English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

1 Peter Chapters

1 Peter 1 Verses

1 ਲਿਖਤੁਮ ਪਤਰਸ ਜਿਹੜਾ ਯਿਸੂ ਮਸੀਹ ਦਾ ਰਸੂਲ ਹਾਂ, ਅੱਗੇ ਜੋਗ ਉਨ੍ਹਾਂ ਪਰਦੇਸੀਆਂ ਨੂੰ ਜੋ ਪੰਤੁਸ, ਗਲਾਤਿਯਾ, ਕੱਪਦੋਕਿਯਾ, ਅਸਿਯਾ ਅਤੇ ਬਿਥੁਨਿਯਾ ਵਿੱਚ ਖਿੰਡੇ ਹੋਏ ਹਨ
2 ਜਿਹੜੇ ਪਿਤਾ ਪਰਮੇਸ਼ੁਰ ਦੇ ਅਗੇਤ੍ਰੇ ਗਿਆਨ ਦੇ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਨਾਲ ਚੁਣੇ ਹੋਏ ਹਨ ਭਈ ਆਗਿਆਕਾਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਨ੍ਹਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਲਈ ਕਿਰਪਾ ਅਤੇ ਸ਼ਾਂਤੀ ਵੱਧ ਤੋਂ ਵੱਧ ਹੁੰਦੀ ਜਾਵੇ।।
3 ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਆਪਣੀ ਅੱਤ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਉਂਦੀ ਆਸ ਲਈ ਨਵੇਂ ਸਿਰਿਓਂ ਜਨਮ ਦਿੱਤਾ
4 ਅਰਥਾਤ ਓਸ ਅਵਨਾਸੀ, ਨਿਰਮਲ ਅਤੇ ਨਾ ਕੁਮਲਾਉਣ ਵਾਲੇ ਅਧਕਾਰ ਲਈ ਜੋ ਸੁਰਗ ਵਿੱਚ ਤੁਹਾਡੇ ਲਈ ਧਰਿਆ ਹੋਇਆ ਹੈ
5 ਜਿਹੜੇ ਨਿਹਚਾ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਓਸ ਮੁਕਤੀ ਨੂੰ ਪਰਾਪਤ ਹੋਣ ਲਈ ਜੋ ਅੰਤ ਦੇ ਸਮੇਂ ਪਰਗਟ ਹੋਣ ਵਾਲੀ ਹੈ ਬਚਾਏ ਰਹਿੰਦੇ ਹੋ
6 ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ ਭਾਵੇਂ ਹੁਣ ਥੋੜਾਕੁ ਚਿਰ ਜੇਕਰ ਲੋੜੀਦਾ ਹੋਵੇ ਤਾਂ ਭਾਂਤ ਭਾਂਤ ਦੇ ਪਰਤਾਵਿਆਂ ਨਾਲ ਦੁਖੀ ਹੋਏ ਹੋਏ ਹੋ
7 ਤਾਂ ਜੋ ਤੁਹਾਡੀ ਪਰਖੀ ਹੋਈ ਨਿਹਚਾ ਜਿਹੜੀ ਨਾਸ ਹੋਣ ਵਾਲੇ ਸੋਨੇ ਨਾਲੋਂ ਭਾਵੇਂ ਉਹ ਅੱਗ ਵਿੱਚ ਤਾਇਆ ਵੀ ਜਾਵੇ ਅੱਤ ਭਾਰੇ ਮੁੱਲ ਦੀ ਹੈ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ
8 ਜਿਹ ਦੇ ਨਾਲ ਬਿਨ ਵੇਖੇ ਤੁਸੀਂ ਪ੍ਰੇਮ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਓਸ ਉੱਤੇ ਨਿਹਚਾ ਕਰ ਕੇ ਐਡਾ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ
9 ਅਤੇ ਆਪਣੀ ਨਿਹਚਾ ਦਾ ਫਲ ਅਰਥਾਤ ਜਾਨਾਂ ਦੀ ਮੁਕਤੀ ਪਰਾਪਤ ਕਰਦੇ ਹੋ
10 ਇਸੇ ਮੁਕਤੀ ਦੇ ਵਿਖੇ ਉਨ੍ਹਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ ਜਿਨ੍ਹਾਂ ਉਸ ਕਿਰਪਾ ਦੇ ਵਿਖੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਅਗੰਮ ਵਾਕ ਕੀਤਾ
11 ਅਤੇ ਓਹ ਇਹ ਖੋਜ ਵਿਚਾਰ ਕਰਦੇ ਸਨ ਭਈ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦ ਮਸੀਹ ਦਿਆਂ ਦੁਖਾਂ ਦੇ ਅਤੇ ਉਨ੍ਹਾਂ ਦੇ ਪਿੱਛੋਂ ਦੀ ਮਹਿਮਾ ਦੇ ਵਿਖੇ ਅੱਗੋਂ ਹੀ ਸਾਖੀ ਦਿੰਦਾ ਸੀ ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦਾ ਪਤਾ ਦਿੰਦਾ ਸੀ
12 ਸੋ ਉਨ੍ਹਾਂ ਉੱਤੇ ਇਹ ਪਰਗਟ ਕੀਤਾ ਗਿਆ ਭਈ ਓਹ ਆਪਣੀ ਨਹੀਂ ਸਗੋਂ ਤੁਹਾਡੀ ਸੇਵਾ ਲਈ ਓਹ ਗੱਲਾਂ ਆਖਦੇ ਸਨ ਜਿਨ੍ਹਾਂ ਦੀ ਖਬਰ ਹੁਣ ਤੁਹਾਨੂੰ ਉਨ੍ਹਾਂ ਦੇ ਰਾਹੀਂ ਮਿਲੀ ਜਿਨ੍ਹਾਂ ਪਵਿੱਤਰ ਆਤਮਾ ਨਾਲ ਜੋ ਸੁਰਗੋਂ ਘੱਲਿਆ ਗਿਆ ਤੁਹਾਨੂੰ ਖੁਸ਼ ਖਬਰੀ ਸੁਣਾਈ ਅਤੇ ਦੂਤ ਵੱਡੀ ਚਾਹ ਨਾਲ ਇਨ੍ਹਾਂ ਗੱਲਾਂ ਨੂੰ ਮਲੂਮ ਕਰਨਾ ਚਾਹੁੰਦੇ ਹਨ!।।
13 ਇਸ ਲਈ ਤੁਸੀਂ ਆਪਣੀ ਬੁੱਧ ਦਾ ਲੱਕ ਬੰਨ੍ਹ ਕੇ ਸੁਚੇਤ ਰਹੋ ਅਤੇ ਓਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਕਾਸ਼ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ
14 ਅਤੇ ਆਗਿਆਕਾਰ ਬੱਚਿਆਂ ਵਾਂਙੁ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜੇਹੇ ਨਾ ਬਣੋ
15 ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ ਤੁਸੀਂ ਆਪ ਭੀ ਤਿਵੇਂ ਹੀ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ
16 ਕਿਉਂ ਜੋ ਇਹ ਲਿਖਿਆ ਹੋਇਆ ਹੈ ਭਈ ਤੁਸੀਂ ਪਵਿੱਤਰ ਬਣੋ ਇਸ ਲਈ ਜੋ ਮੈਂ ਪਵਿੱਤਰ ਹਾਂ
17 ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨਾ ਪੱਖ ਪਾਤ ਨਿਆਉਂ ਕਰਦਾ ਹੈ ਤਾਂ ਆਪਣੀ ਮੁਸਾਫ਼ਰੀ ਦਾ ਸਮਾ ਭੈ ਨਾਲ ਬਤੀਤ ਕਰੋ
18 ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ
19 ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ
20 ਉਹ ਤਾਂ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਥਾਪਿਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪਰਗਟ ਹੋਇਆ
21 ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਉੱਤੇ ਨਿਹਚਾ ਰੱਖਦੇ ਹੋ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਅਤੇ ਉਹ ਨੂੰ ਮਹਿਮਾ ਦਿੱਤੀ ਤਾਂ ਜੋ ਤੁਹਾਡੀ ਨਿਹਚਾ ਅਤੇ ਆਸ ਪਰਮੇਸ਼ੁਰ ਉੱਤੇ ਹੋਵੇ
22 ਤੁਸਾਂ ਜੋ ਸਤ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਰੱਪਣ ਦੇ ਨਿਸ਼ਕਪਟ ਪ੍ਰੇਮ ਲਈ ਪਵਿੱਤਰ ਕੀਤਾ ਹੈ ਤਾਂ ਤਨੋਂ ਮਨੋਂ ਹੋ ਕੇ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ
23 ਕਿਉਂ ਜੋ ਤੁਸੀਂ ਨਾਸਵਾਨ ਤੁਖਮ ਤੋਂ ਨਹੀਂ ਸਗੋਂ ਅਵਨਾਸੀ ਤੋਂ ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਿਹੜਾ ਜੀਉਂਦਾ, ਅਤੇ ਇਸਥਿਰ ਹੈ ਨਵੇਂ ਸਿਰਿਓਂ ਜਨਮੇ ਹੋ
24 ਕਿਉਂਕਿ — ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਤੇਜ ਘਾਹ ਦੇ ਫੁੱਲ ਵਰਗਾ ਹੈ। ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੁ ਦਾ ਬਚਨ ਸਦਾ ਤੀਕ ਕਾਇਮ ਰਹਿੰਦਾ ਹੈ ।।
25 ਅਤੇ ਇਹ ਉਹੋ ਬਚਨ ਹੈ ਜਿਹ ਦੀ ਖੁਸ਼ ਖਬਰੀ ਤੁਹਾਨੂੰ ਸੁਣਾਈ ਗਈ ਸੀ ।।
×

Alert

×