English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

Romans Chapters

Romans 7 Verses

1 ਹੇ ਭਰਾਵੋ ਅਤੇ ਭੈਣੋ ਤੁਸੀਂ ਸਾਰੇ ਮੂਸਾ ਦੀ ਸ਼ਰ੍ਹਾ ਬਾਰੇ ਜਾਣਦੇ ਹੋ। ਤੁਸੀਂ ਇਹ ਜਰੂਰ ਜਾਣਦੇ ਹੋਵੋਂਗੇ ਕਿ ਜਿੰਨੇ ਦਿਨ ਮਨੁੱਖ ਜਿਉਂਦਾ ਹੈ ਉਨੇ ਦਿਨ ਸ਼ਰ੍ਹਾ ਉਸ ਉੱਪਰ ਵਸ੍ਸ ਰਖਦੀ ਹੈ।
2 ਮੈਂ ਤੁਹਾਨੂੰ ਇੱਕ ਉਦਾਹਰਣ ਦਿੰਦਾ ਹਾਂ; ਇੱਕ ਵਿਆਹੀ ਔਰਤ ਆਪਣੇ ਪਤੀ ਨਾਲ, ਜਦ ਤੱਕ ਉਸਦਾ ਪਤੀ ਜਿਉਂਦਾ ਹੈ ਵਿਆਹ ਦੇ ਬੰਧਨ ਵਿੱਚ ਹੈ। ਜਦੋਂ ਉਸਦਾ ਪਤੀ ਮਰ ਜਾਂਦਾ ਹੈ, ਤਾਂ ਉਹ ਵਿਆਹ ਦੇ ਬੰਧਨ ਤੋਂ, ਅਜ਼ਾਦ ਕਰ ਦਿੱਤੀ ਜਾਂਦੀ ਹੈ।
3 ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਅਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।
4 ਇਸੇ ਤਰ੍ਹਾਂ ਮੇਰੇ ਭਰਾਵੋ ਅਤੇ ਭੈਣੋ ਤੁਸੀਂ ਮਸੀਹ ਦੇ ਸ਼ਰੀਰ ਰਾਹੀਂ ਸ਼ਰ੍ਹਾ ਲਈ ਮਰ ਚੁੱਕੇ ਹੋ। ਤੁਸੀਂ ਦੂਜੇ ਦੇ ਹੋ ਗਏ ਭਾਵ ਉਸਦੇ ਹੋ ਗਏ ਜਿਹਡ਼ਾ ਮੁਰਦਿਆਂ ਵਿੱਚੋਂ ਉਭਾਰਿਆ ਗਿਆ। ਹੁਣ ਅਸੀਂ ਆਪਣੇ ਆਪ ਨੂੰ ਪਰਮੇਸ਼ੁਰ ਦੀ ਸੇਵਾ ਲਈ ਸਮਰਪਿਤ ਕਰ ਸਕਦੇ ਹਾਂ।
5 ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸ਼ਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
6 ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਅਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
7 ਤਾਂ ਫ਼ੇਰ ਸਿਟ੍ਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।
8 ਪਰ ਪਾਪ ਨੇ ਹੁਕਮ ਦੁਆਰਾ ਦਿੱਤੇ ਗਏ ਅਵਸਰ ਦਾ ਇਸਤੇਮਾਲ ਕੀਤਾ, ਮੇਰੇ ਅੰਦਰ ਹਰ ਤਰ੍ਹਾਂ ਦੀ ਗਲਤ ਇੱਛਾ ਪੈਦਾ ਕੀਤੀ। ਇਸ ਲਈ ਉਸ ਹੁਕਮ ਦੇ ਕਾਰਣ ਮੇਰੇ ਅੰਦਰ ਪਾਪ ਆਇਆ। ਸ਼ਰ੍ਹਾ ਤੋਂ ਬਿਨਾ ਪਾਪ ਮੁਰਦਾ ਹੈ।
9 ਸ਼ਰ੍ਹਾ ਨੂੰ ਜਾਨਣ ਤੋਂ ਪਹਿਲਾਂ ਮੈਂ ਸ਼ਰ੍ਹਾ ਤੋਂ ਬਿਨਾ ਜਿਉਂਦਾ ਸੀ, ਪਰ ਜਦੋਂ ਸ਼ਰ੍ਹਾ ਦਾ ਹੁਕਮ ਮੇਰੇ ਕੋਲ ਆਇਆ, ਤਾਂ ਪਾਪ ਨੇ ਜੀਵਨ ਪ੍ਰਾਪਤ ਕੀਤਾ।
10 ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ।
11 ਪਾਪ ਨੇ ਹੁਕਮ ਨੂੰ ਇਸਤੇਮਾਲ ਕਰਕੇ ਮੈਨੂੰ ਗੁਮਰਾਹ ਕਰਨ ਦਾ ਢੰਗ ਲਭ ਲਿਆ, ਅਤੇ ਹੁਕਮ ਦੇ ਰਾਹੀਂ ਇਹ ਮੇਰੇ ਲਈ ਆਤਮਕ ਮੌਤ ਲਿਆਇਆ।
12 ਇਸ ਲਈ ਸ਼ਰ੍ਹਾ ਪਵਿਤਰ ਹੈ ਅਤੇ ਹੁਕਮ ਪਵਿਤਰ, ਚੰਗਾ ਅਤੇ ਨਿਆਂਈ ਹੈ।
13 ਤਾਂ ਇਸਦਾ ਮਤਲਬ ਇਹ ਹੈ ਕਿ ਇੱਕ ਚੰਗੀ ਗਲ ਮੇਰੇ ਲਈ ਮੌਤ ਲਿਆਈ? ਨਿਰਸੰਦੇਹ ਨਹੀਂ। ਪਰ ਪਾਪ ਨੇ ਮੇਰੇ ਵਾਸਤੇ ਮੌਤ ਲਿਆਉਣ ਲਈ ਇੱਕ ਚੰਗੀ ਚੀਜ਼ ਇਸਤੇਮਾਲ ਕੀਤੀ ਤਾਂ ਜੋ ਮੈਂ ਪਾਪ ਨੂੰ ਪਾਪ ਵਜੋਂ ਪਛਾਣ ਸਕਾਂ। ਇਸਲਈ ਹੋਇਆ ਤਾਂ ਜੋ ਹੁਕਮ ਰਾਹੀਂ ਮੈਂ ਵੇਖ ਸਕਾਂ ਕਿ ਪਾਪ ਕਿੰਨਾ ਭਿਆਨਕ ਹੈ।
14 ਅਸੀਂ ਜਾਣਦੇ ਹਾਂ ਕਿ ਸ਼ਰ੍ਹਾ ਆਤਮਕ ਹੈ। ਪਰ ਮੈਂ ਪਾਪਾਂ ਦਾ ਦਾਸ ਹੋਣ ਲਈ ਵਿਕਿਆ ਹੋਇਆ ਇੱਕ ਕਮਜ਼ੋਰ ਮਨੁੱਖ ਹਾਂ।
15 ਮੈਨੂੰ ਨਹੀਂ ਸਮਝ ਆਉਂਦੀ ਕਿ ਮੈਂ ਕੀ ਕਰ ਰਿਹਾ ਹਾਂ। ਮੈਂ ਨੇਕੀ ਕਰਨਾ ਚਾਹੁੰਦਾ ਹਾਂ, ਪਰ ਮੈਂ ਇਹ ਨਹੀਂ ਕਰਦਾ। ਇਸਦੀ ਜਗ਼੍ਹਾ, ਮੈਂ ਉਹ ਕਰਦਾ ਹਾਂ ਜਿਸਨੂੰ ਮੈਂ ਨਫ਼ਰਤ ਕਰਦਾ ਹਾਂ।
16 ਅਤੇ ਜੇਕਰ ਮੈਂ ਬੁਰੇ ਕੰਮ ਨਹੀਂ ਕਰਨਾ ਚਾਹੁੰਦਾ, ਜੋ ਮੈਂ ਕਰਦਾ ਹਾਂ, ਇਸਦਾ ਮਤਲਬ ਇਹ ਹੈ ਕਿ ਮੈਂ ਸਹਿਮਤ ਹਾਂ ਕਿ ਸ਼ਰ੍ਹਾ ਚੰਗੀ ਹੈ।
17 ਪਰ ਮੈਂ ਉਹ ਇੱਕ ਨਹੀਂ ਹਾਂ ਜੋ ਬੁਰੇ ਕੰਮ ਕਰਦਾ ਹਾਂ। ਇਹ ਮੇਰੇ ਅੰਦਰ ਰਹਿੰਦਾ ਪਾਪ ਹੈ ਜੋ ਉਨ੍ਹਾਂ ਨੂੰ ਕਰਦਾ ਹੈ।
18 ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਮ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ।
19 ਮੈਂ ਚੰਗੇ ਕੰਮ ਨਹੀਂ ਕਰਦਾ, ਜੋ ਮੈਂ ਕਰਨਾ ਚਾਹੁੰਦਾ ਹਾਂ, ਪਰ ਮੈਂ ਭੈਡ਼ੇ ਕੰਮ ਕਰਦਾ ਹਾਂ, ਜੋ ਮੈਂ ਨਹੀਂ ਕਰਨੇ ਚਾਹੁੰਦਾ।
20 ਇਸ ਲਈ ਜੇਕਰ ਮੈਂ ਉਹ ਕਰ ਰਿਹਾ ਹਾਂ ਜੋ ਨਹੀਂ ਕਰਨਾ ਚਾਹੁੰਦਾ, ਤਾਂ ਉਹ ਮੈਂ ਨਹੀਂ ਹਾਂ ਜੋ ਇਹ ਕਰ ਰਿਹਾ ਹੈ। ਇਹ ਪਾਪ ਹੈ ਜੋ ਮੇਰੇ ਅੰਦਰ ਰਹਿੰਦਾ ਹੈ ਤੇ ਇਹ ਕਰਦਾ ਹੈ।
21 ਸੋ ਮੈਂ ਇਹ ਅਸੂਲ ਸਿਖਿਆ ਹੈ: ਜਦੋਂ ਮੈਂ ਕੁਝ ਚੰਗਾ ਕਰਨਾ ਚਾਹੁੰਦਾ ਹਾਂ, ਤਾਂ ਉਥੇ ਦੁਸ਼ਟਤਾ ਮੇਰੇ ਨਾਲ ਹੈ। ਅਤੇ ਇਹ ਬੁਰੀਆਂ ਗੱਲਾਂ ਕਰਦੀ ਹੈ।
22 ਮੈਂ ਪਰਮੇਸ਼ੁਰ ਦੇ ਨੇਮ ਨਾਲ ਆਪਣੇ ਦਿਲ ਵਿੱਚ ਖੁਸ਼ੀ ਮਹਿਸੂਸ ਕਰਦਾ ਹਾਂ।
23 ਪਰ ਮੈਂ ਆਪਣੇ ਸ਼ਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲਡ਼ਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ।
24 ਮੈਂ ਕਿੰਨਾ ਅਭਾਗਾ ਹਾਂ। ਮੈਨੂੰ ਇਸ ਸ਼ਰੀਰ ਤੋਂ ਕੌਣ ਬਚਾਵੇਗਾ ਜਿਹਡ਼ਾ ਮੇਰੇ ਲਈ ਮੌਤ ਲੈਕੇ ਆਉਦਾ ਹੈ।
25 ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਸ਼ੁਕਰਾਨਾ ਕਰਦਾ ਹਾਂ। ਇਸਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।
×

Alert

×