Indian Language Bible Word Collections
Matthew 21:9
Matthew Chapters
Matthew 21 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Matthew Chapters
Matthew 21 Verses
1
|
ਯਿਸੂ ਅਤੇ ਉਸਦੇ ਚੇਲੇ ਯਰੂਸ਼ਲਮ ਦੇ ਨੇਡ਼ੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ। |
2
|
ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਮ੍ਹਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵਡ਼ਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਗਧੇ ਨਾਲ ਬੰਨ੍ਹਿਆ ਪਾਵੋਂਗੇ, ਉਸਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ। |
3
|
ਜੇਕਰ ਤੁਹਾਨੂੰ ਕੋਈ ਕੁਝ ਕਹੇ, ਤਾਂ ਉਸਨੂੰ ਆਖਣਾ, ‘ਪ੍ਰਭੂ ਨੂੰ ਇਨ੍ਹਾਂ ਗਧਿਆਂ ਦੀ ਲੋਡ਼ ਹੈ। ਫ਼ੇਰ ਉਹ ਜਲਦੀ ਹੀ ਉਨ੍ਹਾਂ ਨੂੰ ਵਾਪਿਸ ਭੇਜ ਦੇਵੇਗਾ।”‘ |
4
|
ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ: |
5
|
“ਸੀਯੋਨ ਦੇ ਸ਼ਹਿਰ ਨੂੰ ਦੱਸੋ, ‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ, ਉਹ ਨਿਮ੍ਰਤਾ ਨਾਲ ਗਧੀ ਉੱਤੇ, ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।”‘ਜਕਰਯਾਹ 9:9 |
6
|
ਤਾਂ ਚੇਲਿਆਂ ਨੇ ਜਾਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ। |
7
|
ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪਡ਼ੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ। |
8
|
ਭੀਡ਼ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪਡ਼ੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢਕੇ ਰਸਤੇ ਵਿੱਚ ਵਿਛਾ ਦਿੱਤੀਆਂ। |
9
|
ਭੀਡ਼ ਜਿਹਡ਼ੀ ਉਸਦੇ ਅੱਗੇ ਤੇ ਪਿਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ਉਹ ਧੰਨ ਹੈ ਜਿਹਡ਼ਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!”ਜਬੂਰ 118:26 “ਸਵਰਗ ਵਿੱਚ ਪ੍ਰਭੂ ਨੂੰ ਉਸਤਤਿ!” |
10
|
ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?” |
11
|
ਯਿਸੂ ਨਾਲ ਜਾ ਰਹੀ ਭੀਡ਼ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।” |
12
|
ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸਨੇ ਉਨ੍ਹਾਂ ਸਭ ਲੋਕਾਂ ਨੂੰ ਜਿਹਡ਼ੇ ਉਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਲ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ। |
13
|
“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।”‘ |
14
|
ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗਡ਼ੇ ਯਿਸੂ ਕੋਲ ਆਏ ਅਤੇ ਉਸਨੇ ਉਨ੍ਹਾਂ ਨੂੰ ਚੰਗਾ ਕੀਤਾ। |
15
|
ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹਡ਼ੇ ਉਸਨੇ ਕੀਤੇ ਅਤੇ ਬਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ। |
16
|
ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?” ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪਢ਼ਿਆ, ‘ਤੁਸੀਂ ਬਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿਖਾਈ?” |
17
|
ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕਟ੍ਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚਲਿਆ ਗਿਆ। |
18
|
ਅਗਲੀ ਸਵੇਰ ਜਦ ਯਿਸੂ ਸ਼ਹਿਰ ਵੱਲ ਮੁਡ਼ਿਆ ਜਾਂਦਾ ਸੀ ਤਾਂ ਉਸਨੂੰ ਭੁਖ ਲੱਗੀ। |
19
|
ਰਸਤੇ ਵਿੱਚ ਅੰਜੀਰ ਦਾ ਬਿਰਖ ਵੇਖਕੇ ਉਸਦੇ ਨੇਡ਼ੇ ਗਿਆ ਪਰ ਸਿਵਾਇ ਪਤਿਆਂ ਦੇ ਉਥੇ ਉਸਨੂੰ ਹੋਰ ਕੁਝ ਵੀ ਨਾ ਲਭਿਆ ਤਾਂ ਉਸਨੇ ਬਿਰਖ ਨੂੰ ਕਿਹਾ ਕਿ ਅੱਜ ਤੋਂ ਤੈਨੂੰ ਭਵਿਖ ਵਿੱਚ ਕਦੇ ਵੀ ਫ਼ਲ ਨਾ ਲੱਗਣ। ਤੁਰੰਤ ਹੀ ਰੁੱਖ ਸੁੱਕ ਗਿਆ।” |
20
|
ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?” |
21
|
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਖ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾਡ਼ ਨੂੰ ਵੀ ਆਖ ਸਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ। |
22
|
ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।” |
23
|
ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?” |
24
|
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ। |
25
|
ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?” ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ? |
26
|
ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”‘ |
27
|
ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿਥੋਂ ਆਈ।” ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ। |
28
|
“ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’ |
29
|
“ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ‘ਪੁੱਤਰ ਬਾਦ ਵਿੱਚ, ਉਸਨੇ ਆਪਣਾ ਮਨ ਬਦਲਿਆ ਅਤੇ ਚਲਿਆ ਗਿਆ। |
30
|
“ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸਨੂੰ ਵੀ ਉਹੀ ਗੱਲ ਕਹੀ। ਉਸਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ’ ਪਰ ਉਹ ਨਾ ਗਿਆ। |
31
|
“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?” ਉਨ੍ਹਾਂ ਆਖਿਆ, “ਪਹਿਲੇ ਨੇ।” ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ। |
32
|
ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ। |
33
|
“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸਨੇ ਖੇਤ ਦੇ ਚੁਫ਼ੇਰੇ ਵਾਡ਼ ਕਰ ਦਿੱਤੀ ਅਤੇ ਉਸਨੇ ਰਸ ਵਾਸਤੇ ਇੱਕ ਚੁਬੱਚਾ ਕਢਿਆ। ਫ਼ਿਰ ਉਸ ਆਦਮੀ ਨੇ ਉਥੇ ਇੱਕ ਬੁਰਜ ਉਸਾਰਿਆ ਅਤੇ ਉਸਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚਲਿਆ ਗਿਆ। |
34
|
ਜਦੋਂ ਫ਼ਲਾਂ ਦੀ ਰੁੱਤ ਨੇਡ਼ੇ ਆਈ ਤਾਂ ਉਸਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ। |
35
|
“ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ਡ਼ ਲਿਆ ਅਤੇ ਇੱਕ ਨੂੰ ਕੁਟਿਆ ਦ੍ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ। |
36
|
ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ। |
37
|
ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’ |
38
|
“ਪਰ ਜਦੋਂ ਕਿਸਾਨਾਂ ਨੇ ਉਸਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸਨੂੰ ਮਾਰ ਦੇਈਏ ਅਤੇ ਉਸਦੇ ਵਿਰਸੇ ਤੇ ਕਬਜ਼ਾ ਕਰ ਲਈਏ।’ |
39
|
ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ਡ਼ ਲਿਆ ਅਤੇ ਬਾਗ ਵਿੱਚੋਂ ਬਾਹਰ ਕਢ ਉਸਨੂੰ ਮਾਰ ਦਿੱਤਾ। |
40
|
“ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?” |
41
|
ਉਨ੍ਹਾਂ ਨੇ ਉਸਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।” |
42
|
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪਢ਼ਿਆ: ‘ਜਿਹਡ਼ਾ ਪੱਥਰ ਉਸਾਰੀਆਂ ਦੁਆਰਾ ਨਾਮੰਜ਼ੂਰ ਕੀਤਾ ਗਿਆ ਸੀ ਖੂਂਜੇ ਦਾ ਸਿਰਾ ਹੋ ਗਿਆ। ਪ੍ਰਭੂ ਨੇ ਇਸਨੂੰ ਵਾਪਰਨ ਦਿੱਤਾ ਅਤੇ ਸਾਡੇ ਲਈ ਇਹ ਅਚੰਭਾ ਹੈ।’ ਜ਼ਬੂਰ 118:22-23 |
43
|
“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹਡ਼ੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ। |
44
|
ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚਲਿਆ ਜਾਵੇਗਾ।” |
45
|
ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਨੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ। |
46
|
ਉਹ ਉਸਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸਨੂੰ ਨਬੀਂ ਮੰਨਦੇ ਸਨ। |