Indian Language Bible Word Collections
Revelation 2:17
Revelation Chapters
Revelation 2 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Revelation Chapters
Revelation 2 Verses
1
|
"ਅਫ਼ਸੁਸ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਸਦੇ ਸੱਜੇ ਹੱਥ ਵਿੱਚ ਸੱਤ ਤਾਰੇ ਹਨ ਅਤੇ ਸੋਨੇ ਦੇ ਸੱਤਾਂ ਸ਼ਮ੍ਹਾਦਾਨਾਂ ਵਿਚਕਾਰ ਚਲਦਾ ਹੈ, ਉਹ ਤੁਹਾਨੂੰ ਇਹ ਗੱਲਾਂ ਆਖ ਰਿਹਾ ਹੈ। |
2
|
ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਤੁਸੀਂ ਬਹੁਤ ਸਖਤ ਕੰਮ ਕਰਦੇ ਹੋ ਅਤੇ ਕਦੇ ਹਾਰਦੇ ਨਹੀਂ। ਮੈਂ ਜਾਣਦਾ ਹਾਂ ਕਿ ਤੁਸੀਂ ਮੰਦੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ। ਤੁਸੀਂ ਉਨ੍ਹਾਂ ਲੋਕਾਂ ਨੂੰ ਪਰਖ ਲਿਆ ਹੈ ਜਿਹਡ਼ੇ ਇਹ ਆਖਦੇ ਹਨ ਕਿ ਅਸੀਂ ਰਸੂਲ ਹਾਂ ਪਰ ਉਹ ਨਹੀਂ ਹਨ। ਤੁਸੀਂ ਦੇਖਿਆ ਕਿ ਉਹ ਝੂਠੇ ਹਨ। |
3
|
ਤੁਸੀਂ ਕੋਸ਼ਿਸ਼ ਕਰਨਾ ਜਾਰੀ ਰੱਖੋ ਅਤੇ ਕਦੇ ਵੀ ਨਾ ਹਾਰੋ। ਤੁਸੀਂ ਮੇਰੇ ਨਾਮ ਤੇ (ਮੁਸ਼ਕਿਲਾਂ) ਸਹਿਨ ਕੀਤੀਆਂ। ਅਤੇ ਤੁਸੀਂ ਅਜਿਹਾ ਕਰਦਿਆਂ ਥੱਕੇ ਨਹੀਂ। |
4
|
"ਪਰ ਮੈਨੂੰ ਤੁਹਾਡੇ ਬਾਰੇ ਇਹ ਸ਼ਿਕਾਇਤ ਹੈ; ਤੁਸੀਂ ਉਹ ਪਿਆਰ ਛੱਡ ਦਿੱਤਾ ਹੈ ਜਿਹਡ਼ਾ ਸ਼ੁਰੂ ਵਿੱਚ ਸੀ। |
5
|
ਇਸ ਲਈ ਚੇਤੇ ਕਰੋ ਕਿ ਪਤਨ ਤੋਂ ਪਹਿਲਾਂ ਤੁਸੀਂ ਕਿੱਥੇ ਸੀ ਆਪਣੇ ਦਿਲਾਂ ਨੂੰ ਬਦਲੋ ਅਤੇ ਉਹੀ ਗੱਲਾਂ ਕਰੋ ਜਿਹਡ਼ਿਆਂ ਤੁਸੀਂ ਪਹਿਲਾਂ ਕਰਦੇ ਸੀ। ਜੇ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ ਤਾਂ ਮੈਂ ਤੁਹਾਡੇ ਪਾਸ ਆਵਾਂਗਾ। ਮੈਂ ਤੁਹਾਡਾ ਸ਼ਮ੍ਹਾਦਾਨ ਤੁਹਾਡੇ ਪਾਸੋਂ ਲੈ ਜਾਵਾਂਗਾ। |
6
|
ਪਰ ਉਥੇ ਇੱਕ ਚੰਗੀ ਗੱਲ ਹੈ ਜੋ ਤੁਸੀਂ ਕਰਦੇ ਹੋ। ਤੁਸੀਂ ਉਨ੍ਹਾਂ ਗੱਲਾਂ ਨੂੰ ਨਫ਼ਰਤ ਕਰਦੇ ਹੋ ਜਿਹਡ਼ੀਆਂ ਨਿਕੁਲਾਈਆਂ ਕਰਦੇ ਹਨ। ਮੈਂ ਵੀ ਉਸਨੂੰ ਨਫ਼ਰਤ ਕਰਦਾ ਹਾਂ ਜੋ ਉਹ ਕਰਦੇ ਹਨ। |
7
|
"ਹਰ ਵਿਅਕਤੀ ਜਿਹਡ਼ਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹਡ਼ਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਹੁਰ ਦੇ ਬਾਗ ਵਿੱਚ ਹੈ। |
8
|
"ਸਮੁਰਨੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਜਿਹਡ਼ਾ ਪਹਿਲਾ ਤੇ ਅਖੀਰਲਾ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਹਡ਼ਾ ਮਰਿਆ ਅਤੇ ਫ਼ੇਰ ਜੀਵਨ ਵੱਲ ਵਾਪਸ ਆਇਆ। |
9
|
ਮੈਂ ਤੁਹਾਡੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਸੀਂ ਗਰੀਬ ਹੋ। ਪਰ ਸੱਚਮੁਚ ਤੁਸੀਂ ਅਮੀਰ ਹੋ। ਮੈਂ ਉਨ੍ਹਾਂ ਮੰਦੀਆਂ ਗੱਲਾਂ ਨੂੰ ਜਾਣਦਾ ਹਾਂ ਜਿਹਡ਼ਿਆਂ ਕੁਝ ਲੋਕ ਤੁਹਾਡੇ ਬਾਰੇ ਬੋਲਦੇ ਹਨ। ਉਹ ਲੋਕ ਆਖਦੇ ਹਨ ਕਿ ਉਹ ਯਹੂਦੀ ਹਨ। ਪਰ ਉਹ ਸੱਚੇ ਯਹੂਦੀ ਨਹੀਂ ਹਨ। ਉਹ ਇੱਕ ਪੂਜਾ ਸਥਾਨ ਹਨ ਜਿਹਡ਼ੇ ਸ਼ੈਤਾਨ ਨਾਲ ਸੰਬੰਧਿਤ ਹਨ। |
10
|
ਉਨ੍ਹਾਂ ਗੱਲਾਂ ਬਾਰੇ ਭੈਭੀਤ ਨਾ ਹੋਵੋ ਜਿਹਡ਼ੀਆਂ ਤੁਹਾਡੇ ਨਾਲ ਵਾਪਰਨਗੀਆਂ। ਮੈਂ ਤੁਹਾਨੂੰ ਦੱਸਦਾ ਹਾਂ, ਸ਼ੈਤਾਨ ਤੁਹਾਡੇ ਵਿੱਚੋਂ ਕੁਝ ਲੋਕਾਂ ਨੂੰ ਕੈਦ ਵਿੱਚ ਭੇਜ ਦੇਵੇਗਾ। ਉਹ ਅਜਿਹਾ ਤੁਹਾਡੀ ਪਰਖ ਕਰਨ ਦੇ ਉਦੇਸ਼ ਨਾਲ ਕਰੇਗਾ। ਤੁਹਾਨੂੰ ਦਸਾਂ ਦਿਨਾਂ ਲਈ ਤਸੀਹੇ ਝੱਲਣੇ ਪੈਣਗੇ। ਪਰ ਭਾਵੇਂ ਤੁਹਾਨੂੰ ਮਰਨਾ ਪਵੇ, ਤਾਂ ਵੀ ਵਫ਼ਾਦਾਰ ਰਹੋ। ਜੇ ਤੁਸੀਂ ਵਫ਼ਾਦਾਰ ਬਣੇ ਰਹੋਂਗੇ ਤਾਂ ਮੈਂ ਤੁਹਾਨੂੰ ਜੀਵਨ ਦਾ ਤਾਜ ਬਖਸ਼ਾਂਗਾ। |
11
|
ਹਰ ਵਿਅਕਤੀ ਨੂੰ ਜੋ ਇਹ ਸੁਣਦਾ ਹੈ ਉਸਨੂੰ ਉਨ੍ਹਾਂ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹਡ਼ਾ ਵਿਅਕਤੀ ਜਿੱਤਦਾ ਹੈ, ਉਸਨੂੰ ਦੂਸਰੀ ਮੌਤ ਸੱਟ ਨਹੀਂ ਪਹੁੰਚਾਵੇਗੀ। |
12
|
"ਪਰਗਮੁਮ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਉਹ ਇੱਕ ਜਿਸਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਤੁਹਾਨੂੰ ਇਹ ਗੱਲਾਂ ਦੱਸ ਰਿਹਾ ਹੈ। |
13
|
ਮੈਂ ਜਾਣਦਾ ਹਾਂ ਕਿ ਤੁਸੀਂ ਕਿਥੇ ਰਹਿੰਦੇ ਹੋ। ਤੁਸੀਂ ਉਥੇ ਰਹਿੰਦੇ ਹੋ ਜਿਥ੍ਥੇ ਸ਼ੈਤਾਨ ਦਾ ਆਪਣਾ ਤਖਤ ਹੈ, ਪਰ ਤੁਸੀਂ ਮੇਰੇ ਪ੍ਰਤੀ ਵਫ਼ਾਦਾਰ ਗਵਾਹ ਹੋ। ਅੰਤਿਪਾਸ ਦੇ ਸਮੇਂ ਵੀ ਤੁਸੀਂ ਉਸ ਨਿਹਚਾ ਬਾਰੇ ਦੱਸਣ ਤੋਂ ਇਨਕਾਰ ਨਹੀਂ ਕੀਤਾ ਸੀ ਜੋ ਤੁਹਾਨੂੰ ਮੇਰੇ ਵਿੱਚ ਹੈ। ਅੰਤਿਪਾਸ ਮੇਰਾ ਵਫ਼ਾਦਾਰ ਗਵਾਹ ਸੀ ਜਿਹਡ਼ਾ ਤੁਹਾਡੇ ਸ਼ਹਿਰ ਵਿੱਚ ਮਾਰਿਆ ਗਿਆ ਸੀ। ਉਥੇ ਤੁਹਾਡਾ ਸ਼ਹਿਰ ਹੈ ਜਿਥੇ ਸ਼ੈਤਾਨ ਰਹਿੰਦਾ ਹੈ। |
14
|
"ਪਰ ਮੇਰੇ ਕੋਲ ਤੁਹਾਡੇ ਵਿਰੁੱਧ ਕੁਝ ਸ਼ਿਕਾਇਤਾਂ ਹਨ; ਤੁਹਾਡੇ ਸਮੂਹ ਵਿੱਚ ਕੁਝ ਲੋਕ ਹਨ ਜਿਹਡ਼ੇ ਬਿਲਆਮ ਦੇ ਉਪਦੇਸ਼ ਅਨੁਸਾਰ ਅਮਲ ਕਰਦੇ ਹਨ। ਬਿਲਆਮ ਨੇ ਬਾਲਾਕ ਨੂੰ ਸਿਖਾਇਆ ਕਿ ਕਿਵੇਂ ਮੂਰਤਾਂ ਨੂੰ ਭੇਂਟ ਭੋਜਨ ਖਾਕੇ ਅਤੇ ਹਰਾਮਕਾਰੀਆਂ ਕਰਕੇ ਇਸਰਾਏਲੀਆਂ ਨੂੰ ਕਿਵੇਂ ਉਕਸਾਵੇ। |
15
|
ਤੁਹਾਡੇ ਸਮੂਹ ਦੇ ਲੋਕਾਂ ਨਾਲ ਵੀ ਇਵੇਂ ਹੀ ਹੈ। ਤੁਹਾਡੇ ਦਰਮਿਆਨ ਕੁਝ ਲੋਕ ਹਨ ਜਿਹਡ਼ੇ ਨਿਕੋਲਾਈਤੀਆਂ ਦੇ ਉਪਦੇਸ਼ ਦਾ ਅਨੁਸਰਣ ਕਰਦੇ ਹਨ। |
16
|
ਇਸੇ ਲਈ ਆਪਣੇ ਦਿਲਾਂ ਨੂੰ ਬਦਲੋ। ਜੇਕਰ ਤੁਸੀਂ ਆਪਣੇ ਆਪ ਨੂੰ ਨਹੀਂ ਬਦਲੋਂਗੇ, ਮੈਂ ਅਚਾਨਕ ਤੁਹਾਡੇ ਕੋਲ ਆਵਾਂਗਾ ਅਤੇ ਉਨ੍ਹਾਂ ਲੋਕਾਂ ਦੇ ਖਿਲਾਫ਼ ਮੇਰੇ ਮੁੱਖ ਵਿੱਚੋਂ ਨਿਕਲਦੀ ਤਲਵਾਰ ਨਾਲ ਲਡ਼ਾਂਗਾ। |
17
|
"ਹਰ ਕੋਈ ਜਿਹਡ਼ਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸਨੂੰ ਉਸ ਵੱਲ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾ ਨੂੰ ਆਖਦਾ ਹੈ। ਪਰ ਜਿੱਤਣ ਵਾਲੇ ਵਿਅਕਤੀ ਨੂੰ ਮੈਂ ਢੁਕਵਾਂ ਮੰਨ ਦਿਆਂਗਾ। ਇਸ ਪਥ੍ਥਰ ਉੱਤੇ ਇੱਕ ਨਵਾਂ ਨਾਲ ਲਿਖਿਆ ਹੋਇਆ ਹੈ। ਕੋਈ ਵੀ ਵਿਅਕਤੀ ਇਸ ਨਵੇਂ ਨਾਮ ਬਾਰੇ ਨਹੀਂ ਜਾਣਦਾ। ਉਹੀ ਵਿਅਕਤੀ ਜਿਹਡ਼ਾ ਇਸ ਪਥ੍ਥਰ ਨੂੰ ਪ੍ਰਾਪਤ ਕਰੇਗਾ, ਇਸ ਨਵੇਂ ਨਾਮ ਬਾਰੇ ਜਾਣੇਗਾ। |
18
|
"ਥੂਆਤੀਰੇ ਵਿਖੇ ਕਲੀਸਿਯਾ ਦੇ ਦੂਤ ਨੂੰ ਇਹ ਲਿਖੋ; "ਪਰਮੇਸ਼ੁਰ ਦਾ ਪੁੱਤਰ ਇਹ ਗੱਲਾਂ ਦੱਸ ਰਿਹਾ ਹੈ। ਉਹੀ ਹੈ ਜਿਸ ਕੋਲ ਉਹ ਅੱਖਾਂ ਹਨ ਜਿਹਡ਼ਿਆਂ ਅੱਗ ਵਾਂਗ ਚਮਕ ਰਹੀਆਂ ਹਨ ਅਤੇ ਪੈਰ ਜਿਹਡ਼ੇ ਤਾਂਬੇ ਵਾਂਗ ਚਮਕ ਰਹੇ ਹਨ। ਉਹ ਤੁਹਾਨੂੰ ਇਹ ਆਖਦਾ ਹੈ; |
19
|
ਮੈਂ ਜਾਣਦਾ ਹਾਂ ਕਿ ਤੁਸੀਂ ਕੀ ਕਰਦੇ ਹੋ। ਮੈਂ ਤੁਹਾਡੇ ਪਿਆਰ, ਨਿਹਚਾ, ਸੇਵਾ, ਅਤੇ ਸਬਰ ਬਾਰੇ ਜਾਣਦਾ ਹਾਂ। ਮੈਂ ਇਹ ਵੀ ਜਾਣਦਾ ਹਾਂ ਕਿ ਹੁਣ ਤੁਸੀਂ ਪਹਿਲਾਂ ਨਾਲੋਂ ਵਧੇਰੇ ਗੱਲਾਂ ਕਰ ਰਹੇ ਹੋ। |
20
|
ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ। |
21
|
ਮੈਂ ਉਸਨੂੰ ਆਪਣਾ ਦਿਲ ਬਦਲਣ ਲਈ ਅਤੇ ਗੁਨਾਹ ਤੋਂ ਹਟਣ ਲਈ ਸਮਾਂ ਦਿੱਤਾ ਹੈ ਪਰ ਉਹ ਬਦਲਨਾ ਨਹੀਂ ਚਾਹੁੰਦੀ। |
22
|
ਇਸ ਲਈ ਮੈਂ ਉਸਨੂੰ ਤਸੀਹਿਆਂ ਦੇ ਬਿਸਤਰੇ ਉੱਤੇ ਸੁੱਟ ਦਿਆਂਗਾ। ਉਹ ਸਾਡ਼ੇ ਲੋਕ ਜਿਹਡ਼ੇ ਉਸ ਨਾਲ ਜਿਨਸੀ ਪਾਪ ਕਰਦੇ ਹਨ ਗੰਭੀਰ ਦੁਖ ਭੋਗਣਗੇ, ਜੇ ਉਹ ਉਨ੍ਹਾਂ ਉਪਦੇਸ਼ਾਂ ਤੋਂ ਨਹੀਂ ਮੁਡ਼ਨਗੇ ਜਿਹਡ਼ੇ ਉਹ ਦਿੰਦੀ ਹੈ। |
23
|
ਮੈਂ ਉਸਦੇ ਅਨੁਯਾਈਆਂ ਨੂੰ ਵੀ ਮਾਰ ਦੇਵਾਂਗਾ। ਫ਼ੇਰ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਕਿ ਇਹ ਮੈਂ ਹਾਂ ਜੋ ਜਾਣਦਾ ਕਿ ਲੋਕ ਕਿਵੇਂ ਸੋਚਦੇ ਅਤੇ ਮਹਿਸੂਸ ਕਰਦੇ ਹਨ। ਅਤੇ ਮੈਂ ਤੁਹਾਡੇ ਵਿੱਚ ਹਰੇਕ ਨੂੰ ਤੁਹਾਡੀਆਂ ਕਰਨੀਆਂ ਅਨੁਸਾਰ ਦੇਵਾਂਗਾ। |
24
|
"ਪਰ ਤੁਸਾਂ, ਥੂਆਤੀਰੇ ਦੇ ਬਾਕੀ ਲੋਕਾਂ ਨੇ ਉਪਦੇਸ਼ਾਂ ਨੂੰ ਉਲੰਘਿਆ। ਤੁਸੀਂ ਉਹ ਗੱਲਾਂ ਨਹੀਂ ਸਿਖ੍ਖੀਆਂ ਜਿਨ੍ਹਾਂ ਨੂੰ ਉਹ ਸ਼ੈਤਾਨ ਡੂੰਘੇ ਰਹੱਸ ਆਖਦੇ ਹਨ। ਤੁਹਾਨੂੰ ਮੈਂ ਇਹ ਆਖਦਾ ਹਾਂ। ਮੈਂ ਤੁਹਾਡੇ ਉੱਪਰ ਕੋਈ ਹੋਰ ਭਾਰ ਨਹੀਂ ਪਾਵਾਂਗਾ। |
25
|
ਪਰ ਮੇਰੇ ਆਉਣ ਤੱਕ, ਉਸੇ ਨੂੰ ਫ਼ਡ਼ੀ ਰੱਖੋ ਜੋ ਤੁਹਾਡੇ ਕੋਲ ਹੈ। |
26
|
ਮੈਂ ਉਸਨੂੰ ਹਰੇਕ ਕੌਮਾਂ ਤੇ ਸ਼ਾਸਨ ਕਰਨ ਦਾ ਅਧਿਕਾਰ ਦੇਵਾਂਗਾ ਜੋ ਜਿੱਤਦਾ ਅਤੇ ਅੰਤ ਤੀਕ ਮੇਰੀ ਰਜ਼ਾ ਅਨੁਸਾਰ ਹੀ ਗੱਲਾਂ ਕਰਦਾ ਹੈ। |
27
|
“ਉਹ ਉਨ੍ਹਾਂ ਉੱਪਰ ਡੰਡੇ ਨਾਲ ਰਾਜ ਕਰੇਗਾ। ਉਹ ਉਨ੍ਹਾਂ ਦੇ ਮਿੱਟੀ ਦੇ ਭਾਂਡਿਆਂ ਵਾਂਗ ਟੋਟੇ ਕਰ ਦੇਵੇਗਾ।” ਜ਼ਬੂਰ 2:9 |
28
|
ਇਹ ਉਹੀ ਸ਼ਕਤੀ ਹੈ ਜਿਹਡ਼ੀ ਮੈਂ ਆਪਣੇ ਪਿਤਾ ਪਾਸੋਂ ਪ੍ਰਾਪਤ ਕੀਤੀ ਹੈ। ਮੈਂ ਉਸ ਵਿਅਕਤੀ ਨੂੰ ਸਵੇਰ ਦਾ ਤਾਰਾ ਵੀ ਦਿਆਂਗਾ। |
29
|
ਹਰ ਕੋਈ ਜਿਹਡ਼ਾ ਇਹ ਸੁਣਦਾ ਹੈ ਉਸਨੂੰ ਆਤਮਾ ਕਲੀਸਿਯਾਵਾਂ ਨੂੰ ਕੀ ਦੱਸਦਾ ਹੈ ਸੁਣਨਾ ਚਾਹੀਦਾ ਹੈ। |