English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Romans Chapters

Romans 4 Verses

1 ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ?
2 ਉਸਨੇ ਨਿਹਚਾ ਬਾਰੇ ਕੀ ਸਿਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸਕਿਆ।
3 ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸਨੂੰ ਧਰਮੀ ਕਰਾਰ ਦਿੱਤਾ।”
4 ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ।
5 ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸਨੂੰ ਧਰਮੀ ਬਣਾਉਂਦਾ ਹੈ।
6 ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸਨੂੰ ਪਰਮੇਸ਼ੁਰ ਉਸਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।
7 “ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂ ਗਈਆਂ ਹਨ ਅਤੇ ਜਿਨ੍ਹਾਂ ਦੇ ਪਾਪ ਭੁਲਾਏ ਗਏ ਹਨ।
8 ਧੰਨ ਹੈ ਉਹ ਮਨੁੱਖ ਜਿਸਦੇ ਪਾਪ ਪ੍ਰਭੂ ਵੱਲੋਂ ਨਹੀਂ ਗਿਣੇ ਜਾਣਗੇ।
9 ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਆਸਥਾ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਆਸਥਾ ਨੇ ਉਸਨੂੰ ਧਰਮੀ ਬਣਾਇਆ।
10 ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ।
11 ਉਸਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।
12 ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹਡ਼ੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇਕੱਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸਨੂੰ ਉਹ ਮੰਨਦੇ ਹਨ ਜਿਹਡ਼ੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।
13 ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸਕਣਗੇ। ਉਸਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹਡ਼ੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।
14 ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ।
15 ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸਕਦੀ?
16 ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।
17 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹਡ਼ਾ ਮੁਰਦਾ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।
18 ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।”
19 ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ।
20 ਪਰਮੇਸ਼ੁਰ ਦੇ ਵਚਨ ਵੱਲੋਂ ਉਸਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।
21 ਦੂਜੇ ਪਾਸੇ, ਉਸਨੇ ਦ੍ਰਿਡ਼ਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।
22 ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸਨੂੰ ਧਰਮੀ ਬਣਾਇਆ।” ਇਹ ਸ਼ਬਦ “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ” ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ।
23 ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ।
24 ਅਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਦੇ ਹਾਂ ਜਿਸਨੇ ਯਿਸੂ ਸਾਡੇ ਪ੍ਰਭੂ ਨੂੰ ਮੌਤ ਤੋਂ ਉਭਾਰਿਆ।
25 ਯਿਸੂ ਸਾਡੇ ਪਾਪਾਂ ਖਾਤਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ।
×

Alert

×