English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Matthew Chapters

Matthew 19 Verses

1 ਜਦੋਂ ਯਿਸੂ ਇਹ ਸਭ ਗੱਲਾਂ ਆਖ ਹਟਿਆ ਤਾਂ ਗਲੀਲ ਤੋਂ ਚਲਿਆ ਗਿਆ। ਅਤੇ ਯਰਦਨ ਨਦੀਂ ਤੋਂ ਪਾਰ ਯਹੂਦਿਯਾ ਦੀਆਂ ਹਦਾਂ ਵਿੱਚ ਆ ਗਿਆ।
2 ਬਹੁਤ ਸਾਰੇ ਲੋਕਾਂ ਨੇ ਉਸਦਾ ਪਿਛਾ ਕੀਤਾ ਅਤੇ ਉਥੇ ਉਸਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਚੰਗਾ ਕੀਤਾ।
3 ਕੁਝ ਫ਼ਰੀਸੀ ਉਸਨੂੰ ਪਰਤਾਉਣ ਲਈ ਉਸਦੇ ਕੋਲ ਆਕੇ ਬੋਲੇ, “ਕੀ ਇਹ ਇੱਕ ਆਦਮੀ ਲਈ ਸ਼ਰ੍ਹਾ ਅਨੁਸਾਰ ਹੈ ਕਿ ਉਹ ਆਪਣੀ ਪਤਨੀ ਨੂੰ ਉਸ ਕਿਸੇ ਵੀ ਕਾਰਣ ਲਈ ਤਲਾਕ ਦੇ ਸਕਦਾ ਹੈ ਜੋ ਉਹ ਚਾਹੁੰਦਾ ਹੈ।”
4 ਯਿਸੂ ਨੇ ਜਵਾਬ ਦਿੱਤਾ, “ਕੀ ਤੁਸੀਂ ਪੋਥੀਆਂ ਵਿੱਚ ਨਹੀਂ ਪਢ਼ਿਆ ਕਿ ਆਦਿ ਵਿੱਚ, ‘ਸਿਰਜਣਹਾਰ ਨੇ ਲੋਕਾਂ ਨੂੰ ਪੁਰੁਸ਼ ਅਤੇ ਇਸਤ੍ਰੀ ਬਣਾਇਆ?
5 ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡਕੇ ਆਪਾਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’
6 ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋਡ਼ ਦਿੱਤਾ ਹੈ ਉਸਨੂੰ ਮਨੁੱਖ ਅਡ੍ਡ ਨਾ ਕਰੇ।”
7 ਉਨ੍ਹਾਂ ਨੇ ਉਸਨੂੰ ਆਖਿਆ, “ਫ਼ੇਰ ਮੂਸਾ ਨੇ ਆਦਮੀ ਨੂੰ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ ਹੈ।”
8 ਯਿਸੂ ਨੇ ਉੱਤਰ ਦਿੱਤਾ, “ਉਸਨੇ ਤੁਹਾਨੂੰ ਤੁਹਾਡੀ ਸਖਤ ਦਿਲੀ ਦੇ ਕਾਰਣ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ। ਪਰ ਮੁਢੋਂ ਇਹ ਇਸ ਤਰ੍ਹਾਂ ਦੀ ਰੀਤ ਨਹੀਂ ਸੀ।
9 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਾਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਰਣ ਹੋ ਸਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”
10 ਚੇਲਿਆਂ ਨੇ ਉਸਨੂੰ ਕਿਹਾ, “ਜੇਕਰ ਆਦਮੀ ਅਤੇ ਔਰਤ ਦੇ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਾਉਣਾ ਚੰਗਾ ਹੈ।”
11 ਪਰ ਉਸਨੇ ਉਨ੍ਹਾਂ ਨੂੰ ਆਖਿਆ, “ਸਭ ਲੋਕ ਇਸਨੂੰ ਕਬੂਲ ਨਹੀਂ ਕਰ ਸਕਦੇ। ਪਰ ਸਿਰਫ਼ ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ।
12 ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹਡ਼ਾ ਮਨੁੱਖ ਵਿਆਹ ਕਰਾ ਸਕ੍ਕਦਾ ਹੈ ਤਾਂ ਉਸਨੂੰ ਵਿਆਹ ਬਾਰੇ ਇਹ ਸਿਖਿਆ ਸਵੀਕਾਰ ਕਰਨੀ ਚਾਹੀਦੀ ਹੈ।”
13 ਤਦ ਲੋਕ ਛੋਟੇ ਬਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿਡ਼ਕਿਆ ਜਿਹਡ਼ੇ ਆਪਣੇ ਬਚਿਆਂ ਨੂੰ ਲਿਆਏ ਸਨ।
14 ਯਿਸੂ ਨੇ ਕਿਹਾ, “ਬਚਿਆਂ ਨੂੰ ਅਡ਼ਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”
15 ਅਤੇ ਯਿਸੂ ਨੇ ਉਨ੍ਹਾਂ ਦੇ ਸਿਰਾਂ ਤੇ ਆਪਣਾ ਹੱਥ ਰੱਖਣ ਤੋਂ ਬਾਦ ਉਹ ਥਾਂ ਛੱਡ ਦਿੱਤੀ।
16 ਇੱਕ ਮਨੁੱਖ ਨੇ ਉਸ ਕੋਲ ਆਕੇ ਉਸਨੂੰ ਕਿਹਾ, “ਗੁਰੂ ਜੀ ਮੈਂ ਕਿਹਡ਼ਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਵੀ ਜੀਵਨ ਮਿਲੇ?”
17 ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”
18 ਉਸਨੇ ਪੁੱਛਿਆ, “ਕਿਹਡ਼ੇ ਹੁਕਮ?” ਯਿਸੂ ਨੇ ਕਿਹਾ, “ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।
19 ਆਪਣੇ ਮਾਂ-ਬਾਪ ਦਾ ਆਦਰ ਕਰੋ ‘ਅਤੇ ਆਪਣੇ-ਆਪ ਵਾਂਗ ਆਪਣੇ ਗੁਆਂਢੀ ਨੂੰ ਵੀ ਪਿਆਰ ਕਰੋ।”‘
20 ਉਸ ਜਵਾਨ ਨੇ ਕਿਹਾ, “ਇਨ੍ਹਾਂ ਸਭਨਾਂ ਨੂੰ ਤਾਂ ਮੈਂ ਮੰਨਿਆ ਹੈ, ਹੋਰ ਹੁਣ ਮੇਰੇ ਵਿੱਚ ਕੀ ਕਮੀ ਹੈ?”
21 ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿਛੇ ਹੋ ਤੁਰ।”
22 ਪਰ ਜਦੋਂ ਉਸ ਜਵਾਨ ਨੇ ਇਹ ਸੁਣਿਆ ਤਾਂ, ਉਹ ਉਦਾਸੀ ਵਿੱਚ ਚਲਿਆ ਗਿਆ, ਕਿਉਂਕਿ ਉਹ ਬਹੁਤ ਅਮੀਰ ਸੀ।
23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵਡ਼ਨਾ ਬਡ਼ਾ ਔਖਾ ਹੈ।
24 ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵਡ਼ਨ ਨਾਲੋਂ ਊਠ ਦਾ ਸੂਈ ਦੇ ਨਕ੍ਕੇ ਰਾਹੀ ਲੰਘਣਾ ਸੁਖਾਲਾ ਹੈ।”
25 ਚੇਲੇ ਇਹ ਸੁਣਕੇ ਹੈਰਾਨ ਹੋ ਗਏ ਅਤੇ ਬੋਲੇ ਕਿ, “ਤਾਂ ਕਿਸਦੀ ਮੁਕਤੀ ਹੋ ਸਕਦੀ ਹੈ?”
26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
27 ਪਤਰਸ ਨੇ ਯਿਸੂ ਨੂੰ ਆਖਿਆ, “ਤੁਹਾਡੇ ਪਿਛੇ ਲੱਗਣ ਵਾਸਤੇ ਅਸੀਂ ਸਭ ਕੁਝ ਛੱਡ ਦਿੱਤਾ ਹੈ। ਫ਼ਿਰ ਸਾਨੂੰ ਕੀ ਪ੍ਰਾਪਤ ਹੋਵੇਗਾ?
28 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦੋਂ ਨਵੀ ਦੁਨੀਆ ਸਾਜੀ ਜਾਵੇਗੀ ਅਤੇ ਮਨੁੱਖ ਦਾ ਪੁੱਤਰ ਆਪਣੇ ਮਹਿਮਾਮਈ ਸਿੰਘਾਸਨ ਤੇ ਬੈਠੇਗਾ, ਤਾਂ ਤੁਸੀਂ ਵੀ ਬਾਰ੍ਹਾਂ ਸਿੰਘਾਸਨਾਂ ਤੇ ਬੈਠੋਂਗੇ ਅਤੇ ਤੁਸੀਂ ਇਸਰਾਏਲ ਦੇ ਬਾਰ੍ਹਾਂ ਪਰਿਵਾਰਾਂ ਦਾ ਨਿਰਣਾ ਕਰੋਂਗੇ।
29 ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬਚਿਆਂ ਜ੍ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛਡਿਆ ਹੈ ਉਹ ਸੌ ਗੁਣਾ ਵਧ ਫ਼ਲ ਪਾਵੇਗਾ ਅਤੇ ਦੀਵੀ ਜੀਵਨ ਦਾ ਵਾਰਸ ਬਣੇਗਾ।
30 ਪਰ ਬਹੁਤ ਸਾਰੇ ਮਨੁੱਖ ਜਿਨ੍ਹਾਂ ਦਾ ਹੁਣ ਜਿੰਦਗੀ ਵਿੱਚ ਰੁਤਬਾ ਵੱਡਾ ਹੈ, ਭਵਿਖ ਵਿੱਚ ਉਨ੍ਹਾਂ ਦੀ ਥਾਂ ਬਡ਼ੀ ਨੀਵੀਂ ਹੋਵੇਗੀ। ਬਹੁਤ ਸਾਰੇ ਲੋਕ ਜਿਨ੍ਹਾਂ ਦਾ ਦਰਜਾ ਹੁਣ ਸਭ ਤੋਂ ਨੀਵਾਂ ਹੈ ਭਵਿਖ ਵਿੱਚ ਸਭ ਤੋਂ ਉੱਚਾ ਦਰਜਾ ਪਾਉਣਗੇ।
×

Alert

×