ ਭਰਿਸ਼ਟ-ਆਤਮਾ ਨੇ ਯਿਸੂ ਨੂੰ ਵੇਖਿਆ ਤਾਂ ਆਤਮਾ ਨੇ ਬੱਚੇ ਨੂੰ ਕੰਬਣ ਲਈ ਮਜਬੂਰ ਕੀਤਾ। ਫ਼ਿਰ ਮੂੰਹੋ ਝੱਗ ਕਢਦਾ ਹੋਇਆ ਬੱਚਾ ਡਿੱਗ ਪਿਆ ਅਤੇ ਜ਼ਮੀਨ ਤੇ ਲੇਟ ਗਿਆ। |
21
|
ਯਿਸੂ ਨੇ ਬੱਚੇ ਦੇ ਪਿਤਾ ਨੂੰ ਪੁੱਛਿਆ, “ਇਹ ਬੱਚੇ ਦੇ ਨਾਲ ਕਦੋਂ ਦਾ ਵਾਪਰ ਰਿਹਾ ਹੈ?” ਪਿਤਾ ਨੇ ਜਵਾਬ ਦਿੱਤਾ, “ਜਦੋਂ ਉਹ ਬਹੁਤ ਛੋਟਾ ਸੀ। |
22
|
ਭਰਿਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।” |
23
|
ਯਿਸੂ ਨੇ ਉਸਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।” |
24
|
ਪਿਤਾ ਬਡ਼ਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।” |
25
|
ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸਨੇ ਭਰਿਸ਼ਟ ਆਤਮਾ ਨੂੰ ਝਿਡ਼ਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁਡ਼ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।” |
26
|
ਭਰਿਸ਼ਟ ਆਤਮਾ ਚੀਕਿਆ ਅਤੇ ਬੱਚੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਅਤੇ ਫ਼ੇਰ ਬਾਹਰ ਨਿਕਲ ਆਇਆ। ਜਦੋਂ ਉਹ ਬੱਚੇ ਨੂੰ ਭੁੰਜੇ ਡੇਗ ਕੇ ਉਸ ਵਿੱਚੋਂ ਬਾਹਰ ਨਿਕਲਿਆ ਤਾਂ ਬੱਚਾ ਮਰਿਆ ਹੋਇਆ ਜਾਪਦਾ ਸੀ। ਬਡ਼ੇ ਲੋਕਾਂ ਨੇ ਕਿਹਾ, “ਉਹ ਮਰ ਗਿਆ ਹੈ।” |
27
|
ਪਰ ਯਿਸੂ ਨੇ ਬੱਚੇ ਦਾ ਹੱਥ ਫ਼ਡ਼ਿਆ ਤੇ ਉਹ ਉਠਕੇ ਖਲੋ ਗਿਆ। |
28
|
ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸਦੇ ਚੇਲੇ ਉਸ ਵਕਤ ਉਸ ਕੋਲ ਉਥੇ ਇਕੱਲੇ ਸਨ ਤਾਂ ਉਸਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕਢ ਸਕੇ?” |
29
|
ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕਢਿਆ ਜਾ ਸਕਦਾ ਹੈ।” |
30
|
ਤਦ ਯਿਸੂ ਤੇ ਉਸਦੇ ਚੇਲੇ ਉਥੋਂ ਤੁਰ ਪਏ ਅਤੇ ਗਲੀਲ ਵਿੱਚੋਂ ਦੀ ਲੰਘੇ ਪਰ ਉਹ ਨਹੀਂ ਚਾਹੁੰਦਾ ਸੀ ਕਿ ਲੋਕਾਂ ਨੂੰ ਖਬਰ ਹੋਵੇ ਕਿ ਉਹ ਕਿਥੇ ਹਨ। |
31
|
ਉਹ ਆਪਣੇ ਚੇਲਿਆਂ ਨੂੰ ਇਕਲਿਆਂ ਉਪ੍ਪਦੇਸ਼ ਦੇਣਾ ਚਾਹੁੰਦਾ ਸੀ। ਉਸਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ਡ਼ਾ ਦਿੱਤਾ ਜਾਵੇਗਾ, ਜੋ ਉਸਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।” |
32
|
ਪਰ ਚੇਲੇ ਉਸਦੀ ਇਹ ਗੱਲ ਨਾ ਸਮਝ ਸਕੇ ਪਰ ਉਹ ਉਸਤੋਂ ਇਸਦਾ ਮਤਲਬ ਪੁਛਣ ਤੋਂ ਵੀ ਡਰਦੇ ਰਹੇ। |
33
|
ਯਿਸੂ ਅਤੇ ਉਸਦੇ ਚੇਲੇ ਕਫ਼ਰਨਾਹੂਮ ਵਿੱਚ ਗਏ। ਉਹ ਇੱਕ ਘਰ ਵਿੱਚ ਗਏ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਰਾਹ ਵਿੱਚ ਵਾਦ-ਵਿਵਾਦ ਕਰਦੇ ਸੁਣਿਆ ਹੈ, ਤੁਸੀਂ ਕਿਸ ਬਾਰੇ ਬਹਿਸ ਕਰ ਰਹੇ ਸੀ?” |
34
|
ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ? |
35
|
ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।” |
36
|
ਫ਼ਿਰ ਯਿਸੂ ਨੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਨ੍ਹਾਂ ਚੇਲਿਆਂ ਦੇ ਵਿਚਕਾਰ ਖਡ਼ਾ ਕੀਤਾ। ਫ਼ੇਰ ਉਸਨੂੰ ਕੁਛਡ਼ ਚੁੱਕ ਕੇ ਉਨ੍ਹਾਂ ਨੂੰ ਕਿਹਾ, |
37
|
“ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ। |
38
|
ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕਢਦਿਆਂ ਵੇਖਿਆ ਹੈ, ਪਰ ਉਸਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧਡ਼ੇ ਵਿੱਚੋਂ ਨਹੀਂ ਸੀ। |
39
|
ਜੋ ਸਾਡੇ ਵਿਰੁੱਧ ਨਹੀਂ ਉਹ ਸਾਡੇ ਲਈ ਹੈ। ਲੂਕਾ 9:49-50) ਯਿਸੂ ਨੇ ਆਖਿਆ, “ਉਸਨੂੰ ਰੋਕੋ ਨਾ। ਕਿਉਂਕਿ ਜੇਕਰ ਕੋਈ ਮੇਰੇ ਨਾਂ ਉੱਤੇ ਕਰਿਸ਼ਮੇ ਕਰਦਾ ਹੈ ਤਾਂ ਝੱਟ ਹੀ ਉਹ ਮੇਰੇ ਬਾਰੇ ਕੋਈ ਬੁਰੀਆਂ ਗੱਲਾਂ ਨਹੀਂ ਆਖੇਗਾ। |
40
|
ਉਹ ਵਿਅਕਤੀ ਜੋ ਸਾਡੇ ਵਿਰੁੱਧ ਨਹੀਂ ਹੈ, ਉਹ ਸਾਡੇ ਲਈ ਹੈ। |
41
|
ਮੈਂ ਤੁਹਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਤੁਹਨੂੰ ਪਾਣੀ ਦਾ ਪਿਆਲਾ ਪੀਣ ਨੂੰ ਦਿੰਦਾ ਹੈ, ਕਿਉਂਕਿ ਤੁਸੀਂ ਮਸੀਹ ਦੇ ਹੋ, ਤਾਂ ਉਹ ਜ਼ਰੂਰ ਆਪਣਾ ਫ਼ਲ ਪਾਵੇਗਾ। |
42
|
“ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬਚਿਆਂ ਤ੍ਤੋਂ, ਜਿਹਡ਼ੇ ਕਿ ਮੇਰੇ ਤੇ ਨਿਹਚਾ ਰਖਦੇ ਹਨ, ਪਾਪ ਕਰਵਾਏ ਤਾਂ ਸ ਮਨੁੱਖ ਲਈ ਇਹ ਬਹੁਤ ਮਾਡ਼ਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗਲ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹੇ ਅਤੇ ਸਮੁੰਦਰ ਵਿੱਚ ਕੁਦ੍ਦ ਜਾਵੇ। |
43
|
ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਤੁਹਾਡੇ ਲਈ ਟੁਂਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵਡ਼ਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸਕਦੀ। |
44
|
[This verse may not be a part of this translation] |
45
|
ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਲੰਗਡ਼ਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹਡ਼ੀ ਬੁਝਣ ਵਾਲੀ ਨਹੀਂ, ਸੁਟਿਆ ਜ੍ਜਾਵੇ। |
46
|
[This verse may not be a part of this translation] |
47
|
ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸਨੂੰ ਵੀ ਬਾਹਰ ਕਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵਡ਼ਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁਟਿਆ ਜਾਵੇ। |
48
|
ਨਰਕ ਵਿੱਚ, ਉਹ ਕੀਡ਼ੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸਕਦੀ। |
49
|
ਸਭ ਨੂੰ ਅੱਗ ਦੁਆਰਾ ਸਜ਼ਾ ਦਿੱਤੀ ਜਾਵੇਗੀ। |
50
|
ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।” |