Indian Language Bible Word Collections
Matthew 17:21
Matthew Chapters
Matthew 17 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Matthew Chapters
Matthew 17 Verses
1
|
ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾਡ਼ ਤੇ ਲੈ ਗਿਆ। |
2
|
ਉਨ੍ਹਾਂ ਚੇਲਿਆਂ ਦੇ ਸਾਮ੍ਹਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸਦੇ ਕੱਪਡ਼ੇ ਚਾਨਣ ਵਰਗੇ ਚਿਟ੍ਟੇ ਹੋ ਗਏ। |
3
|
ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ। |
4
|
ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।” |
5
|
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸਨੂੰ ਪਿਆਰ ਕਰਦਾ ਹਾਂ।” |
6
|
ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ। |
7
|
ਪਰ ਯਿਸੂ ਨੇ ਨੇਡ਼ੇ ਆਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, “ਉਠੋ ਅਤੇ ਡਰੋ ਨਾ।” |
8
|
ਤਦ ਉਨ੍ਹਾਂ ਨੇ ਆਪਣੀਆਂ ਅਖਾਂ ਚੁੱਕੀਆਂ ਤਾਂ ਉਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ। |
9
|
ਜਦੋਂ ਯਿਸੂ ਅਤੇ ਉਸਦੇ ਚੇਲੇ ਪਹਾਡ਼ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।” |
10
|
ਤਦ ਉਸਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?” |
11
|
ਯਿਸੂ ਨੇ ਉੱਤਰ ਦਿੱਤਾ, “ਉਹ ਠੀਕ ਆਖਦੇ ਹਨ ਕਿ ਉਹ ਆਵੇਗਾ ਅਤੇ ਸਭ ਕੁਝ ਬਹਾਲ ਕਰੇਗਾ। |
12
|
ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁਕਿਆ ਹੈ ਪਰ ਉਨ੍ਹਾਂ ਨੇ ਉਸਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁਖ ਪਾਵੇਗਾ।” |
13
|
ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ। |
14
|
ਜਦ ਯਿਸੂ ਅਤੇ ਉਸਦੇ ਚੇਲੇ ਭੀਡ਼ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ, |
15
|
ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ। |
16
|
ਮੈਂ ਉਸਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸਨੂੰ ਚੰਗਾ ਨਾ ਕਰ ਸਕੇ।” |
17
|
ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇਥੇ ਲਿਆਓ।” |
18
|
ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿਡ਼ਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘਡ਼ੀ ਬੱਚਾ ਚੰਗਾ ਹੋ ਗਿਆ। |
19
|
ਫ਼ੇਰ ਜਦੋਂ ਯਿਸੂ ਇਕੱਲਾ ਸੀ ਚੇਲੇ ਉਸ ਕੋਲ ਆਏ ਅਤੇ ਪੁੱਛਿਆ, ਕਿ ਅਸੀਂ ਭੂਤ ਨੂੰ ਕਿਉਂ ਨਾ ਕਢ ਸਕੇ? |
20
|
ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਆਸਥਾ ਹੋਵੇ ਤਾਂ ਤੁਸੀਂ ਇਸ ਪਹਾਡ਼ ਨੂੰ ਵੀ ਜੇ ਕਹੋਂਗੇ, ‘ਇਥੋਂ ਹਟਕੇ ਉਸ ਥਾਂ ਚਲਾ ਜਾ’, ਤਾਂ ਉਹ ਚਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।” |
21
|
[This verse may not be a part of this translation] |
22
|
ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ। |
23
|
ਅਤੇ ਉਹ ਮਨੁੱਖ ਦੇ ਪੁੱਤਰ ਨੂੰ ਮਾਰ ਸੁੱਟਣਗੇ ਅਤੇ ਉਹ ਫ਼ਿਰ ਤੀਜੇ ਦਿਨ ਜੀ ਉਠੇਗਾ।” ਚੇਲੇ ਇਹ ਸੁਣਕੇ ਬਡ਼ੇ ਉਦਾਸ ਹੋਏ ਕਿ ਯਿਸੂ ਮਾਰਿਆ ਜਾਵੇਗਾ। |
24
|
ਯਿਸੂ ਅਤੇ ਉਸਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?” |
25
|
ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?” |
26
|
ਪਤਰਸ ਨੇ ਜਵਾਬ ਦਿੱਤਾ, “ਉਹ ਹੋਰਾਂ ਤੋਂ ਮਸੂਲ ਵਸੂਲਦੇ ਹਨ। ਫ਼ਿਰ ਯਿਸੂ ਨੇ ਆਖਿਆ, “ਇਸ ਲਈ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਛੋਟ ਹੈ। |
27
|
ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮਛੀਆਂ ਫ਼ਡ਼ੋ। ਜਿਹਡ਼ੀ ਮਛੀ ਤੂੰ ਪਹਿਲਾਂ ਫ਼ਡ਼ੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।” |