Bible Languages

Indian Language Bible Word Collections

Bible Versions

Books

1 Peter Chapters

1 Peter 4 Verses

Bible Versions

Books

1 Peter Chapters

1 Peter 4 Verses

1 ਸੋ ਜਦੋਂ ਮਸੀਹ ਨੇ ਸਰੀਰ ਵਿੱਚ ਦੁਖ ਝੱਲਿਆ ਤਾਂ ਤੁਸੀਂ ਵੀ ਓਸੇ ਮਨਸ਼ਾ ਦੇ ਹਥਿਆਰ ਬੰਨ੍ਹੋਂ ਕਿਉਂਕਿ ਜਿਹ ਨੇ ਸਰੀਰ ਵਿੱਚ ਦੁੱਖ ਝੱਲਿਆ ਉਹ ਪਾਪ ਤੋਂ ਰਹਿਤ ਹੋਇਆ
2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾਂ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੋ
3 ਕਿਉਂ ਜੋ ਬੀਤਿਆ ਹੋਇਆ ਸਮਾ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਨੂੰ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾਂ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜ਼ੀਆਂ ਅਤੇ ਘਿਣਾਉਣੀਆਂ ਮੂਰਤੀ ਪੂਜਾ ਵਿੱਚ ਚੱਲਦੇ ਸਾਂ
4 ਓਹ ਇਸ ਨੂੰ ਅਚਰਜ ਮੰਨਦੇ ਹਨ ਭਈ ਤੁਸੀਂ ਓਸੇ ਅੱਤ ਬਦਚਲਣੀ ਵਿੱਚ ਉਨ੍ਹਾਂ ਦੇ ਨਾਲ ਨਹੀਂ ਖੇਡਦੇ ਤਾਂ ਹੀ ਓਹ ਤੁਹਾਡੀ ਨਿੰਦਿਆ ਕਰਦੇ ਹਨ
5 ਓਹ ਉਸ ਨੂੰ ਲੇਖਾ ਦੇਣਗੇ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਉਂ ਕਰਨ ਨੂੰ ਤਿਆਰ ਹੈ
6 ਕਿਉਂ ਜੋ ਮੁਰਦਿਆਂ ਨੂੰ ਵੀ ਇੰਜੀਲ ਇਸੇ ਲਈ ਸੁਣਾਈ ਗਈ ਭਈ ਸਰੀਰ ਕਰਕੇ ਉਨ੍ਹਾਂ ਦਾ ਨਿਆਉਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਓਹ ਪਰਮੇਸ਼ੁਰ ਵਾਂਙੁ ਜੀਉਂਦੇ ਰਹਿਣ ।।
7 ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ । ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਲਈ ਸੁਚੇਤ ਰਹੋ
8 ਸਭ ਤੋਂ ਪਹਿਲਾਂ ਇਹ ਹੈ ਭਈ ਤੁਸੀਂ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ ਕਿਉਂ ਜੋ ਪ੍ਰੇਮ ਬਾਹਲਿਆਂ ਪਾਪਾਂ ਨੂੰ ਢੱਕ ਲੈਂਦਾ ਹੈ
9 ਮੱਥੇ ਵੱਟ ਪਾਇਆਂ ਬਿਨਾ ਇੱਕ ਦੂਏ ਦੀ ਪਰਾਹੁਣਚਾਰੀ ਕਰੋ
10 ਹਰੇਕ ਨੂੰ ਜਿਹੀ ਜਿਹੀ ਦਾਤ ਮਿਲੀ ਓਸ ਨਾਲ ਇੱਕ ਦੂਏ ਦੀ ਟਹਿਲ ਕਰੋ ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਨੇਕ ਮੁਖਤਿਆਰਾਂ ਨੂੰ ਉਚਿੱਤ ਹੈ
11 ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੀਆਂ ਬਾਣੀਆਂ ਦੇ ਅਨੁਸਾਰ ਕਰੇ, ਜੇ ਕੋਈ ਟਹਿਲ ਕਰੇ ਤਾਂ ਓਸ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਕੀਤੀ ਜਾਵੇ ਜਿਹ ਦੀ ਮਹਿਮਾ ਅਤੇ ਪਰਾਕ੍ਰਮ ਜੁੱਗੋ ਜੁੱਗ ਹੈ ।। ਆਮੀਨ।।
12 ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ ਉਹ ਨੂੰ ਅਚਰਜ ਨਾ ਮੰਨੋ ਭਈ ਜਿੱਕੁਰ ਤੁਹਾਡੇ ਨਾਲ ਕੋਈ ਅਣੋਖੀ ਗੱਲ ਪਈ ਬੀਤਦੀ ਹੈ
13 ਸਗੋਂ ਜਿੰਨੇਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਉੱਨਾਕੁ ਅਨੰਦ ਕਰੋ ਭਈ ਉਹ ਦੇ ਤੇਜ ਦੇ ਪਰਕਾਸ਼ ਹੋਣ ਦੇ ਵੇਲੇ ਭੀ ਤੁਸੀਂ ਡਾਢੇ ਅਨੰਦ ਨਾਲ ਨਿਹਾਲ ਹੋਵੋ
14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ ਇਸ ਲਈ ਜੋ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
15 ਪਰ ਐਉਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਯਾ ਚੋਰ ਯਾ ਬੁਰਿਆਰ ਯਾ ਹੋਰਨਾਂ ਦੇ ਕੰਮ ਵਿੱਚ ਲੱਤ ਅੜਾਉਣ ਵਾਲਾ ਹੋ ਕੇ ਦੁਖ ਪਾਵੇ!
16 ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੇ
17 ਕਿਉਂ ਜੋ ਸਮਾ ਆ ਪਹੁੰਚਾ ਭਈ ਪਰਮੇਸ਼ੁਰ ਦੇ ਘਰੋਂ ਨਿਆਉਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਥੋਂ ਸ਼ੁਰੂ ਹੋਵੇ ਤਾਂ ਉਨ੍ਹਾਂ ਦਾ ਅੰਤ ਕੀ ਹੋਵੇਗਾ, ਜਿਹੜੇ ਪਰਮੇਸ਼ੁਰ ਦੀ ਖੁਸ਼ ਖਬਰੀ ਨੂੰ ਨਹੀਂ ਮੰਨਦੇ ॽ
18 ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾॽ।।
19 ਉਪਰੰਤ ਜਿਹੜੇ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਦੁਖ ਭੋਗਦੇ ਹਨ ਓਹ ਸ਼ੁਭ ਕਰਮ ਕਰਦੇ ਹੋਏ ਆਪਣੀਆਂ ਜਾਨਾਂ ਨੂੰ ਓਸ ਵਫ਼ਾਦਾਰ ਕਰਤਾਰ ਨੂੰ ਸੌਂਪ ਦੇਣ ।।

1-Peter 4:5 Punjabi Language Bible Words basic statistical display

COMING SOON ...

×

Alert

×