Indian Language Bible Word Collections
Matthew 27:1
Matthew Chapters
Matthew 27 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Matthew Chapters
Matthew 27 Verses
1
|
ਅਗਲੀ ਸਵੇਰ ਪ੍ਰਧਾਨ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਆਗੂਆਂ ਨੇ ਯਿਸੂ ਨੂੰ ਜਾਨ ਤੋਂ ਮਾਰਨ ਦਾ ਫ਼ੈਸਲਾ ਕੀਤਾ। |
2
|
ਉਨ੍ਹਾਂ ਨੇ ਉਸਨੂੰ ਜੰਜ਼ੀਰਾਂ ਪਾ ਦਿੱਤੀਆਂ ਅਤੇ ਪਿਲਾਤੁਸ ਦੇ ਹਵਾਲੇ ਕਰਨ ਲਈ ਲੈ ਗਏ। |
3
|
ਯਹੂਦਾ ਨੇ ਵੇਖਿਆ ਕਿ ਉਨ੍ਹਾਂ ਨੇ ਯਿਸੂ ਨੂੰ ਮਾਰਨ ਦਾ ਫ਼ੈਸਲਾ ਕਰ ਲਿਆ ਹੈ। ਇਹ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਦੁਸ਼ਮਨਾਂ ਦੇ ਹੱਥ ਫ਼ਡ਼ਾ ਦਿੱਤਾ ਸੀ। ਜਦੋਂ ਉਸਨੇ ਇਹ ਸਭ ਵਾਪਰਦਾ ਵੇਖਿਆ, ਉਹ ਪਛਤਾਇਆ, ਅਤੇ ਉਸਨੇ ਉਹ 30 ਸਿੱਕੇ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਆਗੂਆਂ ਨੂੰ ਵਾਪਸ ਮੋਡ਼ ਦਿੱਤੇ। |
4
|
ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ਡ਼ਵਾ ਦਿੱਤਾ।” ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮਸਿਆ ਹੈ, ਤੂੰ ਜਾਣ।” |
5
|
ਤਾਂ ਯਹੂਦਾ ਨੇ ਉਹ ਚਾਂਦੀ ਦੇ ਸਿੱਕੇ ਮੰਦਰ ਵਿੱਚ ਸੁੱਟ ਦਿੱਤੇ ਅਤੇ ਵਾਪਸ ਮੁਡ਼ਕੇ ਖੁਦ ਨੂੰ ਫ਼ਾਹਾ ਲਾ ਲਿਆ। |
6
|
ਪ੍ਰਧਾਨ ਜਾਜਕਾਂ ਨੇ ਉਥੋਂ ਉਹ ਸਿੱਕੇ ਚੁੱਕੇ ਅਤੇ ਕਿਹਾ, “ਇਨ੍ਹਾਂ ਪੈਸਿਆਂ ਨੂੰ ਮੰਦਰ ਦੇ ਖਜ਼ਾਨੇ ਵਿੱਚ ਪਾਉਣਾ ਯੋਗ ਨਹੀਂ ਕਿਉਂਕਿ ਇਹ ਧਨ ਕਿਸੇ ਦੀ ਮੌਤ ਲਈ ਦਿੱਤਾ ਗਿਆ ਸੀ।” |
7
|
ਤਾਂ ਉਨ੍ਹਾਂ ਇੱਕ ਮਤਾ ਪਾਸ ਕੀਤਾ ਕਿ ਇਸ ਧਨ ਨਾਲ ਇੱਕ ਘੁਮਿਆਰ ਦਾ ਖੇਤ ਖਰੀਦਿਆ ਜਾਵੇ। ਇਹ ਖੇਤ ਉਨ੍ਹਾਂ ਲੋਕਾਂ ਦੇ ਕੰਮ ਆਵੇਗਾ ਜੋ ਯਰੂਸ਼ਲਮ ਵਿੱਚ ਆਉਂਦੇ ਹੋਏ ਇਥੇ ਮਰ ਜਾਂਦੇ ਹਨ, ਇਹ ਖੇਤ ਉਨ੍ਹਾਂ ਲੋਕਾਂ ਨੂੰ ਦਫ਼ਨਾਉਣ ਦੇ ਕੰਮ ਆਵੇਗਾ। |
8
|
ਇਸੇ ਕਾਰਣ ਅੱਜ ਵੀ ਉਹ ਖੇਤ, ਲਹੂ ਦਾ ਖੇਤ ਕਰਕੇ ਜਾਣਿਆ ਜਾਂਦਾ ਹੈ। |
9
|
ਤਾਂ ਜਿਹਡ਼ਾ ਬਚਨ ਯਿਰਮਿਯਾਹ ਨਬੀ ਦੇ ਰਾਹੀਂ ਕਿਹਾ ਗਿਆ ਸੀ ਉਹ ਪੂਰਾ ਹੋਇਆ ਕਿ, “ਉਨ੍ਹਾਂ ਨੇ ਤੀਹ ਚਾਂਦੀ ਦੇ ਸਿੱਕੇ ਵਾਪਸ ਲੈ ਲਏ, ਜੋ ਇੱਕ ਮਨੁੱਖ ਦੀ ਜਾਨ ਦਾ ਮੁਲ੍ਲ ਠਹਿਰਾਇਆ ਗਿਆ ਸੀ ਇਵੇਂ ਹੀ ਕੁਝ ਯਹੂਦੀਆਂ ਨੇ ਉਸਦੀ ਜਾਨ ਦੀ ਕੀਮਤ ਲਾਈ ਸੀ। |
10
|
ਉਨ੍ਹਾਂ ਨੇ ਉਸ ਧਨ ਨੂੰ ਘੁਮਿਆਰ ਦਾ ਖੇਤ ਖਰੀਦਣ ਲਈ ਵਰਤਿਆ ਜਿਵੇਂ ਕਿ ਪ੍ਰਭੂ ਨੇ ਹੁਕਮ ਦਿੱਤਾ ਸੀ।” |
11
|
ਯਿਸੂ ਰਾਜਪਾਲ ਦੇ ਸਾਮ੍ਹਣੇ ਖਢ਼ਾ ਸੀ, ਅਤੇ ਰਾਜਪਾਲ ਨੇ ਉਸਨੂੰ ਇਹ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਪਾਤਸ਼ਾਹ ਹੈਂ?” ਯਿਸੂ ਨੇ ਕਿਹਾ, “ਹਾਂ, ਮੈਂ ਹਾਂ।” |
12
|
ਜਦੋਂ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਉਸ ਉੱਤੇ ਦੋਸ਼ ਲਾਏ, ਉਸਨੇ ਜਵਾਬ ਵਿੱਚ ਕੁਝ ਨਹੀਂ ਆਖਿਆ। |
13
|
ਤਦ ਪਿਲਾਤੁਸ ਨੇ ਉਸਨੂੰ ਕਿਹਾ, “ਕੀ ਤੂੰ ਨਹੀਂ ਸੁਣ ਰਿਹਾ ਜੋ ਇਲਜ਼ਾਮ ਇਹ ਤੇਰੇ ਖਿਲਾਫ਼ ਲਾ ਰਹੇ ਹਨ?” |
14
|
ਪਰ ਯਿਸੂ ਨੇ ਉਸਨੂੰ ਕੋਈ ਵੀ ਉੱਤਰ ਨਹੀਂ ਦਿੱਤਾ। ਅਤੇ ਇਹ ਸਭ ਵੇਖਕੇ ਰਾਜਪਾਲ ਬਡ਼ਾ ਹੈਰਾਨ ਹੋਇਆ। |
15
|
ਇਹ ਰਿਵਾਜ਼ ਸੀ ਕਿ ਪਸਾਹ ਦੇ ਤਿਉਹਾਰ ਉੱਤੇ ਜਿਸਨੂੰ ਲੋਕ ਚਾਹੁਣ ਰਾਜਪਾਲ ਕੈਦ ਵਿੱਚੋਂ ਉਸ ਕੈਦੀ ਨੂੰ ਰਿਹਾ ਕਰਦਾ ਹੁੰਦਾ ਸੀ। |
16
|
ਉਸ ਵਕਤ ਬਰੱਬਾਸ ਨਾਉਂ ਦਾ ਇੱਕ ਬਹੁਤ ਖਤਰਨਾਕ ਆਦਮੀ ਕੈਦ ਵਿੱਚ ਸੀ। |
17
|
ਸਾਰੇ ਲੋਕ ਰਾਜਪਾਲ ਪਿਲਾਤੁਸ ਦੇ ਘਰ ਇਕਠੇ ਹੋਏ ਤਾਂ ਉਸਨੇ ਲੋਕਾਂ ਨੂੰ ਕਿਹਾ, “ਤੁਸੀਂ ਮੈਥੋਂ ਆਪਣੇ ਵਾਸਤੇ ਕਿਸਨੂੰ ਰਿਹਾ ਕਰਾਉਣਾ ਚਾਹੁੰਦੇ ਹੋ। ਬਰੱਬਾਸ, ਜਾਂ ਯਿਸੂ ਨੂੰ ਜੋ ਕਿ ਮਸੀਹ ਕਹਾਉਂਦਾ ਹੈ?” |
18
|
ਕਿਉਂਕਿ ਉਹ ਜਾਣਦਾ ਸੀ ਕਿ ਲੋਕਾਂ ਨੇ ਉਸਨੂੰ ਈਰਖਾ ਕਾਰਣ ਉਸਦੇ ਹੱਥੀ ਫ਼ਡ਼ਵਾਇਆ ਸੀ। |
19
|
ਜਦੋਂ ਉਹ ਨਿਰਣੇ ਵਾਲੀ ਕੁਰਸੀ ਤੇ ਬੈਠਾ ਹੋਇਆ ਸੀ, ਤਾਂ ਉਸਦੀ ਪਤਨੀ ਨੇ ਸੁਨੇਹਾ ਭੇਜਿਆ, “ਇਸ ਮਨੁੱਖ ਨੂੰ ਕੁਝ ਨਾ ਕਰ। ਇਹ ਅਪਰਾਧੀ ਨਹੀਂ ਹੈ ਅਤੇ ਅੱਜ ਮੈਂ ਇਸ ਬਾਰੇ ਸੁਪਨਾ ਵੇਖਿਆ ਹੈ ਅਤੇ ਉਸਨੇ ਮੈਨੂੰ ਬਹੁਤ ਪਰੇਸ਼ਾਨ ਕਰ ਦਿੱਤਾ ਹੈ।” |
20
|
ਪਰ ਪ੍ਰਧਾਨ ਜਾਜਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਲੋਕਾਂ ਨੂੰ ਬਰੱਬਾਸ ਨੂੰ ਰਿਹਾ ਕਰਨ ਦੀ ਬੇਨਤੀ ਕਰਨ ਲਈ ਮਨਵਾਇਆ ਅਤੇ ਯਿਸੂ ਨੂੰ ਮਾਰੇ ਜਾਣ ਲਈ। |
21
|
ਪਿਲਾਤੁਸ ਨੇ ਕਿਹਾ, “ਦੋਹਾਂ ਵਿੱਚੋਂ ਤੁਸੀਂ ਮੈਥੋਂ ਕਿਸਨੂੰ ਰਿਹਾ ਕਰਾਉਨਾ ਚਾਹੁੰਦੇ ਹੋ?” ਲੋਕਾਂ ਨੇ ਕਿਹਾ, “ਬਰੱਬਾਸ ਨੂੰ ਛੱਡ ਦਿਉ।” |
22
|
ਪੁਲਾਤੁਸ ਨੇ ਕਿਹਾ, “ਫ਼ੇਰ ਮੈਂ ਯਿਸੂ ਨਾਲ ਕੀ ਕਰਾਂ ਜਿਹਡ਼ਾ ਕਿ ਮਸੀਹ ਕਹਾਉਂਦਾ ਹੈ?” ਲੋਕਾਂ ਨੇ ਉੱਤਰ ਦਿੱਤਾ “ਉਸਨੂੰ ਸਲੀਬ ਦਿਉ।” |
23
|
ਰਾਜਪਾਲ ਨੇ ਆਖਿਆ, “ਕਿਉਂ? ਉਸਨੇ ਕੀ ਅਪਰਾਧ ਕੀਤਾ ਹੈ।” ਪਰ ਸਭਨਾਂ ਨੇ ਹੋਰ ਉੱਚੀ ਡੰਡ ਪਾਕੇ ਕਿਹਾ, “ਉਸਨੂੰ ਸਲੀਬ ਦਿਓ।” |
24
|
ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸਨੇ ਪਾਣੀ ਲੈਕੇ ਲੋਕਾਂ ਦੇ ਸਾਮ੍ਹਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।” |
25
|
ਸਭ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਅਤੇ ਸਾਡੇ ਬੱਚੇ ਇਸਦੇ ਲਹੂ ਦੇ ਜਿੰਮੇਵਾਰ ਹੋਵਾਂਗੇ।” |
26
|
ਤਦ ਪਿਲਾਤੁਸ ਨੇ ਬਰੱਬਾਸ ਨੂੰ ਛੱਡ ਦਿੱਤਾ ਅਤੇ ਉਸਨੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਉਹ ਯਿਸੂ ਨੂੰ ਕੋਡ਼ਿਆਂ ਨਾਲ ਮਾਰਨ। ਅਤੇ ਉਸਨੇ ਯਿਸੂ ਨੂੰ ਸਿਪਾਹੀਆਂ ਹੱਥੀ ਸਲੀਬ ਉੱਤੇ ਚਢ਼ਾਉਣ ਲਈ ਦੇ ਦਿੱਤਾ। |
27
|
ਤਦ ਪਿਲਾਤੁਸ ਦੇ ਸਿਪਾਹੀ ਯਿਸੂ ਨੂੰ ਰਾਜਪਾਲ ਦੇ ਮਹਿਲ ਵਿੱਚ ਲਿਆਏ ਅਤੇ ਉਸਦੇ ਦੁਆਲੇ ਸਾਰੇ ਪਹਿਰੇਦਾਰ ਇਕਠੇ ਕੀਤੇ। |
28
|
ਸਿਪਾਹੀਆਂ ਨੇ ਉਸਦੇ ਸਾਰੇ ਕੱਪਡ਼ੇ ਲਾਹ ਕੇ ਇੱਕ ਲਾਲ ਚੋਗਾ ਉਸਨੂੰ ਪੁਵਾਇਆ। |
29
|
ਕੰਡਿਆਂ ਨੂੰ ਗੁੰਦਕੇ ਉਨ੍ਹਾਂ ਨੇ ਇੱਕ ਕੰਡਿਆਂ ਦਾ ਤਾਜ ਬਨਾਇਆ ਅਤੇ ਉਸਦੇ ਸਿਰ ਤੇ ਪਾ ਦਿੱਤਾ। ਇਕ ਸੋਟੀ ਉਸਦੇ ਸੱਜੇ ਹੱਥ ਵਿੱਚ ਫ਼ਡ਼ਵਾ ਦਿੱਤੀ। ਫ਼ਿਰ ਸਿਪਾਹੀ ਉਸ ਅੱਗੇ ਝੁਕੇ ਅਤੇ ਉਸਨੂੰ ਮਸਖਰੀ ਕੀਤੀ, “ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!” |
30
|
ਸਿਪਾਹੀਆਂ ਨੇ ਯਿਸੂ ਉੱਤੇ ਥੁਕਿਆ ਅਤੇ ਫ਼ਿਰ ਉਸਦੇ ਹੱਥ ਵਿੱਚ ਫ਼ਡ਼ਾਈ ਹੋਈ ਸੋਟੀ ਨੂੰ ਖੋਹਕੇ ਉਸਦੇ ਨਾਲ ਕਿੰਨੀ ਵਾਰੀ ਉਸਦੇ ਸਿਰ ਤੇ ਸੱਟ ਮਾਰੀ। |
31
|
ਜਦ ਉਹ ਉਸ ਨਾਲ ਮਸਖਰੀ ਕਰ ਹਟੇ ਤਾਂ ਉਨ੍ਹਾਂ ਨੇ ਉਹ ਲਾਲ ਚੋਗਾ ਉਸਤੋਂ ਲਾਹਕੇ, ਉਸਦੇ ਕੱਪਡ਼ੇ ਉਸਨੂੰ ਪੁਆਏ ਅਤੇ ਸਲੀਬ ਉੱਤੇ ਚਢ਼ਾਉਣ ਲਈ ਉਸਨੂੰ ਲੈ ਗਏ। |
32
|
ਜਦੋਂ ਸਿਪਾਹੀ ਯਿਸੂ ਨੂੰ ਸ਼ਹਿਰ ਤੋਂ ਬਾਹਰ ਲੈ ਜਾ ਰਹੇ ਸਨ, ਉਨ੍ਹਾਂ ਨੇ ਕੁਰੇਸੀ ਦੇ ਸ਼ਮਊਨ ਨੂੰ ਵੇਖਿਆ, ਅਤੇ ਉਸਨੂੰ ਯਿਸੂ ਦੀ ਸਲੀਬ ਚੁੱਕਣ ਲਈ ਮਜਬੂਰ ਕੀਤਾ। |
33
|
ਉਹ ਗਲਗਥਾ ਨਾਉਂ ਦੀ ਜਗ੍ਹਾ ਤੇ ਪਹੁੰਚੇ ਜਿਸਦਾ ਅਰਥ ਹੈ “ਖੋਪਰੀ ਦੀ ਥਾਂ” |
34
|
ਉਥੇ, ਉਨ੍ਹਾਂ ਨੇ ਯਿਸੂ ਨੂੰ ਪਿਤ ਨਾਲ ਮਿਸ਼੍ਰਿਤ ਮੈਅ ਪੀਣ ਨੂੰ ਦਿੱਤੀ। ਪਰ ਇਸਦਾ ਸੁਆਦ ਦੇਖਣ ਤੋਂ ਬਾਦ, ਉਸਨੇ ਇਸਨੂੰ ਪੀਣ ਤੋਂ ਇਨਕਾਰ ਕਰ ਦਿੱਤਾ। |
35
|
ਤਾਂ ਉਨ੍ਹਾਂ ਨੇ ਉਸਨੂੰ ਸਲੀਬ ਤੇ ਚਢ਼ਾਇਆ ਅਤੇ ਉਸਨੂੰ ਕਿੱਲਾਂ ਠੋਕੀਆਂ। ਪਰਚੀਆਂ ਪਾਕੇ ਉਨ੍ਹਾਂ ਨੇ ਆਪਣੇ ਵਿਚਕਾਰ ਉਸਦੇ ਕੱਪਡ਼ੇ ਵੰਡ ਲਏ। |
36
|
ਸਿਪਾਹੀ ਉਥੇ ਬੈਠੇ ਉਸਦੀ ਪਹਿਰੇਦਾਰੀ ਕਰ ਰਹੇ ਸਨ। |
37
|
ਉਨ੍ਹਾਂ ਨੇ ਉਸਦੇ ਖਿਲਾਫ਼ ਦੋਸ਼ਾਂ ਦੀ ਨਿਸ਼ਾਨ ਪੱਤਰੀ ਯਿਸੂ ਦੇ ਸਿਰ ਤੇ ਪਾ ਦਿੱਤੀ। ਜਿਸ ਅਤੇ ਲਿਖਿਆ ਸੀ, “ਇਹ ਯਹੂਦੀਆਂ ਦਾ ਪਾਤਸ਼ਾਹ ਯਿਸੂ ਹੈ।” |
38
|
ਯਿਸੂ ਦੇ ਆਸੇ-ਪਾਸੇ ਹੋਰ ਦੋ ਜਣਿਆਂ ਨੂੰ ਸਲੀਬ ਦਿੱਤੀ ਗਈ ਸੀ। ਇੱਕ ਸੱਜੇ ਪਾਸੇ ਅਤੇ ਦੂਜਾ ਖੱਬੇ ਪਾਸੇ। |
39
|
ਅਤੇ ਆਉਣ ਜਾਣ ਵਾਲੇ ਲੋਕ ਉਸਨੂੰ ਆਉਂਦੇ ਜਾਂਦੇ ਹੋਏ ਤਾਨੇ ਮਾਰਨ ਲੱਗੇ ਅਤੇ ਸਿਰ ਹਿਲਾਕੇ ਕਹਿਣ ਲੱਗੇ, |
40
|
“ਤੂੰ ਜੋ ਕਹਿੰਦਾ ਸੀ ਕਿ ਇਸ ਮੰਦਰ ਨੂੰ ਢਾਹ ਕੇ ਤਿੰਨ ਦਿਨਾਂ ਵਿੱਚ ਦੋਬਾਰਾ ਬਣਾ ਸਕਦਾ ਹੈਂ, ਹੁਣ ਆਪਣੇ-ਆਪ ਨੂੰ ਬਚਾ? ਜੇ ਤੁਂ ਸੱਚ ਵਿੱਚ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਸਲੀਬ ਤੋਂ ਉੱਤਰ ਕੇ ਆਪਣੇ-ਆਪ ਨੂੰ ਬਚਾ।” |
41
|
ਇਸ ਤਰ੍ਹਾਂ ਪ੍ਰਧਾਨ ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਬਜ਼ੁਰਗ ਯਹੂਦੀ ਆਗੂਆਂ ਨੇ ਯਿਸੂ ਦਾ ਮਜ਼ਾਕ ਉਡਾਇਆ |
42
|
ਉਨ੍ਹਾਂ ਨੇ ਆਖਿਆ, “ਉਸਨੇ ਹੋਰਨਾਂ ਨੂੰ ਬਚਾਇਆ, ਪਰ ਉਹ ਆਪਣੇ-ਆਪ ਨੂੰ ਨਹੀਂ ਬਚਾ ਸਕਦਾ। ਲੋਕ ਉਸਨੂੰ ਇਸਰਾਏਲ ਦਾ ਪਾਤਸ਼ਾਹ ਬੁਲਾਉਂਦੇ ਹਨ। ਜੇਕਰ ਉਹ ਪਾਤਸ਼ਾਹ ਹੈ ਤਾਂ ਉਹ ਸਲੀਬ ਤੋਂ ਹੇਠਾਂ ਉਤਰ ਆਵੇ, ਅਤੇ ਅਸੀਂ ਉਸ ਵਿੱਚ ਵਿਸ਼ਵਾਸ ਕਰਾਂਗੇ। |
43
|
ਉਸਨੇ ਪਰਮੇਸ਼ੁਰ ਵਿੱਚ ਭਰੋਸਾ ਰੱਖਿਆ। ਜੇਕਰ ਉਹ ਚਾਹੁੰਦਾ ਹੈ ਤਾਂ ਹੁਣ ਪਰਮੇਸ਼ੁਰ ਉਸਨੂੰ ਬਚਾਵੇ। ਉਸਨੇ ਖੁਦ ਹੀ ਆਖਿਆ ਸੀ, ‘ਮੈਂ ਪਰਮੇਸ਼ੁਰ ਦਾ ਪੁੱਤਰ ਹਾਂ।”‘ |
44
|
ਜੋ ਡਾਕੂ ਯਿਸੂ ਦੇ ਨਾਲ ਸਲੀਬ ਤੇ ਚਢ਼ਾਏ ਗਏ ਸਨ, ਉਨ੍ਹਾਂ ਨੇ ਵੀ ਯਿਸੂ ਨੂੰ ਬੇਇੱਜ਼ਤੀ ਵਾਲੇ ਸ਼ਬਦ ਆਖੇ। |
45
|
ਦੁਪਿਹਰ ਵੇਲੇ, ਹਨੇਰੇ ਨੇ ਸਾਰੇ ਦੇਸ਼ ਨੂੰ ਢਕ ਲਿਆ। ਜੋ ਕਿ ਤਕਰੀਬਨ ਤਿੰਨ ਘੰਟੇ ਰਿਹਾ। |
46
|
ਤਕਰੀਬਨ ਤਿੰਨ ਵਜੇ ਯਿਸੂ ਨੇ ਉੱਚੀ ਅਵਾਜ਼ ਵਿੱਚ ਪੁਕਾਰਿਆ, “ਏਲੀ-ਏਲੀ ਲਮਾ ਸਬਕਤਾਨੀ?” ਇਸਦਾ ਮਤਲਬ ਸੀ, “ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ?” |
47
|
ਕੁਝ ਲੋਕ ਜੋ ਉਥੇ ਖਢ਼ੇ ਸਨ ਉਨ੍ਹਾਂ ਨੇ ਇਹ ਸੁਣਿਆ ਅਤੇ ਲੋਕਾਂ ਕਿਹਾ, “ਇਹ ਏਲੀਯਾਹ ਨੂੰ ਅਵਾਜ਼ ਮਾਰਦਾ ਹੈ।” |
48
|
ਤੁਰੰਤ ਹੀ, ਉਨ੍ਹਾਂ ਵਿੱਚੋਂ ਇੱਕ ਬੰਦਾ ਭੱਜਕੇ ਗਿਆ ਅਤੇ ਇੱਕ ਸਪੰਜ ਲੈ ਆਇਆ। ਅਤੇ ਉਸਨੂੰ ਸਿਰਕੇ ਵਿੱਚ ਭਿਉਂਇਆ ਅਤੇ ਸਪੰਜ ਨੂੰ ਸੋਟੀ ਤੇ ਬੰਨ੍ਹਿਆ ਅਤੇ ਉਸ ਵਿੱਚੋਂ ਪੀਣ ਲਈ ਯਿਸੂ ਨੂੰ ਦਿੱਤਾ। |
49
|
ਪਰ ਦੂਜੇ ਲੋਕਾਂ ਨੇ ਆਖਿਆ, “ਇੰਤਜ਼ਾਰ ਕਰੀਏ ਅਤੇ ਵੇਖਿਏ ਕਿ ਕੀ ਏਲੀਯਾਹ ਉਸਨੂੰ ਬਚਾਉਣ ਆਉਂਦਾ ਹੈ?” |
50
|
ਫ਼ੇਰ ਯਿਸੂ ਇੱਕ ਵਾਰ ਬਹੁਤ ਉੱਚੀ ਅਵਾਜ਼ ਨਾਲ ਚੀਕਿਆ ਅਤੇ ਪ੍ਰਾਣ-ਹੀਣ ਹੋ ਗਿਆ। |
51
|
ਜਦੋਂ ਯਿਸੂ ਮਰ ਗਿਆ, ਤਾਂ ਮੰਦਰ ਦਾ ਪਡ਼ਦਾ ਉੱਪਰ ਤੋਂ ਹੇਠਾਂ ਤੱਕ ਦੋ ਟੁਕਡ਼ਿਆਂ ਵਿੱਚ ਪਾਟ ਗਿਆ। ਧਰਤੀ ਕੰਬ ਗਈ ਅਤੇ ਚੱਟਾਨਾਂ ਤਿਡ਼ਕ ਗਈਆਂ ਸਨ। |
52
|
ਕਬਰਾਂ ਖੁਲ੍ਹ ਗਈਆਂ, ਅਤੇ ਬਹੁਤ ਸਾਰੇ ਪਰਮੇਸ਼ੁਰ ਦੇ ਲੋਕ, ਜੋ ਮਰ ਚੁੱਕੇ ਸਨ ਮੌਤ ਤੋਂ ਉਭਰ ਆਏ। |
53
|
ਉਹ ਕਬਰਾਂ ਤੋਂ ਬਾਹਰ ਆ ਗਏ, ਯਿਸੂ ਦੇ ਪੂਨਰ-ਉਥਾਨ ਤੋਂ ਬਾਦ, ਉਹ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਗਏ ਅਤੇ ਉਹ ਬਹੁਤ ਸਾਰੇ ਲੋਕਾਂ ਨੂੰ ਦਿਖਾਈ ਦਿੱਤੇ। |
54
|
ਸੂਬੇਦਾਰ ਅਤੇ ਉਨ੍ਹਾਂ ਸਿਪਾਹੀਆਂ ਨੇ, ਜਿਨ੍ਹਾਂ ਨੇ ਯਿਸੂ ਦੀ ਪਹਿਰੇਦਾਰੀ ਕੀਤੀ ਸੀ, ਇਹ ਭੂਚਾਲ ਅਤੇ ਇਹ ਸਭ ਘਟਨਾਵਾਂ ਵੇਖਿਆਂ ਤਾਂ ਉਹ ਬਹੁਤ ਘਬਰਾਏ ਅਤੇ ਕਿਹਾ, “ਉਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ।” |
55
|
ਬਹੁਤ ਸਾਰੀਆਂ ਔਰਤਾਂ ਵੀ ਉਥੇ ਸਨ। ਉਹ ਥੋਡ਼ੀ ਦੂਰ ਤੋਂ ਵੇਖ ਰਹੀਆਂ ਸਨ। ਉਹ ਗਲੀਲ ਤੋਂ ਉਸਦੀ ਸੇਵਾ ਕਰਨ ਲਈ ਆਈਆਂ ਸਨ। |
56
|
ਮਰਿਯਮ ਮਗਦਲੀਨੀ, ਯਾਕੂਬ ਅਤੇ ਯੋਸੇਸ ਦੀ ਮਾਤਾ ਮਰਿਯਮ ਅਤੇ ਜ਼ਬਦੀ ਦੇ ਪੁੱਤਰਾਂ ਦੀ ਮਾਤਾ। |
57
|
[This verse may not be a part of this translation] |
58
|
[This verse may not be a part of this translation] |
59
|
ਯੂਸੁਫ਼ ਨੇ ਸ਼ਰੀਰ ਲਿਆ ਅਤੇ ਉਸਨੂੰ ਨਵੇਂ ਮਹੀਨ ਕੱਪਡ਼ੇ ਵਿੱਚ ਲਪੇਟਿਆ। |
60
|
ਯੂਸੁਫ਼ ਨੇ ਯਿਸੂ ਦੇ ਸ਼ਰੀਰ ਨੂੰ ਉਸਦੀ ਨਵੀਂ ਕਬਰ ਵਿੱਚ ਰੱਖਿਆ ਜਿਹਡ਼ੀ ਉਸਨੇ ਚੱਟਾਨ ਵਿੱਚ ਤਰਾਸ਼ੀ ਹੋਈ ਸੀ। ਫ਼ਿਰ ਉਸਨੇ ਕਬਰ ਦਾ ਪ੍ਰਵੇਸ਼ ਦੁਆਰ ਵੱਡੇ ਪੱਥਰ ਨਾਲ ਢਕ ਦਿੱਤਾ ਅਤੇ ਚਲਿਆ ਗਿਆ। |
61
|
ਮਰਿਯਮ ਮਗਦਲੀਨੀ ਅਤੇ ਮਰਿਯਮ ਨਾਉਂ ਦੀ ਦੂਜੀ ਔਰਤ ਉਥੇ ਹੀ ਕਬਰ ਦੇ ਸਾਮ੍ਹਣੇ ਬੈਠੀਆਂ ਰਹੀਆਂ। |
62
|
ਉਹ ਦਿਨ, ਤਿਆਰੀ ਦਾ ਦਿਨ ਕਹਾਉਂਦਾ ਸੀ। ਅਗਲੇ ਦਿਨ ਪ੍ਰਧਾਨ ਜਾਜਕ, ਅਤੇ ਫ਼ਰੀਸੀ ਇਕਠੇ ਹੋਕੇ ਪਿਲਾਤੁਸ ਕੋਲ ਆਏ ਅਤੇ ਬੋਲੇ, |
63
|
“ਮਹਾਰਾਜ, ਸਾਨੂੰ ਯਾਦ ਹੈ ਕਿ ਜਦੋਂ ਉਹ ਜਿਉਂਦਾ ਸੀ ਉਸ ਦਗਾਬਾਜ਼ ਨੇ ਆਖਿਆ ਸੀ, ‘ਤਿੰਨ ਦਿਨਾਂ ਬਾਦ, ਮੈਂ ਮੌਤ ਤੋਂ ਜੀਅ ਉਠਾਂਗਾ।’ |
64
|
ਇਸ ਲਈ ਹੁਕਮ ਦਿਉ ਕਿ ਤਿੰਨ ਦਿਨ ਤੱਕ ਕਬਰ ਦੀ ਧਿਆਨ ਨਾਲ ਪਹਿਰੇਦਾਰੀ ਕੀਤੀ ਜਾਵੇ। ਨਹੀਂ ਤਾਂ, ਉਸਦੇ ਚੇਲੇ ਆਕੇ ਉਸਦਾ ਸ਼ਰੀਰ ਲੈ ਜਾ ਸਕਦੇ ਹਨ, ਅਤੇ ਫ਼ਿਰ ਲੋਕਾਂ ਨੂੰ ਦੱਸਣਗੇ ਕਿ ਉਹ ਮੌਤ ਤੋਂ ਉਠ ਪਿਆ ਹੈ। ਇਹ ਅਖੀਰਲਾ ਪਖੰਡ ਪਹਿਲੇ ਨਾਲੋਂ ਵੀ ਭੈਡ਼ਾ ਹੋਵੇਗਾ।” |
65
|
ਪਿਲਾਤੁਸ ਨੇ ਆਖਿਆ, “ਤੁਸੀਂ ਕੁਝ ਸਿਪਾਹੀ ਲੈ ਲਵੋ ਅਤੇ ਜਿੰਨੀ ਚੰਗੀ ਤਰ੍ਹਾਂ ਤੁਸੀਂ ਚਾਹੁੰਦੇ ਹੋ ਉਸਦੀ ਕਬਰ ਦੀ ਰਾਖੀ ਕਰੋ।” |
66
|
ਤਦ ਉਹ ਸਾਰੇ ਕਬਰ ਵੱਲ ਗਏ ਅਤੇ ਚੋਰਾਂ ਤੋਂ ਬਚਾਉਣ ਲਈ ਉਸਦੀ ਰਾਖੀ ਕੀਤੀ। ਉਨ੍ਹਾਂ ਨੇ ਕਬਰ ਦੀ ਰਾਖੀ ਲਈ ਕਬਰ ਵਾਲੇ ਪੱਥਰ ਉੱਤੇ ਮੋਹਰ ਲਾਕੇ ਕੁਝ ਸਿਪਾਹੀਆਂ ਨੂੰ ਉਥੇ ਬਿਠਾਕੇ ਕਬਰ ਦੀ ਰਾਖੀ ਕਰਵਾਈ। |