Indian Language Bible Word Collections
Revelation 18:9
Revelation Chapters
Revelation 18 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Revelation Chapters
Revelation 18 Verses
1
|
ਫ਼ਿਰ ਮੈਂ ਸਵਰਗ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਦੂਤ ਕੋਲ ਮਹਾਨ ਤਾਕਤ ਸੀ। ਉਸਦੀ ਮਹਿਮਾ ਨੇ ਧਰਤੀ ਨੂੰ ਚਾਨਣਮਈ ਕਰ ਦਿੱਤਾ। |
2
|
ਦੂਤ ਨੇ ਜ਼ੋਰਦਾਰ ਅਵਾਜ਼ ਵਿੱਚ ਆਖਿਆ; "ਉਹ ਤਬਾਹ ਹੋ ਚੁੱਕੀ ਹੈ।" ਬੇਬੀਲੋਨ ਦੀ ਮਹਾਨਗਰੀ ਤਬਾਹ ਹੋ ਗਈ ਹੈ। ਉਹ ਭੂਤਾਂ ਲਈ ਇੱਕ ਘਰ ਬਣ ਗਈ ਹੈ। ਉਹ ਸਾਰੇ ਭ੍ਰਿਸ਼ਟ ਆਤਮਿਆਂ ਲਈ ਜਗ਼੍ਹਾ ਬਣ ਗਈ ਹੈ। ਉਹ ਇੱਕ ਅਜਿਹਾ ਸ਼ਹਿਰ ਬਣ ਗਈ ਹੈ ਜੋ ਹਰ ਤਰ੍ਹਾਂ ਦੇ ਅਸ਼ੁਧ ਪੰਛੀਆਂ ਨਾਲ ਭਰਪੂਰ ਹੈ। ਉਹ ਅਸ਼ੁਧ ਅਤੇ ਘ੍ਰਿਣਾਯੋਗ ਜਾਨਵਰਾਂ ਦਾ ਸ਼ਹਿਰ ਬਣ ਗਈ ਹੈ। |
3
|
ਧਰਤੀ ਦੇ ਸਾਰੇ ਲੋਕਾਂ ਨੇ ਉਸਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈ ਪੀਤੀ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ, ਅਤੇ ਧਰਤੀ ਦੇ ਵਪਾਰੀ ਉਸਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।" |
4
|
ਫ਼ਿਰ ਮੈਂ ਸਵਰਗ ਤੋਂ ਇੱਕ ਹੋਰ ਅਵਾਜ਼ ਸੁਣੀ; "ਮੇਰੇ ਲੋਕੋ, ਨਗਰ ਤੋਂ ਬਾਹਰ ਆ ਜਾਓ, ਤਾਂ ਜੋ ਤੁਸੀਂ ਉਸਦੇ ਪਾਪਾਂ ਦੇ ਭਾਗੀ ਨਹੀਂ ਹੋਵੋਂਗੇ। ਫ਼ੇਰ ਤੁਸੀਂ ਉਸਦੀਆਂ ਸਜਾਵਾਂ ਵਿੱਚ ਹਿੱਸਾ ਪ੍ਰਾਪਤ ਨਹੀਂ ਕਰੋਂਗੇ |
5
|
ਉਸ ਨਗਰ ਦੇ ਪਾਪਾਂ ਦਾ ਢੇਰ ਸਵਰਗ ਜਿੰਨਾ ਉੱਚਾ ਹੋ ਗਿਆ ਹੈ। ਪਰਮੇਸ਼ੁਰ ਉਨਹਆਂ ਗਲਤ ਗੱਲਾਂ ਨੂੰ ਨਹੀਂ ਭੁਲਿਆ ਜਿਹਡ਼ੀਆਂ ਉਸਨੇ ਕੀਤੀਆਂ ਸਨ। |
6
|
ਨਗਰ ਨੂੰ ਉਹੀ ਕੁਝ ਦਿਉ ਜੋ ਉਸਨੇ ਹੋਰਾਂ ਨੂੰ ਦਿੱਤਾ। ਦੂਣਾ ਕਰਕੇ ਮੋਡ਼ੋ ਜਿੰਨਾ ਉਸਨੇ ਤੁਹਾਡੇ ਨਾਲ ਕੀਤਾ ਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸਨੇ ਤੁਹਾਡੇ ਲਈ ਤਿਆਰ ਕੀਤਾ ਹੈ। |
7
|
ਉਸਨੇ ਆਪਣੇ ਆਪ ਨੂੰ ਜਿੰਨੀ ਵਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, “ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।” |
8
|
ਇਹ ਸਾਰੀਆਂ ਮੁਸੀਬਤਾਂ ਉਸ ਉੱਤੇ ਇੱਕ ਹੀ ਦਿਨ ਵਿੱਚ ਆਉਣਗੀਆਂ। ਮੌਤ, ਮਹਾਂ ਉਦਾਸੀ ਅਤੇ ਅਕਾਲ, ਇਹ ਅੱਗ ਦੁਆਰਾ ਤਬਾਹ ਹੋਵਣਗੇ। ਕਿਉਂਕਿ ਪਰਮੇਸ਼ੁਰ ਜਿਹਡ਼ਾ ਉਸਦਾ ਨਿਰਣਾ ਕਰੇਗਾ ਬਹੁਤ ਸ਼ਕਤੀਸ਼ਾਲੀ ਹੈ। |
9
|
"ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸਦੇ ਬਲਦਾ ਧੂਂਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ। |
10
|
ਰਾਜੇ ਉਸਦੇ ਤਸੀਹਿਆਂ ਤੋਂ ਡਰ ਜਾਣਗੇ ਅਤੇ ਦੂਰ ਖਲੋਤੇ ਰਹਿਣਗੇ। ਰਾਜੇ ਆਖਣਗੇ; “ਭਿਆਨਕ, ਉਫ਼ ਕਿੰਨਾ ਭਿਆਨਕ। ਤੇ ਬੇਬੀਲੋਨ ਦੇ ਸ਼ਕਤੀਸ਼ਾਲੀ ਸ਼ਹਿਰ, ਤੇਰੀ ਸਜ਼ਾ ਇੱਕ ਘੰਟੇ ਵਿੱਚ ਆ ਗਈ।” |
11
|
"ਧਰਤੀ ਦੇ ਵਪਾਰੀ ਉਸ ਲਈ ਰੋਣਗੇ ਅਤੇ ਪਿਟ੍ਟਣਗੇ, ਕਿਉਂਕਿ ਕੋਈ ਵੀ ਹੁਣ ਉਨ੍ਹਾਂ ਦੀਆਂ ਚੀਜ਼ਾਂ ਨਹੀਂ ਖਰੀਦੇਗਾ। |
12
|
ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪਡ਼ਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕਡ਼ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿਤ੍ਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ। |
13
|
ਉਨ੍ਹਾਂ ਵਪਾਰੀਆਂ ਨੇ ਦਾਲਚੀਨੀ, ਮਸਾਲੇ, ਧੂਪ, ਲੁਬਾਣ, ਮੈ, ਜੈਤੂਨ ਦਾ ਤੇਲ, ਵਧੀਆ ਆਟਾ, ਕਣਕ, ਜਾਨਵਰ, ਭੇਡਾਂ, ਘੋਡ਼ੇ ਅਤੇ ਰਥ੍ਥ ਲੋਕਾਂ ਦੇ ਸ਼ਰੀਰ ਅਤੇ ਮਨੁੱਖੀ ਜ਼ਿੰਦਗੀਆਂ ਵੀ ਵੇਚੀਆਂ। |
14
|
ਵਪਾਰੀ ਰੋਣਗੇ ਅਤੇ ਆਖਣਗੇ, “ਹੇ ਬੇਬੀਲੋਨ ਜਿਹਡ਼ੀਆਂ ਚੰਗੀਆਂ ਚੀਜ਼ਾਂ ਤੂੰ ਚਾਹੁੰਦੀ ਸੀ ਉਹ ਤੈਥੋਂ ਖੁਸ੍ਸ ਗਈਆਂ ਹਨ। ਤੇਰੀਆਂ ਸਾਰੀਆਂ ਕੀਮਤੀ ਅਤੇ ਸ਼ਾਨਦਾਰ ਚੀਜ਼ਾਂ ਅਲੋਪ ਹੋ ਗਈਆਂ ਹਨ। ਤੁਸੀਂ ਉਨ੍ਹਾਂ ਵਿੱਚੋਂ ਕੁਝ ਵੀ ਹੋਰ ਚੀਜ਼ਾਂ ਨਹੀਂ ਵੇਖੋਂਗੇ।” |
15
|
"ਵਪਾਰੀ ਉਸਦੇ ਦੁਖ ਤੋਂ ਭੈਭੀਤ ਹੋ ਜਾਣਗੇ ਅਤੇ ਉਸਤੋਂ ਦੂਰ ਹੀ ਰਹਿਣਗੇ। ਇਹ ਉਹੀ ਲੋਕ ਹਨ ਜਿਹਡ਼ੇ ਉਸਨੂੰ ਚੀਜ਼ਾਂ ਵੇਚਕੇ ਅਮੀਰ ਬਣੇ ਸਨ। ਇਹ ਲੋਕ ਰੋਣਗੇ ਤੇ ਉਦਾਸ ਹੋਣਗੇ। |
16
|
ਉਹ ਆਖਣਗੇ; "ਭਿਆਨਕ। ਕਿੰਨਾ ਭਿਆਨਕ ਉਸ ਮਹਾਨਗਰੀ ਲਈ। ਉਹ ਬਰੀਕ ਸੂਤੀ ਕੱਪਡ਼ੇ, ਬੈਂਗਣੀ ਅਤੇ ਲਾਲ ਵਸਤਰ ਪਾਕੇ ਤਿਆਰ ਹੋਈ ਸੀ ਅਤੇ ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਆਲ ਜਗਮਗਾ ਰਹੀ ਸੀ। |
17
|
ਸਾਰੀ ਅਮੀਰੀ ਪਲਾਂ ਵਿੱਚ ਗਾਇਬ ਹੋ ਗਈ।” "ਜਲ ਸੈਨਾ ਦੇ ਸਾਰੇ ਕਪਤਾਨ, ਉਹ ਸਾਰੇ ਜਿਹਡ਼ੇ ਪਾਣੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ, ਸਾਰੇ ਮਲ੍ਲਾਹ, ਅਤੇ ਉਹ ਸਾਰੇ ਜਿਹਡ਼ੇ ਸਮੁੰਦਰ ਵਿੱਚ ਕੰਮ ਕਰਕੇ ਪੈਸਾ ਕੁਮਾਉਂਦੇ ਹਨ, ਬੇਬੇਈਲੋਨ ਤੋਂ ਦੂਰ ਹੀ ਖਲੋਣਗੇ। |
18
|
ਉਨ੍ਹਾਂ ਨੇ ਉਸਦੇ ਸਡ਼ਨ ਦਾ ਧੂਂਆਂ ਦੇਖਿਆ। ਉਨ੍ਹਾਂ ਨੇ ਉੱਚੀ ਅਵਾਜ਼ ਵਿੱਚ ਆਖਿਆ, “ਇਸ ਮਹਾਨਗਰੀ ਵਰਗਾ ਕੋਈ ਹੋਰ ਨਗਰ ਨਹੀਂ ਸੀ।” |
19
|
ਉਨ੍ਹਾਂ ਨੇ ਆਪਣੇ ਸਿਰ ਮਿੱਟੀ ਪਾਈ। ਉਹ ਰੋਏ ਅਤੇ ਉਦਾਸ ਹੋਏ। ਉਨ੍ਹਾਂ ਨੇ ਉੱਚੀ ਆਖਿਆ; “ਭਿਆਨਕ ਕਿੰਨਾ ਭਿਆਨਕ ਇਸ ਮਹਾਂ ਨਗਰੀ ਲਈ। ਇਹ ਸਾਰੇ ਲੋਕ ਜਿਨ੍ਹਾਂ ਦੇ ਜਹਾਜ਼ ਸਮੁੰਦਰ ਉੱਤੇ ਸਨ ਉਸਦੀ ਦੌਲਤ ਨਾਲ ਅਮੀਰ ਬਣ ਗਏ। ਇਹ ਸਾਰੀਆਂ ਚੀਜ਼ਾਂ ਇੱਕ ਘੰਟੇ ਵਿੱਚ ਨਸ਼ਟ ਕਰ ਦਿੱਤੀ ਗਈਆਂ ਹਨ। |
20
|
ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸਨੂੰ ਉਨ੍ਹਾਂ ਗੱਲਾਂ ਦੀ ਜਿਹਡ਼ੀਆਂ ਕੀਤੀਆਂ ਉਸਨੇ ਤੁਹਾਡੇ ਨਾਲ।"“ |
21
|
ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁਕਿਆ। ਇਹ ਪੱਥਰ ਚਕ੍ਕੀ ਦੇ ਪੁਢ਼ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁਟਿਆ, ਅਤੇ ਆਖਿਆ। "ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ। ਅਤੇ ਇਸਨੂੰ ਹੋਰ ਵਧੇਰੇ ਨਹੀਂ ਵੇਖਿਆ ਜਾਵੇਗਾ। |
22
|
ਲੋਕਾਂ ਦਾ ਰਬਾ, ਹੋਰ ਸੰਗੀਤਕ ਸਾਜ਼, ਸਾਰੰਗੀਆਂ, ਅਤੇ ਤੂਰ੍ਹੀਆਂ ਵਜਾਉਣੀਆਂ ਫ਼ੇਰ ਕਦੀ ਵੀ ਤੁਹਾਡੇ ਵਿੱਚ ਸੁਣੀਆਂ ਨਹੀਂ ਜਾਣਗੀਆਂ। ਤੁਹਾਡੇ ਵਿੱਚ ਕਾਰੀਗਰ ਕਈ ਪ੍ਰਕਾਰ ਦੀ ਕਾਰੀਗਰੀ ਕਰਦੇ ਤੁਹਾਡੇ ਵਿੱਚ ਫ਼ਿਰ ਕਦੇ ਨਹੀਂ ਲਭੇ ਜਾਣਗੇ। ਚਕ੍ਕੀ ਦੇ ਪੁਢ਼ ਦੀ ਅਵਾਜ਼ ਫ਼ੇਰ ਤੁਹਾਡੇ ਵਿੱਚ ਕਦੇ ਵੀ ਨਹੀਂ ਸੁਣੀ ਜਾਵੇਗੀ। |
23
|
ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾਡ਼ੇ ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ। ਕਿਉਂਕਿ ਤੁਹਆਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ। |
24
|
ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹਡ਼ੇ ਧਰਤੀ ਤੇ ਮਾਰੇ ਗਏ ਹਨ। |