English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Matthew Chapters

Matthew 14 Verses

1 ਉਸ ਸਮੇਂ ਰਾਜੇ ਹੇਰੋਦੇਸ, ਗਲੀਲੀ ਦੇ ਸ਼ਾਸਕ ਨੇ ਯਿਸੂ ਦੀ ਖਬਰ ਸੁਣੀ।
2 ਉਸਨੇ ਆਪਣੇ ਨੋਕਰਾਂ ਨੂੰ ਆਖਿਆ, “ਇਹ ਮਨੁੱਖ ਬਪਤਿਸਮਾ ਦੇਣ ਵਾਲਾ ਯੂਹੰਨਾ ਹੈ। ਉਹ ਜ਼ਰੂਰ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਇਸੇ ਲਈ ਇਸ ਵਿੱਚ ਅਜਿਹੀਆਂ ਚਮਤਕਾਰੀ ਸ਼ਕਤੀਆਂ ਕੰਮ ਕਰ ਰਹੀਆਂ ਹਨ।”
3 ਹੇਰੋਦੇਸ ਨੇ ਆਪਾਣੇ ਭਰਾ ਫ਼ਿਲਿਪੁੱਸ ਦੀ ਤੀਵੀਂ ਹੇਰੋਦਿਯਾਸ ਦੇ ਕਾਰਣ ਯੂਹੰਨਾ ਨੂੰ ਫ਼ਡ਼ਕੇ ਬੰਨ੍ਹਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ।
4 ਉਸਨੇ ਯੂਹੰਨਾ ਨੂੰ ਇਸਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”
5 ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।
6 ਪਰ ਹੇਰੋਦੇਸ ਦੇ ਜਨਮਦਿਨ ਤੇ ਹੇਰੋਦਿਯਾਸ ਦੀ ਧੀ, ਹੇਰੋਦੇਸ ਅਤੇ ਉਸਦੇ ਮਹਿਮਾਨਾਂ ਵਾਸਤੇ ਨਚ੍ਚੀ। ਹੇਰੋਦੇਸ ਉਸਤੋਂ ਬਹੁਤ ਪ੍ਰਸੰਨ ਹੋਇਆ।
7 ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।
8 ਉਸਦੀ ਮਾਂ ਨੇ ਉਸਨੂੰ ਦਸਿਆ ਹੋਇਆ ਸੀ ਕਿ ਉਹ ਕੀ ਮੰਗੇ, ਤਾਂ ਉਸਨੇ ਆਖਿਆ, “ਹੁਣੇ ਇਥੇ ਥਾਲ ਤੇ ਰਖ ਕੇ ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਦਿਉ।”
9 ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹਡ਼ੇ ਉਸਦੇ ਨਾਲ ਬੈਠੇ ਹੋਏ ਸਨ, ਉਸਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
10 ਅਤੇ ਉਸਨੇ ਮਨੁੱਖ ਨੂੰ ਭੇਜਕੇ ਕੈਦਖਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁਟਿਆ।
11 ਫ਼ੇਰ ਉਸਦਾ ਸਿਰ ਥਾਲ ਵਿੱਚ ਲਿਆਂਦਾ ਗਿਆ ਅਤੇ ਉਸਦੀ ਕੁਡ਼ੀ ਨੂੰ ਦਿੱਤਾ ਗਿਆ ਅਤੇ ਉਹ ਇਹ ਸਿਰ ਆਪਣੀ ਮਾਂ ਹੇਰੋਦਿਯਾਸ ਕੋਲ ਲੈ ਗਈ।
12 ਯੂਹੰਨਾ ਦੇ ਚੇਲਿਆਂ ਨੇ ਉਥੇ ਜਾਕੇ ਲੋਥ ਚੁੱਕੀ ਅਤੇ ਉਸਨੂੰ ਦਬਿਆ ਅਤੇ ਆਕੇ ਯਿਸੂ ਨੂੰ ਖਬਰ ਦਿੱਤੀ।
13 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਉਸ ਥਾਂ ਤੋਂ ਇੱਕਲਾ ਬੇਡ਼ੀ ਉੱਤੇ ਬੈਠਕੇ ਇੱਕ ਇਕਾਂਤ ਥਾਂ ਨੂੰ ਚਲਾ ਗਿਆ। ਅਤੇ ਇਹ ਸੁਣਕੇ ਲੋਕ ਨਗਰਾਂ ਤੋਂ ਉਸਦੇ ਪਿਛੇ ਪੈਦਲ ਤੁਰ ਪਏ।
14 ਜਦੋਂ ਉਹ ਬੇਡ਼ੀ ਤੋਂ ਉਤਰਿਆ, ਉਥੇ ਉਸਨੇ ਬਹੁਤ ਵੱਡੀ ਭੀਡ਼ ਵੇਖੀ। ਉਸਨੇ ਉਨ੍ਹਾਂ ਲਈ ਤਰਸ ਮਹਿਸੂਸ ਕੀਤਾ ਅਤੇ ਉਨ੍ਹਾਂ ਦੇ ਰੋਗੀ ਲੋਕਾਂ ਨੂੰ ਚੰਗਾ ਕੀਤਾ।
15 ਜਦੋਂ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਕੋਲ ਆਕੇ ਕਿਹਾ, “ਇਹ ਉਜਾਡ਼ ਥਾਂ ਹੈ ਅਤੇ ਹੁਣ ਕੁਵੇਲਾ ਹੋ ਗਿਆ ਹੈ ਲੋਕਾਂ ਨੂੰ ਭੇਜ ਦਿਉ ਤਾਮ ਜੋ ਉਹ ਪਿੰਡਾਂ ਨੂੰ ਜਾ ਸਕਣ। ਅਤੇ ਆਪਾਣੇ ਲਈ ਖਾਣਾ-ਦਾਣਾ ਮੁਲ੍ਲ ਲੈਣ।”
16 ਪਰ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਉਨ੍ਹਾਂ ਦੇ ਜਾਣ ਦੀ ਲੋਡ਼ ਨਹੀਂ। ਤੁਸੀਂ ਉਨ੍ਹਾਂ ਨੂੰ ਖਾਣ ਨੂੰ ਦੇਵੋ।”
17 ਚੇਲਿਆਂ ਨੇ ਕਿਹਾ, “ਪਰ ਏਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮਛੀਆਂ ਹਨ।”
18 ਯਿਸੂ ਨੇ ਆਖਿਆ, “ਉਹ ਰੋਟੀਆਂ ਤੇ ਮਛੀਆਂ ਮੇਰੇ ਕੋਲ ਲਿਆਓ।”
19 ਫ਼ੇਰ ਯਿਸੂ ਨੇ ਭੀਡ਼ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸਨੇ ਪੰਜ ਰੋਟੀਆਂ ਤੇ ਦੋ ਮਛੀਆਂ ਲਈਆਂ: ਉਸਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
20 ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕਡ਼ਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
21 ਉਥੇ ਔਰਤਾਂ ਅਤੇ ਬੱਚੇ ਮਿਲਾਉਣ ਤੋਂ ਬਿਨਾਂ ਜਿਨ੍ਹਾਂ ਨੇ ਭੋਜਨ ਕੀਤਾ। ਕੁਲ ਪੰਜ ਹਜ਼ਾਰ ਆਦਮੀ ਸਨ।
22 ਉਸਤੋਂ ਬਾਦ, ਯਿਸੂ ਨੇ ਚੇਲਿਆਂ ਨੂੰ ਬੇਡ਼ੀ ਵਿੱਚ ਬੈਠਣ ਲਈ ਕਿਹਾ ਅਤੇ ਆਖਿਆ ਕਿ ਉਹ ਝੀਲ ਪਾਰ ਲੰਘ ਜਾਣ ਅਤੇ ਉਥੇ ਉਸਦਾ ਇੰਤਜ਼ਾਰ ਕਰਨ।
23 ਭੀਡ਼ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇਕੱਲਾ ਪਹਾਡ਼ ਉੱਤੇ ਚਢ਼ ਗਿਆ। ਜਦੋਂ ਸ਼ਾਮ ਹੋਈ, ਉਹ ਉਥੇ ਇਕੱਲਾ ਹੀ ਸੀ।
24 ਬੇਡ਼ੀ ਪਹਿਲਾਂ ਹੀ ਕੰਢੇ ਤੋਂ ਬਹੁਤ ਦੂਰ ਸੀ। ਲਹਿਰਾਂ ਦੇ ਕਾਰਣ ਬੇਡ਼ੀ ਮੁਸੀਬਤ ਵਿੱਚ ਸੀ। ਹਵਾ ਉਲਟੀ ਦਿਸ਼ਾ ਤੋਂ ਵਗ ਰਹੀ ਸੀ।
25 ਸਵੇਰ ਦੇ ਤਿੰਨ ਅਤੇ ਛੇ ਦੇ ਵਿਚਕਾਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ ਆਪਣੇ ਚੇਲਿਆਂ ਕੋਲ ਆਇਆ।
26 ਜਦੋਂ ਉਸਦੇ ਚੇਲਿਆਂ ਨੇ ਉਸਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉਠੇ।
27 ਪਰ ਯਿਸੂ ਨੇ ਝੱਟ ਉਨ੍ਹਾਂ ਨੂੰ ਆਖਿਆ, “ਘਬਰਾਓ ਨਾ! ਇਹ ਮੈਂ ਹਾਂ, ਡਰੋ ਨਾ।”
28 ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”
29 ਯਿਸੂ ਨੇ ਕਿਹਾ, “ਪਤਰਸ, ਆ ਜਾ!” ਤਦ ਬੇਡ਼ੀਉਂ ਉਤਰਨ ਤੋਂ ਬਾਦ ਪਤਰਸ ਪਾਣੀ ਉੱਤੇ ਯਿਸੂ ਵੱਲ ਨੂੰ ਤੁਰਿਆ।
30 ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
31 ਯਿਸੂ ਨੇ ਉਸਨੂੰ ਆਪਾਣੇ ਹੱਥ ਨਾਲ ਚੁਕਿਆ ਅਤੇ ਆਖਿਆ, “ਤੈਨੂੰ ਘੱਟ ਵਿਸ਼ਵਾਸ ਹੈ। ਤੂੰ ਸ਼ੱਕ ਕਿਉਂ ਕੀਤਾ?”
32 ਜਦੋਂ ਉਹ ਬੇਡ਼ੀ ਤੇ ਚਢ਼ ਗਏ ਤਾਂ ਪੌਣ ਥੰਮ ਗਈ।
33 ਫ਼ੇਰ, ਉਹ ਜਿਹਡ਼ੇ ਬੇਡ਼ੀ ਵਿੱਚ ਸਨ, ਉਨ੍ਹਾਂ ਨੇ ਉਸਦੀ ਉਪਸਨਾ ਕੀਤੀ ਅਤੇ ਆਖਿਆ, “ਸੱਚਮੁੱਚ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
34 ਉਹ ਝੀਲ ਦੇ ਪਾਰ ਲੰਘਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ।
35 ਜਦੋਂ ਉਥੋਂ ਦੇ ਲੋਕਾਂ ਨੇ ਉਸਨੂੰ ਪਛਾਣਿਆ, ਤਾਂ ਉਨ੍ਹਾਂ ਨੇ ਆਸੇ-ਪਾਸੇ ਦੇ ਇਲਾਕਿਆਂ ਵਿੱਚ ਖਬਰ ਫ਼ੈਲਾ ਦਿੱਤੀ ਤੇ ਉਨ੍ਹਾਂ ਨੇ ਆਪਣੇ ਸਾਰੇ ਬਿਮਾਰ ਲੋਕਾਂ ਨੂੰ ਉਸ ਕੋਲ ਲਿਆਂਦਾ।
36 ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸਦੇ ਚੇਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
×

Alert

×