English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Revelation Chapters

Revelation 14 Verses

1 ਫ਼ਿਰ ਮੈਂ ਤਕਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਲੇਲਾ ਸੀ। ਉਹ ਜ਼ੀਉਨ ਪਰਬਤ ਉੱਤੇ ਖਲੋਤਾ ਸੀ। ਉਸਦੇ ਨਾਲ ਇੱਕ ਲਖ ਚੁਤਾਲੀ ਹਜ਼ਾਰ ਲੋਕ ਸਨ। ਉਨ੍ਹਾਂ ਸਾਰਿਆਂ ਦੇ ਮਥਿਆਂ ਉੱਤੇ ਉਸਦਾ ਅਤੇ ਉਸਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।
2 ਫ਼ੇਰ ਮੈਂ ਸਵਰਗ ਵਿੱਚੋਂ ਆਉਂਦੀ ਇੱਕ ਅਵਾਜ਼ ਸੁਣੀ ਜੋ ਕਿ ਹਢ਼ ਦੇ ਪਾਣੀ ਅਤੇ ਉੱਚੀ ਗਰਜ ਦੀ ਅਵਾਜ਼ ਵਰਗੀ ਸੀ। ਜਿਹਡ਼ੀ ਅਵਾਜ਼ ਮੈਂ ਸੁਣੀ ਉਹ ਲੋਕਾਂ ਦੇ ਰਬਾਬ ਵਜਾਉਣ ਦੀ ਅਵਾਜ਼ ਵਰਗੀ ਸੀ।
3 ਲੋਕਾਂ ਨੇ ਤਖਤ ਦੇ ਸਾਮ੍ਹਣੇ ਅਤੇ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਸਾਮ੍ਹਣੇ ਇੱਕ ਨਵਾਂ ਗੀਤ ਗਾਇਆ। ਇਹ ਨਵਾਂ ਗੀਤ ਸਿਰਫ਼ ਉਹ ਇੱਕ ਲਖ੍ਖ ਚੁਤਾਲੀ ਹਜ਼ਾਰ ਲੋਕੀਂ ਹੀ ਸਿਖ੍ਖ ਸਕਦੇ ਸਨ ਜਿਹਡ਼ੇ ਧਰਤੀ ਤੋਂ ਖਰੀਦੇ ਗਏ ਸਨ। ਕੋਈ ਹੋਰ ਇਸ ਗੀਤ ਨੂੰ ਨਾ ਗਾ ਸਕਿਆ।
4 ਇਹ ਇੱਕ ਲਖ੍ਖ ਚੁਤਾਲੀ ਹਜ਼ਾਰ ਲੋਕ ਉਹੀ ਸਨ ਜਿਨ੍ਹਾਂ ਨੇ ਔਰਤਾਂ ਨਾਲ ਕੁਝ ਵੀ ਅਪਵਿੱਤਰ ਨਹੀਂ ਕੀਤਾ ਸੀ ਉਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਰੱਖਿਆ। ਉਹ ਜਿਥੇ ਕਿਤੇ ਵੀ ਲੇਲਾ ਜਾਂਦਾ ਉਸਦਾ ਪਿਛਾ ਕਰਦੇ, ਇਨ੍ਹਾਂ ਲੋਕਾਂ ਨੂੰ ਧਰਤੀ ਤੋਂ ਖਰੀਦਿਆ ਗਿਆ ਸੀ। ਇਹੀ ਪਹਿਲੇ ਲੋਕ ਸਨ ਜਿਹਡ਼ੇ ਪਰਮੇਸ਼ੁਰ ਅਤੇ ਲੇਲੇ ਨੂੰ ਅਰਪਣ ਕੀਤੇ ਗਏ ਸਨ।
5 ਇਹ ਲੋਕ ਝੂਠ ਬੋਲਣ ਦੇ ਦੋਸ਼ੀ ਨਹੀਂ ਸਨ। ਇਹ ਲੋਕ ਬਿਨਾ ਕਿਸੇ ਦੋਸ਼ ਤੋਂ ਸਨ।
6 ਫ਼ਿਰ ਮੈਂ ਇੱਕ ਹੋਰ ਦੂਤ ਨੂੰ ਹਵਾ ਵਿੱਚ ਉੱਚਾ ਉਡਦਿਆਂ ਵੇਖਿਆ। ਇਸ ਦੂਤ ਕੋਲ ਧਰਤੀ ਤੇ ਰਹਿਣ ਵਾਲੇ ਲੋਕਾਂ - ਹਰ ਕੌਮ, ਕਬੀਲੇ ਭਾਸ਼ਾ ਅਤੇ ਜਾਤੀ ਦੇ ਲੋਕਾਂ ਨੂੰ ਕਦੀ ਵੀ ਨਾ ਖਤਮ ਹੋਣ ਵਾਲੀ ਖੁਸ਼ਖਬਰੀ ਦਿੱਤੀ ਗਈ ਸੀ।
7 ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, "ਪਰਮੇਸ਼ੁਰ ਤੋਂ ਡਰੋ ਅਤੇ ਉਸਨੂੰ ਮਹਿਮਾ ਦਿਉ। ਪਰਮੇਸ਼ੁਰ ਲਈ ਨਿਰਣਾ ਦੇਣ ਦਾ ਸਮਾਂ ਆ ਗਿਆ ਹੈ। ਉਸਦੀ ਉਪਾਸਨਾ ਕਰੋ। ਉਸਨੇ ਸਵਰਗ, ਧਰਈ, ਸਮੁੰਦਰ ਅਤੇ ਪਾਣੀ ਦੇ ਚਸ਼ਮੇ ਬਣਾਏ ਹਨ।"
8 ਫ਼ਿਰ ਪਹਿਲੇ ਦੂਤ ਦੇ ਪਿੱਛੇ ਦੂਸਰਾ ਦੂਤ ਆਇਆ ਅਤੇ ਉਸਏ ਆਖਿਆ, "ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨ ਨਗਰੀ ਤਬਾਹ ਹੋ ਚੁੱਕੀ ਹੈ। ਉਸਨੇ ਹੀ ਸਾਰੀਆਂ ਕੌਮਾਂ ਨੂੰ ਆਪਣੀ ਬਦਕਾਰੀ ਦੀ ਮੈ ਪੀਣ ਅਤੇ ਪਰਮੇਸ਼ੁਰ ਦੇ ਗੁੱਸੇ ਨੂੰ ਪਿਲਾਇਆ।"
9 ਦੋਨਾਂ ਦੂਤਾਂ ਦੇ ਪਿਛੇ ਤੀਜਾ ਦੂਤ ਆਇਆ। ਇਸ ਤੀਜੇ ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, "ਉਸ ਵਿਅਕਤੀ ਲਈ ਇਹ ਭਿਆਨਕ ਹੋਵੇਗਾ ਜਿਹਡ਼ਾ ਜਾਨਵਰ ਅਤੇ ਜਾਨਵਰ ਦੀ ਮੂਰਤੀ ਦੀ ਪੂਜਾ ਕਰਦਾ ਹੈ ਅਤੇ ਆਪਣੇ ਮਥ੍ਥੇ ਜਾਂ ਹੱਥ ਉੱਤੇ ਨਿਸ਼ਾਨ ਪ੍ਰਾਪਤ ਕਰਾਉਂਦਾ ਹੈ।
10 ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈ ਪੀਂਦਾ ਹੈ। ਇਹ ਮੈ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਮ੍ਹਣੇ ਕਸ਼ਟ ਦਿੱਤੇ ਜਾਣਗੇ।
11 ਅਤੇ ਉਨ੍ਹਾਂ ਦੀ ਬਲਦੀ ਹੋਈ ਪੀਡ਼ਾ ਦਾ ਧੂਂਆਂ ਹਮੇਸ਼ਾ-ਹਮੇਸ਼ਾ ਲਈ ਉੱਡਦਾ ਰਹੇਗਾ। ਉਨ੍ਹਾਂ ਓਕਾਂ ਨੂੰ ਕਦੇ ਵੀ ਦਿਨ ਜਾਂ ਰਾਤ ਨੂੰ ਅਰਾਮ ਨਹੀਂ ਮਿਲੇਗਾ। ਜਿਹਡ਼ੇ ਜਾਨਵਰ ਅਤੇ ਉਸਦੀ ਮੂਰਤੀ ਦੀ ਪੂਜਾ ਕਰਦੇ ਹਨ ਅਤੇ ਉਸਦੇ ਨਾਂ ਦਾ ਨਿਸ਼ਾਨ ਪ੍ਰਾਪਤ ਕਰਦੇ ਹਨ।
12 ਇਸਦਾ ਅਰਥ ਹੈ ਕਿ ਪਰਮੇਸ਼ੁਰ ਦੇ ਪਵਿੱਤਰ ਲੋਕਾਂ (ਆਸਥਾਵਾਨਾਂ) ਨੂੰ ਧੀਰਜ ਵਾਲੇ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਚਹੀਦਾ ਹੈ ਕਿ ਪਰਮੇਸ਼ੁਰ ਦੇ ਆਦੇਸ਼ ਮੰਨਣ ਅਤੇ ਯਿਸੂ ਵਿੱਚ ਆਪਣੀ ਨਿਹਚਾ ਰੱਖਣ।
13 ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, "ਇਸਨੂੰ ਲਿਖੋ; ਧੰਨ ਹਨ ਉਹ ਲੋਕ ਜਿਹਡ਼ੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।" ਆਤਮਾ ਆਖਦਾ, "ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰਡ਼ੇ ਕੰਮ ਤੋਂ ਅਰਾਮ ਪਾਉਣਗੇ। ਜਿਹਡ਼ੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।"
14 ਮੈਂ ਤਕਿਆ ਅਤੇ ਮੇਰੇ ਅੱਗੇ ਇੱਕ ਚਿਟ੍ਟਾ ਬੱਦਲ ਸੀ। ਉਸ ਚਿਟ੍ਟੇ ਬੱਦਲ ਉੱਪਰ ਉਹ ਬੈਠਾ ਸੀ ਜਿਹਡ਼ਾ ਮਨੁੱਖ ਦੇ ਪੁੱਤਰ ਵਰਗਾ ਜਾਪਦਾ ਸੀ। ਉਸਦੇ ਸਿਰ ਤੇ ਸੁਨਿਹਰੀ ਤਾਜ ਸੀ ਅਤੇ ਉਸਦੇ ਹੱਥ ਵਿੱਚ ਤਿੱਖੀ ਦਾਤਰੀ ਸੀ।
15 ਫ਼ੇਰ ਇੱਕ ਹੋਰ ਦੂਤ ਮੰਦਰ ਵਿੱਚੋਂ ਬਾਹਰ ਆਇਆ। ਇਸ ਦੂਤ ਨੇ ਉਸਨੂੰ ਜਿਹਡ਼ਾ ਬੱਦਲ ਉੱਤੇ ਬੈਠਾ ਸੀ ਇੱਕ ਨੂੰ ਉੱਚੀ ਅਵਾਜ਼ ਵਿੱਚ ਆਖਿਆ, "ਆਪਣੀ ਦਾਤਰੀ ਲੈ ਅਤੇ ਧਰਤੀ ਦੀ ਫ਼ਸਲ ਇਕਠ੍ਠੀ ਕਰ। ਵਾਢੀ ਦਾ ਵੇਲਾ ਆ ਗਿਆ ਹੈ। ਧਰਤੀ ਦਾ ਫ਼ਲ ਪਕ੍ਕ ਚੁਕਿਆ ਹੈ।"
16 ਫ਼ਿਰ ਉਸਨੇ ਜਿਹਡ਼ਾ ਬੱਦਲ ਉੱਪਰ ਬੈਠਾ ਸੀ, ਆਪਣੀ ਦਾਤਰੀ ਧਰਤੀ ਉੱਤੇ ਸੁੱਟ ਦਿੱਤੀ। ਤੁਰੰਤ ਹੀ ਧਰਤੀ ਦੀ ਫ਼ਸਲ ਦੀ ਵਢਾਈ ਹੋ ਗਈ।
17 ਫ਼ੇਰ ਸਵਰਗ ਦੇ ਮੰਦਰ ਵਿੱਚੋਂ ਇੱਕ ਹੋਰ ਦੂਤ ਬਾਹਰ ਆਇਆ। ਇਸ ਦੂਤ ਕੋਲ ਵੀ ਤਿੱਖੀ ਦਾਤਰੀ ਸੀ।
18 ਫ਼ੇਰ ਇੱਕ ਹੋਰ ਦੂਤ ਜਗਵੇਦੀ ਵੱਲੋਂ ਬਾਹਰ ਆਇਆ। ਇਸ ਦੂਤ ਕੋਲ ਅੱਗ ਉੱਤੇ ਅਧਿਕਾਰ ਸੀ। ਇਸ ਦੂਤ ਨੇ ਉੱਚੀ ਅਵਾਜ਼ ਨਾਲ ਉਸਨੂੰ ਸਦਿਆ। ਜਿਸ੍ਸ ਕੋਲ ਤਿੱਖੀ ਦਾਤਰੀ ਸੀ ਅਤੇ ਆਖਿਆ, "ਆਪਣੀ ਤਿੱਖੀ ਦਾਤਰੀ ਲੈ ਅਤੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰ ਤੋਡ਼। ਅੰਗੂਰ ਪਕ੍ਕੇ ਹੋਏ ਹਨ।
19 ਦੂਤ ਨੇ ਆਪਣੀ ਦਾਤਰੀ ਧਰਤੀ ਵੱਲ ਵਗਾਈ। ਦੂਤ ਨੇ ਧਰਤੀ ਦੇ ਅੰਗੂਰਾਂ ਦੇ ਬਾਗ ਵਿੱਚੋਂ ਅੰਗੂਰਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਗੁੱਸੇ ਦੀ ਵੱਡੀ ਘੁਲਾਡ਼ੀ ਵਿੱਚ ਪਾ ਦਿੱਤਾ।
20 ਸ਼ਹਿਰ ਤੋਂ ਬਾਹਰ ਅੰਗੂਰਾਂ ਨੂੰ ਘੁਲਾਡ਼ੀ ਵਿੱਚ ਪੀਢ਼ਿਆ ਗਿਆ। ਘੁਲਾਡ਼ੀ ਵਿੱਚੋਂ ਲਹੂ ਚੋਣ ਲੱਗਾ। ਇਹ 200 ਮੀਲ ਤੱਕ ਘੋਡ਼ਿਆਂ ਦੇ ਸਿਰਾਂ ਜਿੰਨਾ ਉੱਚਾ ਉਠ ਗਿਆ।
×

Alert

×