Indian Language Bible Word Collections
Matthew 15:39
Matthew Chapters
Matthew 15 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Matthew Chapters
Matthew 15 Verses
1
|
ਤਦ ਕੁਝ ਫ਼ਰੀਸੀ ਤੇ ਨੇਮ ਦੇ ਉਪਦੇਸ਼ਕ ਯਿਸੂ ਕੋਲ ਆਏ। ਉਹ ਯਰੂਸ਼ਲਮ ਤੋਂ ਉਸ ਕੋਲ ਆਏ ਤੇ ਕਿਹਾ। |
2
|
“ਤੇਰੇ ਚੇਲੇ ਸਾਡੇ ਵਡੇਰਿਆਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ? ਤੇਰੇ ਚੇਲੇ ਭੋਜਨ ਖਾਣ ਤੋਂ ਪਹਿਲਾਂ ਹੱਥ ਕਿਉਂ ਨਹੀਂ ਧੋਂਦੇ?” |
3
|
ਪਰ ਉਸਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਨਾ ਕਿਉਂ ਕਰਦੇ ਹੋ? |
4
|
ਪਰਮੇਸ਼ੁਰ ਨੇ ਫ਼ੁਰਮਾਇਆ ਹੈ ਕਿ, ‘ਤੁਸੀਂ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰੋ, ਅਤੇ ਪਰਮੇਸ਼ੁਰ ਨੇ ਇਹ ਵੀ ਫ਼ੁਰਮਾਇਆ ਹੈ ਕਿ ਜਿਹਡ਼ਾ ਵੀ ਮਨੁੱਖ ਪਿਤਾ ਜਾਂ ਮਾਤਾ ਨੂੰ ਮੰਦਾ ਬੋਲੇ ਉਹ ਜਾਨੋ ਮਾਰਿਆ ਜਾਵੇ।’ |
5
|
ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹਡ਼ਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ। |
6
|
ਤੁਸੀਂ ਉਸ ਬੰਦੇ ਨੂੰ ਆਪਣੇ ਪਿਤਾ ਦਾ ਸਤਿਕਾਰ ਨਾ ਕਰਨ ਦਾ ਉਪਦੇਸ਼ ਦਿੰਦੇ ਹੋ। ਇਸ ਤਰ੍ਹਾਂ, ਤੁਸੀਂ ਆਪਾਣੀ ਪਰੰਪਰਾ ਕਾਰਣ ਪਰਮੇਸ਼ੁਰ ਦੇ ਹੁਕਮਾਂ ਨੂੰ ਵਿਅਰਥ ਕਰ ਦਿੱਤਾ ਹੈ। |
7
|
ਹੇ ਕਪਟੀਓ; ਯਸਾਯਾਹ ਨੇ ਤੁਹਾਡੇ ਬਾਰੇ ਠੀਕ ਅਗੰਮ ਵਾਕ ਕੀਤਾ ਹੈ ਕਿ: |
8
|
“ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੈਥੋਂ ਦੂਰ ਹੈ। |
9
|
ਉਹ ਕਿਸੇ ਚੀਜ਼ ਵਾਸਤੇ ਮੇਰੀ ਉਪਾਸਨਾ ਨਹੀਂ ਕਰਦੇ ਕਿਉਂਕਿ ਉਹ ਮਨੁੱਖ ਦੀਆਂ ਬਣਾਈਆਂ ਰੀਤਾਂ ਦਾ ਉਪਦੇਸ਼ ਦਿੰਦੇ ਹਨ।”‘ਯਸਾਯਾਹ 29:13 |
10
|
ਉਸਨੇ ਲੋਕਾਂ ਨੂੰ ਕੋਲ ਸੱਦਕੇ ਉਨ੍ਹਾਂ ਨੂੰ ਆਖਿਆ, “ਸੁਣੋ ਅਤੇ ਸਮਝੋ! |
11
|
11ਜੋ ਕੁਝ ਵੀ ਮਨੁੱਖ ਦੇ ਮੂੰਹ ਅੰਦਰ ਜਾਂਦਾ ਹੈ ਉਹ ਉਸਨੂੰ ਅਸ਼ੁਧ ਨਹੀਂ ਬਣਾਉਂਦਾ, ਸਗੋਂ ਜੋ ਕੁਝ ਵੀ ਉਸ ਵਿਅਕਤੀ ਦੇ ਮੂਹੋਂ ਨਿਕਲਦਾ ਹੈ ਉਹ ਉਸਨੂੰ ਅਸ਼ੁਧ ਬਣਾਉਂਦਾ ਹੈ।” |
12
|
ਯਦ ਚੇਲੇ ਯਿਸੂ ਕੋਲ ਆਏ ਅਤੇ ਪੁੱਛਿਆ, “ਕੀ ਤੁਹਾਨੂੰ ਪਤਾ ਹੈ ਕਿ ਜੋ ਕੁਝ ਤੁਸੀਂ ਆਖਿਆ ਸੀ, ਫ਼ਰੀਸੀ ਉਸਨੂੰ ਸੁਣਕੇ ਨਰਾਜ਼ ਹੋ ਗਏ ਸਨ।” |
13
|
ਯਿਸੂ ਨੇ ਕਿਹਾ, “ਹਰੇਕ ਬੂਟਾ ਜੋ ਮੇਰੇ ਸੁਰਗੀ ਪਿਤਾ ਨੇ ਨਹੀਂ ਲਾਇਆ ਸੋ ਜਡ਼ੋਂ ਪੁਟਿਆ ਜਾਵੇਗਾ। |
14
|
ਫ਼ਰੀਸੀਆਂ ਤੋਂ ਦੂਰ ਰਹੋ। ਉਨ੍ਹਾਂ ਨੂੰ ਛੱਡ ਦੇਵੋ। ਉਹ ਅੰਨ੍ਹੇ ਲੋਕਾਂ ਦੇ ਅੰਨ੍ਹੇ ਆਗੂ ਹਨ। ਅਤੇ ਜੇਕਰ ਇੱਕ ਅੰਨ੍ਹਾ ਆਦਮੀ ਦੂਸਰੇ ਅੰਨ੍ਹੇ ਦੀ ਰਾਹਨੁਮਾਈ ਕਰਦਾ ਤਾਂ ਦੋਵੇਂ ਹੀ ਟੋਏ ਵਿੱਚ ਡਿੱਗਣਗੇ।” |
15
|
ਪਤਰਸ ਨੇ ਪੁੱਛਿਆ, “ਜੋ ਕੁਝ ਤੁਸੀਂ ਲੋਕਾਂ ਨੂੰ ਕਿਹਾ ਸਾਨੂੰ ਉਸਦਾ ਅਰਥ ਦੱਸੋ।” |
16
|
ਉਸਨੇ ਕਿਹਾ, “ਦੂਜੇ ਲੋਕਾਂ ਦੀ ਤਰ੍ਹਾਂ ਕੀ ਹਾਲੇ ਵੀ ਤੁਹਾਨੂੰ ਸਮਝਣਾ ਮੁਸ਼ਕਿਲ ਹੈ।” |
17
|
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਜੋ ਕੁਝ ਮੂੰਹ ਵਿੱਚ ਪੈਂਦਾ ਹੈ ਉਹ ਢਿਡ੍ਡ ਵਿੱਚ ਜਾਂਦਾ ਹੈ, ਅਤੇ ਫ਼ੇਰ ਬਾਹਰ ਆਉਂਦਾ ਹੈ ਅਤੇ ਪਖਾਨੇ ਵਿੱਚ ਜਾਂਦਾ ਹੈ? |
18
|
ਪਰ ਜਿਹਡ਼ੀਆਂ ਗੱਲਾਂ ਮੂੰਹੋਂ ਨਿਕਲਦੀਆਂ ਹਨ, ਉਹ ਦਿਲੋਂ ਆਉਂਦੀਆਂ ਹਨ, ਅਤੇ ਇਹੋ ਗੱਲਾਂ ਮਨੁੱਖ ਨੂੰ ਅਸ਼ੁਧ ਬਣਾ ਦਿੰਦੀਆਂ ਹਨ। |
19
|
ਕਿਉਂਕਿ ਸਾਰੀਆਂ ਬੁਰੀਆਂ ਗੱਲਾਂ, ਜਿਵੇਂ, ਦੁਸ਼ਟ ਵਿਚਾਰ, ਕਤਲ, ਬਦਕਾਰੀ, ਜਿਨਸੀ ਗੁਨਾਹ, ਚੋਰੀ ਕਰਨਾ, ਝੂਥ ਬੋਲਣਾ ਅਤੇ ਭਂਡੀ ਕਰਨੀ, ਵਿਅਕਤੀ ਦੇ ਦਿਲੋਂ ਹੀ ਆਉਂਦੀਆਂ ਹਨ। |
20
|
ਇਹੋ ਗੱਲਾਂ ਹਨ ਜਿਹਡ਼ੀਆਂ ਮਨੁੱਖ ਨੂੰ ਅਸ਼ੁਧ ਬਣਾਉਂਦੀਆਂ ਹਨ, ਪਰ ਬਿਨਾ ਹੱਥ ਧੋਇਆਂ ਰੋਟੀ ਖਾਣੀ, ਮਨੁੱਖ ਨੂੰ ਅਸ਼ੁਧ ਨਹੀਂ ਬਣਾਉਂਦੀ।” |
21
|
ਯਿਸੂ ਉਥੋਂ ਚੱਲਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ। |
22
|
ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ ਅਵਾਜ਼ ਵਿੱਚ ਬੋਲੀ, “ਹੇ ਪ੍ਰਭੂ, ਦਾਊਦ ਦੇ ਪੁੱਤਰ! ਮੇਰੇ ਉੱਤੇ ਦਯਾ ਕਰੋ ਮੇਰੀ ਧੀ ਦਾ ਭੂਤ ਦੇ ਸਾਏ ਨਾਲ ਬੁਰਾ ਹਾਲ ਹੈ।” |
23
|
ਪਰ ਯਿਸੂ ਨੇ ਜਵਾਬ ਵਿੱਚ ਉਸ ਔਰਤ ਨੂੰ ਇੱਕ ਸ਼ਬਦ ਨਾ ਆਖਿਆ। ਉਸਦੇ ਚੇਲੇ ਉਸ ਕੋਲ ਆਏ ਅਤੇ ਉਸਨੂੰ ਬੇਨਤੀ ਕੀਤੀ, “ਬੁਢ਼ੀ ਨੂੰ ਕਹੋ ਕਿ ਉਹ ਚਲੀ ਜਾਵੇ। ਉਹ ਸਾਡਾ ਪਿਛਾ ਕਰਦੀ ਹੋਈ ਰੌਲਾ ਪਾ ਰਹੀ ਹੈ।” |
24
|
ਤਦ ਯਿਸੂ ਨੇ ਆਖਿਆ, “ਮੈਨੂੰ ਸਿਰਫ਼ ਇਸਰਾਏਲ ਦੀਆਂ ਗੁਆਚੀਆਂ ਹੋਈਆਂ ਭੇਡਾਂ ਲਈ ਘਲਿਆ ਗਿਆ ਹੈ।” |
25
|
ਪਰ ਉਹ ਯਿਸੂ ਕੋਲ ਆਈ ਅਤੇ ਉਸਦੇ ਅੱਗੇ ਮਥਾ ਟੇਕ ਕੇ ਬੋਲੀ, “ਪ੍ਰਭੂ ਜੀ, ਮੇਰੀ ਸਹਾਇਤਾ ਕਰੋ।” |
26
|
ਤਾਂ ਯਿਸੂ ਨੇ ਉੱਤਰ ਦਿੱਤਾ, “ਬਾਲਕਾਂ ਦੀ ਰੋਟੀ ਲੈਕੇ ਕਤੂਰਿਆਂ ਅੱਗੇ ਸੁੱਟਣੀ ਚੰਗੀ ਨਹੀਂ ਹੈ।” |
27
|
ਉਸਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕਡ਼ੇ ਖਾਂਦੇ ਹਨ।” |
28
|
ਤਦ ਯਿਸੂ ਨੇ ਉੱਤਰ ਦਿੱਤਾ, “ਹੇ ਬੀਬੀ ਤੇਰੀ ਆਸਥਾ ਵੱਡੀ ਹੈ। ਜਿਵੇਂ ਤੂੰ ਚਾਹੇਂ ਉਵੇਂ ਹੀ ਹੋਵੇ।” ਇਉਂ ਉਸਦੀ ਧੀ ਉਸੇ ਵੇਲੇ ਹੀ ਚੰਗੀ ਹੋ ਗਈ। |
29
|
ਯਿਸੂ ਉਥੋਂ ਤੁਰਕੇ ਗਲੀਲੀ ਝੀਲ ਦੇ ਨੇਡ਼ੇ ਆਇਆ, ਅਤੇ ਪਹਾਡ਼ ਉੱਤੇ ਚਢ਼ਕੇ ਉਥੇ ਬਹਿ ਗਿਆ। |
30
|
ਬਹੁਤ ਸਾਰੇ ਲੋਕ ਉਸ ਕੋਲ ਆਏ। ਉਹ ਆਪਣੇ ਨਾਲ ਲੰਗਡ਼ੀਆਂ, ਅੰਨ੍ਹਿਆਂ, ਟੁਂਡਿਆਂ, ਗੂੰਗਿਆਂ ਅਤੇ ਹੋਰ ਬਹੁਤ ਸਾਰਿਆਂ ਨੂੰ ਲੈਕੇ ਆਏ। ਅਤੇ ਉਨ੍ਹਾਂ ਨੂੰ ਯਿਸੂ ਦੇ ਚਰਨੀਂ ਲਾਇਆ ਅਤੇ ਯਿਸੂ ਨੇ ਉਨ੍ਹਾਂ ਸਾਰਿਆਂ ਨੂੰ ਚੰਗਾ ਕੀਤਾ। |
31
|
ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲ ਰਹੇ ਹਨ, ਟੁਂਡੇ ਚੰਗੇ ਹੁੰਦੇ ਹਨ, ਲੰਗਡ਼ੇ ਤੁਰਦੇ ਹਨ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। |
32
|
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਸੱਦ ਕੇ ਕਿਹਾ, “ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ, ਕਿਉਂਕਿ ਇਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਰਹਿ ਰਹੇ ਹਨ, ਅਤੇ ਇਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ ਅਤੇ ਮੈਂ ਨਹੀਂ ਚਾਹੁੰਦਾ ਕਿ ਇਨ੍ਹਾਂ ਨੂੰ ਭੁਖਿਆਂ ਵਿਦਾ ਕਰਾਂ, ਕਿਤੇ ਉਹ ਰਸਤੇ ਵਿੱਚ ਹੀ ਭੁਖ ਦੇ ਮਾਰੇ ਬੇਹੋਸ਼ ਨਾ ਹੋ ਜਾਣ।” |
33
|
ਚੇਲਿਆਂ ਨੇ ਯਿਸੂ ਨੂੰ ਜਵਾਬ ਦਿੱਤਾ, “ਅਸੀਂ ਇਨ੍ਹਾਂ ਸਾਰੇ ਲੋਕਾਂ ਦੇ ਖਾਣ ਲਾਈ ਕਾਫ਼ੀ ਭੋਜਨ ਇਸ ਬੀਆਬਾਨ ਜਗ੍ਹਾ ਵਿੱਚ ਕਿਥੋਂ ਪ੍ਰਾਪਤ ਕਰ ਸਕਦੇ ਹਾਂ?” |
34
|
ਤਦ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ?” ਉਹ ਬੋਲੇ, “ਸੱਤ ਰੋਟੀਆਂ ਅਤੇ ਥੋਡ਼ੀਆਂ ਨਿਕ੍ਕੀਆਂ ਮਛੀਆਂ ਹਨ। |
35
|
ਤਦ ਯਿਸੂ ਨੇ ਭੀਡ਼ ਨੂੰ ਹੇਠਾਂ ਜ਼ਮੀਨ ਤੇ ਬੈਠਣ ਨੂੰ ਕਿਹਾ। |
36
|
ਤਦ ਉਸਨੇ ਸੱਤ ਰੋਟੀਆਂ ਅਤੇ ਮਛੀਆਂ ਲਈਆਂ ਅਤੇ ਪਰਮੇਸ਼ੁਰ ਦਾ ਸ਼ੁਕਰ ਕਰਕੇ ਤੋਡ਼ੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਵਿੱਚ ਵੰਡਿਆਂ। |
37
|
ਸਭ ਲੋਕਾਂ ਨੇ ਰੱਜਕੇ ਖਾਧਾ, ਅਤੇ ਉਸਦੇ ਚੇਲਿਆਂ ਨੇ ਬਚੇ ਹੋਏ ਭੋਜਨ ਨਾਲ ਸੱਤ ਟੋਕਰੀਆਂ ਭਰੀਆਂ। |
38
|
ਔਰਤਾਂ ਅਤੇ ਬਚਿਆਂ ਦੇ ਖਾਣ ਤੋਂ ਛੁੱਟ ਉਥੇ ਘੱਟ ਤੋਂ ਘੱਟ ਚਾਰ ਹਜ਼ਾਰ ਆਦਮੀ ਸਨ। |
39
|
ਫ਼ਿਰ ਲੋਕਾਂ ਨੂੰ ਵਿਦਾ ਕਰਕੇ ਉਹ ਬੇਡ਼ੀ ਉੱਤੇ ਚਢ਼ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ। |