Indian Language Bible Word Collections
Romans 15:28
Romans Chapters
Romans 15 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Romans Chapters
Romans 15 Verses
1
|
ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕਡ਼ੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ। |
2
|
ਸਾਡੇ ਵਿੱਚੋਂ ਹਰ ਇੱਕ ਨੂੰ ਦੂਜਿਆਂ ਲੋਕਾਂ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ। ਸਾਨੂੰ ਇਹ, ਉਨ੍ਹਾਂ ਦੀ ਨਿਹਚਾ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨ ਲਈ ਕਰਨਾ ਚਾਹੀਦਾ ਹੈ। |
3
|
ਇਥੋਂ ਤੱਕ ਕਿ ਮਸੀਹ ਨੇ ਕਦੇ ਵੀ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਨਹੀਂ ਜੀਵਿਆ। ਜਿਵੇਂ ਕਿ ਪੋਥੀਆਂ ਉਸ ਬਾਰੇ ਆਖਦੀਆਂ ਹਨ, “ਉਨ੍ਹਾਂ ਦੀ ਬੇਇੱਜ਼ਤੀ, ਜਿਨ੍ਹਾਂ ਨੇ ਤੁਹਾਨੂੰ ਬੇਇੱਜ਼ਤ ਕੀਤਾ ਸੀ ਮੇਰੇ ਤੇ ਡਿੱਗੀ ਹੈ।” |
4
|
ਸਭ ਕੁਝ ਜੋ ਅਤੀਤ ਵਿੱਚ ਲਿਖਿਆ ਗਿਆ ਸੀ ਸਾਨੂੰ ਸਿਖਾਉਣ ਖਾਤਰ ਲਿਖਿਆ ਸੀ। ਇਹ ਗੱਲਾਂ ਇਸ ਲਈ ਲਿਖੀਆਂ ਗਈਆਂ ਸਨ ਤਾਂ ਜੋ ਅਸੀਂ ਆਸ ਰਖ ਸਕੀਏ। ਅਤੇ ਉਹ ਆਸ ਧੀਰਜ ਤੋਂ ਆਉਂਦੀ ਹੈ ਅਤੇ ਉਹ ਤਾਕਤ ਜੋ ਪੋਥੀਆਂ ਸਾਨੂੰ ਦਿੰਦੀਆਂ ਹਨ। |
5
|
ਧੀਰਜ ਅਤੇ ਤਾਕਤ ਪਰਮੇਸ਼ੁਰ ਤੋਂ ਆਉਂਦੀ ਹੈ ਤਾਂ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੁਹਾਨੂੰ ਉਸੇ ਢੰਗ ਨਾਲ ਇੱਕ ਹੋਣ ਵਿੱਚ ਸਹਾਇਤਾ ਕਰੇਗਾ ਜਿਵੇਂ ਮਸੀਹ ਯਿਸੂ ਚਾਹੁੰਦਾ ਹੈ। |
6
|
ਫ਼ਿਰ ਤੁਸੀਂ ਸਭ ਇਕਠੇ ਹੋ ਜਾਵੋਂਗੇ ਅਤੇ ਤੁਸੀਂ ਇੱਕ ਮੂੰਹ ਨਾਲ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਰਮੇਸ਼ੁਰ ਪਿਤਾ ਦੀ ਉਸਤਤਿ ਕਰੋਂਗੇ। |
7
|
ਮਸੀਹ ਨੇ ਤੁਹਾਨੂੰ ਸਵਿਕਾਰਿਆ, ਤਾਂ ਤੁਹਾਨੂੰ ਵੀ ਇੱਕ ਦੂਜੇ ਨੂੰ ਕਬੂਲਣਾ ਚਾਹੀਦਾ ਹੈ। ਇਸ ਨਾਲ ਪਰਮੇਸ਼ੁਰ ਦੀ ਮਹਿਮਾ ਹੋਵੇਗੀ। |
8
|
ਮੈਂ ਤੁਹਾਨੂੰ ਦੱਸਦਾ ਹਾਂ ਕਿ ਯਿਸੂ ਇਹ ਵਿਖਾਉਣ ਲਈ ਯਹੂਦੀਆਂ ਦਾ ਸੇਵਕ ਬਣਿਆ, ਕਿ ਪਰਮੇਸ਼ੁਰ ਆਪਣੇ ਵਚਨ ਪੂਰੇ ਕਰਦਾ ਹੈ। ਮਸੀਹ ਨੇ ਅਜਿਹਾ ਇਹ ਸਾਬਿਤ ਕਰਨ ਲਈ ਕੀਤਾ ਕਿ ਜਿਹਡ਼ਾ ਵਚਨ ਪਰਮੇਸ਼ੁਰ ਨੇ ਯਹੂਦੀਆਂ ਦੇ ਪਿਉਵਾਂ ਨਾਲ ਕੀਤਾ ਸੀ ਉਹ ਪੂਰਾ ਕਰੇਗਾ। |
9
|
ਮਸੀਹ ਨੇ ਵੀ ਇਉਂ ਕੀਤਾ ਤਾਂ ਜੋ ਗੈਰ ਯਹੂਦੀ, ਪਰਮੇਸ਼ੁਰ ਨੂੰ ਉਸ ਮਿਹਰ ਲਈ ਮਹਿਮਾ ਦੇ ਸਕਣ ਜੋ ਉਹ ਉਨ੍ਹਾਂ ਨੂੰ ਦਿੰਦਾ ਹੈ। ਪੋਥੀਆਂ ਵਿੱਚ ਇਹ ਵੀ ਲਿਖਿਆ ਹੋਇਆ ਹੈ; “ਇਸ ਕਾਰਣ ਮੈਂ ਗੈਰ ਯਹੂਦੀਆਂ ਵਿੱਚੋਂ ਤੇਰੀ ਉਸਤਤਿ ਕਰਾਂਗਾ ਅਤੇ ਤੇਰੇ ਨਾਮ ਦਾ ਯਸ਼ ਗਾਵਾਂਗਾ।” ਜ਼ਬੂਰ 18:49 |
10
|
ਪੋਥੀ ਇਹ ਵੀ ਆਖਦੀ ਹੈ; “ਹੇ ਗੈਰ ਯਹੂਦੀਓ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਖੁਸ਼ ਹੋਣਾ ਚਾਹੀਦਾ ਹੈ।” ਬਿਵਸਥਾ 32:43 |
11
|
ਪੋਥੀ ਇਹ ਵੀ ਆਖਦੀ ਹੈ; “ਤੁਸੀਂ ਸਾਰੇ ਗੈਰ-ਯਹੂਦੀਓ, ਪ੍ਰਭੂ ਦੀ ਉਸਤਤਿ ਕਰੋ; ਅਤੇ ਸਭ ਕੌਮੋਂ, ਉਸਦੀ ਉਸਤਤਿ ਕਰੋ।” ਜ਼ਬੂਰ 117:1 |
12
|
ਅਤੇ ਯਸਾਯਾਹ ਆਖਦਾ ਹੈ, “ਕੋਈ ਯਸੀ ਦੇ ਪਰਿਵਾਰ ਵਿੱਚੋਂ ਉਠੇਗਾ ਅਤੇ ਗੈਰ ਯਹੂਦੀਆਂ ਤੇ ਰਾਜ ਕਰਨ ਲਈ ਆਵੇਗਾ। ਅਤੇ ਗੈਰ ਯਹੂਦੀ ਉਸ ਵਿੱਚ ਆਸ ਰੱਖਣਗੇ।” ਯਸਾਯਾਹ 11:10 |
13
|
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ, ਜੋ ਕਿ ਆਸ ਦਾ ਸਤ੍ਰੋਤ ਹੈ। ਤੁਹਾਨੂੰ ਆਸ ਅਤੇ ਸ਼ਾਂਤੀ ਨਾਲ ਭਰਪੂਰ ਕਰੇ। ਤੁਸੀਂ ਉਸ ਵਿੱਚ ਯਕੀਨ ਰਖੋ। ਤਾਂ ਜੋ ਪਵਿੱਤਰ ਆਤਮਾ ਦੀ ਸ਼ਕਤੀ ਰਾਹੀਂ ਤੁਹਾਡੇ ਵਿੱਚ ਆਸ ਭਰਪੂਰ ਹੋਕੇ ਬਾਹਰ ਡੁਲ੍ਹੇ। |
14
|
ਮੇਰੇ ਭਰਾਵੋ ਅਤੇ ਭੈਣੋ, ਮੈਂ ਯਕੀਨ ਰਖਦਾ ਹਾਂ ਕਿ ਤੁਸੀਂ ਚੰਗਿਆਈ ਨਾਲ ਭਰਪੂਰ ਹੋ ਅਤੇ ਤੁਹਾਡੇ ਕੋਲ ਸਾਰਾ ਗਿਆਨ ਹੈ। ਤੇ ਤੁਹਾਡੇ ਕੋਲ ਇੱਕ ਦੂਜੇ ਨੂੰ ਸਿਖਾਉਣ ਦੀ ਯੋਗਤਾ ਹੈ। |
15
|
ਪਰ ਮੈਂ ਉਨ੍ਹਾਂ ਗੱਲਾਂ ਬਾਰੇ, ਜਿਹਡ਼ੀਆਂ ਮੈਂ ਤੁਹਾਨੂੰ ਚੇਤੇ ਕਰਾਉਣੀਆਂ ਚਾਹੁੰਦਾ ਸਾਂ, ਖੁਲ੍ਹੇ ਤੌਰ ਤੇ ਲਿਖਿਆ ਹੈ। ਮੈਂ ਅਜਿਹਾ ਇਸ ਲਈ ਕੀਤਾ ਕਿਉਂਕਿ ਪਰਮੇਸ਼ੁਰ ਨੇ ਮੈਨੂੰ ਇਸ ਖਾਸ ਤੋਹਫ਼ੇ ਨਾਲ ਨਿਵਾਜਿਆ ਸੀ। |
16
|
ਪਰਮੇਸ਼ੁਰ ਨੇ ਮੈਨੂੰ ਮਸੀਹ ਯਿਸੂ ਦਾ ਸੇਵਕ ਗੈਰ ਯਹੂਦੀਆਂ ਵਾਸਤੇ ਅਤੇ ਪਰਮੇਸ਼ੁਰ ਦੀ ਖੁਸ਼ ਖਬਰੀ ਨੂੰ ਫ਼ੈਲਾਉਣ ਲਈ ਬਣਾਇਆ ਹੈ। ਮੈਂ ਇਹ ਗੈਰ ਯਹੂਦੀਆਂ ਦੀ ਖਾਤਿਰ ਇੱਕ ਭੇਂਟ ਬਨਣ ਲਈ ਕਰ ਰਿਹਾ ਹਾਂ ਜੋ ਪਰਮੇਸ਼ੁਰ ਦੁਆਰਾ ਕਬੂਲੀ ਜਾਵੇਗੀ। ਇਹ ਪਵਿੱਤਰ ਆਤਮਾ ਦੁਆਰਾ ਬਣਾਈ ਪਵਿੱਤਰ ਭੇਂਟ ਹੋਵੇਗੀ। |
17
|
ਇਸ ਲਈ ਜੋ ਮੈਂ ਪਰਮੇਸ਼ੁਰ ਲਈ ਮਸੀਹ ਯਿਸੂ ਵਿੱਚ ਕੀਤਾ ਹੈ ਮੈਨੂੰ ਉਸਤੇ ਮਾਨ ਹੈ। |
18
|
ਮੇਰਾ ਹੌਂਸਲਾ ਨਹੀਂ ਪੈਂਦਾ ਕਿ ਮੈਂ ਆਪਣੇ ਕੀਤੇ ਬੁਰੇ ਕੁਝ ਬੋਲਾਂ, ਪਰ ਮੈਨੂੰ ਉਨ੍ਹਾਂ ਗੱਲਾਂ ਬਾਰੇ ਬੋਲਣ ਦਾ ਕਾਫ਼ੀ ਹੌਂਸਲਾ ਹੈ ਜਿਹਡ਼ੀਆਂ ਮਸੀਹ ਨੇ ਮੇਰੇ ਰਾਹੀਂ ਗੈਰ ਯਹੂਦੀਆਂ ਨੂੰ ਪਰਮੇਸ਼ੁਰ ਲਈ ਆਗਿਆਕਾਰ ਹੋਣ ਲਈ ਆਖੀਆਂ। |
19
|
ਉਨ੍ਹਾਂ ਨੇ ਕਰਾਮਾਤਾਂ ਦੀ ਸ਼ਕਤੀ, ਅਜੂਬੇ ਅਤੇ ਆਤਮਾ ਦੀ ਸ਼ਕਤੀ ਦੇ ਕਾਰਣ ਪਰਮੇਸ਼ੁਰ ਦੀ ਆਗਿਆ ਦੀ ਪਾਲਣਾ ਕੀਤੀ। ਮੈਂ ਯਰੂਸ਼ਲਮ ਤੋਂ ਲੈਕੇ ਇਲ੍ਲੁਰਿਕੁਨ ਦੇ ਚਾਰੇ ਪਾਸਿਆਂ ਤੀਕ ਮਸੀਹ ਦੀ ਖੁਸ਼ ਖਬਰੀ ਬਾਰੇ ਪਰਚਾਰ ਕੀਤਾ। |
20
|
ਮੈਂ ਹਮੇਸ਼ਾ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪਰਚਾਰ ਉਨ੍ਹੀਂ ਥਾਵੀਂ ਕਰਨਾ ਚਾਹਿਆ ਜਿਥੇ ਲੋਕਾਂ ਨੇ ਕਦੇ ਵੀ ਮਸੀਹ ਬਾਰੇ ਨਹੀਂ ਸੀ ਸੁਣਿਆ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਮੈਂ ਕਿਸੇ ਹੋਰ ਦੇ ਕੰਮਾਂ ਤੇ ਕੁਝ ਨਹੀਂ ਉਸਾਰਨਾ ਚਾਹੁੰਦਾ ਜਿਸਦੀ ਸ਼ੁਰੂਆਤ ਪਹਿਲਾਂ ਹੀ ਹੋ ਚੁੱਕੀ ਹੋਵੇ। |
21
|
ਪਰ ਇਹ ਪੋਥੀਆਂ ਵਿੱਚ ਲਿਖਿਆ ਵੀ ਹੋਇਆ ਹੈ; “ਜਿਨ੍ਹਾਂ ਲੋਕਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਵੇਖਣਗੇ; ਅਤੇ ਉਹ ਜਿਨ੍ਹਾਂ ਨੇ ਉਸ ਬਾਰੇ ਨਹੀਂ ਸੁਣਿਆ ਉਹ ਸਮਝਣਗੇ।” ਯਸਾਯਾਹ 52:15 |
22
|
ਇਸੇ ਕਾਰਣ ਮੈਨੂੰ ਤੁਹਾਡੇ ਵੱਲ ਆਉਣ ਤੋਂ ਕਈ ਵਾਰੀ ਰੋਕਿਆ ਗਿਆ ਸੀ। |
23
|
ਹੁਣ ਇਨ੍ਹਾਂ ਥਾਵਾਂ ਤੋਂ ਮੈਂ ਅਪਣਾ ਕੰਮ ਮੁਕੰਮਲ ਕਰ ਚੁੱਕਾ ਹਾਂ। ਅਤੇ ਲੰਬੇ ਸਮੇਂ ਤੋਂ, ਮੈਂ ਤੁਹਾਨੂੰ ਮਿਲਣਾ ਚਾਹੁੰਦਾ ਸਾਂ। |
24
|
ਇਸ ਲਈ ਹੁਣ ਮੈਂ ਹਿਸਪਾਨਿਯਾ ਨੂੰ ਜਾਵਾਂਗਾ। ਹਾਂ, ਮੈਨੂੰ ਆਸ ਹੈ ਕਿ ਹਿਸਪਾਨਿਯਾ ਜਾਂਦਾ ਹੋਜਿਆ ਤੁਹਾਡੇ ਵੱਲ ਯਾਤਰਾ ਕਰਾਂਗਾ ਅਤੇ ਪੂਰੀ ਤਰ੍ਹਾਂ ਤੁਹਾਡੀ ਸੰਗਤ ਦਾ ਆਨੰਦ ਮਾਣਾਂਗਾ। ਤਦ ਉਸ ਫ਼ੇਰੀ ਤੇ ਤੁਸੀਂ ਮੇਰੇ ਮਦ੍ਦਦਗਾਰ ਸਿਧ ਹੋ ਸਕਦੇ ਹੋ। |
25
|
ਹੁਣ ਮੈਂ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ ਜਾ ਰਿਹਾ ਹਾਂ। |
26
|
ਮਕਦੂਨਿਯਾ ਅਤੇ ਅਖਾਯਾ ਦੇ ਸ਼ਰਧਾਲੂਆਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ, ਜਿਹਡ਼ੇ ਗਰੀਬ ਹਨ, ਕੁਝ ਪੈਸਾ ਇਕੱਠਾ ਕਰਨ ਦਾ ਨਿਸ਼ਚਾ ਕੀਤਾ ਹੈ। |
27
|
ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਉਨ੍ਹਾਂ ਦੀ ਮਦਦ ਕਰਨ ਵਿੱਚ ਖੁਸ਼ ਸਨ। ਅਸਲ ਵਿੱਚ, ਉਨ੍ਹਾਂ ਨੇ ਮਹਿਸੂਸ ਕੀਤਾ ਕਿ ਇਹ ਉਨ੍ਹਾਂ ਦਾ ਫ਼ਰਜ਼ ਸੀ। ਉਨ੍ਹਾਂ ਨੇ ਗੈਰ ਯਹੂਦੀ ਹੁੰਦਿਆਂ ਹੋਇਆਂ ਵੀ ਯਹੂਦੀਆਂ ਦੀਆਂ ਆਤਮਕ ਅਸੀਸਾਂ ਵਿੱਚ ਸਾਂਝ ਪਾਈ ਸੀ। ਇਸ ਲਈ ਹੁਣ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਨ੍ਹਾਂ ਨੂੰ ਯਹੂਦੀਆਂ ਦੀ ਭੌਤਿਕ ਵਸਤਾਂ ਨਾਲ, ਜਿਹਡ਼ੀਆਂ ਉਨ੍ਹਾਂ ਕੋਲ ਹਨ ਸਹਾਇਤਾ ਕਰਨੀ ਚਾਹੀਦੀ ਹੈ। |
28
|
ਮੈਂ ਇਸ ਗੱਲੋਂ ਨਿਸ਼ਚਿੰਤ ਹੋ ਲਵਾਂ ਕਿ ਯਰੂਸ਼ਲਮ ਦੇ ਲੋਕਾਂ ਲਈ ਜੋ ਧਨ ਇਕੱਠਾ ਕੀਤਾ ਗਿਆ ਸੀ, ਉਹ ਉਨ੍ਹਾਂ ਗਰੀਬ ਲੋਕਾਂ ਤੱਕ ਪੁਜ੍ਜਦਾ ਹੋ ਚੁੱਕਾ ਹੈ, ਇਹ ਕੰਮ ਸਿਰੇ ਚਾਢ਼ਕੇ, ਮੈਂ ਹਿਸਪਾਨਿਯਾ ਵੱਲ ਆਵਾਂਗਾ। ਜਦੋਂ ਮੈਂ ਹਿਸਪਾਨਿਯਾ ਜਾ ਰਿਹਾ ਹੋਵਾਂਗਾ, ਮੈਂ ਤੁਹਾਡੇ ਵੱਲ ਯਾਤਰਾ ਕਰਾਂਗਾ ਮੈਂ ਉਥੇ ਰੁਕਾਗਾ ਅਤੇ ਤੁਹਾਨੂੰ ਮਿਲਾਂਗਾ। |
29
|
ਮੈਂ ਜਾਣਦਾ ਹਾਂ ਕਿ ਜਦੋਂ ਮੈਂ ਤੁਹਾਡੇ ਕੋਲ ਆਵਾਂਗਾ ਤਾਂ ਮਸੀਹ ਦੀ ਭਰਪੂਰ ਬਖਸ਼ਿਸ਼ ਤੁਹਾਡੇ ਲਈ ਲੈਕੇ ਆਵਾਂਗਾ। |
30
|
ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ। |
31
|
ਪ੍ਰਾਰਥਨਾ ਕਰੋ ਕਿ ਯਹੂਦਿਯਾ ਵਿੱਚ ਅਨਾਸਥਾਵਾਨਾਂ ਤੋਂ ਮੇਰੀ ਰੱਖਿਆ ਹੋਵੇ। ਪ੍ਰਾਰਥਨਾ ਕਰੋ ਕਿ ਮੈਂ ਮਦਦ ਯਰੂਸ਼ਲਮ ਵਿੱਚ ਲਿਆਂਦੀ ਉਹ ਪਰਮੇਸ਼ੁਰ ਉਹ ਪਰਮੇਸ਼ੁਰ ਦੇ ਲੋਕਾਂ ਨੂੰ ਉਥੇ ਪ੍ਰਸੰਨ ਕਰ ਸਕੇ। |
32
|
ਫ਼ਿਰ ਜੋ ਪਰਮੇਸ਼ੁਰ ਨੇ ਚਾਹਿਆ, ਮੈਂ ਤੁਹਾਡੇ ਕੋਲ ਪੂਰੇ ਆਨੰਦ ਨਾਲ ਅਤੇ ਤੁਹਾਡੇ ਨਾਲ ਮਿਲਕੇ ਆਰਾਮ ਕਰਾਂਗਾ। |
33
|
ਕਾਸ਼ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਸਾਰਿਆਂ ਨਾਲ ਹੋਵੇ। ਆਮੀਨ। |