Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

1 Samuel Chapters

1 Samuel 18 Verses

1 ਅਜਿਹਾ ਹੋਇਆ ਜਾਂ ਉਹ ਨੇ ਸ਼ਾਊਲ ਨਾਲ ਗੱਲ ਕਰ ਲਈ ਤਾਂ ਯੋਨਾਥਾਨ ਦਾ ਜੀਅ ਦਾਊਦ ਦੇ ਜੀਅ ਨਾਲ ਰਲ ਗਿਆ ਅਤੇ ਯੋਨਾਥਾਨ ਨੇ ਉਹ ਨੂੰ ਆਪਣਾ ਜਾਨੀ ਮਿੱਤਰ ਬਣਾਇਆ
2 ਸ਼ਾਊਲ ਨੇ ਉਸ ਦਿਨ ਤੋਂ ਉਹ ਨੂੰ ਆਪਣੇ ਕੋਲ ਰੱਖਿਆ ਅਤੇ ਫੇਰ ਉਹ ਨੂੰ ਉਹ ਦੇ ਪਿਉ ਦੇ ਘਰ ਨਾ ਮੁੜਨ ਦਿੱਤਾ
3 ਅਤੇ ਯੋਨਾਥਾਨ ਅਰ ਦਾਊਦ ਨੇ ਆਪੋ ਵਿੱਚ ਨੇਮ ਕੀਤਾ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ
4 ਤਦ ਯੋਨਾਥਾਨ ਨੇ ਆਪਣਾ ਚੋਗਾ ਲਾਹ ਕੇ ਆਪਣੀ ਤਲਵਾਰ, ਧਣੁਖ ਅਤੇ ਪਟਕੇ ਤੀਕੁਰ ਆਪਣੇ ਕੱਪੜੇ ਵੀ ਦਾਊਦ ਨੂੰ ਦੇ ਦਿੱਤੇ।।
5 ਜਿੱਥੇ ਕਿਤੇ ਸ਼ਾਊਲ ਉਹ ਨੂੰ ਘੱਲਦਾ ਸੀ ਉੱਥੇ ਦਾਊਦ ਜਾਂਦਾ ਸੀ ਅਤੇ ਸਫ਼ਲ ਹੁੰਦਾ ਸੀ ਅਜਿਹਾ ਜੋ ਸ਼ਾਊਲ ਨੇ ਉਹ ਨੂੰ ਜੋਧਿਆਂ ਉੱਤੇ ਸਰਦਾਰ ਬਣਾਇਆ ਅਤੇ ਉਹ ਸਭਨਾਂ ਲੋਕਾਂ ਦੇ ਸਾਹਮਣੇ ਅਤੇ ਸ਼ਾਊਲ ਦੇ ਟਹਿਲੂਆਂ ਦੇ ਸਾਹਮਣੇ ਦੀ ਮੰਨਿਆ ਪਰਮੰਨਿਆ ਹੋਇਆ ਸੀ
6 ਅਤੇ ਅਜਿਹਾ ਹੋਇਆ ਜਾਂ ਓਹ ਆਉਂਦੇ ਸਨ ਜਿਸ ਵੇਲੇ ਦਾਊਦ ਫਲਿਸਤੀ ਨੂੰ ਮਾਰ ਕੇ ਮੁੜਿਆ ਤਾਂ ਇਸਰਾਏਲ ਦੇ ਸਾਰਿਆਂ ਸ਼ਹਿਰਾਂ ਤੋਂ ਤੀਵੀਆਂ ਗਾਉਂਦੀਆਂ ਨੱਚਦੀਆਂ ਅਨੰਦ ਨਾਲ ਡੱਫਾਂ ਅਤੇ ਚਕਾਰੇ ਵਜਾਉਂਦੀਆਂ ਹੋਈਆਂ ਸ਼ਾਊਲ ਪਾਤਸ਼ਾਹ ਦੇ ਮਿਲਣ ਨੂੰ ਨਿੱਕਲੀਆਂ
7 ਅਤੇ ਉਨ੍ਹਾਂ ਤੀਵੀਆਂ ਨੇ ਵਜਾਉਂਦਿਆਂ ਵਜਾਉਂਦਿਆਂ ਵਾਰੋ ਵਾਰੀ ਗਾ ਕੇ ਆਖਿਆ, - ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਆਪਣੇ ਲੱਖਾਂ ਨੂੰ!
8 ਤਾਂ ਸ਼ਾਊਲ ਨੂੰ ਵੱਡਾ ਕ੍ਰੋਧ ਆਇਆ ਅਰ ਇਹ ਗੱਲ ਉਸ ਨੂੰ ਮਾੜੀ ਲੱਗੀ ਅਤੇ ਉਹ ਬੋਲਿਆ, ਉਨ੍ਹਾਂ ਨੇ ਦਾਊਦ ਦੇ ਲਈ ਲੱਖਾਂ ਠਹਿਰਾਏ ਅਤੇ ਮੇਰੇ ਲਈ ਨਿਰੇ ਹਜ਼ਾਰਾਂ! ਬੱਸ, ਹੁਣ ਰਾਜ ਤੋਂ ਬਿਨਾ ਹੋਰ ਉਹ ਨੂੰ ਕੀ ਮਿਲਣਾ ਬਾਕੀ ਹੈ?
9 ਉਸ ਦਿਨ ਤੋਂ ਅੱਗੇ ਨੂੰ ਦਾਊਦ ਸ਼ਾਊਲ ਦੀ ਅੱਖ ਵਿੱਚ ਰੜਕਣ ਲੱਗਾ।।
10 ਅਗਲੇ ਭਲਕ ਅਜਿਹਾ ਹੋਇਆ ਜੋ ਪਰਮੇਸ਼ੁਰ ਵੱਲੋਂ ਉਹ ਦੁਸ਼ਟ ਆਤਮਾ ਸ਼ਾਊਲ ਉੱਤੇ ਆਇਆ। ਤਦ ਉਹ ਘਰ ਵਿੱਚ ਅਗੰਮ ਵਾਚਣ ਲੱਗ ਪਿਆ ਅਤੇ ਦਾਊਦ ਨੇ ਉਹ ਦੇ ਸਾਹਮਣੇ ਪਹਿਲਾਂ ਵਾਂਙੁ ਹੱਥ ਨਾਲ ਵਜਾਇਆ। ਉਸ ਵੇਲੇ ਸ਼ਾਊਲ ਦੇ ਹੱਥ ਵਿੱਚ ਇੱਕ ਸਾਂਗ ਸੀ
11 ਤਦ ਸ਼ਾਊਲ ਨੇ ਸਾਂਗ ਸੁੱਟ ਕੇ ਆਖਿਆ, ਦਾਊਦ ਨੂੰ ਮੈਂ ਕੰਧ ਨਾਲ ਵਿੰਨ੍ਹਾਂਗਾ ਪਰ ਦਾਊਦ ਉਹ ਦੇ ਸਾਹਮਣਿਓਂ ਦੋ ਵਾਰੀਂ ਬਚ ਨਿੱਕਲਿਆ।।
12 ਸ਼ਾਊਲ ਦਾਊਦ ਕੋਲੋਂ ਡਰਦਾ ਸੀ ਕਿਉਂ ਜੋ ਯਹੋਵਾਹ ਉਹ ਦੇ ਨਾਲ ਸੀ ਅਤੇ ਸ਼ਾਊਲ ਕੋਲੋਂ ਵੱਖਰਾ ਹੋ ਗਿਆ
13 ਏਸ ਲਈ ਸ਼ਾਊਲ ਨੇ ਉਹ ਨੂੰ ਆਪਣੇ ਕੋਲੋਂ ਵੱਖਰਾ ਕੀਤਾ ਅਤੇ ਉਹ ਨੂੰ ਹਜ਼ਾਰਾਂ ਦਾ ਆਪਣਾ ਸਰਦਾਰ ਬਣਾਇਆ ਅਤੇ ਉਹ ਲੋਕਾਂ ਦੇ ਸਾਹਮਣੇ ਆਉਂਦਾ ਜਾਂਦਾ ਸੀ
14 ਦਾਊਦ ਆਪਣੇ ਸਾਰੇ ਰਾਹਾਂ ਵਿੱਚ ਸਫਲ ਹੁੰਦਾ ਸੀ ਅਤੇ ਯਹੋਵਾਹ ਉਹ ਦੇ ਨਾਲ ਸੀ
15 ਸੋ ਜਾਂ ਸ਼ਾਊਲ ਨੇ ਡਿੱਠਾ ਜੋ ਉਹ ਵੱਡੀ ਸਫਲਤਾ ਨਾਲ ਚੱਲਦਾ ਹੈ ਤਾਂ ਉਸ ਕੋਲੋਂ ਡਰਨ ਲੱਗਾ
16 ਪਰ ਸਾਰਾ ਇਸਰਾਏਲ ਅਤੇ ਯਹੂਦਾਹ ਦਾਊਦ ਨਾਲ ਪਿਆਰ ਕਰਦਾ ਸੀ ਕਿਉਂ ਜੋ ਉਹ ਓਹਨਾਂ ਦੇ ਅੱਗੇ ਆਉਂਦਾ ਜਾਂਦਾ ਹੁੰਦਾ ਸੀ।।
17 ਤਦ ਸ਼ਾਊਲ ਨੇ ਦਾਊਦ ਨੂੰ ਆਖਿਆ ਵੇਖ ਮੇਰੀ ਵੱਡੀ ਧੀ ਮੇਰਬ ਹੈ। ਉਹ ਮੈਂ ਤੈਨੂੰ ਵਿਆਹ ਦਿੰਦਾ ਹਾਂ। ਨਿਰਾ ਤੂੰ ਮੇਰੇ ਲਈ ਸੂਰ ਬੀਰ ਬਣ ਕੇ ਯਹੋਵਾਹ ਦੇ ਲਈ ਲੜਾਈ ਕਰ ਕਿਉਂ ਜੋ ਸ਼ਾਊਲ ਨੇ ਮਨ ਵਿੱਚ ਆਖਿਆ, ਭਈ ਉਹ ਦੇ ਉੱਤੇ ਮੇਰਾ ਹੱਥ ਨਾ ਚੱਲੇ ਸਗੋਂ ਉਹ ਦੇ ਉੱਤੇ ਫਲਿਸਤੀਆਂ ਦਾ ਹੱਥ ਹੀ ਚੱਲੇ
18 ਪਰ ਦਾਊਦ ਨੇ ਸ਼ਾਊਲ ਨੂੰ ਆਖਿਆ, ਮੈਂ ਹਾਂ ਕੌਣ ਅਤੇ ਮੇਰੀ ਜਿੰਦ ਕੀ ਹੈ ਅਤੇ ਇਸਰਾਏਲ ਵਿੱਚ ਮੇਰੇ ਪਿਉ ਦਾ ਟੱਬਰ ਕਿਹੜਾ ਹੈ ਜੋ ਮੈਂ ਪਾਤਸ਼ਾਹ ਦਾ ਜਵਾਈ ਬਣਾਂ?
19 ਪਰ ਅਜਿਹਾ ਹੋਇਆ ਜਾਂ ਉਹ ਵੇਲਾ ਆਇਆ ਜੋ ਸ਼ਾਊਲ ਦੀ ਧੀ ਮੇਰਬ ਦਾਊਦ ਨਾਲ ਵਿਆਹੀ ਜਾਵੇ ਤਾਂ ਉਹ ਮਹੋਲਾਥੀ ਅਦਰੀਏਲ ਨਾਲ ਵਿਆਹੀ ਗਈ
20 ਅਤੇ ਸ਼ਾਊਲ ਦੀ ਧੀ ਮੀਕਲ ਨੇ ਦਾਊਦ ਨਾਲ ਪ੍ਰੀਤ ਲਾਈ ਸੋ ਉਨ੍ਹਾਂ ਨੇ ਸ਼ਾਊਲ ਨੂੰ ਖਬਰ ਦਿੱਤੀ ਅਤੇ ਇਸ ਗੱਲ ਕਰਕੇ ਉਹ ਰਾਜ਼ੀ ਹੋਇਆ
21 ਤਦ ਸ਼ਾਊਲ ਨੇ ਆਖਿਆ, ਮੈਂ ਉਹ ਨੁੰ ਉਸ ਨਾਲ ਵਿਆਹਵਾਂਗਾ ਜੋ ਉਹ ਦੇ ਲਈ ਫਾਹੀ ਹੋਵੇ ਅਤੇ ਫ਼ਲਿਸਤੀਆਂ ਦਾ ਹੱਥ ਉਹ ਦੇ ਉੱਤੇ ਆਣ ਪਵੇ ਸੋ ਸ਼ਾਊਲ ਨੇ ਦਾਊਦ ਨੂੰ ਆਖਿਆ, ਭਈ ਇਸ ਦੂਜੇ ਨਾਲ ਤੂੰ ਅੱਜ ਹੀ ਮੇਰਾ ਜਵਾਈ ਬਣ ਜਾਵੇਂਗਾ।।
22 ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਆਖਿਆ ਕਿ ਦਾਊਦ ਨਾਲ ਹੌਲੀ ਜੇਹੇ ਗੱਲ ਕਰੋ ਅਤੇ ਆਖੋ, ਵੇਖ, ਪਾਤਸ਼ਾਹ ਤੇਰੇ ਨਾਲ ਰਾਜ਼ੀ ਹੈ ਅਤੇ ਤੂੰ ਉਹ ਦੇ ਸਾਰੇ ਟਹਿਲੂਆਂ ਦਾ ਪਿਆਰਾ ਹੈਂ। ਹੁਣ ਤੂੰ ਪਾਤਸ਼ਾਹ ਦਾ ਜਵਾਈ ਬਣ
23 ਉਪਰੰਤ ਸ਼ਾਊਲ ਦੇ ਟਹਿਲੂਆ ਨੇ ਏਹ ਗੱਲਾਂ ਦਾਊਦ ਦੇ ਕੰਨਾਂ ਵਿੱਚ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਪਾਤਸ਼ਾਹ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ?
24 ਤਾਂ ਸ਼ਾਊਲ ਦੇ ਟਹਿਲੂਆਂ ਨੇ ਉਹ ਨੂੰ ਖਬਰ ਦਿੱਤੀ ਭਈ ਦਾਊਦ ਇਉਂ ਆਖਦਾ ਹੈ
25 ਤਦ ਸ਼ਾਊਲ ਨੇ ਆਖਿਆ, ਤੁਸੀਂ ਦਾਊਦ ਨੂੰ ਆਖੋ ਭਈ ਪਾਤਸ਼ਾਹ ਕਿਸੇ ਤਰਾਂ ਦੀ ਵਰੀ ਨਹੀਂ ਮੰਗਦਾ ਸਗੋਂ ਫਲਿਸਤੀਆਂ ਦੀਆਂ ਸੌ ਖਲੜੀਆਂ ਏਸ ਲਈ ਜੋ ਪਾਤਸ਼ਾਹ ਦੇ ਵੈਰੀਆਂ ਤੋਂ ਬਦਲਾ ਲਿਆ ਜਾਵੇ। ਪਰ ਸ਼ਾਊਲ ਇਹ ਚਾਹੁੰਦਾ ਸੀ ਜੋ ਫਿਲਸਤੀਆਂ ਦੇ ਰਾਹੀਂ ਦਾਊਦ ਨੂੰ ਮਰਵਾ ਸੁੱਟਾਂ
26 ਜਾਂ ਉਹ ਦੇ ਟਹਿਲੂਆਂ ਨੇ ਏਹ ਗੱਲਾਂ ਦਾਊਦ ਨੂੰ ਆਖੀਆਂ, ਤਾਂ ਦਾਊਦ ਨੂੰ ਇਹ ਗੱਲ ਚੰਗੀ ਲੱਗੀ ਜੋ ਪਾਤਸ਼ਾਹ ਦਾ ਜਵਾਈ ਬਣਾਂ। ਦਿਨ ਅਜੇ ਪੂਰੇ ਨਹੀਂ ਹੋਏ ਸਨ
27 ਕਿ ਦਾਊਦ ਉੱਠਿਆ ਅਤੇ ਆਪਣੇ ਲੋਕਾਂ ਨੂੰ ਨਾਲ ਲੈ ਕੇ ਤੁਰਿਆ ਅਤੇ ਦੋ ਸੌ ਫਲਿਸਤੀ ਮਾਰੇ ਅਤੇ ਦਾਊਦ ਉਨ੍ਹਾਂ ਦੀਆਂ ਖਲੜੀਆਂ ਲੈ ਆਇਆ ਅਤੇ ਉਨ੍ਹਾਂ ਨੇ ਉਹ ਸਾਰਾ ਲੇਖਾ ਪੂਰਾ ਕਰਕੇ ਪਾਤਸ਼ਾਹ ਦੇ ਅੱਗੇ ਧਰ ਦਿੱਤੀਆਂ ਜੋ ਉਹ ਪਾਤਸ਼ਾਹ ਦਾ ਜਵਾਈ ਬਣੇ ਤਾਂ ਸ਼ਾਊਲ ਨੇ ਆਪਣੀ ਧੀ ਮੀਕਲ ਉਹ ਨੂੰ ਵਿਆਹ ਦਿੱਤੀ।।
28 ਇਹ ਵੇਖ ਕੇ ਸ਼ਾਊਲ ਨੇ ਜਾਤਾ ਭਈ ਯਹੋਵਾਹ ਦਾਊਦ ਦੇ ਸੰਗ ਹੈ ਅਤੇ ਸ਼ਾਊਲ ਦੀ ਧੀ ਮੀਕਲ ਉਹ ਦੇ ਨਾਲ ਪ੍ਰੀਤ ਕਰਦੀ ਸੀ
29 ਤਾਂ ਸ਼ਾਊਲ ਦਾਊਦ ਕੋਲੋਂ ਵਧੀਕ ਡਰ ਗਿਆ ਅਤੇ ਸ਼ਾਊਲ ਦਾਊਦ ਦਾ ਸਦਾ ਦਾ ਵੈਰੀ ਬਣ ਗਿਆ
30 ਤਦ ਫਲਿਸਤੀਆਂ ਦੇ ਸਰਦਾਰ ਬਾਹਰ ਨਿੱਕਲ ਤੁਰੇ ਅਤੇ ਜਾਂ ਓਹ ਨਿੱਕਲ ਤੁਰੇ ਤਾਂ ਸ਼ਾਊਲ ਦੇ ਟਹਿਲੂਆਂ ਨਾਲੋਂ ਦਾਊਦ ਨੂੰ ਵਧੀਕ ਸਫ਼ਲਤਾ ਹੋਈ ਸੋ ਉਹ ਦਾ ਨਾਉਂ ਬਹੁਤ ਆਦਰ ਪਾ ਗਿਆ।।
×

Alert

×