Indian Language Bible Word Collections
Revelation 19:5
Revelation Chapters
Revelation 19 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Revelation Chapters
Revelation 19 Verses
1
|
ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ "ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ। |
2
|
ਨਿਰਣੇ ਉਸਦੇ ਹਨ ਸੱਚੇ ਤੇ ਸਹੀ। ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇ ਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ। ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।" |
3
|
ਸਵਰਗ ਵਿਚਲੇ ਲੋਕਾਂ ਨੇ ਆਖਿਆ; "ਹਲਲੂਯਾਹ! ਉਹ ਸਡ਼ ਰਹੀ ਹੈ ਅਤੇ ਉਸਦਾ ਧੂਆਂ ਸਦਾ ਅਤੇ ਸਦਾ ਲਈ ਉਠੇਗ਼ਾ।" |
4
|
ਫ਼ਿਰ ਚੌਵੀ, ਬਜ਼ੁਰਗ ਅਤੇ ਚਾਰ ਸਜੀਵ ਚੀਜ਼ਾਂ ਝੁਕੀਆਂ ਅਤੇ ਉਨ੍ਹਾਂ ਨੇ ਉਸ ਇੱਕ ਦੀ ਉਪਾਸਨਾ ਕੀਤੀ ਜੋ ਉਸ ਤਖਤ ਤੇ ਬਿਰਾਜਮਾਨ ਸੀ। ਉਨ੍ਹਾਂ ਨੇ ਆਖਿਆ; "ਆਮੀਨ, ਹਲਲੂਯਾਹ।" |
5
|
ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ; "ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹਡ਼ੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।" |
6
|
ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹਢ਼ਾ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ; "ਹਲਲੂਯਾਹ! ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ। ਉਹ ਹੀ ਸਰਬਸ਼ਕਤੀਮਾਨ ਹੈ। |
7
|
ਆਓ, ਅਸੀਂ ਆਨੰਦ ਮਾਣੀਏ ਅਤੇ ਖੁਸ਼ ਹੋਈਏ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਈਏ ਅਸੀਂ ਇੰਝ ਉਸਦੀ ਉਸਤਤਿ ਕਰੀਏ ਜਿਵੇਂ ਲੇਲੇ ਦਾ ਵਿਆਹ ਆਇਆ ਹੈ। ਅਤੇ ਲੇਲੇ ਦੀ ਵਹੁਟੀ ਨੇ ਆਪਣੇ ਆਪ ਨੂੰ ਸ਼ਿਂਗਾਰਿਆ ਹੈ। |
8
|
ਲਾਡ਼ੀ ਨੂੰ ਪਾਉਣ ਲਈ ਵਧੀਆ ਲਿਨਨ ਦੇ ਕੱਪਡ਼ੇ ਦਿੱਤੇ ਗਏ ਸਨ। ਵਧੀਆ ਲਿਨਨ ਦੇ ਕੱਪਡ਼ਾ ਸਾਫ਼ ਅਤੇ ਚਮਕੀਲਾ ਸੀ। ਵਧੀਆ ਲਿਨਨ ਦੇ ਕੱਪਡ਼ੇ ਤੋਂ ਭਾਵ ਹੈ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਚੰਗੀਆਂ ਕਰਨੀਆਂ। |
9
|
ਫ਼ੇਰ ਦੂਤ ਨੇ ਮੈਨੂੰ ਆਖਿਆ, "ਇਹ ਲਿਖੋ; ਉਹ ਲੋਕ ਜਿਹਡ਼ੇ ਲੇਲੇ ਦੇ ਵਿਆਹ ਦੀ ਦਾਅਵਤ ਤੇ ਸੱਦੇ ਗਏ ਹਨ, ਉਹ ਸੁਭਾਗੇ ਹਨ।" ਫ਼ੇਰ ਦੂਤ ਨੇ ਆਖਿਆ, "ਇਹ ਪਰਮੇਸ਼ੁਰ ਦੇ ਸੱਚੇ ਸ਼ਬਦ ਹਨ।" |
10
|
ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।" |
11
|
ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉਥੇ ਮੇਰੇ ਸਾਮ੍ਹਣੇ ਇੱਕ ਚਿਟ੍ਟਾ ਘੋਡ਼ਾ ਸੀ। ਘੋਡ਼ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਰਣੇ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ। |
12
|
ਉਸ ਦੀਆਂ ਅਖਾਂ ਅੱਗ ਦੇ ਭਾਂਬਡ਼ ਹਨ। ਉਸਦੇ ਸਿਰ ਉੱਤੇ ਬਹੁਤ ਸਾਰੇ ਤਾਜ ਹਨ। ਉਸਦੇ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ ਪਰ ਸਿਰਫ਼ ਉਹੋ ਹੀ ਹੈ ਜਿਹਡ਼ਾ ਇੱਕ ਨਾਮ ਜਾਣਦਾ ਹੈ। ਕੋਈ ਹੋਰ ਵਿਅਕਤੀ ਇਹ ਨਾਮ ਨਹੀਂ ਣਦਾ। |
13
|
ਉਸਨੇ ਲਹੂ ਭਿਜਿਆ ਚ੍ਚੋਲਾ ਪਾਇਆ ਹੈ। ਉਸਦਾ ਨਾਮ ਪਰਮੇਸ਼ੁਰ ਦਾ ਸ਼ਬਦ ਹੈ। |
14
|
ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿਟ੍ਟੇ ਘੋਡ਼ਿਆਂ ਤੇ ਸਵਾਰ ਸਨ। ਉਹ ਵਧੀਆ ਲਿਨਨ ਦੇ ਕੱਪਡ਼ਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿਟ੍ਟਾ ਸੀ। |
15
|
ਘੋਡ਼ ਸਵਾਰ ਦੇ ਮੁਖ ਵਿੱਚੋਂ ਇੱਕ ਤਿਖੀ ਤਲਵਾਰ ਬਾਹਰ ਆਉਂਦੀ ਹੈ। ਉਹ ਇਸ ਤਲਵਾਰ ਦੀ ਵਰਤੋਂ ਕੌਮਾਂ ਨੂੰ ਹਰਾਉਣ ਲਈ ਕਰੇਗਾ। ਉਹ ਉਨ੍ਹਾਂ ਉੱਤੇ ਲੋਹੇ ਦੀ ਸਲਾਖ ਨਾਲ ਸ਼ਾਸਨ ਕਰੇਗਾ। ਉਹ ਸਰਬਸ਼ਕਤੀਮਾਨ ਪਰਮੇਸ਼ੁਰ ਦੇ ਭਿਆਨਕ ਗੁੱਸੇ ਦੀ ਘੁਲਾਡ਼ੀ ਵਿੱਚ ਅੰਗੂਰਾਂ ਨੂੰ ਨਿਚੋਡ਼ੇਗਾ। |
16
|
ਉਸਦੇ ਚੋਲੇ ਉੱਤੇ ਅਤੇ ਉਸਦੀ ਲਤ੍ਤ ਉੱਤੇ ਇਹ ਨਾਂ ਲਿਖਿਆ ਹੋਇਆ ਸੀ; |
17
|
ਫ਼ੇਰ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਿਆ ਦੇਖਿਆ। ਦੂਤ ਨੇ ਅਕਾਸ਼ ਵਿੱਚ ਉੱਚੇ ਉੱਡ ਰਹੇ ਪੰਛੀਆਂ ਨੂੰ ਚੀਕਕੇ ਆਖਿਆ, "ਤੁਸੀਂ ਸਾਰੇ ਇਕਠੇ ਹੋਕੇ ਪਰਮੇਸ਼ੁਰ ਦੀ ਮਹਾਨ ਦਾਅਵਤ ਤੇ ਆਓ। |
18
|
ਇਕਠੇ ਆਓ ਤਾਂ ਜੋ ਤੁਸੀਂ ਰਾਜਿਆਂ ਜਰਨੈਲਾਂ ਅਤੇ ਮਸ਼ਹੂਰ ਆਦਮੀਆਂ ਦੇ ਸ਼ਰੀਰਾਂ ਨੂੰ ਖਾ ਸਕੋ। ਘੋਡ਼ਿਆਂ ਦੇ ਅਤੇ ਉਨ੍ਹਾਂ ਦੇ ਸਵਾਰਾਂ ਦੇ ਸ਼ਰੀਰਾਂ ਨੂੰ ਅਤੇ ਅਜ਼ਾਦ, ਗੁਲਾਮ, ਛੋਟੇ, ਵੱਡੇ, ਸਮੂਹ ਲੋਕਾਂ ਦੇ ਸ਼ਰੀਰਾਂ ਨੂੰ ਖਾਣ ਲਈ ਆ ਜਾਓ।" |
19
|
ਫ਼ੇਰ ਮੈਂ ਜਾਨਵਰ ਨੂੰ ਅਤੇ ਧਰਤੀ ਦੇ ਰਾਜਿਆਂ ਨੂੰ ਦੇਖਿਆ। ਉਨ੍ਹਾਂ ਦੀਆਂ ਫ਼ੌਜਾਂ ਘੋਡ਼ਸਵਾਰ ਅਤੇ ਉਸਦੀ ਫ਼ੌਜ ਦੇ ਵਿਰੁੱਧ ਜੰਗ ਲਡ਼ਨ ਲਈ ਇਕਠੀਆਂ ਹੋਈਆਂ। |
20
|
ਪਰ ਜਾਨਵਰ ਫ਼ਡ਼ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ਡ਼ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨਹਆਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ। |
21
|
ਉਨ੍ਹਾਂ ਦੀਆਂ ਫ਼ੌਜਾਂ ਉਸ ਤਲਵਾਰ ਦੁਆਰਾ ਮਾਰਿਆਂ ਗਇਆਂ ਸਨ ਜੋ ਕਿ ਘੋਡ਼ ਸਵਾਰ ਦੇ ਮੂੰਹ ਵਿੱਚੋਂ ਬਾਹਰ ਆ ਰਹੀ ਸੀ। ਸਾਰੇ ਪੰਛੀਆਂ ਨੇ ਸ਼ਰੀਰਾਂ ਨੂੰ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ। |