English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

1 Kings Chapters

1 Kings 18 Verses

1 ਬਹੁਤ ਦਿਨਾਂ ਤੋਂ ਮਗਰੋਂ ਐਉਂ ਹੋਇਆ ਕਿ ਯਹੋਵਾਹ ਦਾ ਬਚਨ ਏਲੀਯਾਹ ਕੋਲ ਤੀਜੇ ਵਰਹੇ ਵਿੱਚ ਆਇਆ ਭਈ ਜਾਹ ਅਹਾਬ ਕੋਲ ਆਪਣੇ ਆਪ ਨੂੰ ਵਿਖਾ ਅਤੇ ਮੈਂ ਜ਼ਮੀਨ ਉੱਤੇ ਮੀਂਹ ਪਾਵਾਂਗਾ
2 ਸੋ ਏਲੀਯਾਹ ਆਪਣੇ ਆਪ ਨੂੰ ਅਹਾਬ ਕੋਲ ਵਿਖਾਉਣ ਲਈ ਤੁਰਿਆ ਅਤੇ ਸਾਮਰਿਯਾ ਵਿੱਚ ਸਖਤ ਕਾਲ ਸੀ
3 ਉਪਰੰਤ ਅਹਾਬ ਨੇ ਓਬਦਿਆਹ ਨੂੰ ਜੋ ਉਹ ਦੇ ਮਹਿਲ ਦਾ ਦੀਵਾਨ ਸੀ ਸੱਦਿਆ। ਓਬਦਿਆਹ ਯਹੋਵਾਹ ਕੋਲੋਂ ਬਹੁਤ ਡਰਦਾ ਸੀ
4 ਐਉਂ ਹੋਇਆ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢਦੀ ਪਈ ਸੀ ਤਾਂ ਓਬਦਿਆਹ ਨੇ ਸੌ ਨਬੀ ਲੈ ਕੇ ਉਨ੍ਹਾਂ ਨੂੰ ਪੰਜਾਹ ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਲਿਆ ਅਤੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ
5 ਤਾਂ ਅਹਾਬ ਨੇ ਓਬਦਿਆਹ ਨੂੰ ਆਖਿਆ, ਦੇਸ ਵਿੱਚ ਸਾਰੇ ਸੋਤਿਆਂ ਕੋਲ ਅਤੇ ਸਾਰੇ ਨਾਲਿਆਂ ਕੋਲ ਜਾਹ। ਸ਼ਾਇਤ ਸਾਨੂੰ ਘਾਹ ਲੱਭੇ ਅਤੇ ਅਸੀਂ ਘੋੜੇ ਖੱਚਰਾਂ ਨੂੰ ਜੀਉਂਦੇ ਰੱਖ ਸੱਕੀਏ ਅਰ ਡੰਗਰਾਂ ਨੂੰ ਨਾ ਗੁਆਈਏ
6 ਸੋ ਉਨ੍ਹਾਂ ਨੇ ਦੇਸ ਦੇ ਵਿੱਚੋਂ ਲੰਘਣ ਲਈ ਉਹ ਨੂੰ ਵੰਡ ਦਿੱਤਾ, ਅਹਾਬ ਇਕੱਲਾ ਇੱਕ ਰਾਹ ਗਿਆ ਅਤੇ ਓਬਦਿਆਹ ਇਕੱਲਾ ਦੂਜੇ ਰਾਹ ਗਿਆ
7 ਜਦ ਓਬਦਿਆਹ ਰਾਹ ਵਿਚ ਸੀ ਤਾਂ ਵੇਖੋ ਏਲੀਯਾਹ ਉਸਨੂੰ ਮਿਲ ਪਿਆ ਅਤੇ ਉਸ ਨੇ ਉਹ ਨੂੰ ਸਿਆਤਾ ਅਤੇ ਮੂੰਹ ਪਰਨੇ ਡਿੱਗ ਕੇ ਆਖਿਆ, ਭਲਾ ਮੇਰਾ ਸੁਆਮੀ ਏਲੀਯਾਹ ਤੂੰਹੀ ਹੈਂ?
8 ਉਸ ਨੇ ਆਖਿਆ, ਮੈਂ ਹੀ ਹਾਂ। ਜਾਹ ਆਪਣੇ ਮਾਲਕ ਨੂੰ ਆਖ ਭਈ ਵੇਖੋ ਏਲੀਯਾਹ ਆਇਆ ਹੈ
9 ਤਾਂ ਉਸ ਨੇ ਆਖਿਆ, ਮੈਂ ਕੀ ਪਾਪ ਕੀਤਾ ਜੋ ਤੂੰ ਆਪਣੇ ਦਾਸ ਨੂੰ ਅਹਾਬ ਦੇ ਹੱਥ ਵਿੱਚ ਦੇਵੇਂ ਕਿ ਉਹ ਮੈਨੂੰ ਮਾਰ ਸੁੱਟੇ
10 ਜੀਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸੌਂਹ ਕੋਈ ਕੌਮ ਤੇ ਕੋਈ ਰਾਜ ਨਹੀਂ ਜਿੱਥੇ ਮੇਰੇ ਸੁਆਮੀ ਨੇ ਤੇਰੇ ਭਾਲਣ ਲਈ ਨਹੀਂ ਘੱਲਿਆ ਹੈ। ਜਦ ਉਨ੍ਹਾਂ ਨੇ ਆਖਿਆ ਕਿ ਉਹ ਐਥੇ ਨਹੀਂ ਤਦ ਉਸ ਨੇ ਉਸ ਰਾਜ ਤੇ ਕੌਮ ਤੋਂ ਸੌਂਹ ਚੁਕਾਈ ਭਈ ਉਨ੍ਹਾਂ ਨੇ ਤੈਨੂੰ ਨਹੀਂ ਲੱਭਿਆ
11 ਹੁਣ ਤੂੰ ਕਹਿੰਦਾ ਹੈਂ ਕਿ ਜਾਹ ਆਪਣੇ ਮਾਲਕ ਨੂੰ ਆਖ ਭਈ ਵੇਖੋ ਏਲੀਯਾਹ ਆਇਆ ਹੈ
12 ਅਤੇ ਐਉਂ ਹੋਵੇਗਾ ਕਿ ਜਦ ਮੈਂ ਤੇਰੇ ਕੋਲ ਚੱਲਿਆ ਜਾਵਾਂਗਾ ਤਾਂ ਯਹੋਵਾਹ ਦਾ ਆਤਮਾ ਤੈਨੂੰ ਖਬਰੇ ਕਿੱਥੇ ਲੈ ਜਾਵੇ ਅਤੇ ਜਾਂ ਮੈਂ ਜਾ ਕੇ ਅਹਾਬ ਨੂੰ ਦੱਸਾਂ ਅਤੇ ਤੂੰ ਉਹ ਨੂੰ ਨਾ ਲੱਭੇ ਤਾਂ ਉਹ ਮੈਨੂੰ ਵੱਢ ਸੁੱਟੇਗਾ ਪਰ ਤੇਰਾ ਦਾਸ ਬਚਪਣ ਤੋਂ ਯਹੋਵਾਹ ਦਾ ਭੈ ਮੰਨਦਾ ਰਿਹਾ
13 ਭਲਾ, ਮੇਰੇ ਸੁਆਮੀ ਨੂੰ ਉਹ ਨਹੀਂ ਦੱਸਿਆ ਗਿਆ ਜੋ ਮੈਂ ਕੀਤਾ ਜਦ ਈਜ਼ਬਲ ਯਹੋਵਾਹ ਦੇ ਨਬੀਆਂ ਨੂੰ ਵੱਢ ਰਹੀ ਸੀ ਭਈ ਮੈਂ ਕਿੱਕਰ ਯਹੋਵਾਹ ਦੇ ਨਬੀਆਂ ਵਿੱਚੋਂ ਸੌ ਮਨੁੱਖ ਪੰਜਾਹ ਪੰਜਾਹ ਕਰ ਕੇ ਇੱਕ ਖੁੰਧਰ ਵਿੱਚ ਲੁਕਾ ਛੱਡੇ ਸਨ ਨਾਲੇ ਉਨ੍ਹਾਂ ਨੂੰ ਅੰਨ ਪਾਣੀ ਦਿੱਤਾ ਸੀ?
14 ਹੁਣ ਤੂੰ ਕਹਿੰਦਾ ਹੈਂ ਜਾਹ ਆਪਣੇ ਮਾਲਕ ਨੂੰ ਆਖ ਭਈ ਵੇਖੋ ਏਲੀਯਾਹ ਆਇਆ ਹੈ। ਉਹ ਮੈਨੂੰ ਵੱਢ ਸੁੱਟੇਗਾ
15 ਤਾਂ ਏਲੀਯਾਹ ਨੇ ਆਖਿਆ, ਸੈਨਾਂ ਦੇ ਯਹੋਵਾਹ ਦੀ ਸੌਂਹ ਜਿਹ ਦੇ ਅੱਗੇ ਮੈਂ ਖਲੋਤਾ ਹਾਂ ਮੈਂ ਅੱਜ ਆਪਣਾ ਆਪ ਉਹਨੂੰ ਸੱਚ ਮੁੱਚ ਵਿਖਾਵਾਂਗਾ
16 ਸੋ ਓਬਦਿਆਹ ਅਹਾਬ ਦੇ ਮਿਲਣ ਨੂੰ ਗਿਆ ਅਤੇ ਉਹ ਨੂੰ ਖਬਰ ਦਿੱਤੀ। ਤਾਂ ਅਹਾਬ ਏਲੀਯਾਹ ਦੇ ਮਿਲਣ ਨੂੰ ਆਇਆ
17 ਫੇਰ ਐਉਂ ਹੋਇਆ ਜਦ ਅਹਾਬ ਨੇ ਏਲੀਯਾਹ ਨੂੰ ਡਿੱਠਾ ਤਦ ਅਹਾਬ ਨੇ ਉਸ ਨੂੰ ਆਖਿਆ, ਭਲਾ, ਤੂੰ ਹੀ ਹੈਂ ਹੇ ਇਸਰਾਏਲ ਦੇ ਦੁਖ ਦੇਣ ਵਾਲਿਆ?
18 ਤਾਂ ਉਸ ਨੇ ਆਖਿਆ, ਮੈਂ ਇਸਰਾਏਲ ਨੂੰ ਦੁਖ ਨਹੀਂ ਦਿੱਤਾ ਸਗੋਂ ਤੈਂ ਅਤੇ ਤੇਰੇ ਪਿਤਾ ਦੇ ਘਰਾਣੇ ਨੇ ਜਦ ਤੁਸੀਂ ਯਹੋਵਾਹ ਦੇ ਹੁਕਮਾਂ ਨੂੰ ਛੱਡ ਦਿੱਤਾ ਅਤੇ ਬਆਲ ਦੇ ਮਗਰ ਚੱਲ ਪਏ
19 ਹੁਣ ਤੂੰ ਮੇਰੇ ਲਈ ਸਾਰਾ ਇਸਰਾਏਲ ਕਰਮਲ ਪਰਬਤ ਕੋਲ ਸੱਦ ਕੇ ਇਕੱਠਾ ਕਰ ਨਾਲੇ ਬਆਲ ਦੇ ਸਾਢੇ ਚਾਰ ਸੌ ਨਬੀ ਅਤੇ ਅਸ਼ੇਰਾਹ ਦੇਵੀ ਦੇ ਚਾਰ ਸੌ ਨਬੀ ਜਿਹੜੇ ਈਜ਼ਬਲ ਦੇ ਲੰਗਰ ਵਿੱਚੋਂ ਖਾਂਦੇ ਹਨ
20 ਉਪਰੰਤ ਅਹਾਬ ਨੇ ਸਾਰੇ ਇਸਰਾਏਲੀਆਂ ਨੂੰ ਸੱਦਿਆ ਅਤੇ ਓਹਨਾਂ ਨਬੀਆਂ ਨੂੰ ਕਰਮਲ ਪਰਬਤ ਉੱਤੇ ਇਕੱਠਾ ਕੀਤਾ
21 ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੀਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ
22 ਤਾਂ ਏਲੀਯਾਹ ਨੇ ਲੋਕਾ ਨੂੰ ਆਖਿਆ, ਮੈਂ ਇਕੱਲਾ ਹੀ ਯਹੋਵਾਹ ਦਾ ਨਬੀ ਰਹਿ ਗਿਆ ਹਾਂ ਪਰ ਬਆਲ ਦੇ ਨਬੀ ਸਾਢੇ ਚਾਰ ਸੌ ਮਨੁੱਖ ਹਨ
23 ਓਹ ਸਾਨੂੰ ਦੋ ਬਲਦ ਦੇਣ ਅਤੇ ਓਹ ਆਪਣੇ ਲਈ ਇੱਕ ਬਲਦ ਚੁਣ ਲੈਣ ਅਰ ਉਹ ਨੂੰ ਟੋਟੇ ਟੋਟੇ ਕਰ ਕੇ ਬਾਲਣ ਦੇ ਉੱਤੇ ਰੱਖਣ ਪਰ ਅੱਗ ਨਾ ਲਾਉਣ ਅਤੇ ਮੈਂ ਦੂਜਾ ਬਲਦ ਤਿਆਰ ਕਰਾਂਗਾ ਅਤੇ ਉਹ ਨੂੰ ਬਾਲਣ ਉੱਤੇ ਰੱਖਾਂਗਾ ਪਰ ਅੱਗ ਨਾ ਲਾਵਾਂਗਾ
24 ਤਾਂ ਤੁਸੀਂ ਆਪਣੇ ਦਿਓਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਹੋਵਾਹ ਦਾ ਨਾਮ ਲੈ ਕੇ ਪੁਕਾਰਾਂਗਾ। ਫੇਰ ਜਿਹੜਾ ਪਰਮੇਸ਼ੁਰ ਅੱਗ ਨਾਲ ਉੱਤਰ ਦੇਵੇ ਉਹੋ ਹੀ ਪਰਮੇਸ਼ੁਰ ਹੋਵੇ। ਤਾਂ ਸਭਨਾਂ ਲੋਕਾਂ ਨੇ ਉੱਤਰ ਦੇ ਕੇ ਆਖਿਆ, ਏਹ ਗੱਲ ਚੰਗੀ ਹੈ
25 ਤਦ ਏਲੀਯਾਹ ਨੇ ਬਆਲ ਦੇ ਨਬੀਆਂ ਨੂੰ ਆਖਿਆ, ਤੁਸੀਂ ਇੱਕ ਬਲਦ ਆਪਣੇ ਲਈ ਚੁਣ ਲਓ ਅਤੇ ਤੁਸੀਂ ਪਹਿਲਾਂ ਉਹ ਨੂੰ ਤਿਆਰ ਕਰੋ ਕਿਉਂ ਜੋ ਤੁਸੀਂ ਬਹੁਤੇ ਹੋ ਅਰ ਆਪਣੇ ਦਿਓਤੇ ਦਾ ਨਾਮ ਲੈ ਕੇ ਪੁਕਾਰੋ ਪਰ ਅੱਗ ਨਾ ਲਾਓ
26 ਸੋ ਉਨ੍ਹਾਂ ਨੇ ਉਹ ਬਲਦ ਜੋ ਉਨ੍ਹਾਂ ਨੂੰ ਮਿਲਿਆ ਸੀ ਲੈ ਕੇ ਤਿਆਰ ਕੀਤਾ ਅਤੇ ਸਵੇਰ ਤੋਂ ਦੁਪਹਿਰ ਤੀਕ ਬਆਲ ਦੇ ਨਾਮ ਉੱਤੇ ਪੁਕਾਰਦੇ ਰਹੇ, ਹੇ ਬਆਲ, ਸਾਡੀ ਸੁਣ। ਪਰ ਕੁਝ ਅਵਾਜ਼ ਨਾ ਆਈ ਨਾ ਕੋਈ ਉੱਤਰ ਦੇਣ ਵਾਲਾ ਸੀ ਅਤੇ ਓਹ ਉਸ ਜਗਵੇਦੀ ਦੇ ਦੁਆਲੇ ਜੋ ਬਣੀ ਹੋਈ ਸੀ ਭੁੜਕਦੇ ਫਿਰਦੇ ਸਨ
27 ਦੁਪਹਿਰ ਨੂੰ ਐਉਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦਿਓਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਯਾ ਲਾਂਭੇ ਗਿਆ ਹੋਵੇ ਯਾ ਉਹ ਸਫਰ ਵਿੱਚ ਹੋਵੇ ਯਾ ਸ਼ਾਇਤ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?
28 ਤਦ ਉਨ੍ਹਾਂ ਨੇ ਉੱਚੀ ਦੇ ਕੇ ਪੁਕਾਰਿਆ ਅਤੇ ਆਪਣੇ ਆਪ ਨੂੰ ਆਪਣੀ ਰੀਤ ਦੇ ਅਨੁਸਾਰ ਤਲਵਾਰਾਂ ਅਤੇ ਛੁਰੀਆਂ ਨਾਲ ਅਜੇਹਾ ਵੱਢਿਆ ਕਿ ਓਹ ਲਹੂ ਲੁਹਾਨ ਹੋ ਗਏ
29 ਤਾਂ ਐਉਂ ਹੋਇਆ ਜਦ ਦੁਪਹਿਰ ਲੰਘ ਗਈ ਤਾਂ ਓਹ ਸੰਧਿਆ ਦੀ ਭੇਟ ਚੜ੍ਹਾਉਣ ਦੇ ਵੇਲੇ ਤੀਕਰ ਵਾਚਦੇ ਰਹੇ ਪਰ ਨਾ ਕੋਈ ਅਵਾਜ਼, ਨਾ ਕੋਈ ਉੱਤਰ ਦੇਣ ਵਾਲਾ ਅਤੇ ਨਾ ਕੋਈ ਗੌਹ ਕਰਨ ਵਾਲਾ ਸੀ
30 ਤਾਂ ਏਲੀਯਾਹ ਨੇ ਸਭਨਾਂ ਲੋਕਾਂ ਨੂੰ ਆਖਿਆ, ਮੇਰੇ ਨੇੜੇ ਆਓ ਅਤੇ ਸਭ ਲੋਕ ਉਹ ਦੇ ਨੇੜੇ ਗਏ ਤਾਂ ਉਸ ਨੇ ਯਹੋਵਾਹ ਦੀ ਟੁੱਟੀ ਹੋਈ ਜਗਵੇਦੀ ਦੀ ਮੁਰੰਮਤ ਕੀਤੀ
31 ਫੇਰ ਏਲੀਯਾਹ ਨੇ ਯਾਕੂਬ ਦੇ ਪੁਤ੍ਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਐਉਂ ਆਇਆ ਕਿ ਤੇਰਾ ਨਾਉਂ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ
32 ਅਤੇ ਇਨ੍ਹਾਂ ਪੱਥਰਾਂ ਨਾਲ ਯਹੋਵਾਹ ਦੇ ਨਾਮ ਉੱਤੇ ਇੱਕ ਜਗਵੇਦੀ ਬਣਾਈ ਅਤੇ ਜਗਵੇਦੀ ਦੇ ਚੁਫੇਰੇ ਉਸ ਨੇ ਅਜੇਹੀ ਵੱਡੀ ਖਾਈ ਪੁੱਟੀ ਜਿਹ ਦੇ ਵਿੱਚ ਵੀਹ ਕੁ ਸੇਰ ਬੀਜ ਸਮਾ ਜਾਣ
33 ਅਤੇ ਲੱਕੜੀਆਂ ਨੂੰ ਚਿਣਿਆ ਅਤੇ ਬਲਦ ਨੂੰ ਟੋਟੇ ਟੋਟੇ ਕਰ ਕੇ ਲੱਕੜੀਆਂ ਉੱਤੇ ਰੱਖਿਆ ਅਤੇ ਆਖਿਆ, ਚਾਰ ਘੜੇ ਪਾਣੀ ਦੇ ਭਰ ਕੇ ਹੋਮ ਦੀ ਬਲੀ ਅਰ ਬਾਲਣ ਉੱਤੇ ਡੋਹਲ ਦਿਓ
34 ਤਾਂ ਉਸ ਨੇ ਆਖਿਆ, ਦੂਜੀ ਵਾਰ ਕਰੋ। ਸੋ ਉਨ੍ਹਾਂ ਨੇ ਦੂਜੀ ਵਾਰ ਕੀਤਾ। ਫੇਰ ਉਸ ਨੇ ਆਖਿਆ, ਤੀਜੀ ਵਾਰ ਕਰੋ। ਸੋ ਉਨ੍ਹਾਂ ਨੇ ਤੀਜੀ ਵਾਰ ਵੀ ਕੀਤਾ
35 ਉਹ ਪਾਣੀ ਜਗਵੇਦੀ ਦੇ ਚੁਫੇਰੇ ਵੱਗਿਆ ਅਤੇ ਉਸ ਨੇ ਖਾਈ ਪਾਣੀ ਨਾਲ ਭਰ ਦਿੱਤੀ
36 ਤਾਂ ਤਕਾਲਾਂ ਦੀ ਭੇਟ ਚੜ੍ਹਾਉਣ ਦੇ ਵੇਲੇ ਐਉਂ ਹੋਇਆ ਕਿ ਏਲੀਯਾਹ ਨਬੀ ਨੇ ਨੇੜੇ ਆ ਕੇ ਆਖਿਆ, ਹੇ ਯਹੋਵਾਹ ਅਬਰਾਹਾਮ, ਇਸਹਾਕ ਤੇ ਇਸਰਾਏਲ ਦੇ ਪਰਮੇਸ਼ੁਰ, ਅੱਜ ਮਲੂਮ ਹੋ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ੁਰ ਹੈਂ ਅਤੇ ਮੈਂ ਤੇਰਾ ਦਾਸ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਬਚਨ ਨਾਲ ਕੀਤਾ ਹੈ
37 ਮੇਰੀ ਸੁਣ, ਹੇ ਯਹੋਵਾਹ, ਮੇਰੀ ਸੁਣ, ਜੋ ਏਹ ਲੋਕ ਜਾਣਨ ਕਿ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ ਅਤੇ ਤੈਂ ਉਨ੍ਹਾਂ ਦਾ ਮਨ ਮੋੜ ਲਿਆ ਹੈ
38 ਤਦ ਯਹੋਵਾਹ ਦੀ ਅੱਗ ਆਣ ਪਈ ਅਤੇ ਉਸ ਨੇ ਹੋਮ ਦੀ ਬਲੀ ਅਰ ਬਾਲਣ ਅਰ ਪੱਥਰਾਂ ਅਰ ਮਿੱਟੀ ਨੂੰ ਸਾੜ ਸੁੱਟਿਆ ਅਤੇ ਜੋ ਪਾਣੀ ਖਾਈ ਵਿੱਚ ਸੀ ਉਹ ਨੂੰ ਚੱਟ ਲਿਆ
39 ਜਦ ਲੋਕਾਂ ਨੇ ਏਹ ਵੇਖਿਆ ਤਦ ਓਹ ਮੂੰਹਾਂ ਭਾਰ ਡਿੱਗੇ ਅਰ ਆਖਿਆ, ਯਹੋਵਾਹ ਉਹੋ ਪਰਮੇਸ਼ੁਰ ਹੈ! ਯਹੋਵਾਹ ਉਹੋ ਪਰਮੇਸ਼ੁਰ ਹੈ!
40 ਤਾਂ ਏਲੀਯਾਹ ਨੇ ਉਨ੍ਹਾਂ ਨੂੰ ਆਖਿਆ, ਬਆਲ ਦੇ ਨਬੀਆਂ ਨੂੰ ਫੜ ਲਓ। ਓਹਨਾਂ ਵਿੱਚੋਂ ਇੱਕ ਵੀ ਨਾ ਬਚ ਨਿੱਕਲੇ। ਸੋ ਉਨ੍ਹਾਂ ਨੇ ਓਹਨਾਂ ਨੂੰ ਫੜ ਲਿਆ ਅਤੇ ਏਲੀਯਾਹ ਨੇ ਓਹਨਾਂ ਨੂੰ ਕੀਸ਼ੋਨ ਦੇ ਨਾਲੇ ਹੇਠਾਂ ਲੈ ਜਾ ਕੇ ਉੱਥੇ ਓਹਨਾਂ ਨੂੰ ਵੱਢ ਸੁੱਟਿਆ।।
41 ਤਦ ਏਲੀਯਾਹ ਨੇ ਅਹਾਬ ਨੂੰ ਆਖਿਆ, ਚੜ੍ਹ ਜਾਹ ਅਤੇ ਖਾ ਪੀ ਕਿਉਂ ਜੋ ਡਾਢੇ ਮੀਂਹ ਦੀ ਅਵਾਜ਼ ਆਈ ਹੈ
42 ਸੋ ਅਹਾਬ ਖਾਣ ਪੀਣ ਨੂੰ ਚੜ੍ਹਿਆ ਅਤੇ ਏਲੀਯਾਹ ਕਰਮਲ ਦੀ ਟੀਸੀ ਉੱਤੇ ਚੜ੍ਹਿਆ ਅਤੇ ਧਰਤੀ ਤੀਕ ਨਿਵਿਆ ਅਰ ਆਪਣਾ ਮੂੰਹ ਗੋਡਿਆਂ ਵਿੱਚ ਰੱਖਿਆ
43 ਤਾਂ ਉਸ ਨੇ ਆਪਣੇ ਬਾਲਕੇ ਨੂੰ ਆਖਿਆ, ਚੜ੍ਹ ਕੇ ਸਮੁੰਦਰ ਵੱਲ ਵੇਖ। ਉਹ ਚੜ੍ਹਿਆ ਜਦ ਵੇਖਿਆ ਤਾਂ ਆਖਿਆ, ਕੁਝ ਨਹੀਂ ਹੈ। ਫੇਰ ਉਸ ਨੇ ਆਖਿਆ, ਸੱਤ ਵਾਰ ਮੁੜ ਜਾਹ
44 ਤਾਂ ਸੱਤਵੀਂ ਵਾਰ ਐਉਂ ਹੋਇਆ ਕਿ ਉਹ ਨੇ ਆਖਿਆ, ਵੇਖ ਇੱਕ ਨਿੱਕਾ ਬੱਦਲ ਆਦਮੀ ਦੇ ਹੱਥ ਜਿਹਾ ਸਮੁੰਦਰੋਂ ਉੱਠ ਰਿਹਾ ਹੈ। ਤਾਂ ਉਸ ਨੇ ਆਖਿਆ, ਜਾਹ ਅਹਾਬ ਨੂੰ ਆਖ ਭਈ ਰਥ ਜੋੜ ਕੇ ਹੇਠਾਂ ਜਾਓ ਤਾਂ ਜੋ ਮੀਂਹ ਤੁਹਾਨੂੰ ਨਾ ਅੱਟਕਾਵੇ
45 ਐਨੇ ਵਿੱਚ ਐਉਂ ਹੋਇਆ ਕਿ ਅਕਾਸ਼ ਘਟਾਂ ਅਰ ਹਵਾ ਨਾਲ ਕਾਲਾ ਹੋ ਗਿਆ ਅਤੇ ਡਾਢਾ ਮੀਂਹ ਵਰ੍ਹਿਆ ਤਾਂ ਅਹਾਬ ਚੜ੍ਹ ਕੇ ਯਿਜ਼ਰਾਏਲ ਨੂੰ ਗਿਆ
46 ਅਤੇ ਯਹੋਵਾਹ ਦਾ ਹੱਥ ਏਲੀਯਾਹ ਦੇ ਉੱਤੇ ਸੀ ਸੋ ਉਹ ਆਪਣਾ ਲੱਕ ਬੰਨ੍ਹ ਕੇ ਅਹਾਬ ਦੇ ਅੱਗੇ ਯਿਜ਼ਰਏਲ ਦੇ ਲਾਂਘੇ ਤੀਕ ਭੱਜਿਆ ਗਿਆ।।
×

Alert

×