Indian Language Bible Word Collections
Matthew 10:41
Matthew Chapters
Matthew 10 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Matthew Chapters
Matthew 10 Verses
1
|
ਯਿਸੂ ਨੇ ਆਪਣੇ ਬਾਰ੍ਹਾ ਚੇਲਿਆਂ ਨੂੰ ਸਦਿਆ। ਉਸ੍ਸਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕਢਣ ਦੀ ਸ਼ਕਤੀ ਦਿੱਤੀ। ਉਸਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ। |
2
|
ਬਾਰ੍ਹਾਂ ਰਸੂਲਾਂ ਦੇ ਨਾਮ ਇਉਂ ਹਨ: ਸ਼ਮਊਨ ਜਿਹਡ਼ਾ ਪਤਰਸ ਕਹਾਉਂਦਾ ਹੈ, ਅਤੇ ਉਸਦਾ ਭਰਾ ਅੰਦ੍ਰਿਯਾਸ; ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸਦਾ ਭਰਾ ਯੂਹੰਨਾ; |
3
|
ਫ਼ਿਲਿਪੁਸ ਅਤੇ ਬਰਤੁਲਮਈ; ਥੋਮਾ ਅਤੇ ਮੱਤੀ ਮਸੂਲੀਆ, ਹਲਫਈ ਦਾ ਪੁੱਤਰ ਯਾਕੂਬ ਅਤੇ ਥਦ੍ਦਈ; |
4
|
ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ ਜਿਸਨੇ ਉਸਨੂੰ ਫਡ਼ਵਾ ਵੀ ਦਿੱਤਾ। |
5
|
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ। |
6
|
ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ। |
7
|
ਜਾਓ ਅਤੇ ਪ੍ਰਚਾਰ ਕਰੋ ‘ਸਵਰਗ ਦਾ ਰਾਜ ਨੇਡ਼ੇ ਆ ਰਿਹਾ ਹੈ।’ |
8
|
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਦਿਆਂ ਕਰੋ, ਕੋਢ਼ੀਆਂ ਨੂੰ ਸ਼ੁਧ ਕਰੋ, ਭੂਤਾਂ ਨੂੰ ਕਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ। |
9
|
ਆਪਣੇ ਕਮਰ ਕਸਿਆਂ ਵਿੱਚ ਸੋਨਾ, ਚਾਂਦੀ ਨਾ ਤਾਂਬਾ ਕੁਝ ਵੀ ਨਾ ਲਿਓ। |
10
|
ਨਾ ਹੀ ਆਪਣੇ ਨਾਲ ਕੋਈ ਝੋਲਾ ਚੁੱਕੋ। ਆਪਣੇ ਸਫ਼ਰ ਵਿੱਚ ਸਿਰਫ਼ ਉਹੀ ਕੱਪਡ਼ੇ ਅਤੇ ਉਹੀ ਜੁੱਤੀ ਲਿਓ ਜਿਹਡ਼ੀ ਤੁਸੀਂ ਪਾਈ ਹੋਈ ਹੈ। ਨਾ ਹੀ ਤੁਸੀਂ ਆਪਾਣੇ ਨਾਲ ਲਾਠੀ ਲੈਣੀ ਹੈ। ਇੱਕ ਕਾਮੇ ਨੂੰ ਹੱਕ ਹੈ ਕਿ ਜੋ ਉਸਨੂੰ ਚਾਹੀਦਾ ਲੈ ਸਕਦਾ ਹੈ। |
11
|
“ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵਡ਼ੋ ਤਾਂ ਇਹ ਪੁਛੋ ਕਿ ਇਥੇ ਲਾਇਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉਥੇ ਹੀ ਠਹਿਰੇ ਰਹੋ। |
12
|
ਅਤੇ ਉਸ ਘਰ ਵਿੱਚ ਵਡ਼ਦਿਆਂ ਹੀ ਉਸਦੀ ਸੁਖ ਮੰਗੋ। |
13
|
ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ। |
14
|
ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛਡੋਂ ਤਾਂ ਆਪਣੇ ਪੈਰਾਂ ਦੀ ਧੂਡ਼ ਝਾਡ਼ ਸੁੱਟੋ। |
15
|
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਦਾ ਹਾਲ ਸਦੂਮ ਅਤੇ ਅਮੂਰਾਹ ਦੇ ਦੇਸ਼ ਨਾਲੋਂ ਵੀ ਭਿਆਨਕ ਹੋਵੇਗਾ। |
16
|
“ਸੁਣੋ! ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆਡ਼ਾਂ ਵਿੱਚ ਭੇਜਦਾ ਹਾਂ। ਸੋ ਤੁਸੀਂ ਸਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ। |
17
|
ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਣਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋਡ਼ੇ ਮਾਰਨਗੇ। |
18
|
ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹਡ਼ੇ ਗੈਰ-ਯਹੂਦੀ ਹਨ। |
19
|
ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦਸੀਏ। ਕਿਉਂਕਿ ਜਿਹਡ਼ੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘਡ਼ੀ ਤੁਹਾਨੂੰ ਦਿੱਤੇ ਜਾਣਗੇ। |
20
|
ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋਵੋਂਗੇ, ਸਗੋਂ ਤੁਹਾਡੇ ਪਿਤਾ ਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੋਵੇਗਾ। |
21
|
ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਆਪਣੇ ਬਚਿਆਂ ਦੇ ਵਿਰੁੱਧ ਖਢ਼ੇ ਹੋ ਜਾਣਗੇ ਅਤੇ ਬੱਚੇ ਆਪਾਣੇ ਮਾਪਿਆਂ ਦੇ ਖਿਲਾਫ਼ ਖਢ਼ੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ। |
22
|
ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹਡ਼ਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ। |
23
|
ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ। |
24
|
ਕੋਈ ਵੀ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਅਤੇ ਕੋਈ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂ |
25
|
ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ਮਾਲਕ ਨੂੰ ਬਆਲ-ਜ਼ਬੂਲ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸਦਿਆ ਜ੍ਜਾਵੇਗਾ। |
26
|
ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹਡ਼ੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ। |
27
|
ਜੋ ਕੁਝ ਵੀ ਮੈਂ ਤੁਹਾਨੂੰ ਹਨੇਰੇ ਵਿੱਚ ਆਖ ਰਿਹਾ ਹਾਂ ਤੁਸੀਂ ਉਸਨੂੰ ਚਾਨਾਣ ਵਿੱਚ ਆਖੋ ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋਂ ਉਸਦਾ ਖੁਲ੍ਲੇਆਮ ਪ੍ਰਚਾਰ ਕਰੋ। |
28
|
ਉਨ੍ਹਾਂ ਕੋਲੋਂ ਨਾ ਡਰੋ ਜਿਹਡ਼ੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸਕ੍ਕਦੇ, ਸਗੋਂ ਉਸੇ ਕੋਲੋਂ ਡਰੋ ਜਿਹਡ਼ਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸਕਦਾ ਹੈ। |
29
|
ਇੱਕ ਪੈਸੇ ਦੀਆਂ ਦੋ ਚਿਡ਼ੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸਕਦੀ। |
30
|
ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ। |
31
|
ਸੋ ਤੁਸੀਂ ਨਾ ਡਰੋ! ਤੁਸੀਂ ਬਹੁਤੀਆਂ ਚਿਡ਼ੀਆਂ ਨਾਲੋਂ ਵਧ ਉੱਤਮ ਹੋ। |
32
|
“ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹਡ਼ਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ। |
33
|
ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹਡ਼ਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ। |
34
|
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ। |
35
|
[This verse may not be a part of this translation] |
36
|
[This verse may not be a part of this translation] |
37
|
“ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇਕ ਨਹੀਂ ਹੈ। |
38
|
ਜੇਕਰ ਕੋਈ ਵਿਅਕਤੀ ਆਪਣੀ ਸਲੀਬ ਨੂੰ ਕਬੂਲ ਨਹੀਂ ਕਰੇਗਾ ਉਹ ਉਸਨੂੰ ਤਦ ਦਿੱਤੀ ਜਾਵੇਗੀ ਜਦ ਉਹ ਮੇਰੇ ਮਗਰ ਤੁਰੇਗਾ। |
39
|
ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲਭ ਲਵੇਗਾ।” |
40
|
“ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ। |
41
|
ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ। |
42
|
ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੁ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।” |