English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Revelation Chapters

Revelation 13 Verses

1 ਫ਼ੇਰ ਮੈਂ ਇੱਕ ਜਾਨਵਰ ਨੂੰ ਸਮੁੰਦਰ ਵਿੱਚੋਂ ਨਿਕਲਦਿਆਂ ਦੇਖਿਆ। ਉਸਦੇ ਦਸ ਸਿੰਗ ਅਤੇ ਸੱਤ ਸਿਰ ਸਨ। ਹਰ ਸਿੰਗ ਉੱਤੇ ਇੱਕ ਤਾਜ ਸੀ। ਇੱਕ ਨਾਂ ਜੋ ਕਿ ਪਰਮੇਸ਼ੁਰ ਲਈ ਇੱਕ ਬੇਇੱਜ਼ਤੀ ਸੀ ਹਰ ਸਿਰ ਉੱਤੇ ਲਿਖਿਆ ਗਿਆ ਸੀ।
2 ਜੋ ਜਾਨਵਰ ਮੈਂ ਵੇਖਿਆ ਚੀਤੇ ਵਾਂਗ ਦਿਸਿਆ। ਪਰ ਉਸਦੇ ਪੈਰ ਰਿਛ ਵਰਗੇ ਸਨ, ਉਸਦਾ ਮੂੰਹ ਸ਼ੇਰ ਵਰਗਾ ਸੀ। ਅਜਗਰ ਨੇ ਆਪਣੀ ਸ਼ਕਤੀ, ਆਪਣਾ ਤਖਤ ਅਤੇ ਵੱਡਾ ਅਧਿਕਾਰ ਇਸ ਜਾਨਵਰ ਨੂੰ ਦੇ ਦਿੱਤਾ।
3 ਜਾਨਵਰ ਦਾ ਇੱਕ ਸਿਰ ਇਸ ਤਰ੍ਹਾਂ ਦਿਖਾਈ ਦਿੰਦਾ ਸੀ ਜਿਵੇਂ ਜ਼ਖਮੀ ਹੋਵੇ ਤੇ ਮਰ ਗਿਆ ਹੋਵੇ। ਪਰ ਇਹ ਮੌਤ ਦਾ ਜ਼ਖਮ ਭਰ ਚੁਕਿਆ ਸੀ। ਦੁਨੀਆਂ ਦੇ ਸਾਰੇ ਲੋਕ ਹੈਰਾਨ ਸਨ ਅਤੇ ਉਨ੍ਹਾਂ ਸਾਰਿਆਂ ਨੇ ਜਾਨਵਰ ਦਾ ਪਿੱਛਾ ਕੀਤਾ।
4 ਲੋਕਾਂ ਨੇ ਅਜਗਰ ਦੀ ਪੂਜਾ ਇਸ ਲਈ ਕੀਤੀ ਕਿਉਂਕਿ ਉਸਨੇ ਆਪਣਾ ਅਧਿਕਾਰ ਉਸ ਜਾਨਵਰ ਨੂੰ ਦੇ ਦਿੱਤਾ ਸੀ। ਅਤੇ ਲੋਕਾਂ ਨੇ ਉਸ ਜਾਨ੍ਵਰ ਦੀ ਵੀ ਪੂਜਾ ਕੀਤੀ। ਉਨਹਆਂ ਨੇ ਪੁੱਛਿਆ, "ਇਸ੍ਸ ਜਾਨਵਰ ਜਿੰਨਾ ਤਾਕਤਵਰ ਕੌਣ ਹੈ? ਉਸ ਨਾਲ ਕੌਣ ਲਡ਼ ਸਕਦਾ ਹੈ?"
5 ਜਾਨਵਰ ਨੂੰ ਸ਼ੇਖੀ ਭਰੇ ਸ਼ਬਦ ਅਤੇ ਪਰਮੇਸ਼ੁਰ ਨੂੰ ਬੇਇੱਜ਼ਤੀ ਦੇ ਸ਼ਬਦ ਆਖਣ ਦੀ ਇਜਾਜ਼ਤ ਸੀ। ਜਾਨ੍ਵਰ ਨੂੰ 42 ਮਹੀਨੇ ਤੱਕ ਆਪਣੀ ਤਾਕਤ ਦੀ ਵਰਤੋਂ ਕਰਨ ਦੀ ਇਜਾਜ਼ਤ ਸੀ।
6 ਜਾਨਵਰ ਨੇ ਪਰਮੇਸ਼ੁਰ ਦੀ ਬੇਇੱਜ਼ਤੀ ਕਰਨ ਲਈ ਆਪਣਾ ਮੂੰਹ ਖੋਲ੍ਹਿਆ। ਜਾਨਵਰ ਨੇ ਪਰਮੇਸ਼ੁਰ ਦੇ ਨਾਂ ਅਤੇ ਉਸ ਜਗ਼੍ਹਾ ਦੀ ਜਿਥੇ ਪਰਮੇਸ਼ੁਰ ਵਸਦਾ ਹੈ ਅਤੇ ਲੋਕਾਂ ਦੀ ਜੋ ਸਵਰਗ ਵਿੱਚ ਵਸਦੇ ਹਨ ਬੇਇੱਜ਼ਤੀ ਕੀਤੀ।
7 ਜਾਨਵਰ ਨੂੰ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੇ ਖਿਲਾਫ਼ ਲਡ਼ਨ ਅਤੇ ਉਨ੍ਹਾਂ ਨੂੰ ਹਰਾਉਣ ਦੀ ਆਗਿਆ ਦਿੱਤੀ ਗਈ ਸੀ। ਉਸਨੂੰ ਹਰ ਵੰਸ਼, ਜਾਤੀ, ਭਾਸ਼ਾ ਅਤੇ ਕੌਮ ਉੱਤੇ ਵੀ ਅਧਿਕਾਰ ਦਿੱਤਾ ਗਿਆ ਸੀ।
8 ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨ੍ਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹਡ਼ਾ ਮਾਰਿਆ ਗਿਆ ਸੀ।
9 ਜਿਹਡ਼ਾ ਵਿਅਕਤੀ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਤਾਂ ਉਸਨੂੰ ਇਸ ਗੱਲ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।
10 ਜੇ ਕਿਸੇ ਨੇ ਕੈਦ ਹੋਣਾ ਹੈ, ਤਾਂ ਉਹ ਕੈਦ ਹੋਵੇਗਾ। ਜੇ ਕਿਸੇ ਨੇ ਤਲਵਾਰ ਨਾਲ ਮਰਨਾ ਹੈ, ਉਹ ਤਲਵਾਰ ਨਾਲ ਅਰਨਾ ਹੈ, ਉਹ ਤਲਵਾਰ ਨਾਲ ਹੀ ਮਾਰਿਆ ਜਾਵੇਗਾ। ਇਸਦਾ ਭਾਵ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਸਬਰ ਅਤੇ ਨਿਹਚਾ ਰੱਖਣੀ ਚਾਹੀਦੀ ਹੈ।
11 ਫ਼ਿਰ ਮੈਂ ਧਰਤੀ ਤੋਂ ਨਿਕ੍ਕਲਦੇ ਹੋਏ ਇੱਕ ਹੋਰ ਜਾਨਵਰ ਨੂੰ ਦੇਖਿਆ। ਉਸਦੇ ਲੇਲੇ ਵਾਂਗ ਦੋ ਸਿੰਗ ਸਨ, ਪਰ ਉਹ ਅਜਗਰ ਵਾਂਗ ਗੱਲਾਂ ਕਰਦਾ ਸੀ।
12 ਇਹ ਜਾਨਵਰ ਵੀ ਪਹਿਲੇ ਜਾਨਵਰ ਦੇ ਸਾਮ੍ਹਣੇ ਖਲੋਂਦਾ ਅਤੇ ਉਸੇ ਸ਼ਕਤੀ ਦੀ ਵਰਤੋਂ ਕਰਦਾ ਹੈ ਜਿਹਡ਼ੀ ਪਹਿਲੇ ਜਾਨਵਰ ਕੋਲ ਸੀ। ਉਹ ਇਸ ਸ਼ਕਤੀ ਦੀ ਵਰਤੋਂ ਦੁਨੀਆਂ ਦੇ ਸਾਰੇ ਲੋਕਾਂ ਤੋਂ ਪਹਿਲੇ ਜਾਨਵਰ ਦੀ ਪੂਜਾ ਕਰਾਉਣ ਲਈ ਕਰਦਾ ਹੈ। ਪਹਿਲਾ ਜਾਨਵਰ ਹੀ ਹੈ ਉਹ ਜਿਸਨੂੰ ਮੌਤ ਦਾ ਜ਼ਖਮ ਸੀ ਜਿਹਡ਼ਾ ਭਰ ਚੁਕਿਆ ਸੀ।
13 ਇਹ ਦੂਜਾ ਜਾਨਵਰ ਵੱਡੇ ਕਰਿਸ਼ਮੇ ਕਰਦਾ ਹੈ। ਉਹ ਲੋਕਾਂ ਦੇ ਵਡਿਆਂ ਆਗ੍ਗੂਆਂ ਨੂੰ ਸਵਰਗ ਤੋਂ ਧਰਤੀ ਤੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ। ਉਹ ਅੱਗ ਨੂੰ ਅਕਾਸ਼ੋਂ ਥੱਲੇ ਲਿਆਉਂਦਾ ਜਦੋਂ ਕਿ ਲੋਕ ਵੇਖ ਰਹੇ ਹੁੰਦੇ ਹਨ।
14 ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ।
15 ਦੂਸਰੇ ਜਾਨਵਰ ਨੂੰ ਇਹ ਸ਼ਕਤੀ ਦਿੱਤੀ ਗਈ ਸੀ ਕਿ ਉਹ ਪਹਿਲੇ ਜਾਨਵਰ ਦੀ ਮੂਰਤ ਵਿੱਚ ਜਾਨ ਪਾ ਸਕੇ। ਫ਼ਿਰ ਉਹ ਮੂਰਤ ਬੋਲ ਸਕਦੀ ਸੀ ਅਤੇ ਉਨ੍ਹਾਂ ਲੋਕਾਂ ਨੂੰ ਮਾਰਨ ਦਾ ਆਦੇਸ਼ ਦੇ ਸਕਦੀ ਸੀ ਜਿਨ੍ਹਾਂ ਨੇ ਇਸ ਦੀ ਪੂਜਾ ਨਹੀਂ ਕੀਤੀ ਸੀ।
16 ਦੂਸਰੇ ਜਾਨਵਰ ਦਨੇ ਸਾਰੇ ਲੋਕਾਂ ਨੂੰ ਛੋਟੇ ਅਤੇ ਵੱਡੇ, ਅਮੀਰਾਂ ਅਤੇ ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਆਪਣੇ ਸੱਜੇ ਹੱਥ ਜਾ ਆਪਣੇ ਮਥ੍ਥੇ ਉੱਤੇ ਇੱਕ ਨਿਸ਼ਾਨ ਲਾਉਣ ਲਈ ਮਜ਼ਬੂਰ ਕੀਤਾ।
17 ਕੋਈ ਵੀ ਵਿਅਕਤੀ ਇਸ ਨਿਸ਼ਾਨ ਤੋਂ ਬਿਨਾ ਖਰੀਦੋ ਫ਼ਰੋਖਤ ਨਹੀਂ ਕਰ ਸਕਦਾ ਸੀ। ਇਹ ਨਿਸ਼ਾਨ ਉਸ ਜਾਨਵਰ ਦਾ ਨਾਂ ਜਾਂ ਉਸਦੇ ਨਾਂ ਦੀ ਸੰਖਿਆ ਹੈ।
18 ਇਹ ਸਮਝਣ ਲਈ ਤੁਹਾਨੂੰ ਸਿਆਣਪ ਦੀ ਲੋਡ਼ ਹੈ। ਕੋਈ ਵੀ ਵਿਅਕਤੀ ਜੋ ਸਿਆਣਾ ਹੈ ਇਸ ਜਾਨਵਰ ਦੀ ਸੰਖਿਆ ਨੂੰ ਕਢ੍ਢ ਸਕਦਾ ਹੈ। ਸੰਖਿਆ ਇੱਕ ਆਦਮੀ ਦੀ ਸੰਖਿਆ ਹੈ। ਸੰਖਿਆ 666 ਹੈ।
×

Alert

×