Indian Language Bible Word Collections
1 Peter 3:2
1 Peter Chapters
1 Peter 3 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
1 Peter Chapters
1 Peter 3 Verses
1
|
ਇਸੇ ਪਰਕਾਰ ਹੇ ਪਤਨੀਓ, ਆਪਣਿਆਂ ਪਤੀਆਂ ਦੇ ਅਧੀਨ ਹੋਵੋ ਭਈ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਓਹ ਬਚਨ ਤੋਂ ਬਿਨਾ ਆਪਣੀਆਂ ਪਤਨੀਆਂ ਦੀ ਚਾਲ ਢਾਲ ਦੇ ਕਾਰਨ ਖਿੱਚੇ ਜਾਣ |
2
|
ਜਿਸ ਵੇਲੇ ਓਹ ਤੁਹਾਡੀ ਪਵਿੱਤਰ ਚਾਲ ਢਾਲ ਨੂੰ ਜੋ ਅਦਬ ਦੇ ਨਾਲ ਹੋਵੇ ਵੇਖ ਲੈਣ |
3
|
ਅਤੇ ਤੁਹਾਡਾ ਸਿੰਗਾਰ ਸਿਰ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਥਵਾ ਬਸਤਰ ਪਹਿਨਣ ਦੇ ਨਾਲ ਬਾਹਰਲਾ ਨਾ ਹੋਵੇ |
4
|
ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਓਸ ਅਵਨਾਸੀ ਸਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੇ ਲੇਖੇ ਵੱਡੇ ਮੁੱਲ ਦਾ ਹੈ |
5
|
ਕਿਉਂ ਜੋ ਇਸੇ ਤਰਾਂ ਅਗਲੇ ਸਮਿਆਂ ਵਿੱਚ ਪਵਿੱਤਰ ਇਸਤ੍ਰਰੀਆਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪੁਰਸ਼ਾਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸਿੰਗਾਰਦੀਆਂ ਸਨ |
6
|
ਜਿਵੇਂ ਸਾਰਾਹ ਅਬਰਾਹਾਮ ਨੂੰ ਸੁਆਮੀ ਕਹਿ ਕੇ ਉਹ ਦੇ ਅਧੀਨ ਰਹੀ ਜਿਹ ਦੀਆਂ ਤੁਸੀਂ ਬੱਚੀਆਂ ਹੋਈਆਂ ਜੇ ਸ਼ੁਭ ਕਰਮ ਕਰਦੀਆਂ ਅਤੇ ਕਿਸੇ ਪਰਕਾਰ ਦੇ ਡਹਿਲ ਨਾਲ ਨਾ ਡਰਦੀਆਂ ਹੋਵੋ ।। |
7
|
ਇਸੇ ਤਰਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਵੱਸੋ ਅਤੇ ਇਸਤ੍ਰੀ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਅਤੇ ਇਹ ਭੀ ਭਈ ਤੁਸੀਂ ਦੋਵੇਂ ਜੀਵਨ ਦੀ ਬ਼ਖ਼ਸ਼ੀਸ਼ ਦੇ ਸਾਂਝੇ ਅਧਕਾਰੀ ਹੋ ਉਹ ਦਾ ਆਦਰ ਕਰੇ ਤਾਂ ਜੋ ਤੁਹਾਡੀਆਂ ਪ੍ਰਾਰਥਨਾਂ ਰੁਕ ਨਾ ਜਾਣ ।। |
8
|
ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚੀਂ ਦਰਦੀ ਬਣੋ, ਭਰਪੱਣ ਦਾ ਪ੍ਰੇਮ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ |
9
|
ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟੇ ਅਸੀਸ ਦਿਓ ਕਿਉਂ ਜੋ ਤੁਸੀਂ ਇਸੇ ਦੇ ਲਈ ਸੱਦੇ ਗਏ ਤਾਂ ਜੋ ਅਸੀਸ ਦੇ ਅਧਕਾਰੀ ਹੋਵੋ |
10
|
ਕਿਉਂਕਿ, - ਜਿਹੜਾ ਜੀਵਨ ਨਾਲ ਪ੍ਰੇਮ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲਾਂ ਨੂੰ ਮਕਰ ਬੋਲਣ ਤੋਂ ਰੋਕ ਰੱਖੇ । |
11
|
ਉਹ ਬਦੀ ਤੋਂ ਹਟ ਜਾਵੇ ਅਤੇ ਨੇਕੀ ਕਰੇ, ਮਿਲਾਪ ਨੂੰ ਲੱਭੇ ਅਤੇ ਉਹ ਦਾ ਪਿੱਛਾ ਕਰੇ । |
12
|
ਕਿਉਂ ਜੋ ਪ੍ਰਭੁ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ। ਪ੍ਰਭੁ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ।। |
13
|
ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾॽ |
14
|
ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁਖ ਮਿਲੇ ਵੀ ਤਾਂ ਧੰਨ ਹੋ! ਉਨ੍ਹਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ |
15
|
ਸਗੋਂ ਮਸੀਹ ਨੂੰ ਪ੍ਰਭੁ ਕਰਕੇ ਆਪਣੇ ਹਿਰਦੇ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਡੀ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਹ ਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ ਪਰ ਨਰਮਾਈ ਅਤੇ ਭੈ ਨਾਲ |
16
|
ਅਤੇ ਅੰਤਹਕਰਨ ਸ਼ੁੱਧ ਰੱਖੋ ਭਈ ਓਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਮੰਦਾ ਆਖਦੇ ਹਨ ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਲੱਜਿਆਵਾਨ ਹੋਣ |
17
|
ਕਿਉਂਕਿ ਜੇ ਪਰਮੇਸ਼ੁਰ ਦੀ ਇੱਛਿਆ ਇਉਂ ਹੋਵੇ ਤਾਂ ਸ਼ੁਭ ਕਰਮ ਕਰਕੇ ਦੁੱਖ ਝੱਲਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਖੋਟੇ ਕਰਮ ਕਰਕੇ ਦੁੱਖ ਝੱਲੋ |
18
|
ਕਿਉਂ ਜੋ ਮਸੀਹ ਨੇ ਭੀ ਇੱਕ ਵਾਰ ਪਾਪਾਂ ਦੇ ਪਿੱਛੇ ਦੁਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਭਈ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਪੁਚਾਵੇ । ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਵਾਲਿਆ ਗਿਆ |
19
|
ਜਿਹ ਦੇ ਵਿੱਚ ਹੋ ਕੇ ਉਹ ਨੇ ਉਨ੍ਹਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਮਨਾਦੀ ਕੀਤੀ |
20
|
ਜਿਹੜੇ ਪਿੱਛਲੇ ਸਮੇਂ ਅਣਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨੀਂ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਪਈ ਸੀ ਜਿਹ ਦੇ ਵਿੱਚ ਥੋੜੇ ਅਰਥਾਤ ਅੱਠ ਜਣੇ ਪਾਣੀ ਤੋਂ ਬਚ ਗਏ |
21
|
ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ । ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ |
22
|
ਉਹ ਸੁਰਗ ਵਿੱਚ ਜਾ ਕੇ ਪਰਮੇਸ਼ੁਰ ਦੇ ਸੱਜੇ ਹੱਥ ਹੈ ਅਤੇ ਦੂਤ ਅਤੇ ਇਖਤਿਆਰ ਵਾਲੇ ਅਤੇ ਸ਼ਕਤੀ ਵਾਲੇ ਉਹ ਦੇ ਅਧੀਨ ਕੀਤੇ ਹੋਏ ਹਨ ।। |