English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Revelation Chapters

Revelation 7 Verses

1 ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ਡ਼ੀ ਹੋਏ ਸਨ।
2 ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,
3 "ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।"
4 ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉਥੇ ਮੋਹਰ ਨਾਲ ਇੱਕ ਲਥ ਚੁਤਾਲੀ ਹਜ਼ਾਰ ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।
5 ਯਹੂਦਾਹ ਦੇ ਪਰਿਵਾਰ ਸਮੂਹ ਵਿੱਚੋਂ 12,000 ਰਊਬੇਨ ਦੇ ਪਰਿਵਾਰ ਸਮੂਹ ਵਿੱਚੋਂ 12,000 ਗੇਤ ਦੇ ਪਰਿਵਾਰ ਸਮੂਹ ਵਿੱਚੋਂ12,000
6 ਆਸ਼ੇਰ ਦੇ ਪਰਿਵਾਰ ਸਮੂਹ ਵਿੱਚੋਂ 12,000 ਨਫ਼ਤਾਲੀ ਦੇ ਪਰਿਵਾਰ ਸਮੂਹ ਵਿੱਚੋਂ 12,000 ਮਨਸ਼ਹ ਦੇ ਪਰਿਵਾਰ ਸਮੂਹ ਵਿੱਚੋਂ 12,000
7 ਸਿਮਓਨ ਦੇ ਪਰਿਵਾਰ ਵਿੱਚੋਂ 12,000 ਲੇਵੀ ਦੇ ਪਰਿਵਾਰ ਸਮੂਹ ਵਿੱਚੋਂ 12,000 ਯਿਸ੍ਸਾਕਾਰ ਦੇ ਪਰਿਵਾਰ ਸਮੂਹ ਵਿੱਚੋਂ 12,000
8 ਜ਼ਬੂਲੁਨ ਦੇ ਪਰਿਵਾਰ ਸਮੂਹ ਵਿੱਚੋਂ 12,000 ਯੂਸੁਫ਼ ਦੇ ਪਰਿਵਾਰ ਸਮੂਹ ਵਿੱਚੋਂ 12,000 ਬਿਨਯਾਮੀਨ ਦੇ ਪਰਿਵਾਰ ਵਿੱਚੋਂ 12,000
9 ਫ਼ੇਰ ਮੈਂ ਤਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿਟ੍ਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।
10 ਉਨ੍ਹਾਂ ਨੇ ਉੱਚੀ-ਉੱਚੀ ਰੌਲਾ ਪਾਇਆ, "ਜਿੱਤ ਸਾਡੇ ਪਰਮੇਸ਼ੁਰ ਦੀ ਹੈ ਜਿਹਡ਼ਾ ਤਖਤ ਤੇ ਬੈਠਾ ਹੈ ਅਤੇ ਲੇਲੇ ਦੀ ਹੈ।"
11 ਬਜ਼ੁਰਗ ਅਤੇ ਚਾਰੇ ਸਜੀਵ ਚੀਜ਼ਾਂ ਉਥੇ ਹੀ ਸਨ। ਸਾਰੇ ਦੂਤ ਉਨ੍ਹਾਂ ਦੇ ਅਤੇ ਤਖਤ ਦੇ ਆਲੇ-ਦੁਆਲੇ ਖਲੋਤੇ ਹੋਏ ਸਨ। ਦੂਤ ਤਖਤ ਅੱਗੇ ਮੂਧੇ ਮੂੰਹ ਡਿੱਗ ਪਏ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
12 ਉਨ੍ਹਾਂ ਨੇ ਆਖਿਆ, "ਆਮੀਨ। ਉਸਤਤ, ਮਹਿਮਾ, ਸਿਆਣਪ, ਧਨਵਾਦੀ ਹੋਣਾ, ਸਤਿਕਾਰ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਸਾਡੇ ਪਰਮੇਸ਼ੁਰ ਨੂੰ ਹੋਵੇ। ਆਮੀਨ।"
13 ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, "ਇਹ ਚਿਟ੍ਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿਥੋਂ ਆਏ ਹਨ?"
14 ਮੈਂ ਜਵਾਬ ਦਿੱਤਾ, "ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।" ਅਤੇ ਬਜ਼ੁਰਗ ਨੇ ਆਖਿਆ, "ਇਹ ਉਹੀ ਲੋਕ ਹਨ ਜਿਹਡ਼ੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿਟ੍ਟੇ ਬਣਾਇਆ।
15 ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹਡ਼ਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।
16 ਉਹ ਫ਼ੇਰ ਕਦੇ ਵੀ ਭੁਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾਡ਼ੇਗੀ ਨਹੀਂ।
17 ਤਖਤ ਦੇ ਅੱਗੇ ਖਲੋਤਾ ਲੇਲਾ ਆਜਡ਼ੀ ਵਾਂਗ ਉਨ੍ਹਾਂ ਦਾ ਧਿਆਨ ਰਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅਖਾਂ ਵਿੱਚੋਂ ਉਨ੍ਹਾਂ ਦੇ ਅਥਰੂ ਪੂੰਝ ਦੇਵੇਗਾ।"
×

Alert

×