Bible Languages

Indian Language Bible Word Collections

Bible Versions

Books

1 Chronicles Chapters

1 Chronicles 28 Verses

Bible Versions

Books

1 Chronicles Chapters

1 Chronicles 28 Verses

1 ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ, ਅਰਥਾਤ ਗੋਤਾਂ ਦੇ ਸਰਦਾਰਾਂ ਨੂੰ ਅਤੇ ਉਨ੍ਹਾਂ ਮੰਡਲੀਆਂ ਦੇ ਸਰਦਾਰਾਂ ਨੂੰ, ਜਿਹੜੇ ਵਾਰੋਵਾਰੀ ਪਾਤਸ਼ਾਹ ਦੀ ਸੇਵਾ ਕਰਦੇ ਸਨ ਅਤੇ ਹਜ਼ਾਰਾਂ ਦੇ ਸਰਦਾਰਾਂ ਨੂੰ, ਸੈਂਕੜਿਆਂ ਦੇ ਸਰਦਾਰਾਂ ਨੂੰ, ਪਾਤਸ਼ਾਹ ਅਤੇ ਉਸ ਦੇ ਪੁੱਤ੍ਰਾਂ ਦੇ ਸਾਰੇ ਮਾਲ ਮਤੇ ਦੇ ਸਰਦਾਰਾਂ ਨੂੰ, ਹੁੱਦੇਦਾਰਾਂ ਨੂੰ, ਸੂਰਮਿਆਂ ਨੂੰ, ਅਤੇ ਸਾਰੇ ਮਹਾਂ ਬਲੀਆਂ ਨੂੰ ਯਰੂਸ਼ਲਮ ਵਿੱਚ ਇਕੱਠਿਆਂ ਕੀਤਾ
2 ਤਾਂ ਦਾਊਦ ਪਾਤਸ਼ਾਹ ਆਪਣੇ ਪੱਬਾਂ ਦੇ ਭਾਰ ਉੱਠ ਖੜਾ ਹੋਇਆ, ਅਰ ਆਖਿਆ, ਹੇ ਮੇਰੇ ਭਾਈਓ, ਅਰ ਹੇ ਮੇਰੀ ਪਰਜਾ, ਮੇਰੀ ਸੁਣੋ! ਮੇਰੇ ਮਨ ਵਿੱਚ ਸੀ ਭਈ ਮੈਂ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਲਈ ਸੁਖ ਅਸਥਾਨ ਅਤੇ ਸਾਡੇ ਪਰਮੇਸ਼ੁਰ ਦੇ ਪੈਂਰਾ ਦੇ ਤਲੇ ਦੀ ਚੌਂਕੀ ਬਣਾਵਾਂ, ਅਰ ਮੈਂ ਉਸ ਦੇ ਬਣਾਉਣ ਦੇ ਲਈ ਤਿਆਰੀ ਕੀਤੀ ਸੀ
3 ਪਰ ਪਰਮੇਸ਼ੁਰ ਨੇ ਮੈਨੂੰ ਆਖਿਆ, ਤੂੰ ਮੇਰੇ ਨਾਮ ਦੇ ਲਈ ਭਵਨ ਨਾ ਬਣਾ ਇਸ ਕਰਕੇ ਜੋ ਤੂੰ ਇੱਕ ਜੋਧਾ ਹੈ ਅਤੇ ਤੂੰ ਲਹੂ ਵਗਾਇਆ ਹੈ
4 ਪਰੰਤੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦੇ ਸਾਰੇ ਕੁਟੰਬ ਵਿੱਚੋਂ ਚੁਣ ਲਿਆ ਜੋ ਮੈਂ ਇਸਰਾਏਲ ਦੇ ਉੱਤੇ ਸਦਾ ਤੋੜੀ ਪਾਤਸ਼ਾਹ ਹੋਵਾਂ ਕਿਉਂ ਜੋ ਉਸ ਨੇ ਯਹੂਦਾਹ ਨੂੰ ਆਗੂ ਹੋਣ ਦੇ ਲਈ ਚੁਣ ਕੇ ਕੱਢਿਆ ਅਤੇ ਯਹੂਦਾਹ ਦੇ ਕੁਟੰਬ ਵਿੱਚੋਂ ਮੇਰੇ ਪਿਉ ਦੇ ਟੱਬਰ ਨੂੰ ਅਤੇ ਮੇਰੇ ਪਿਤਾ ਦੇ ਪੁੱਤ੍ਰਾਂ ਵਿੱਚੋਂ ਮੈਨੂੰ ਪਸੰਦ ਕੀਤਾ ਜੋ ਮੈਨੂੰ ਸਾਰੇ ਇਸਰਾਏਲ ਦਾ ਪਾਤਸ਼ਾਹ ਅਸਥਾਪਨ ਕਰੇ
5 ਅਰ ਮੇਰਿਆਂ ਸਾਰਿਆਂ ਪੁੱਤ੍ਰਾਂ ਵਿੱਚੋਂ (ਹਾਂ, ਯਹੋਵਾਹ ਨੇ ਮੈਨੂੰ ਬਹੁਤ ਪੁੱਤ੍ਰ ਬਖ਼ਸ਼ ਦਿੱਤੇ ਹਨ) ਉਸ ਨੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਪਸੰਦ ਕੀਤਾ ਭਈ ਯਹੋਵਾਹ ਦੇ ਰਾਜ ਵਿੱਚ ਇਸਰਾਏਲ ਦੀ ਗੱਦੀ ਉੱਤੇ ਬਰਾਜਮਾਨ ਹੋਵੇ
6 ਅਰ ਉਸ ਨੇ ਮੈਨੂੰ ਕਿਹਾ, ਤੇਰਾ ਪੁੱਤ੍ਰ ਸੁਲੇਮਾਨ ਮੇਰੇ ਲਈ ਭਵਨ ਅਰ ਦਰਬਾਰਾਂ ਨੂੰ ਬਣਾਵੇਗਾ ਕਿਉਂ ਜੋ ਮੈਂ ਉਸ ਨੂੰ ਚੁਣ ਲਿਆ ਹੈ ਜੋ ਮੇਰਾ ਪੁੱਤ੍ਰ ਹੋਵੇ ਅਰ ਮੈਂ ਉਸ ਦਾ ਪਿਤਾ ਹੋਵਾਂ
7 ਅਤੇ ਜੇ ਉਹ ਮੇਰੇ ਨਿਆਵਾਂ ਅਤੇ ਮੇਰਿਆਂ ਹੁਕਮਾਂ ਦੇ ਮੰਨਣ ਵਿੱਚ ਪੱਕਾ ਰਹੇਗਾ, ਜਿਵੇਂ ਇਸ ਵੇਲੇ ਹੈ ਤਾਂ ਮੈਂ ਉਸ ਦਾ ਰਾਜ ਸਦਾ ਤੋੜੀ ਇਸਥਿਰ ਕਰਾਂਗਾ
8 ਇਸ ਲਈ ਹੁਣ ਸਾਰੇ ਇਸਰਾਏਲ ਦੇ ਵੇਖਦਿਆਂ, ਅਰਥਾਤ ਯਹੋਵਾਹ ਦੀ ਸਭਾ ਦੇ ਅੱਗੇ ਅਰ ਸਾਡੇ ਪਰਮੇਸ਼ੁਰ ਦੇ ਸੁਣਨ ਵਿੱਚ ਤੁਹਾਨੂੰ ਮੱਤ ਦਿੰਦਾ ਹਾਂ ਭਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸਾਰੀਆਂ ਆਗਿਆਂ ਉੱਤੇ ਧਿਆਨ ਰੱਖੋ, ਅਰ ਭਾਲ ਢੂੰਢ ਕੀਤਾ ਕਰੋ ਤਾਂ ਜੋ ਤੁਸੀਂ ਇਸ ਚੰਗੇ ਦੇਸ ਦੇ ਮਾਲਕ ਹੋਵੋ ਅਰ ਆਪਣੇ ਪਿੱਛੋਂ ਆਪਣੀ ਸੰਤਾਨ ਨੂੰ ਸਦਾ ਦੇ ਅਧਕਾਰ ਲਈ ਛੱਡ ਜਾਓ।।
9 ਤੂੰ ਹੇ ਮੇਰੇ ਪੱਤ੍ਰ ਸੁਲੇਮਾਨ, ਤੂੰ ਆਪਣੇ ਪਿਤਾ ਦੇ ਪਰਮੇਸ਼ੁਰ ਨੂੰ ਜਾਣ ਅਰ ਪੱਕੇ ਮਨ ਨਾਲ, ਅਰ ਚਿੱਤ ਦੇ ਪ੍ਰੇਮ ਨਾਲ ਉਸ ਦੀ ਟਹਿਲ ਸੇਵਾ ਕਰ, ਕਿਉਂ ਜੋ ਯਹੋਵਾਹ ਸਾਰਿਆਂ ਮਨਾਂ ਦੀ ਪਰੀਛਾ ਕਰਦਾ ਹੈ ਅਰ ਧਿਆਨ ਦੇ ਸਾਰੇ ਫੁਰਨਿਆਂ ਦਾ ਗਿਆਤਾ ਹੈ। ਜੇ ਤੂੰ ਉਸ ਨੂੰ ਖੋਜੇਂਗਾ ਤਾਂ ਉਹ ਤੈਥੋਂ ਲਭਿਆ ਜਾਏਗਾ ਪਰ ਜੇ ਤੂੰ ਉਸ ਨੂੰ ਤਿਆਗ ਛੱਡੇਂਗਾ ਤਾਂ ਉਹ ਤੈਨੂੰ ਸਦੀਪਕਾਲ ਤੋੜੀ ਤਿਆਗ ਛੱਡੇਗਾ
10 ਹੁਣ ਵੇਖ, ਕਿਉਂ ਜੋ ਯਹੋਵਾਹ ਨੇ ਤੈਨੂੰ ਚੁਣਿਆ ਹੈ, ਜੋ ਤੂੰ ਪਵਿੱਤ੍ਰ ਅਸਥਾਨ ਦੇ ਲਈ ਇੱਕ ਭਵਨ ਬਣਾਵੇਂ। ਉਠ, ਤਕੜਾ ਹੋ, ਅਰ ਉਸ ਨੂੰ ਬਣਾ!।।
11 ਤਾਂ ਦਾਊਦ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਉਸ ਦੇ ਦਲਾਨਾਂ ਦਾ, ਉਸ ਦੇ ਘਰਾਂ ਦਾ, ਉਸ ਦੀ ਭੰਡਾਰਾਂ ਦਾ, ਉਸ ਦੀਆਂ ਉਪਰਲੀਆਂ ਕੋਠੜੀਆਂ ਦਾ, ਉਸ ਦੀਆਂ ਅੰਦਰਲੀਆਂ ਕੋਠੜੀਆਂ ਦਾ, ਅਤੇ ਉਸ ਦੇ ਪਰਾਹਚਿਤ ਦਾ ਅਸਥਾਨ ਦਾ ਨਕਸ਼ਾ ਦਿੱਤਾ
12 ਅਤੇ ਉਨ੍ਹਾਂ ਸਭਨਾਂ ਦਾ ਨਕਸ਼ਾ ਜਿਹੜਾ ਉਹ ਦੇ ਆਤਮਾ ਵਿੱਚ ਸੀ, ਅਰਥਾਤ ਯਹੋਵਾਹ ਦੇ ਭਵਨ ਦੇ ਵਿਹੜਿਆਂ ਦਾ, ਇਰਦੇ ਗਿਰਦੇ ਦੀਆਂ ਕੋਠੜੀਆਂ ਦਾ, ਪਰਮੇਸ਼ੁਰ ਦੇ ਘਰ ਦੇ ਭੰਡਾਰਾਂ ਦਾ, ਚੜ੍ਹਾਈਆਂ ਹੋਈਆਂ ਵਸਤਾਂ ਦੇ ਖਜ਼ਾਨਿਆਂ ਦਾ
13 ਅਰ ਜਾਜਕਾਂ ਅਰ ਲੇਵੀਆਂ ਦੀਆਂ ਵਾਰੀ ਦਾਰੀਆਂ ਦਾ, ਅਰ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਦੇ ਸਾਰੇ ਕਾਰਜ ਦੇ ਲਈ, ਅਤੇ ਯਹੋਵਾਹ ਦੇ ਭਵਨ ਦੀ ਭਗਤੀ ਦੇ ਸਾਰੇ ਭਾਂਡਿਆਂ ਦੇ ਲਈ
14 ਅਤੇ ਸੋਨੇ ਦੇ ਭਾਂਡਿਆਂ ਦੇ ਲਈ ਸੋਨਾ ਤੋਲ ਕੇ ਦਿੱਤਾ, ਹਰੇਕ ਪ੍ਰਕਾਰ ਦੀ ਸੇਵਾ ਦੇ ਸਾਰੇ ਭਾਂਡਿਆਂ ਦੇ ਲਈ ਅਰ ਚਾਂਦੀ ਦੇ ਸਾਰੇ ਭਾਂਡਿਆਂ ਦੇ ਲਈ ਰੁੱਪਾ ਤੋਲ ਦਿੱਤਾ, ਸਭ ਪ੍ਰਕਾਰ ਦੀ ਟਹਿਲ ਸੇਵਾ ਦੇ ਸਾਰੇ ਭਾਡਿਆਂ ਦੇ ਲਈ
15 ਅਤੇ ਸੁਨਹਿਰੀ ਦੀਵਟ ਅਰ ਉਨ੍ਹਾਂ ਦੇ ਸੁਨਹਿਰੀ ਦੀਵਿਆਂ ਦੇ ਲਈ ਵੀ ਤੋਲ ਨਾਲ ਦਿੱਤਾ, ਹਰੇਕ ਦੀਵਟ ਅਰ ਉਸ ਦੇ ਦੀਵਿਆਂ ਦੇ ਲਈ ਸੋਨਾ ਤੋਲ ਨਾਲ ਦਿੱਤਾ ਅਰ ਚਾਂਦੀ ਦੀਆਂ ਦੀਵਟਾਂ ਦੇ ਲਈ ਚਾਂਦੀ ਤੋਲ ਦਿੱਤੀ, ਹਰੇਕ ਦੀਵਟ ਅਰ ਉਸ ਦੇ ਦੀਵਿਆਂ ਦੇ ਲਈ, ਜਿਵੇਂ ਹਰੇਕ ਦੀਵਟ ਦੇ ਕੰਮ ਨੂੰ ਲੋੜੀਂਦਾ ਸੀ, ਚਾਂਦੀ ਤੋਲ ਨਾਲ ਦਿੱਤੀ
16 ਅਰ ਚੜ੍ਹਤ ਦੀ ਰੋਟੀ ਦੀਆਂ ਮੇਜ਼ਾਂ ਦੀ ਮਿਣਤੀ ਦੇ ਅਨੁਸਾਰ ਹਰੇਕ ਮੇਜ਼ ਲਈ ਸੋਨਾ ਤੋਲ ਦਿੱਤਾ ਅਰ ਚਾਂਦੀ ਦੀਆਂ ਮੇਜ਼ਾਂ ਦੇ ਲਈ ਚਾਂਦੀ
17 ਅਤੇ ਤ੍ਰਿਸ਼ੂਲੀਆਂ ਅਰ ਬਾਟਾਂ ਅਰ ਕਟੋਰਿਆਂ ਦੇ ਲਈ ਕੁੰਦਨ ਸੋਨਾ ਦਿੱਤਾ, ਅਰ ਸੁਨਹਿਰੀ ਛੰਨਿਆਂ ਦੇ ਲਈ ਹਰੇਕ ਛੰਨੇ ਦੇ ਲਈ ਸੋਨਾ ਤੋਲ ਨਾਲ ਦਿੱਤਾ ਅਰ ਚਾਂਦੀ ਦੇ ਛੰਨਿਆ ਦੇ ਲਈ ਹਰੇਕ ਛੰਨੇ ਦੇ ਲਈ ਰੁੱਪਾ ਤੋਲ ਨਾਲ ਦਿੱਤਾ,
18 ਅਤੇ ਧੂਪ ਦੀ ਜਗਵੇਦੀ ਦੇ ਲਈ ਕੁੰਦਨ ਸੋਨਾ ਤੋਲ ਦਿੱਤਾ ਅਰ ਕਰੂਬੀਆਂ ਦੇ ਸੁਨਹਿਰੀ ਰਥ ਤੇ ਨਮੂਨੇ ਦੇ ਅਨੁਸਾਰ ਜਿਹੜੇ ਖੰਭ ਪਸਾਰੇ ਹੋਏ ਯਹੋਵਾਹ ਦੇ ਨੇਮ ਦੇ ਸੰਦੂਕ ਉੱਤੇ ਪੜਦਾ ਕਰਦੇ ਹਨ
19 ਦਾਊਦ ਬੋਲਿਆ ਏਹ ਸੱਭੇ ਲਿਖਤ ਨਾਲ ਯਹੋਵਾਹ ਨੇ ਆਪਣੇ ਹੱਥ ਦੇ ਰਾਹੀਂ ਜੋ ਮੇਰੇ ਉੱਤੇ ਸੀ ਇਸ ਨਕਸ਼ੇ ਦੇ ਸਾਰੇ ਕੰਮ ਮੈਨੂੰ ਸਿਖਾਏ
20 ਅਰ ਦਾਊਦ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ, ਅਤੇ ਕੰਮ ਕਰ, ਡਰੀਂ ਨਾ, ਅਰ ਘਾਬਰ ਨਹੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ, ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੋੜੀ ਕਿ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!
21 ਅਰ ਵੇਖੋ, ਜਾਜਕਾਂ ਅਰ ਲੇਵੀਆਂ ਦੀਆਂ ਵਾਰੀਆਂ ਪਰਮੇਸ਼ੁਰ ਦੇ ਭਵਨ ਦੀ ਸਾਰੀ ਟਹਿਲ ਸੇਵਾ ਦੇ ਲਈ ਹਾਜ਼ਰ ਹਨ ਅਰ ਹਰ ਪਰਕਾਰ ਦੇ ਕਾਰਜ ਲਈ ਸੱਭੇ ਪੁਰਸ਼ ਜਿਹੜੇ ਹਰ ਪਰਕਾਰ ਦੀ ਸੇਵਾ ਵਿੱਚ ਚਤਰ ਹਨ, ਤੇਰੇ ਸੰਗ ਹੋਣਗੇ, ਨਾਲੇ ਸਰਦਾਰ ਅਤੇ ਸਾਰੇ ਲੋਕ ਤੇਰੀ ਆਗਿਆ ਵਿੱਚ ਹੋਣਗੇ।

1-Chronicles 28:1 Punjabi Language Bible Words basic statistical display

COMING SOON ...

×

Alert

×