Bible Languages

Indian Language Bible Word Collections

Bible Versions

Books

1 Chronicles Chapters

1 Chronicles 29 Verses

Bible Versions

Books

1 Chronicles Chapters

1 Chronicles 29 Verses

1 ਦਾਊਦ ਪਾਤਸ਼ਾਹ ਨੇ ਸਾਰੀ ਸਭਾ ਨੂੰ ਆਖਿਆ, ਮੇਰਾ ਪੁੱਤ੍ਰ ਸੁਲੇਮਾਨ ਜੋ ਇਕੱਲਾ ਪਰਮੇਸ਼ੁਰ ਨੇ ਚੁਣ ਲਿਆ ਹੈ ਅਜੇ ਬਾਲਕ ਅਤੇ ਮਸੂਮ ਹੈ, ਅਰ ਕੰਮ ਬਹੁਤ ਵੱਡਾ ਹੈ ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਹੋਵਾਹ ਪਰਮੇਸ਼ੁਰ ਦੇ ਲਈ ਹੋਵੇਗਾ
2 ਮੈਂ ਤਾਂ ਆਪਣੀ ਸਾਰੀ ਸ਼ਕਤੀ ਨਾਲ ਆਪਣੇ ਪਰਮੇਸ਼ੁਰ ਦੀ ਹੈਕਲ ਦੇ ਲਈ ਤਿਆਰੀ ਕੀਤੀ ਹੈ, ਸੁਨਹਿਰੀ ਵਸਤਾਂ ਦੇ ਲਈ ਸੋਨਾ, ਅਤੇ ਰੁਪਹਿਰੀ ਵਸਤਾਂ ਦੇ ਲਈ ਚਾਂਦੀ, ਅਤੇ ਪਿੱਤਲ ਦੀਆਂ ਵਸਤਾਂ ਦੇ ਲਈ ਪਿੱਤਲ, ਅਤੇ ਲੋਹੇ ਵਾਲੀਆਂ ਵਸਤਾਂ ਦੇ ਲਈ ਲੋਹਾ, ਅਤੇ ਕਾਠ ਗੜ੍ਹਾਂ ਦੇ ਲਈ ਕਾਠ, ਅਤੇ ਬਲੌਰੀ ਪੱਥਰ, ਅਤੇ ਜੜਤ ਘੜਤਲਈ ਭਾਂਤ ਭਾਂਤ ਦੇ ਰੰਗੀਲੇ ਪੱਥਰ, ਅਤੇ ਹਰੇਕ ਪਰਕਾਰ ਦੇ ਅਣਮੋਲ ਪੱਥਰ, ਅਰ ਬਿਅੰਤ ਚਿੱਟੇ ਪੱਥਰ ਤਿਆਰ ਕੀਤੇ
3 ਅਤੇ ਇਸ ਲਈ ਜੋ ਮੈਂ ਆਪਣਾ ਮਨ ਆਪਣੇ ਪਰਮੇਸ਼ੁਰ ਦੇ ਭਵਨ ਉੱਤੇ ਲਾਇਆ ਹੈ, ਇਸ ਤੋਂ ਬਾਝੋਂ ਜੋ ਮੈਂ ਪਵਿੱਤ੍ਰ ਅਸਥਾਨ ਦੇ ਲਈ ਤਿਆਰ ਕਰ ਛੱਡਿਆ, ਮੈਂ ਆਪਣੇ ਨਿਜ ਧਨ ਵਿੱਚੋਂ ਆਪਣੇ ਪਰਮੇਸ਼ੁਰ ਦੇ ਘਰ ਲਈ ਸੋਨਾ ਅਤੇ ਚਾਂਦੀ ਦਿੰਦਾ ਹਾਂ
4 ਅਰਥਾਤ ਤਿੰਨ ਹਜ਼ਾਰ ਕੰਤਾਰ ਸੋਨਾ, ਉਫੀਰੀ ਸੋਨੇ ਤੋਂ, ਅਤੇ ਸੱਤ ਹਜ਼ਾਰ ਕੰਤਾਰ ਖਰੀ ਚਾਂਦੀ, ਅਸਥਾਨ ਦੀਆਂ ਕੰਧਾਂ ਦੇ ਮੜ੍ਹਨ ਲਈ
5 ਉਹ ਸੋਨਾ ਸੁਨਿਹਿਰੀ ਵਸਤਾਂ ਦੇ ਲਈ, ਅਤੇ ਚਾਂਦੀ ਰੁਪਹਿਰੀ ਵਸਤਾਂ ਦੇ ਲਈ, ਅਰ ਕਾਰੀਗਰੀਆਂ ਦੇ ਹਰੇਕ ਪ੍ਰਕਾਰ ਦੇ ਕੰਮ ਦੇ ਲਈ ਹੈ, ਅਤੇ ਅਜਿਹਾ ਕਿਹੜਾ ਹੈ ਜੋ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾ ਕੇ ਯਹੋਵਾਹ ਦੇ ਲਈ ਆਪਣੇ ਆਪ ਨੂੰ ਅਰਪਣ ਕਰੇ?।।
6 ਤਦ ਪਿਤਰਾਂ ਦੀਆਂ ਕੁਲਾਂ ਦੇ ਸਰਦਾਰਾਂ ਅਤੇ ਇਸਰਾਏਲ ਦੇ ਗੋਤਾਂ ਦੇ ਸਰਦਾਰਾਂ ਅਤੇ ਹਜ਼ਾਰਾਂ ਅਤੇ ਸੈਂਕੜਿਆਂ ਦੇ ਸਰਦਾਰਾਂ ਅਤੇ ਪਾਤਸ਼ਾਹ ਦੇ ਰਾਜ ਕਾਜ ਦੇ ਸਰਦਾਰਾਂ ਨੇ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਈਆ
7 ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੀ ਟਹਿਲ ਸੇਵਾ ਲਈ ਪੰਜ ਹਜ਼ਾਰ ਕੰਤਾਰ ਸੋਨਾ ਅਤੇ ਦਸ ਹਜ਼ਾਰ ਮੋਹਰ ਅਤੇ ਦਸ ਹਜ਼ਾਰ ਰੁੱਪਾ ਅਤੇ ਅਠਾਰਾਂ ਹਜ਼ਾਰ ਕੰਤਾਰ ਪਿੱਤਲ ਅਤੇ ਇੱਕ ਲੱਖ ਕੱਤਾਰ ਲੋਹਾ ਦਿੱਤਾ
8 ਅਤੇ ਜਿਨ੍ਹਾਂ ਦੇ ਕੋਲ ਅਣਮੋਲਕ ਪੱਥਰ ਸਨ, ਓਹਨਾਂ ਨੇ ਉਨ੍ਹਾਂ ਨੂੰ ਯਹੀਏਲ, ਗੇਰਸ਼ੋਨੀ ਦੇ ਹੱਥੀਂ ਯਹੋਵਾਹ ਦੇ ਭਵਨ ਦੇ ਖ਼ਜਾਨੇ ਵਿੱਚ ਦੇ ਦਿੱਤਾ
9 ਤਾਂ ਲੋਕਾਂ ਨੇ ਵੱਡਾ ਅਨੰਦ ਕੀਤਾ ਇਸ ਕਾਰਨ ਜੋ ਉਨ੍ਹਾਂ ਦੇ ਮਨ ਦੇ ਪ੍ਰੇਮ ਨਾਲ ਭੇਟਾਂ ਦਿੱਤੀਆਂ ਸਨ ਕਿਉਂ ਜੋ ਸਿੱਧੇ ਮਨ ਨਾਲ ਉਨ੍ਹਾਂ ਨੇ ਯਹੋਵਾਹ ਦੇ ਲਈ ਭੇਟਾਂ ਚੜ੍ਹਾਈਆਂ ਸਨ ਅਰ ਦਾਊਦ ਪਾਤਸ਼ਾਹ ਨੇ ਵੀ ਬੜਾ ਅਨੰਦ ਕੀਤਾ।।
10 ਇਸ ਲਈ ਦਾਊਦ ਨੇ ਸਾਰੀ ਸਭਾ ਦੇ ਅੱਗੇ ਯਹੋਵਾਹ ਦਾ ਧੰਨਵਾਦ ਕੀਤਾ ਅਰ ਦਾਊਦ ਨੇ ਆਖਿਆ, ਹੇ ਯਹੋਵਾਹ ਸਾਡੇ ਪਿਤਾ ਇਸਰਾਏਲ ਦੇ ਪਰਮੇਸ਼ੁਰ, ਤੂੰ ਸਦੀਪਕਾਲ ਤੋੜੀ ਧੰਨ ਹੋ
11 ਹੇ ਯਹੋਵਾਹ, ਵਡਿਆਈ ਅਤੇ ਸ਼ਕਤੀ ਅਤੇ ਪ੍ਰਤਾਪ ਅਤੇ ਫਤਹ ਅਤੇ ਮਹਿਮਾ ਤੇਰੀ ਹੀ ਹੈ ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ
12 ਅਰ ਧਨ, ਮਾਯਾ, ਨਾਲੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਰ ਤੂੰ ਸਭਨਾਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਰ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਭਨਾਂ ਨੂੰ ਬਖ਼ਸ਼ੇਂ
13 ਹੁਣ ਇਸ ਲਈ ਹੇ ਸਾਡੇ ਪਰਮੇਸ਼ੁਰ,ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪ ਵਾਲੇ ਨਾਮ ਦੀ ਮਹਿਮਾ ਕਰਦੇ ਹਾਂ
14 ਪਰ ਮੈਂ ਕੌਣ, ਅਰ ਮੇਰੀ ਪਰਜਾ ਕੌਣ, ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਆਉਂਦੀਆਂ ਹਨ ਅਰ ਤੇਰੇ ਹੱਥ ਦੀ ਦਾਤ ਤੋਂ ਅਸਾਂ ਤੈਨੂੰ ਦਿੱਤਾ ਹੈ!
15 ਅਸੀਂ ਤਾਂ ਆਪਣੇ ਵੱਡ ਵਡੇਰਿਆਂ ਦੀ ਨਿਆਈਂ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੀਆਂ ਦਿਹਾੜੀਆਂ ਛਾਉਂ ਵਾਂਙੁ ਹਨ, ਅਤੇ ਕੁਝ ਠਿਕਾਣਾ ਹੈ ਨਹੀਂ
16 ਹੇ ਯਹੋਵਾਹ ਸਾਡੇ ਪਰਮੇਸ਼ੁਰ, ਏਹ ਸਭ ਜ਼ਖੀਰਾ ਜਿਹੜਾ ਅਸਾਂ ਇਕੱਠਾ ਕੀਤਾ ਹੈ, ਕਿ ਤੇਰੇ ਪਵਿੱਤ੍ਰ ਨਾਮ ਦੇ ਲਈ ਇੱਕ ਭਵਨ ਬਣਾਈਏ ਤੇਰੇ ਹੀ ਹੱਥੋਂ ਆਇਆ ਹੈ ਅਰ ਸਭ ਤੇਰਾ ਹੀ ਹੈ
17 ਅਰ ਹੇ ਮੇਰੇ ਪਰਮੇਸ਼ੁਰ ਮੈਂ ਇਸ ਗੱਲ ਦਾ ਭੀ ਜਾਣੂ ਹਾਂ ਜੋ ਤੂੰ ਮਨ ਦੀ ਪਰੀਖਿਆ ਕਰਦਾ ਹੈਂ ਅਰ ਸੱਚਿਆਈ ਤੈਨੂੰ ਭਾਉਂਦੀ ਹੈ ਅਰ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਏਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤ ਨਾਲ ਇਹ ਭੀ ਡਿੱਠਾ ਜੋ ਤੇਰੀ ਪਰਜਾ ਜਿਹੜੀ ਇਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਨਮਿੱਤ ਦਿੰਦੇ ਹਨ
18 ਹੇ ਯਹੋਵਾਹ ਸਾਡੇ ਪਿੱਤਰਾਂ ਅਬਰਾਹਾਮ, ਇਸਹਾਕ, ਅਤੇ ਇਸਰਾਏਲ ਦੇ ਪਰਮੇਸ਼ੁਰ ਆਪਣੀ ਪਰਜਾ ਦੇ ਹਿਰਦਿਆਂ ਦੇ ਧਿਆਨ ਅਤੇ ਫੁਰਨਿਆਂ ਵਿੱਚ ਸਦਾ ਇਹ ਦ੍ਰਿੜ੍ਹ ਕਰ, ਅਤੇ ਉਨ੍ਹਾਂ ਦੇ ਮਨਾਂ ਨੂੰ ਆਪਣੇ ਲਈ ਤਿਆਰ ਕਰ!
19 ਅਤੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਸੱਚਾ ਮਨ ਬਖ਼ਸ਼ ਜੋ ਤੇਰੀਆਂ ਆਗਿਆਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਸਭਨਾਂ ਦੇ ਅਨੁਸਾਰ ਵਰਤੇ ਅਤੇ ਉੱਸ ਭਵਨ ਨੂੰ ਉਸਾਰੇ, ਜਿਹ ਦੇ ਲਈ ਮੈਂ ਤਿਆਰੀ ਕੀਤੀ ਹੈ।।
20 ਤਾਂ ਦਾਊਦ ਨੇ ਸਾਰੀ ਸਭਾ ਨੂੰ ਆਗਿਆ ਦਿੱਤੀ ਭਈ ਹੁਣ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧੰਨ ਧੰਨ ਆਖੋ! ਤਾਂ ਸਾਰੀ ਸਭਾ ਨੇ ਯਹੋਵਾਹ ਆਪਣੇ ਵੱਡ ਵਡੇਰਿਆਂ ਦੇ ਪਰਮੇਸ਼ੁਰ ਦੀ ਮਹਿਮਾ, ਉਚਾਰਨ ਕੀਤੀ ਅਤੇ ਆਪੋ ਆਪਣੇ ਸਿਰ ਨਿਵਾ ਕੇ ਯਹੋਵਾਹ ਨੂੰ ਅਤੇ ਪਾਤਸ਼ਾਹ ਨੂੰ ਮੱਥਾ ਟੇਕਿਆ
21 ਅਤੇ ਉਨ੍ਹਾਂ ਨੇ ਅਗਲੇ ਭਲਕ ਪਰਭਾਤ ਨੂੰ ਯਹੋਵਾਹ ਦੇ ਲਈ ਬਲੀਦਾਨਾਂ ਨੂੰ ਬਲੀਦਾਨ ਕੀਤਾ, ਅਤੇ ਯਹੋਵਾਹ ਦੇ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ, ਅਰਥਾਤ ਇੱਕ ਹਜ਼ਾਰ ਬਲਦ, ਇੱਕ ਹਜ਼ਾਰ ਛੱਤ੍ਰਾ ਅਤੇ ਇੱਕ ਹਜ਼ਾਰ ਲੇਲਾ, ਉਨ੍ਹਾਂ ਦੇ ਪੀਣ ਦੀਆਂ ਭੇਟਾਂ ਅਤੇ ਬਿਓੜਕ ਬਲੀਆਂ ਸਣੇ ਜੋ ਸਾਰੀ ਇਸਰਾਏਲ ਦੇ ਲਈ ਸਨ
22 ਅਤੇ ਉਨ੍ਹਾਂ ਨੇ ਉਸੇ ਦਿਨ ਵੱਡੇ ਅਨੰਦ ਨਾਲ ਯਹੋਵਾਹ ਦੇ ਅੱਗੇ ਖਾਧਾ ਪੀਤਾ ਅਤੇ ਉਨ੍ਹਾਂ ਨੇ ਫੇਰ ਦੂਜੀ ਵਾਰੀ ਦਾਊਦ ਦੇ ਪੁੱਤ੍ਰ ਸੁਲੇਮਾਨ ਨੂੰ ਪਾਤਸ਼ਾਹ ਟਿੱਕਿਆ ਅਤੇ ਉਹ ਨੂੰ ਯਹੋਵਾਹ ਦੇ ਲਈ ਪ੍ਰਧਾਨ ਹੋਣ ਲਈ ਮਸਹ ਕੀਤਾ, ਨਾਲੇ ਸਾਦੋਕ ਨੂੰ ਜਾਜਕ ਹੋਣ ਦੇ ਲਈ
23 ਗੱਲ ਕਾਹਦੀ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਰਾਜਮਾਨ ਹੋਇਆ ਅਤੇ ਧਨ ਸੰਪਤਾ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆ ਕਾਰੀ ਕਰਦਾ ਸੀ
24 ਅਤੇ ਸਾਰੇ ਸਰਦਾਰ, ਅਤੇ ਸੂਰਮੇ, ਅਤੇ ਦਾਊਦ ਪਾਤਸ਼ਾਹ ਦੇ ਸਾਰੇ ਪੁੱਤ੍ਰ ਵੀ ਸੁਲੇਮਾਨ ਪਾਤਸ਼ਾਹ ਦੇ ਆਗਿਆ ਵਰਤੀ ਹੋਏ
25 ਅਤੇ ਯਹੋਵਾਹ ਨੇ ਸਾਰੇ ਇਸਰਾਏਲ ਦੇ ਵੇਖਣ ਵਿੱਚ ਸੁਲੇਮਾਨ ਦੀ ਵੱਡੀ ਮਹਿਮਾ ਕੀਤੀ ਅਤੇ ਉਸ ਨੂੰ ਅਜਿਹਾ ਰਾਜ ਦਾ ਤੇਜ ਬ਼ਖ਼ਸ਼ ਦਿੱਤਾ, ਜਿਹਾ ਕੁ ਉਸ ਦੇ ਪਹਿਲੋਂ ਇਸਰਾਏਲ ਵਿੱਚ ਕਿਸੇ ਰਾਜੇ ਦਾ ਨਹੀਂ ਹੋਇਆ ਸੀ।।
26 ਗੱਲ ਕਾਹਦੀ, ਦਾਊਦ, ਯੱਸੀ ਦਾ ਪੁੱਤ੍ਰ ਸਾਰੇ ਇਸਰਾਏਲ ਉੱਤੇ ਰਾਜ ਕਰਦਾ ਸੀ
27 ਉਹ ਸਮਾ ਜਿਸ ਵਿੱਚ ਉਹ ਇਸਰਾਏਲ ਉੱਤੇ ਰਾਜ ਕਰ ਰਿਹਾ ਸੀ ਸੋ ਚਾਲੀ ਵਰਿਹਾਂ ਦਾ ਸੀ, ਸੱਤ ਵਰਹੇ ਉਸ ਨੇ ਹਬਰੋਨ ਵਿੱਚ ਰਾਜ ਕੀਤਾ ਅਤੇ ਤੈਤੀ ਵਰਿਹਾਂ ਤੀਕ ਯਰੂਸ਼ਲਮ ਵਿੱਚ ਛਤ੍ਰ ਪਤੀ ਰਿਹਾ
28 ਉਹ ਚੰਗੀ ਲੰਮੀ ਅਵਸਥਾ ਵਿੱਚ ਜੀਉਣ, ਧਨ ਅਤੇ ਪਤ ਨਾਲ ਪਰੀ ਪੂਰਨ ਹੋ ਕੇ ਮਰ ਗਿਆ ਅਤੇ ਉਸ ਦਾ ਪੁੱਤ੍ਰ ਸੁਲੇਮਾਨ ਉਸ ਦੇ ਥਾਂ ਪਾਤਸ਼ਹ ਹੋਇਆ
29 ਅਤੇ ਦਾਊਦ ਪਾਤਸ਼ਾਹ ਦਾ ਵਿਰਤਾਂਤ ਆਦ ਤੋਂ ਲੈ ਕੇ ਅੰਤ ਤੀਕਰ, ਵੇਖੋ, ਉਹ ਸਮੂਏਲ ਅਗੰਮ ਗਿਆਨੀ ਦੇ ਇਤਹਾਸ ਵਿੱਚ ਅਤੇ ਨਾਥਾਨ ਨਬੀ ਦੇ ਇਤਹਾਸ ਵਿੱਚ ਅਤੇ ਗਾਦ ਅਗੰਮ ਗਿਆਨੀ ਦੇ ਇਤਹਾਸ ਵਿੱਚ ਲਿਖਿਆ ਹੈ
30 ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਨ ਅਤੇ ਜਿਹੜੇ ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸ਼ਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ।।

1-Chronicles 29:18 Punjabi Language Bible Words basic statistical display

COMING SOON ...

×

Alert

×