English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Matthew Chapters

Matthew 24 Verses

1 ਯਿਸੂ ਮੰਦਰ ਤੋਂ ਬਾਹਰ ਨਿਕਲ ਕੇ ਜਾ ਰਿਹਾ ਸੀ ਕਿ ਉਸਦੇ ਚੇਲੇ ਉਸਨੂੰ ਮੰਦਰ ਦੀਆਂ ਇਮਾਰਤਾਂ ਤੇ ਮੰਦਰ ਵਿਖਾਉਣ ਲਈ ਆਏ।
2 ਯਿਸੂ ਨੇ ਚੇਲਿਆਂ ਨੂੰ ਆਖਿਆ, “ਤੁਸੀਂ ਵੇਖਣਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਸਥਾਨ ਦੀ ਹਰ ਇਮਾਰਤ ਨਸ਼ਟ ਹੋ ਜਾਵੇਗੀ, ਇਸ ਜਗ੍ਹਾ ਦਾ ਹਰ ਪੱਥਰ ਧਰਤੀ ਉੱਪਰ ਡਿੱਗੇਗਾ।”
3 ਬਾਦ ਵਿੱਚ, ਜਦੋਂ ਯਿਸੂ ਜੈਤੂਨ ਦੇ ਪਹਾਡ਼ ਤੇ ਬੈਠਾ ਹੋਇਆ ਸੀ, ਉਸਦੇ ਚੇਲੇ ਇਕਾਂਤ ਵਿੱਚ ਉਸ ਕੋਲ ਆਏ ਅਤੇ ਪੁੱਛਿਆ, “ਸਾਨੂੰ ਦੱਸੋ, ਇਹ ਗੱਲਾਂ ਕਦੋਂ ਵਾਪਰਨਗੀਆਂ ਅਤੇ ਤੁਹਾਡੇ ਆਉਣ ਦਾ ਅਤੇ ਜੁਗ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?
4 ਯਿਸੂ ਨੇ ਆਖਿਆ, “ਸਾਵਧਾਨ ਰਹਿਣਾ ਕਿਸੇ ਕੋਲੋਂ ਵੀ ਧੋਖਾ ਨਾ ਖਾਣਾ।
5 ਕਿਉਂਕਿ ਬਹੁਤ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, “ਮੈਂ ਮਸੀਹ ਹਾਂ।” ਤੇ ਉਹ ਬਹੁਤ ਲੋਕਾਂ ਨੂੰ ਗੁਮਰਾਹ ਕਰਨਗੇ।
6 ਤੁਸੀਂ ਲਡ਼ੀਆਂ ਜਾਣ ਵਾਲੀਆਂ ਲਡ਼ਾਈਆਂ ਬਾਰੇ ਵੀ ਸੁਣੋਂਗੇ। ਤੁਸੀਂ ਉਨ੍ਹਾਂ ਲਡ਼ਾਈਆਂ ਦੇ ਸ਼ੁਰੂ ਹੋਣ ਦੀਆਂ ਅਫ਼ਵਾਹਾਂ ਸੁਣੋਂਗੇ। ਪਰ ਤੁਸੀਂ ਡਰਨਾ ਨਹੀਂ ਕਿਉਂਕਿ ਇਹ ਸਭ ਗੱਲਾਂ ਵਾਪਰਨੀਆਂ ਚਾਹੀਦੀਆਂ ਹਨ। ਪਰ ਹਾਲੇ ਇਹ ਅੰਤ ਨਹੀਂ।
7 ਇੱਕ ਕੌਮ ਦੂਜੀ ਕੌਮ ਉੱਪਰ ਹੀ ਇੱਕ ਪਾਤਸ਼ਾਹੀ ਦੂਜੀ ਉੱਪਰ ਚਢ਼ਾਈ ਕਰੇਗੀ। ਬਹੁਤ ਥਾਵਾਂ ਉੱਤੇ ਅਕਾਲ ਪੈਣਗੇ ਅਤੇ ਭੂਚਾਲ ਆਉਣਗੇ।
8 ਇਹ ਸਭ ਗੱਲਾਂ ਔਰਤ ਦੀ ਗਰਭ ਅਵਸਥਾ ਦੀਆਂ ਪੀਡ਼ਾਂ ਵਾਂਗ ਹੋਣਗੀਆਂ, ਜਦੋਂ ਉਹ ਇੱਕ ਬੱਚੇ ਨੂੰ ਜਨਮ ਦੇ ਰਹੀ ਹੁੰਦੀ ਹੈ।
9 “ਫ਼ਿਰ ਲੋਕ ਤੁਹਾਨੂੰ ਸ਼ਾਸਕਾਂ ਹੱਥੀਂ ਦੇਣਗੇ ਅਤੇ ਮਾਰੇ ਜਾਣ ਲਈ ਫ਼ਡ਼ਾ ਦੇਣਗੇ। ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਇਹ ਸਭ ਗੱਲਾਂ ਤੁਹਾਡੇ ਨਾਲ ਇਸ ਲਈ ਵਪਰਨਗੀਆਂ ਕਿਉਂਕਿ ਤੁਸੀਂ ਮੇਰੇ ਵਿੱਚ ਵਿਸ਼ਵਾਸ ਰਖਦੇ ਹੋ।
10 ਉਸ ਵਕਤ ਬਹੁਤ ਸਾਰੇ ਨਿਹਚਾਵਾਨ ਆਪਣਾ ਵਿਸ਼ਵਾਸ ਗੁਆ ਬੈਠਣਗੇ ਅਤੇ ਉਹ ਇੱਕ ਦੂਜੇ ਦੇ ਵਿਰੋਧ ਵਿੱਚ ਉਠ ਖਡ਼ੋਣਗੇ ਤੇ ਆਪਣੇ ਵਿੱਚ ਨਫ਼ਰਤਾਂ ਪਾਲ ਬੈਠਣਾਗੇ।
11 ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ।
12 ਦੁਨੀਆਂ ਵਿੱਚ ਦੁਸ਼ਟਤਾ ਵਧ ਜਾਵੇਗੀ। ਇਸ ਲਈ ਬਹੁਤ ਸਾਰੇ ਸ਼ਰਧਾਲੂਆਂ ਦਾ ਪਿਆਰ ਠੰਡਾ ਪੈ ਜਾਵੇਗਾ।
13 ਪਰ ਜਿਹਡ਼ਾ ਅੰਤ ਤੀਕ ਸਹੇਗਾ ਉਹੀ ਬਚਾਇਆ ਜਾਵੇਗਾ।
14 ਅਤੇ ਪਰਮੇਸ਼ੁਰ ਦੇ ਰਾਜ ਬਾਰੇ ਇਹ ਖੁਸ਼ਖਬਰੀ ਸਾਰੀ ਦੁਨੀਆਂ ਵਿੱਚ ਫ਼ੈਲਾਈ ਜਾਵੇਗੀ। ਹਰ ਇੱਕ ਕੌਮ ਨੂੰ ਇਸ ਬਾਰੇ ਦਸਿਆ ਜਾਵੇਗਾ ਉਸ ਤੋਂ ਮਗਰੋਂ ਅੰਤ ਆਵੇਗਾ।
15 “ਦਾਨੀਏਲ ਨਬੀ ਨੇ ਉਸ ਘਿਨਾਉਣੀ ਦਿਲ ਕੰਬਾਊ ਵਸਤ ਬਾਰੇ ਆਖਿਆ ਹੈ ਜਿਸ ਨਾਲ ਭਾਰੀ ਨੁਕਸਾਨ ਹੋਣਾ ਹੈ। ਤੁਸੀਂ ਉਹ ਭਿਆਨਕ ਵਸਤ ਪਵਿੱਤਰ ਸਥਾਨ ਵਿੱਚ ਖਡ਼ੀ ਵੇਖੋਂਗੇ।” ਤੁਹਾਡੇ ਵਿੱਚ ਜਿਨ੍ਹਾਂ ਨੇ ਇਸ ਬਾਰੇ ਪਢ਼ਿਆ ਹੈ ਉਹ ਸਮਝਦੇ ਹਨ ਕਿ ਇਸਦਾ ਕੀ ਅਰਥ ਹੈ।
16 “ਉਸ ਵਕਤ ਜਿਹਡ਼ੇ ਲੋਕ ਯਹੂਦਿਯਾ ਵਿੱਚ ਹੋਣ ਉਹ ਪਹਾਡ਼ੀਆਂ ਨੂੰ ਭੱਜ ਜਾਣ।
17 ਲੋਕਾਂ ਨੂੰ ਉਸ ਵਕਤ ਬਿਨਾ ਆਪਣਾ ਵਕਤ ਜਾਇਆ ਕੀਤਿਆਂ ਉਥੇ ਜਾਣਾ ਚਾਹੀਦਾ ਹੈ। ਜੇਕਰ ਕੋਈ ਮਨੁੱਖ ਆਪਣੇ ਘਰ ਦੀ ਛੱਤ ਉੱਤੇ ਹੈ, ਤਾਂ ਉਸਨੂੰ ਘਰ ਵਿੱਚੋਂ ਆਪਣੀਆਂ ਚੀਜ਼ਾਂ ਲੈਣ ਵਾਸਤੇ ਹੇਠਾਂ ਨਹੀਂ ਆਉਣਾ ਚਾਹੀਦਾ।
18 ਜੇਕਰ ਕੋਈ ਮਨੁੱਖ ਖੇਤ ਵਿੱਚ ਹੈ ਤਾਂ ਉਸਨੂੰ ਆਪਣਾ ਚੋਲਾ ਲੈਣ ਵਾਸਤੇ ਵਾਪਿਸ ਨਹੀਂ ਆਉਣਾ ਚਾਹੀਦਾ।
19 ਇਹ ਵਕਤ ਉਨ੍ਹਾਂ ਔਰਤਾਂ ਵਾਸਤੇ ਬਡ਼ਾ ਖਰਾਬ ਹੋਵੇਗਾ ਜਿਹਡ਼ੀਆਂ ਗਰਭਵਤੀਆਂ ਹੋਣਗੀਆਂ ਜਾਂ ਜਿਨ੍ਹਾਂ ਦੇ ਬੱਚੇ ਦੁਧ ਚੁੰਘਦੇ ਹੋਣਗੇ।
20 ਪਰ ਤੁਸੀਂ ਪ੍ਰਾਰਥਨਾ ਕਰੋ ਕਿ ਤੁਹਾਡੀ ਭਾਜ ਸਰਦੀਆਂ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।
21 ਕਿਉਂਕਿ, ਉਸ ਸਮੇਂ ਬਹੁਤ ਵੱਡੀ ਮੁਸੀਬਤ ਹੋਵੇਗੀ। ਅਜਿਹੀ ਮੁਸੀਬਤ ਸੰਸਾਰ ਦੇ ਆਦਿ ਤੋਂ ਲੈਕੇ ਹੁਣ ਤੱਕ ਕਦੀ ਨਹੀਂ ਵਾਪਰੀ ਅਤੇ ਨਾ ਹੀ ਇਹ ਫ਼ੇਰ ਕਦੇ ਵਾਪਰੇਗੀ।
22 ਪਰਮੇਸ਼ੁਰ ਨੇ ਉਹ ਮੁਸੀਬਤਾਂ ਦੇ ਦਿਨ ਘਟਾਉਣ ਦਾ ਫ਼ੈਸਲਾ ਕੀਤਾ ਹੈ। ਜੇਕਰ ਉਸਨੇ ਅਜਿਹਾ ਨਾ ਕੀਤਾ, ਤਾਂ ਕੋਈ ਜਿਉਂਦਾ ਨਹੀਂ ਰਹੇਗਾ। ਪਰ ਪਰਮੇਸ਼ੁਰ ਨੇ ਉਹ ਸਮਾਂ ਆਪਣੇ ਚੁਨੇ ਹੋਏ ਲੋਕਾਂ ਦੀ ਭਲਾਈ ਲਈ ਘਟਾ ਦਿੱਤਾ ਹੈ।
23 ਉਸ ਵਕਤ ਜੇਕਰ ਤੁਹਾਨੂੰ ਕੋਈ ਆਖੇ ਕਿ ਵੇਖੋ ਮਸੀਹ ਇਥੇ ਹੈ, ਤੇ ਕੋਈ ਕਹੇ ਕਿ ਵੇਖੋ ਉਹ ਇਥੇ ਹੈ, ਤਾਂ ਤੁਸੀਂ ਉਨ੍ਹਾਂ ਦਾ ਵਿਸ਼ਵਾਸ ਨਾ ਕਰਨਾ।
24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉਠਣਗੇ ਅਤੇ ਕਈ ਤਰ੍ਹਾਂ ਦੇ ਅਚਰਜ ਨਿਸ਼ਾਨ ਅਤੇ ਅਦਭੁਤ ਕਰਾਮਾਤਾਂ ਵਿਖਾਉਣਗੇ ਕਿ ਉਹ ਪਰਮੇਸ਼ੁਰ ਵੱਲੋਂ ਚੁਣਿਆ ਹੋਇਆਂ ਨੂੰ ਵੀ ਭੁਲੇਵੇ ਵਿੱਚ ਪਾ ਸਕਣ। ਉਹ ਇਹ ਗੱਲਾਂ, ਜੇਕਰ ਸੰਭਵ ਹੋਇਆ ਤਾਂ, ਪਰਮੇਸ਼ੁਰ ਦੇ ਚੁਣੇ ਹੋਏ ਲੋਕਾਂ ਨੂੰ ਗੁਮਰਾਹ ਕਰਨ ਲਈ ਵੀ ਕਰਨਗੇ।
25 ਹੁਣ ਮੈਂ ਤੁਹਾਨੂੰ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤਾ ਹੈ।
26 “ਕੁਝ ਲੋਕ ਤੁਹਾਨੂੰ ਜੇਕਰ ਇਹ ਕਹਿਣ ਕਿ ਮਸੀਹ ਥਲਾਂ ਵਿੱਚ ਹੈ। ਤਾਂ ਤੁਸੀਂ ਉਨ੍ਹਾਂ ਦੇ ਕਹੇ ਉਜਾਡ਼ ਵਿੱਚ ਮਸੀਹ ਨੂੰ ਲਭਣ ਨਾ ਚਲੇ ਜਾਣਾ। ਕੋਈ ਤੁਹਾਨੂੰ ਇਹ ਵੀ ਕਹਿ ਸਕ੍ਕਦਾ ਹੈ ਕਿ ਵੇਖੋ ਮਸੀਹ ਅੰਦਰਲੀ ਕੋਠਡ਼ੀ ਵਿੱਚ ਹੈ। ਪਰ ਤੁਸੀਂ ਉਸਤੇ ਵਿਸ਼ਵਾਸ ਨਾ ਕਰਿਓ।
27 ਕਿਉਂਕਿ ਜਿਸ ਤਰ੍ਹਾਂ ਬਿਜਲੀ ਚਢ਼ਦਿਉਂ ਚਮਕਾ ਮਾਰਕੇ ਲਹਿੰਦੇ ਤੀਕਰ ਦਿਸਦੀ ਹੈ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
28 ਜਦੋਂ ਤੁਸੀਂ ਗਿਰਝਾਂ ਨੂੰ ਇਕਠਿਆਂ ਹੁੰਦਿਆਂ ਦੇਖਦੇ ਹੋ ਤਾਂ ਤੁਸੀਂ ਜਾਣ ਜਾਂਦੇ ਹੋ ਇਥੇ ਕੋਈ ਮੁਰਦਾ ਹੈ। ਉਸੇ ਤਰ੍ਹਾਂ ਮੇਰਾ ਆਉਣਾ ਵੀ ਸਭ ਲਈ ਸਾਫ਼ ਹੋਵੇਗਾ।
29 “ਉਨ੍ਹਾਂ ਦਿਨਾਂ ਦੀਆਂ ਤਕਲੀਫ਼ਾਂ ਤੋਂ ਤੁਰੰਤ ਬਾਦ, ਇਹ ਵਾਪਰੇਗਾ: ਝੱਟ ਹੀ ਸੂਰਜ ਹਨੇਰਾ ਹੋ ਜਾਵੇਗਾ ਅਤੇ ਚੰਨ ਆਪਣੀ ਚਾਨਣੀ ਨਹੀਂ ਦੇਵੇਗਾ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ਾਂ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।”ਯਸਾਯਾਹ 13:10; 34:4
30 “ਉਸ ਵਕਤ, ਅਕਾਸ਼ ਵਿੱਚ ਇੱਕ ਨਿਸ਼ਾਨ ਪ੍ਰਗਟੇਗਾ, ਇਹ ਵਿਖਾਉਣ ਲਈ, ਕਿ ਮਨੁੱਖ ਦਾ ਪੁੱਤਰ ਆ ਰਿਹਾ ਹੈ। ਫ਼ਿਰ ਧਰਤੀ ਦੇ ਸਾਰੇ ਲੋਕ ਚੀਕਣਗੇ। ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਤੇ ਆਉਂਦਾ ਵੇਖਣਗੇ।
31 ਮਨੁੱਖ ਦਾ ਪੁੱਤਰ ਤੂਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ। ਉਹ ਉਸਦੇ ਚੁਣੇ ਹੋਏ ਲੋਕਾਂ ਨੂੰ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕਠਿਆਂ ਕਰਨਗੇ।”
32 “ਅੰਜੀਰ ਦਾ ਰੁੱਖ ਸਾਨੂੰ ਸਬਕ ਸਿਖਾਉਂਦਾ ਹੈ। ਤੁਸੀਂ ਜਾਣਦੇ ਹੋ ਕਿ ਜਦੋਂ ਅੰਜੀਰ ਦੇ ਦ੍ਰਖਤ ਦੀਆਂ ਟਹਿਣੀਆਂ ਨਰਮ ਅਤੇ ਹਰੀਆਂ ਹੁੰਦੀਆਂ ਹਨ ਅਤੇ ਉਨ੍ਹਾਂ ਤੇ ਪਤ੍ਤੇ ਫ਼ੁੱਟਦੇ ਹਨ ਤਾਂ ਪਤਾ ਲੱਗ ਜਾਂਦਾ ਹੈ ਕਿ ਗਰਮੀ ਦੀ ਰੁੱਤ ਨੇਡ਼ੇ ਹੈ।
33 ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਗੱਲਾਂ ਵਾਪਰਦੀਆਂ ਵੇਖੋਂਗੇ, ਤੁਸੀਂ ਜਾਣ ਜਾਵੋਂਗੇ ਕਿ ਮਨੁੱਖ ਦੇ ਪੁੱਤਰ ਦਾ ਆਉਣਾ ਨੇਡ਼ੇ ਹੈ।
34 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਇਹ ਸਭ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਹਾਲੇ ਇਹ ਪੀਢ਼ੀ ਜਿਉਂਦੀ ਹੋਵੇਗੀ।
35 ਧਰਤੀ ਅਤੇ ਅਕਾਸ਼ ਖਤਮ ਹੋ ਜਾਣਗੇ ਪਰ ਮੇਰੇ ਬਚਨ ਕਦੇ ਵੀ ਨਹੀਂ ਮਰਨਗੇ।
36 “ਪਰ ਉਸ ਦਿਨ ਅਤੇ ਉਸ ਘਡ਼ੀ ਨੂੰ ਕੋਈ ਨਹੀਂ ਜਾਣਦਾ। ਨਾ ਸਵਰਗ ਦੇ ਦੂਤ ਨਾ ਪੁੱਤਰ ਸਿਰਫ਼ ਪਿਤਾ ਹੀ ਜਾਣਦਾ ਹੈ।
37 ਜਿਵੇਂ ਨੋਆਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ।
38 ਉਨ੍ਹਾਂ ਦਿਨਾਂ ਵਿੱਚ ਹਢ਼ ਤੋਂ ਪਹਿਲਾਂ, ਲੋਕ ਖਾ ਰਹੇ ਸਨ, ਪੀ ਰਹੇ ਸਨ, ਵਿਆਹ ਕਰਵਾ ਰਹੇ ਸਨ ਅਤੇ ਆਪਣੇ ਬਚਿਆਂ ਦੇ ਵਿਆਹ ਵੀ ਕਰ ਰਹੇ ਸਨ ਅਤੇ ਲੋਕ ਇਹ ਸਭ ਕੁਝ ਕਰਦੇ ਰਹੇ ਜਦ ਤੱਕ ਕਿ ਨੋਆਹ ਕਿਸ਼ਤੀ ਉੱਤੇ ਨਹੀਂ ਚਢ਼ਿਆ ਸੀ।
39 ਲੋਕਾਂ ਨੂੰ ਨਹੀਂ ਪਤਾ ਸੀ ਕਿ ਕੀ ਵਾਪਰ ਰਿਹਾ ਸੀ। ਉਨ੍ਹਾਂ ਨੂੰ ਹਢ਼ ਆਉਣ ਅਤੇ ਸਭ ਲੋਕਾਂ ਨੂੰ ਨਸ਼ਟ ਕਰ ਦੇਣ ਤੱਕ ਕੁਝ ਵੀ ਪਤਾ ਨਹੀਂ ਸੀ। ਇਵੇਂ ਹੀ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।
40 ਦੋ ਮਨੁੱਖ ਇਕਠੇ ਖੇਤ ਵਿੱਚ ਕੰਮ ਕਰ ਰਹੇ ਹੋਣਗੇ, ਉਨ੍ਹਾਂ ਵਿੱਚੋਂ ਇੱਕ ਨੂੰ ਫ਼ਡ਼ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
41 ਦੋ ਔਰਤਾਂ ਚਕ੍ਕੀ ਪੀਹ ਰਹੀਆਂ ਹੋਣਗੀਆਂ ਇੱਕ ਲੈ ਲਿਤ੍ਤੀ ਜਾਵੇਗੀ ਅਤੇ ਦੂਜੀ ਨੂੰ ਛੱਡ ਦਿੱਤਾ ਜਾਵੇਗਾ।
42 “ਸੋ ਹੁਸ਼ਿਆਰ ਰਹੋ! ਤੁਸੀਂ ਨਹੀਂ ਜਾਣਦੇ ਕਿ ਤੁਹਾਡਾ ਪ੍ਰਭੂ ਕਿਹਡ਼ੇ ਦਿਨ ਆਵੇਗਾ।
43 ਇਹ ਗੱਲ ਯਾਦ ਰੱਖਣਾ ਕਿ ਜੇਕਰ ਘਰ ਦਾ ਮਾਲਕ ਜਾਣਦਾ ਹੋਵੇ ਕਿ ਚੋਰ ਕਿਸ ਵਕਤ ਆਉਣ ਵਾਲਾ ਹੈ, ਉਹ ਸਤਰਕ ਰਹੇਗਾ ਅਤੇ ਚੋਰ ਨੂੰ ਆਪਣੇ ਘਰ ਦੇ ਅੰਦਰ ਵਢ਼ਨ ਨਹੀਂ ਦੇਵੇਗਾ।
44 ਇਵੇਂ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਜਿਸ ਘਡ਼ੀ ਤੁਹਾਨੂੰ ਚਿਤ੍ਤ ਚੇਤਾ ਵੀ ਨਹੀ ਹੋਣਾ ਉਸ ਘਡ਼ੀ ਮਨੁੱਖ ਦਾ ਪੁੱਤਰ ਆ ਜਾਵੇਗਾ।
45 “ਗਿਆਨੀ ਅਤੇ ਭਰੋਸੇ ਯੋਗ ਨੋਕਰ ਕੌਣ ਹੈ? ਉਹ ਅਜਿਹਾ ਹੈ ਜਿਸਨੂੰ ਮਾਲਕ ਨੇ ਹੋਰਨਾਂ ਸਾਰੇ ਨੋਕਰਾਂ ਉੱਤੇ ਨਿਗਰਾਨੀ ਰੱਖਣ ਅਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਦੇਣ ਦੀ ਜ਼ਿੰਮੇਦਾਰੀ ਦਿੱਤੀ ਹੈ?”
46 ਜਦੋਂ ਮਾਲਕ ਆਉਂਦਾ ਹੈ ਅਤੇ ਨੋਕਰ ਨੂੰ ਦਿੱਤਾ ਹੋਇਆ ਕੰਮ ਕਰਦਿਆਂ ਵੇਖਦਾ ਹੈ, ਤਾਂ ਉਹ ਨੋਕਰ ਬਹੁਤ ਖੁਸ਼ ਹੁੰਦਾ ਹੈ।
47 ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਮਾਲਕ ਉਸ ਨੋਕਰ ਨੂੰ ਆਪਣੀ ਸਾਰੀ ਜਾਇਦਾਦ ਦੀ ਜ਼ਿੰਮੇਵਾਰੀ ਦੇ ਦੇਵੇਗਾ।
48 ਪਰ ਉਦੋਂ ਕੀ ਹੋਵੇਗਾ ਜੇ ਨੋਕਰ ਦੁਸ਼ਟ ਹੋਵੇ ਅਤੇ ਸੋਚੇ ਕਿ ਉਸਦਾ ਮਾਲਕ ਛੇਤੀ ਵਾਪਿਸ ਨਹੀਂ ਆਵੇਗਾ?
49 ਫ਼ੇਰ ਉਹ ਦੂਜੇ ਨੋਕਰਾਂ ਨੂੰ ਮਾਰਨਾ ਕੁਟ੍ਟਣਾ ਸ਼ੁਰੂ ਕਰ ਦੇਵੇਗਾ ਅਤੇ ਸ਼ਰਾਬੀਆਂ ਨਾਲ ਖਾਣ-ਪੀਣ ਅਤੇ ਆਨੰਦ ਮਾਨਣ ਲੱਗ ਪਵੇਗਾ।
50 ਤਾਂ ਉਸ ਨੋਕਰ ਦਾ ਮਾਲਕ ਅਚਾਨਕ ਆਵੇਗਾ, ਜਦੋਂ ਉਸਨੂੰ ਉਸਦੀ ਆਸ ਵੀ ਨਹੀਂ ਹੋਵੇਗੀ, ਅਤੇ ਉਹ ਉਸਨੂੰ ਯਾਦ ਚੇਤੇ ਨਹੀਂ ਹੋਵੇਗਾ।
51 ਫ਼ਿਰ ਮਾਲਕ ਉਸਨੂੰ ਸਜ਼ਾ ਦੇਵੇਗਾ ਅਤੇ ਉਸਨੂੰ ਕਪਟੀਆਂ ਨਾਲ ਭੇਜ ਦੇਵੇਗਾ, ਜਿਥੇ ਲੋਕ ਚੀਕਦੇ ਅਤੇ ਆਪਣੇ ਦੰਦ ਕਰੀਚਦੇ ਹੋਣਗੇ।
×

Alert

×