Indian Language Bible Word Collections
Matthew 6:19
Matthew Chapters
Matthew 6 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Matthew Chapters
Matthew 6 Verses
1
|
“ਸਾਵਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਮ੍ਹਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹਡ਼ਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਂਗੇ। |
2
|
“ਸੋ ਜਦ ਵੀ ਤੁਸੀਂ ਲੋਡ਼ਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੂਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ। |
3
|
ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ। |
4
|
ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹਡ਼ਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ। |
5
|
“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂਂਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖਡ਼ੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ। |
6
|
ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹਡ਼ਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ। |
7
|
ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵਧ ਬੋਲਦੇ ਹਨ। |
8
|
ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਾਦਾ ਹੈ ਕਿ ਤੁਹਾਨੂੰ ਕਿਸ ਵਸਤੂ ਦੀ ਲੋਡ਼ ਹੈ। |
9
|
ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ: ‘ਸੁਰਗ ਵਿੱਚ, ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ। |
10
|
ਤੇਰਾ ਰਾਜ ਆਵੇ, ਤੇਰੀ ਮਰਜ਼ੀ, ਜਿਹਡ਼ੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ। |
11
|
ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ। |
12
|
ਅਤੇ ਤੁਸੀਂ ਸਾਡੇ ਪਾਪ ਮਾਫ਼ ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ। |
13
|
ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’ |
14
|
ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ। |
15
|
ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ। |
16
|
“ਜਦੋਂ ਤੁਸੀਂ ਵਰਤ ਰਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾਡ਼ਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ। |
17
|
ਪਰ ਜਦੋਂ ਤੁਸੀਂ ਵਰਤ ਰਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ। |
18
|
ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹਡ਼ਾ ਕਿ ਗੁਪਤ ਹੈ। ਤੁਹਾਡਾ ਪਿਤਾ ਜਿਹਡ਼ਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ। |
19
|
ਧਰਤੀ ਤੇ ਖਜ਼ਾਨੇ ਦਾ ਭਂਡਾਰ ਨਾ ਜੋਡ਼ੋ। ਇਥੇ ਕੀਡ਼ੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ। |
20
|
ਪਰ ਸਵਰਗ ਵਿੱਚ ਖਜ਼ਾਨੇ ਜੋਡ਼ੋ। ਸਵਰਗ ਵਿੱਚ ਨਾ ਕੋਈ ਕੀਡ਼ਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਦੇ ਹਨ। |
21
|
ਕਿਉਂਕਿ ਜਿਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉਥੇ ਹੀ ਹੋਵੇਗਾ। |
22
|
ਸ਼ਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੈ ਤਾਂ ਤੁਹਾਡਾ ਸਾਰਾ ਸ਼ਰੀਰ ਚਾਨਣ ਨਾਲ ਭਰਪੂਰ ਹੋਵੇਗਾ। |
23
|
ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ। |
24
|
ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸਕਦੇ। |
25
|
“ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਾਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋਡ਼ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵਧ ਮਹੱਤਵਪੂਰਣ ਨਹੀਂ? |
26
|
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵਢਦੇ ਹਨ ਨਾ ਹੀ ਭਡ਼ੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ। |
27
|
ਜੇ ਤੁਸੀਂ ਚਿੰਤਾ ਕਰਦੇ ਰਹੋਂਗੇ ਤਾਂ, ਤੁਸੀਂ ਆਪਣੀ ਉਮਰ ਵਿੱਚ ਇੱਕ ਵੀ ਪਲ ਦਾ ਵਾਧਾ ਨਹੀਂ ਕਰ ਸਕਦੇ। |
28
|
“ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉਥੇ ਵਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ। |
29
|
ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ। |
30
|
ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹਡ਼ਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋਡ਼ੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵਧ ਨਹੀਂ ਪਹਿਨਾਵੇਗਾ? |
31
|
ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇ’ ਜਾਂ ‘ਕੀ ਪੀਵਾਂਗੇ’ ਜਾਂ ‘ਕੀ ਪਹਿਨਾਂਗੇ?’ |
32
|
ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋਡ਼ ਹੈ। |
33
|
ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹਾਯ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ। |
34
|
ਸੋ ਤੁਸੀਂ ਭਲਕ ਦੇ ਲਈ ਚਿੰਤਾ ਨਾ ਕਰੋ। ਇਹ ਆਪਣੇ ਬਾਰੇ ਆਪੇ ਹੀ ਚਿੰਤਾ ਕਰੇਗਾ, ਅੱਜ ਦੇ ਲਈ ਅੱਜ ਦਾ ਦੁਖ ਹੀ ਬਥੇਰਾ ਹੈ। |