Indian Language Bible Word Collections
Matthew 22:38
Matthew Chapters
Matthew 22 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Matthew Chapters
Matthew 22 Verses
1
|
ਯਿਸੂ ਉਨ੍ਹਾਂ ਨਾਲ ਫ਼ੇਰ ਦ੍ਰਿਸ਼ਟਾਤਾਂ ਵਿੱਚ ਬੋਲਿਆ: |
2
|
“ਸਵਰਗ ਦਾ ਰਾਜ ਇੱਕ ਬਾਦਸ਼ਾਹ ਵਰਗਾ ਹੈ ਜਿਸਨੇ ਆਪਣੇ ਪੁੱਤਰ ਦੇ ਵਿਆਹ ਦੀ ਦਾਵਤ ਤਿਆਰ ਕਰਵਾਈ। |
3
|
ਰਾਜੇ ਨੇ ਆਪਣੇ ਨੋਕਰਾਂ ਨੂੰ ਉਨ੍ਹਾਂ ਲੋਕਾਂ ਨੂੰ ਲਿਆਉਣ ਲਈ ਭੇਜਿਆ ਜਿਨ੍ਹਾਂ ਨੂੰ ਉਸਨੇ ਵਿਆਹ ਦੀ ਦਾਵਤ ਤੇ ਸੱਦਾ ਦਿੱਤਾ ਸੀ। ਜਦੋਂ ਦਾਵਤ ਦੀ ਤਿਆਰੀ ਹੋ ਗਈ ਤਾਂ ਉਸਨੇ ਜਿਨ੍ਹਾਂ ਨੂੰ ਸੱਦਾ ਦਿੱਤਾ ਸੀ ਉਨ੍ਹਾਂ ਨੂੰ ਨੋਕਰਾਂ ਹੱਥ ਆਉਣ ਲਈ ਸੁਨੇਹਾ ਭੇਜਿਆ, ਪਰ ਲੋਕਾਂ ਨੇ ਰਾਜੇ ਦੀ ਦਾਵਤ ਤੇ ਆਉਣ ਤੋਂ ਇਨਕਾਰ ਕਰ ਦਿੱਤਾ। |
4
|
“ਫ਼ੇਰ ਉਸਨੇ ਹੋਰ ਵਧ ਨੋਕਰਾਂ ਨੂੰ ਸੱਦੇ ਹੋਏ ਲੋਕਾਂ ਨੂੰ ਦੱਸਣ ਲਈ ਭੇਜਿਆ, ‘ਉਨ੍ਹਾਂ ਲੋਕਾਂ ਨੂੰ ਦੱਸੋ ਜਿਨ੍ਹਾਂ ਨੂੰ ਮੈਂ ਸਦਿਆ; ਦਾਵਤ ਤਿਆਰ ਹੈ। ਮੈਂ ਆਪਣੇ ਬਲਦਾਂ ਅਤੇ ਮੋਟੇ ਪਸ਼ੂਆਂ ਨੂੰ ਖਾਣ ਲਈ ਵਢਿਆ ਹੈ ਤੇ ਸਭ ਕੁਝ ਤਿਆਰ ਹੈ ਵਿਆਹ ਦੀ ਦਾਵਤ ਲਈ ਆਓ।’ |
5
|
“ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏ” ਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ। |
6
|
ਕੁਝ ਹੋਰ ਲੋਕਾਂ ਨੇ ਇਕਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ਡ਼ਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ। |
7
|
ਬਾਦਸ਼ਾਹ ਨੂੰ ਬਡ਼ਾ ਗੁੱਸਾ ਆਇਆ। ਉਸਨੇ ਉਨ੍ਹਾਂ ਕਾਤਲਾਂ ਨੂੰ ਮਾਰਨ ਲਈ ਅਤੇ ਉਨ੍ਹਾਂ ਦਾ ਸ਼ਹਿਰ ਸਾਡ਼ਨ ਲਈ ਆਪਣੀ ਫ਼ੌਜ ਨੂੰ ਭੇਜਿਆ। |
8
|
“ਉਸਤੋਂ ਬਾਦ ਬਾਦਸ਼ਾਹ ਨੇ ਆਪਣੇ ਨੋਕਰਾਂ ਨੂੰ ਆਖਿਆ, ‘ਦਾਵਤ ਤਾਂ ਤਿਆਰ ਹੀ ਹੈ। ਮੈਂ ਜਿਨ੍ਹਾਂ ਨੂੰ ਇਸ ਦਾਵਤ ਲਈ ਸੱਦਾ ਦਿੱਤਾ ਸੀ ਉਹ ਇਸ ਕਾਬਿਲ ਨਹੀਂ ਸੀ ਕਿ ਇਥੇ ਆਉਂਦੇ। |
9
|
ਸੋ ਤੁਸੀਂ ਚੁਰਾਹਿਆਂ ਤੇ ਜਾਵੋ ਅਤੇ ਜਿਨ੍ਹਾਂ ਲੋਕਾਂ ਨੂੰ ਵੀ ਤੁਸੀਂ ਮਿਲੋ ਉਨ੍ਹਾਂ ਨੂੰ ਵਿਆਹ ਦੀ ਦਾਵਤ ਤੇ ਆਉਣ ਦਾ ਨਿਉਂਤਾ ਦਿਉ।’ |
10
|
ਤਾਂ ਨੋਕਰ ਬਾਹਰ ਚੁਰਾਹਿਆਂ ਤੇ ਗਏ। ਜਿਨ੍ਹਾਂ ਨੂੰ ਵੀ ਉਹ ਲਭ ਸਕੇ, ਉਨ੍ਹਾਂ ਨੇ ਸਾਰੇ ਭਲੇ ਬੁਰੇ ਲੋਕ ਇਕਠੇ ਕਰ ਲਏ। ਤਾਂ ਉਹ ਜਗ੍ਹਾ ਮਹਿਮਾਨਾਂ ਨਾਲ ਭਰ ਗਈ। |
11
|
“ਜਦੋਂ ਬਾਦਸ਼ਾਹ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ, ਤਾਂ ਉਸਨੇ ਇੱਕ ਆਦਮੀ ਨੂੰ ਵੇਖਿਆ ਜਿਸਨੇ ਵਿਆਹ ਦੇ ਕੱਪਡ਼ੇ ਨਹੀਂ ਪਾਏ ਹੋਏ ਸਨ। |
12
|
ਬਾਦਸ਼ਾਹ ਨੇ ਉਸਨੂੰ ਕਿਹਾ, ‘ਭਈ ਤੂੰ ਇਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ? ਪਰ ਉਸ ਆਦਮੀ ਨੇ ਕੁਝ ਨਾ ਕਿਹਾ। |
13
|
ਤਾਂ ਬਾਦਸ਼ਾਹ ਨੇ ਕੁਝ ਨੋਕਰਾਂ ਨੂੰ ਕਿਹਾ, ‘ਇਸ ਦੇ ਹੱਥ-ਪੈਰ ਬੰਨ੍ਹਕੇ ਇਸਨੂੰ ਬਾਹਰ ਦੇ ਹਨੇਰ ਵਿੱਚ ਸੁੱਟ ਦਿਉ। ਉਸ ਜਗ਼੍ਹਾ ਲੋਕ ਰੋਂਦੇ ਹੋਣਗੇ ਅਤੇ ਦਰਦ ਨਾਲ ਆਪਣੇ ਦੰਦ ਕਰੀਚ ਰਹੇ ਹੋਣਗੇ।’ |
14
|
“ਹਾਂ, ਬਹੁਤ ਸਾਰਿਆਂ ਨੂੰ ਸੱਦਾ ਦਿੱਤਾ ਗਿਆ ਹੈ ਪਰ ਥੋਡ਼ੇ ਹੀ ਚੁਣੇ ਗਏ ਹਨ।” |
15
|
ਉਸਤੋਂ ਬਾਦ ਫ਼ਰੀਸੀ ਬਾਹਰ ਗਏ ਅਤੇ ਉਨ੍ਹਾਂ ਨੇ ਯਿਸੂ ਨੂੰ ਪ੍ਰਸ਼ਨਾਂ ਰਾਹੀਂ ਫ਼ਸਾਉਣ ਦਾ ਫ਼ੈਸਲਾ ਕੀਤਾ। |
16
|
ਉਨ੍ਹਾਂ ਨੇ ਆਪਣੇ ਕੁਝ ਚੇਲਿਆਂ ਨੂੰ ਹੇਰੋਦੀਆਂ ਨਾਮੇ ਸਮੂਹ ਦੇ ਕੁਝ ਆਦਮੀਆਂ ਨਾਲ ਯਿਸੂ ਕੋਲ ਭੇਜਿਆ। ਇਨ੍ਹਾਂ ਆਦਮੀਆਂ ਨੇ ਆਖਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਇੱਕ ਇਮਾਨਦਾਰ ਆਦਮੀ ਹੋ ਅਤੇ ਤੁਸੀਂ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ। ਤੁਸੀਂ ਕਿਸੇ ਤੋਂ ਵੀ ਪ੍ਰਭਾਵਿਤ ਨਹੀਂ ਹੁੰਦੇ ਕਿਉਂਕਿ ਤੁਸੀਂ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਉਹ ਕੌਣ ਹਨ?” |
17
|
ਸੋ ਸਾਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ ਕੀ ਕੈਸਰ ਨੂੰ ਮਸੂਲ ਦੇਣਾ ਨਿਆਂ ਅਨੁਸਾਰ ਹੈ ਜਾਂ ਨਹੀਂ?” |
18
|
ਪਰ ਯਿਸੂ ਉਨ੍ਹਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦਾ ਸੀ ਤਾਂ ਉਸਨੇ ਆਖਿਆ, “ਤੁਸੀਂ ਕਪਟੀ ਹੋ, ਤੁਸੀਂ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ? |
19
|
ਜਿਹਡ਼ਾ ਸਿੱਕਾ ਤੁਸੀਂ ਮਹਿਸੂਲ ਦਿੰਦੇ ਹੋ ਮੈਨੂੰ ਵਿਖਾਓ।” ਤੱਦ ਉਹ ਇੱਕ ਚਾਂਦੀ ਦਾ ਸਿੱਕਾ ਉਸ ਕੋਲ ਲਿਆਏ। |
20
|
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਸ ਉੱਪਰ ਇਹ ਮੂਰਤ ਅਤੇ ਲਿਖਤ ਕਿਸਦੀ ਹੈ?” |
21
|
ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।” ਤਦ ਉਸਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹਡ਼ੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹਡ਼ੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।” |
22
|
ਅਤੇ ਉਹ ਇਹ ਸੁਣਕੇ ਬਡ਼ੇ ਹੈਰਾਨ ਹੋਏ ਅਤੇ ਉਸਨੂੰ ਛੱਡਕੇ ਚਲੇ ਗਏ। |
23
|
ਉਸੇ ਦਿਨ, ਕੁਝ ਸਦੂਕੀ ਯਿਸੂ ਕੋਲ ਆਏ। ਉਹ ਵਿਸ਼ਵਾਸ ਕਰਦੇ ਸਨ ਕਿ ਪੁਨਰ ਉਥਾਨ ਨਹੀਂ ਹੈ। ਅਤੇ ਇਹ ਕਹਿਕੇ ਉਸਤੋਂ ਸਵਾਲ ਪੁੱਛਿਆ, |
24
|
ਕਿ “ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਵਿਆਹੁਤਾ ਮਰਦ ਬੇਉਲਾਦ ਮਰ ਜਾਵੇ ਤਾਂ ਉਸਦਾ ਭਰਾ ਉਸਦੀ ਪਤਨੀ ਨਾਲ ਵਿਆਹ ਕਰ ਲਵੇ। ਅਤੇ ਉਸਨੂੰ ਆਪਣੇ ਭਰਾ ਲਈ ਵਾਰਿਸ ਦੇਣ ਲਈ ਬੱਚੇ ਪੈਦਾ ਕਰਨੇ ਚਾਹੀਦੇ ਹਨ। |
25
|
ਸਾਡੇ ਵਿਚਕਾਰ ਸੱਤ ਭਰਾ ਸਨ। ਪਹਿਲੇ ਨੇ ਵਿਆਹ ਕੀਤਾ ਅਤੇ ਮਰ ਗਿਆ। ਕਿਉਂ ਜੁ ਉਸਦੀ ਕੋਈ ਉਲਾਦ ਨਹੀਂ ਸੀ, ਉਸਦੇ ਭਰਾ ਨੇ ਉਸਦੀ ਵਿਧਵਾ ਨਾਲ ਵਿਆਹ ਕਰਵਾ ਲਿਆ। |
26
|
ਦੂਜੇ ਅਤੇ ਤੀਜੇ ਭਰਾ ਤੋਂ ਲੈਕੇ ਸੱਤਾਂ ਭਰਾਵਾਂ ਨਾਲ ਇਵੇਂ ਹੀ ਵਾਪਰਿਆ। |
27
|
ਸਾਰਿਆਂ ਦੇ ਪਿਛੋਂ ਉਹ ਔਰਤ ਵੀ ਮਰ ਗਈ। |
28
|
ਇਸ ਲਈ, ਜਿਵੇਂ ਕਿ ਸਾਰੇ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ, ਪੁਨਰ ਉਥਾਨ ਦੇ ਦਿਨ ਉਹ ਕਿਸਦੀ ਪਤਨੀ ਹੋਵੇਗੀ?” |
29
|
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਤੁਸੀਂ ਭੁੱਲ ਵਿੱਚ ਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਕਿ ਪੋਥੀਆਂ ਕੀ ਆਖਦੀਆਂ ਹਨ। ਅਤੇ ਤੁਸੀਂ ਪਰਮੇਸ਼ੁਰ ਦੀ ਸ਼ਕਤੀ ਬਾਰੇ ਨਹੀਂ ਜਾਣਦੇ। |
30
|
ਕਿਉਂਜੁ ਪੁਨਰ ਉਥਾਨ ਤੋਂ ਬਾਦ, ਉਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ। |
31
|
ਕੀ ਤੁਸੀਂ ਉਹ ਨਹੀਂ ਪਢ਼ਿਆ ਜੋ ਪਰਮੇਸ਼ੁਰ ਨੇ ਮੁਰਦਿਆਂ ਦੇ ਪੁਨਰ ਉਥਾਨ ਬਾਰੇ ਲਿਖਿਆ ਹੈ। |
32
|
‘ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ।’ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਜਿਉਂਦਿਆਂ ਦਾ ਹੈ।” |
33
|
ਲੋਕ ਉਸਦਾ ਇਹ ਉਪਦੇਸ਼ ਸੁਣਕੇ ਹੈਰਾਨ ਹੋਏ। |
34
|
ਜਦੋਂ ਫ਼ਰੀਸੀਆਂ ਨੇ ਸੁਣਿਆ ਕਿ ਉਸਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ ਹੈ ਤਾਂ ਉਹ ਇੱਕ ਥਾਂ ਇਕਠੇ ਹੋਏ। |
35
|
ਇੱਕ ਫ਼ਰੀਸੀ ਜੋ ਮੂਸਾ ਦੀ ਸ਼ਰ੍ਹਾ ਦਾ ਉਸਤਾਦ ਸੀ ਯਿਸੂ ਨੂੰ ਪਰਤਾਉਣ ਲਈ ਉਸਨੂੰ ਇੱਕ ਸਵਾਲ ਪੁੱਛਿਆ, |
36
|
ਫ਼ਰੀਸੀ ਨੇ ਆਖਿਆ, “ਗੁਰੂ ਜੀ, ਸ਼ਰ੍ਹਾ ਵਿੱਚ ਸਭ ਤੋਂ ਜ਼ਰੂਰੀ ਹੁਕਮ ਕਿਹਡ਼ਾ ਹੈ?” |
37
|
ਯਿਸੂ ਨੇ ਜਵਾਬ ਦਿੱਤਾ, “ਤੈਨੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਰੂਹ ਨਾਲ, ਅਤੇ ਪੂਰੇ ਮਨ ਨਾਲ ਪਿਆਰ ਕਰਨਾ ਚਾਹੀਦਾ। |
38
|
ਪਹਿਲਾ ਅਤੇ ਇਹੀ ਸਭ ਤੋਂ ਜ਼ਰੂਰੀ ਹੁਕਮ ਹੈ। |
39
|
ਅਤੇ ਦੂਜਾ ਹੁਕਮ ਵੀ ਪਹਿਲੇ ਜਿੰਨਾ ਹੀ ਮਹੱਤਵਪੂਰਣ ਹੈ: “ਤੈਨੂੰ ਆਪਣੇ ਗੁਆਂਢੀ ਨੂੰ ਉਵੇਂ ਹੀ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੂੰ ਆਪਣੇ-ਆਪ ਨੂੰ ਪਿਆਰ ਕਰਦਾ ਹੈਂ। |
40
|
ਇਨ੍ਹਾਂ ਦੋਹਾਂ ਹੁਕਮਾਂ ਉੱਤੇ ਹੀ ਸਾਰੇ ਨੇਮ ਅਤੇ ਨਬੀਆਂ ਦੀਆਂ ਲਿਖਤਾਂ ਟਿਕੇ ਹੋਏ ਹਨ। |
41
|
ਜਦੋਂ ਫ਼ਰੀਸੀ ਇਕਠੇ ਹੋਏ, ਤਾਂ ਯਿਸੂ ਨੇ ਉਨ੍ਹਾਂ ਨੂੰ ਇੱਕ ਸਵਾਲ ਪੁੱਛਿਆ। |
42
|
“ਤੁਸੀਂ ਮਸੀਹ ਬਾਰੇ ਕੀ ਸੋਚਦੇ ਹੋ। ਕਿ ਉਹ ਕਿਸਦਾ ਪੁੱਤਰ ਹੈ?” ਉਨ੍ਹਾਂ ਨੇ ਯਿਸੂ ਨੂੰ ਕਿਹਾ, “ਦਾਊਦ ਦਾ ਪੁੱਤਰ।” |
43
|
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਦਾਊਦ ਪਵਿੱਤਰ ਆਤਮਾ ਰਾਹੀਂ ਉਸਨੂੰ ‘ਪ੍ਰਭੂ’ ਕਿਉਂ ਬੁਲਾਉਂਦਾ ਹੈ? ਜਦੋਂ ਉਸਨੇ ਇਹ ਅਖਿਆ, |
44
|
‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦਿਆਂ।’ਜ਼ਬੂਰ 110:1 |
45
|
[This verse may not be a part of this translation] |
46
|
[This verse may not be a part of this translation] |