Indian Language Bible Word Collections
Romans 8:14
Romans Chapters
Romans 8 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
Romans Chapters
Romans 8 Verses
1
|
ਤਾਂ ਹੁਣ, ਜਿਹਡ਼ੇ ਲੋਕ ਯਿਸੂ ਮਸੀਹ ਵਿੱਚ ਹਨ ਉਨ੍ਹਾਂ ਦਾ ਨਿਰਣਾ ਦੋਸ਼ੀਆਂ ਵਾਂਗ ਨਹੀਂ ਹੋਵੇਗਾ। |
2
|
ਮੈਂ ਭਲਾ ਦੋਸ਼ੀ ਕਿਉਂ ਨਹੀਂ ਠਹਿਰਾਇਆ ਗਿਆ। ਕਿਉਂਕਿ ਮਸੀਹ ਯਿਸੂ ਵਿੱਚ, ਆਤਮਾ ਦਾ ਨੇਮ ਜੋ ਜੀਵਨ ਲਿਆਉਂਦਾ ਹੈ, ਉਸਨੇ ਮੈਨੂੰ ਉਸ ਸ਼ਰ੍ਹਾ ਤੋਂ ਮੁਕਤ ਕੀਤਾ ਹੈ, ਜੋ ਪਾਪ ਅਤੇ ਮੌਤ ਲਿਆਉਂਦੀ ਹੈ। |
3
|
ਸ਼ਰ੍ਹਾ ਸ਼ਕਤੀਹੀਣ ਸੀ ਕਿਉਂਕਿ ਸਾਡੇ ਪਾਪੀ ਸੁਭਾਵਾਂ ਨੇ ਇਸਨੂੰ ਕਮਜ਼ੋਰ ਬਣਾ ਦਿੱਤਾ। ਪਰ ਪਰਮੇਸ਼ੁਰ ਨੇ ਉਹ ਕੁਝ ਕੀਤਾ ਜੋ ਸ਼ਰ੍ਹਾ ਨਾ ਕਰ ਸਕੀ। ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਉਸੇ ਮਨੁੱਖੀ ਸ਼ਰੀਰ ਵਿੱਚ ਧਰਤੀ ਉੱਤੇ ਭੇਜਿਆ ਜਿਸਨੂੰ ਅਸੀਂ ਪਾਪ ਕਰਨ ਲਈ ਇਸਤੇਮਾਲ ਕਰਦੇ ਹਾਂ। ਪਰਮੇਸ਼ੁਰ ਨੇ ਉਸੇ ਮਨੁੱਖੀ ਸ਼ਰੀਰ ਨੂੰ ਪਾਪ ਦਾ ਭੁਗਤਾਨ ਕਰਨ ਲਈ ਚਢ਼ਾਵੇ ਦੇ ਤੌਰ ਤੇ ਇਸਤੇਮਾਲ ਕੀਤਾ। ਇਸ ਲਈ ਪਰਮੇਸ਼ੁਰ ਨੇ ਪਾਪ ਨੂੰ ਨਿੰਦਣ ਲਈ ਇਨਸਾਨੀ ਜੀਵਨ ਇਸਤੇਮਾਲ ਕੀਤਾ। |
4
|
ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਸੀਂ ਸ਼ਰ੍ਹਾ ਦੀਆਂ ਜ਼ਰੂਰਤਾਂ ਨੂੰ ਆਪਣੇ ਵੱਲੋਂ ਪੂਰਨ ਕਰ ਸਕੀਏ ਕਿਉਂਕਿ ਅਸੀਂ ਆਤਮਾ ਅਨੁਸਾਰ ਜਿਉਂਦੇ ਹਾਂ ਨਾ ਕਿ ਆਪਣੇ ਪਾਪੀ ਸੁਭਾਅ ਦੇ ਅਨੁਸਾਰ। |
5
|
ਜਿਹਡ਼ੇ ਲੋਕ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜਿਉਂਦੇ ਹਨ ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਨ ਜੋ ਉਨ੍ਹਾਂ ਦੇ ਪਾਪੀ ਸੁਭਾਅ ਚਾਹੁੰਦੇ ਹਨ। ਪਰ ਜਿਹਾਡ਼ੇ ਲੋਕ ਆਤਮਾ ਅਨੁਸਾਰ ਜਿਉਂਦੇ ਹਨ, ਉਹ ਸਿਰਫ਼ ਉਨ੍ਹਾਂ ਗੱਲਾਂ ਬਾਰੇ ਹੀ ਸੋਚਦੇ ਹਨ ਜੋ ਆਤਮਾ ਉਨ੍ਹਾਂ ਤੋਂ ਕਰਵਾਉਣੀਆਂ ਚਾਹੁੰਦਾ ਹੈ। |
6
|
ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ। |
7
|
ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵਸ੍ਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇਕ ਨਹੀਂ। |
8
|
ਉਹ ਮਨੁੱਖ ਜਿਹਡ਼ੇ ਆਪਣੇ ਪਾਪੀ ਸੁਭਾਅ ਦੇ ਅਨੁਸਾਰੇ ਜਿਉਂਦੇ ਹਨ, ਪਰਮੇਸ਼ੁਰ ਨੂੰ ਪ੍ਰਸੰਨ ਨਹੀਂ ਕਰ ਸਕਦੇ। |
9
|
ਪਰ ਤੁਹਾਡੇ ਉੱਪਰ ਪਾਪੀ ਸੁਭਾਅ ਦਾ ਰਾਜ ਨਹੀਂ ਹੈ। ਤੁਹਾਡੇ ਉੱਪਰ ਆਤਮਾ ਦਾ ਰਾਜ ਹੈ। ਪਰ ਜੇਕਰ ਸੱਚ ਮੁੱਚ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ ਤੇ। ਪਰ ਜੇਕਰ ਕਿਸੇ ਮਨੁੱਖ ਕੋਲ ਮਸੀਹ ਦਾ ਆਤਮਾ ਨਹੀਂ ਹੈ, ਤਾਂ ਫ਼ਿਰ ਉਹ ਵਿਅਕਤੀ ਮਸੀਹ ਨਾਲ ਸੰਬੰਧਿਤ ਨਹੀਂ ਹੈ। |
10
|
ਤੁਹਾਡਾ ਸ਼ਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ। |
11
|
ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉਠਾਇਆ। ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਅੰਦਰ ਨਿਵਾਸ ਕਰਦਾ ਹੈ, ਤਾਂ ਉਹ ਤੁਹਾਡੇ ਨਾਸ਼ਵਾਨ ਸ਼ਰੀਰਾਂ ਨੂੰ ਵੀ ਜੀਵਨ ਦੇਵੇਗਾ। ਪਰਮੇਸ਼ੁਰ ਇੱਕ ਹੈ ਜਿਸਨੇ ਮਸੀਹ ਨੂੰ ਮੁਰਦਿਆਂ ਚੋਂ ਉਠਾਇਆ ਅਤੇ ਉਹ ਤੁਹਾਡੇ ਸ਼ਰੀਰਾਂ ਨੂੰ ਆਪਣੇ ਉਸ ਆਤਮੇ ਰਾਹੀਂ, ਤੁਹਾਦੇ ਨਾਸ਼ਵਾਨ ਸ਼ਰੀਰਾਂ ਨੂੰ ਜੀਵਨ ਦੇਵੇਗਾ, ਜਿਹਡ਼ਾ ਤੁਹਾਡੇ ਅੰਦਰ ਜਿਉਂਦਾ ਹੈ। |
12
|
ਇਸਲਈ, ਮੇਰੇ ਭਰਾਵੋ ਅਤੇ ਭੈਣੋ, ਸਾਨੂੰ ਆਪਣੇ ਪਾਪੀ ਸੁਭਾਅ ਦੇ ਵਸ੍ਸ ਨਹੀਂ ਹੋਣਾ ਚਾਹੀਦਾ। ਅਤੇ ਸਾਨੂੰ ਆਪਣੇ ਪਾਪੀ ਸੁਭਾਅ ਦੀਆਂ ਇੱਛਾਵਾਂ ਅਨੁਸਾਰ ਜਿਉਣਾ ਨਹੀਂ ਚਾਹੀਦਾ। |
13
|
ਜੇਕਰ ਤੁਸੀਂ ਆਪਣੇ ਪਾਪੀ ਸੁਭਾਅ ਦੇ ਅਨੁਸਾਰ ਜੀਵੋਂਗੇ, ਤਾਂ ਤੁਸੀਂ ਆਤਮਕ ਤੌਰ ਤੇ ਮਰ ਜਾਵੋਂਗੇ ਪਰ ਜੇਕਰ ਤੁਸੀਂ ਆਪਣੇ ਸ਼ਰੀਰ ਨਾਲ ਗਲਤ ਕੰਮ ਕਰਨ ਨੂੰ ਰੋਕਣ ਲਈ ਆਤਮਾ ਦੀ ਮਦਦ ਲਵੋਂਗੇ, ਫ਼ੇਰ ਤੁਸੀਂ ਜੀਵਨ ਪ੍ਰਾਪਤ ਕਰੋਂਗੇ। |
14
|
ਪਰਮੇਸ਼ੁਰ ਦੀ ਸੱਚੀ ਔਲਾਦ ਉਹੀ ਹਨ ਜੋ ਪਰਮੇਸ਼ੁਰ ਦੇ ਆਤਮੇ ਦੇ ਮਗਰ ਚੱਲਦੇ ਹਨ। |
15
|
ਕਿਉਂਕਿ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਤਾਂ ਜੋ ਤੁਸੀਂ ਫ਼ਿਰ ਤੋਂ ਡਰੋ। ਜਿਹਡ਼ਾ ਆਤਮਾ ਤੁਹਾਡੇ ਕੋਲ ਹੈ ਉਹ ਤੁਹਾਨੂੰ ਪਰਮੇਸ਼ੁਰ ਦੇ ਚੁਣੇ ਹੋਏ ਬੰਦੇ ਬਣਾਉਂਦਾ ਹੈ। ਉਸ ਆਤਮਾ ਨਾਲ ਅਸੀਂ ਨਿਡਰਤਾ ਨਾਲ, ਆਖਦੇ ਹਾਂ, “ਪਿਤਾ। ਪਿਆਰੇ ਪਿਤਾ।” |
16
|
ਅਤੇ ਉਹ ਆਤਮਾ ਆਪੇ ਹੀ ਸਾਡੇ ਆਤਮੇ ਨਾਲ ਜੁਡ਼ ਜਾਂਦਾ ਹੈ ਅਤੇ ਤਸਦੀਕ ਕਰਦਾ ਹੈ ਕਿ ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। |
17
|
ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸਨੇ ਆਪਣੇ ਬਚਿਆਂ ਲਈ ਰਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ। |
18
|
ਹੁਣ ਦਾ ਸਮਾਂ ਕਸ਼ਟਮਈ ਹੈ। ਪਰ ਇਹ ਕਸ਼ਟ ਆਉਣ ਵਾਲੇ ਸਮੇਂ ਵਿੱਚ ਜੋ ਮਹਿਮਾ ਸਾਨੂੰ ਮਿਲਣੀ ਹੈ ਉਸ ਸਾਮ੍ਹਣੇ ਕੁਝ ਵੀ ਨਹੀਂ ਹਨ। |
19
|
ਪੂਰੀ ਸ੍ਰਿਸ਼ਟੀ ਉਤਸੁਕਤਾਪੂਰਵਕ ਅਤੇ ਪਰਮੇਸ਼ੁਰ ਦੇ ਬਚਿਆਂ ਦੇ ਪ੍ਰਗਟ ਹੋਣ ਦਾ ਇੰਤਜ਼ਾਰ ਕਰ ਰਹੀ ਹੈ। |
20
|
ਸਾਰੀ ਸ੍ਰਿਸ਼ਟੀ ਨੂੰ ਇਸ ਤਰ੍ਹਾਂ ਬਦਲਿਆ ਗਿਆ ਜਿਵੇਂ ਇਹ ਪੂਰਨ ਵਿ ਅਰਥ ਸੀ। ਇਹ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਬਦਲੀ ਸਗੋਂ ਉਸਦੀ ਇੱਛਾ ਨਾਲ ਬਦਲੀ ਜਿਸਨੇ ਇਸਦਾ ਨਿਰਣਾ ਕੀਤਾ। |
21
|
ਉਥੇ ਆਸ ਸੀ ਕਿ ਪੂਰੀ ਸ੍ਰਿਸ਼ਟੀ ਵਿਨਾਸ਼ ਤੋਂ ਅਜ਼ਾਦ ਕੀਤੀ ਜਾਵੇਗੀ ਅਤੇ ਅਜ਼ਾਦੀ ਅਤੇ ਮਹਿਮਾ ਪਵੇਗੀ ਜੋ ਪਰਮੇਸ਼ੁਰ ਦੇ ਬਚਿਆਂ ਨ੍ਨਾਲ ਸੰਬੰਧਿਤ ਹੈ। |
22
|
ਅਸੀਂ ਜਾਣਦੇ ਹਾਂ ਕਿ ਸਾਰੀ ਸ੍ਰਿਸ਼ਟੀ, ਇਸ ਪਲ ਤੱਕ ਵੀ, ਇੱਕ ਔਰਤ ਦੀ ਗਰਭਾਵਸਥਾ ਦੇ ਸਮੇਂ ਦੇ ਦਰਦ ਵਾਂਗ ਹੌਂਕੇ ਭਰ ਰਹੀ ਹੈ। |
23
|
ਸਿਰਫ਼ ਸ੍ਰਿਸ਼ਟੀ ਹੀ ਨਹੀਂ, ਸਗੋਂ ਅਸੀਂ ਵੀ ਅੰਦਰੋਂ ਹੌਂਕੇ ਭਰ ਰਹੇ ਹਾਂ। ਅਸੀਂ ਆਤਮਾ ਨੂੰ ਪਰਮੇਸ਼ੁਰ ਦੇ ਵਚਨ ਦੇ ਪਹਿਲੇ ਫ਼ਲ ਦੀ ਤਰ੍ਹਾਂ ਪ੍ਰਾਪਤ ਕੀਤਾ ਹੈ। ਇਸ ਲਈ ਅਸੀਂ ਖੁਦ ਆਪਣੇ ਅੰਦਰੋਂ ਹੌਂਕੇ ਭਰ ਰਹੇ ਹਾਂ ਅਤੇ ਪਰਮੇਸ਼ੁਰ ਦੇ ਆਪਣੇ ਪੁੱਤਰ ਬਣ ਜਾਣ ਦਾ ਇੰਤਜ਼ਾਰ ਕਰ ਰਹੇ ਹਾਂ। ਦੂਜੇ ਸ਼ਬਦਾਂ ਵਿੱਚ, ਅਸੀਂ ਆਪਣੇ ਸ਼ਰੀਰਾਂ ਦੇ ਛੁਟਕਾਰੇ ਦਾ ਇੰਤਜ਼ਾਰ ਕਰ ਰਹੇ ਹਾਂ। |
24
|
ਅਸੀਂ ਬਚਾਏ ਗਏ ਅਤੇ ਇਸ ਲਈ ਸਾਨੂੰ ਇਹ ਆਸ ਹੈ। ਪਰ ਜਿਹਡ਼ੀ ਆਸ ਅਸੀਂ ਵੇਖੀ ਹੈ ਉਹ ਸੱਚ ਮੁੱਚ ਆਸ ਨਹੀਂ ਹੈ, ਕਿਉਂਕਿ ਕੋਈ ਉਸਦੀ ਆਸ ਕਿਉਂ ਕਰੇਗਾ ਜੋ ਪਹਿਲਾਂ ਹੀ ਉਸਨੇ ਵੇਖੀ ਹੋਈ ਹੈ। |
25
|
ਪਰ ਅਸੀਂ ਉਹ ਆਸ ਕਰ ਰਹੇ ਹਾਂ ਜੋ ਹਾਲੇ ਸਾਡੇ ਕੋਲ ਨਹੀਂ ਹੈ ਅਤੇ ਅਸੀਂ ਇਸ ਵਾਸਤੇ ਸਹਿਜਤਾ ਨਾਲ ਇੰਤਜ਼ਾਰ ਕਰ ਰਹੇ ਹਾਂ। |
26
|
ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸਕਦੀ। |
27
|
ਪਰਮੇਸ਼ੁਰ ਵੇਖ ਸਕਦਾ ਹੈ ਕਿ ਲੋਕਾਂ ਦੇ ਦਿਲਾਂ ਵਿੱਚ ਕੀ ਹੈ। ਉਹ ਇਹ ਵੀ ਜਾਣਦਾ ਹੈ ਕਿ ਆਤਮਾ ਦੇ ਮਨ ਵਿੱਚ ਕੀ ਹੈ। ਕਿਉਂਕਿ ਆਤਮਾ ਪਰਮੇਸ਼ੁਰ ਅੱਗੇ ਉਸਦੇ ਲੋਕਾਂ ਵੱਲੋਂ ਉਸਦੀ ਰਜ਼ਾ ਅਨੁਸਾਰ ਬੋਲਦਾ ਹੈ। |
28
|
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹਡ਼ੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ। |
29
|
ਪਰਮੇਸ਼ੁਰ ਉਨ੍ਹਾਂ ਮਨੁੱਖਾਂ ਨੂੰ ਇਹ ਸੰਸਾਰ ਬਨਾਉਣ ਤੋਂ ਪਹਿਲਾਂ ਹੀ ਜਾਣਦਾ ਸੀ ਅਤੇ ਪਰਮੇਸ਼ੁਰ ਨੇ, ਨਿਹਚਾ ਕੀਤੀ ਕਿ ਉਹ ਲੋਕ ਸਦੇ ਪੁੱਤਰ ਮਸੀਹ ਵਾਂਗ ਹੋਣਗੇ। ਤਾਂ ਜੋ ਮਸੀਹ ਬਹੁਤੇ ਭੈਣਾਂ ਭਰਾਵਾਂ ਵਿੱਚੋਂ ਵੱਡਾ ਹੋਵੇ। |
30
|
ਤਾਂ ਜਿਨ੍ਹਾਂ ਲੋਕਾਂ ਨੂੰ ਉਸਨੇ ਵਿਉਂਤਿਆ ਸੀ, ਉਨ੍ਹਾਂ ਨੂੰ ਅਤੇ ਜਿਨ੍ਹਾਂ ਨੂੰ ਉਸਨੇ ਸਦਿਆ ਸੀ ਉਨ੍ਹਾਂ ਨੂੰ ਵੀ ਧਰਮੀ ਬਣਾਇਆ, ਅਤੇ ਜਿਨ੍ਹਾਂ ਲੋਕਾਂ ਨੂੰ ਉਸਨੇ ਧਰਮੀ ਬਣਾਇਆ, ਉਸਨੇ ਉਨ੍ਹਾਂ ਨੂੰ ਮਹਿਮਾ ਵੀ ਦਿੱਤੀ। |
31
|
ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸਕਦਾ ਹੈ। |
32
|
ਪਰਮੇਸ਼ੁਰ ਸਾਡੇ ਲਈ ਕੁਝ ਵੀ ਕਰੇਗਾ, ਉਸਨੇ ਆਪਣੇ ਪੁੱਤਰ ਨੂੰ ਸਾਡੇ ਵਾਸਤੇ ਮੌਤ ਝੱਲਣ ਲਈ ਦੇ ਦਿੱਤਾ। ਇਸ ਲਈ ਪਰਮੇਸ਼ੁਰ ਨਿਸ਼ਚਿਤ ਹੀ ਮਸੀਹ ਨਾਲ ਸਾਨੂੰ ਸਭ ਕੁਝ ਦੇਵੇਗਾ। |
33
|
ਜਿਸਨੂੰ ਪਰਮੇਸ਼ੁਰ ਨੇ ਖੁਦ ਚੁਣਿਆ ਹੈ ਭਲਾ ਉਨ੍ਹਾਂ ਉੱਤੇ ਦੋਸ਼ ਕੌਣ ਲਾ ਸਕਦਾ ਹੈ? ਕੋਈ ਨਹੀਂ। ਸਿਰਫ਼ ਇੱਕ ਪਰਮੇਸ਼ੁਰ ਹੀ ਹੈ ਜੋ ਆਪਣੇ ਲੋਕਾਂ ਨੂੰ ਧਰਮੀ ਬਣਾਉਂਦਾ ਹਾਯ। |
34
|
ਕੌਣ ਪਰਮੇਸ਼ੁਰ ਦੇ ਆਪਣੇ ਲੋਕਾਂ ਨੂੰ ਅਪਰਾਧੀ ਹੋਣ ਦਾ ਨਿਰਣਾ ਕਰ ਸਕਦਾ ਹੈ? ਹੋਰ ਕੋਈ ਨਹੀਂ ਮਸੀਹ ਯਿਸੂ ਸਾਡੇ ਲਈ ਮਰਿਆ। ਸਿਰਫ਼ ਇਹੀ ਨਹੀਂ ਉਹ ਮੁਰਦਿਆਂ ਵਿੱਚੋਂ ਵੀ ਉਭਾਰਿਆ ਗਿਆ ਸੀ। ਹੁਣ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ ਅਤੇ ਸਾਡੇ ਲਈ ਬੇਨਤੀ ਕਰ ਰਿਹਾ ਹੈ। |
35
|
ਕੀ ਕੋਈ ਚੀਜ਼ ਸਾਨੂੰ ਮਸੀਹ ਦੇ ਪਿਆਰ ਤੋਂ ਜੁਦਾ ਕਰ ਸਕਦੀ ਹੈ? ਨਹੀਂ। ਕੀ ਕਸ਼ਟ ਸਾਨੂੰ ਉਸਤੋਂ ਅਲੱਗ ਕਰ ਸਕਦੇ ਹਨ? ਨਹੀਂ। ਕੀ ਮਸ਼ਕਿਲਾਂ ਜਾਂ ਦੰਡ ਸਾਨੂੰ ਮਸੀਹ ਦੇ ਪ੍ਰੇਮ ਤੋਂ ਵਖ ਕਰ ਸਕਦੇ ਹਨ? ਨਿਸ਼ਚਿਤ ਹੀ ਨਹੀਂ। ਜੇਕਰ ਸਾਡੇ ਕੋਲ ਅੰਨ ਖਾਣ ਨੂੰ ਤੇ ਪਾਉਣ ਨੂੰ ਕੱਪਡ਼ੇ ਨਾ ਰਹੇ ਤਾਂ ਕੀ ਅਜਿਹੀਆਂ ਤੰਗੀਆਂ ਸਾਨੂੰ ਮਸੀਹ ਤੋਂ ਦੂਰ ਕਰ ਸਕਦੀਆਂ ਹਨ? ਨਹੀਂ! ਕੀ ਖਤਰਾ ਅਤੇ ਮੌਤ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰ ਸਕਦੇ ਹਨ? ਨਹੀਂ। |
36
|
ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਹੋਇਆ ਹੋਇਆ ਹੈ; “ਤੇਰੇ ਵਾਸਤੇ ਅਸੀਂ ਹਮੇਸ਼ਾ ਮੌਤ ਦੇ ਖਤਰੇ ਥੱਲੇ ਹਾਂ। ਲੋਕਾਂ ਨੇ ਸਾਨੂੰ ਮਾਰੇ ਜਾਣ ਲਈ ਇੱਕ ਭੇਡ ਨਾਲੋਂ ਵਧ ਨਹੀਂ ਸਮਝਿਆ।” ਜ਼ਬੂਰ 44:22 |
37
|
ਪਰ ਇਨ੍ਹਾਂ ਸਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ। |
38
|
[This verse may not be a part of this translation] |
39
|
[This verse may not be a part of this translation] |