Indian Language Bible Word Collections
1 Samuel 25:39
1 Samuel Chapters
1 Samuel 25 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
1 Samuel Chapters
1 Samuel 25 Verses
1
|
ਸਮੂਏਲ ਮਰ ਗਿਆ ਅਤੇ ਸਾਰੇ ਇਸਰਾਏਲੀਆਂ ਨੇ ਇਕੱਠਿਆਂ ਹੋ ਕੇ ਉਹ ਦਾ ਸੋਗ ਕੀਤਾ ਅਤੇ ਰਾਮਾਹ ਵਿੱਚ ਉਹ ਦੇ ਹੀ ਘਰ ਉਹ ਨੂੰ ਦੱਬਿਆ ਅਤੇ ਦਾਊਦ ਉੱਠ ਕੇ ਪਾਰਾਨ ਦੀ ਉਜਾੜ ਵੱਲ ਲਹਿ ਗਿਆ |
2
|
ਉੱਥੇ ਮਾਓਨ ਵਿੱਚ ਇੱਕ ਮਨੁੱਖ ਸੀ ਜਿਹ ਦਾ ਕਾਰੋ ਬਾਰ ਕਰਮਲ ਵਿੱਚ ਸੀ। ਇਹ ਬਹੁਤ ਵੱਡਾ ਮਨੁੱਖ ਸੀ ਅਤੇ ਤਿੰਨ ਹਜ਼ਾਰ ਭੇਡ ਅਰ ਇੱਕ ਹਜ਼ਾਰ ਬੱਕਰੀ ਉਹ ਦੇ ਕੋਲ ਸੀ ਅਤੇ ਉਹ ਕਰਮਲ ਵਿੱਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ |
3
|
ਉਸ ਮਨੁੱਖ ਦਾ ਨਾਉਂ ਨਾਬਾਲ ਅਤੇ ਉਹ ਦੀ ਤੀਵੀਂ ਦਾ ਨਾਉਂ ਅਬੀਗੈਲ ਸੀ। ਇਹ ਤੀਵੀਂ ਵੱਡੀ ਸਿਆਣੀ ਅਤੇ ਰੂਪਵੰਤ ਸੀ ਪਰ ਉਹ ਮਨੁੱਖ ਵੱਡਾ ਬੋਲ ਵਿਗਾੜ ਅਤੇ ਖੋਟਾ ਸੀ ਅਤੇ ਉਹ ਕਾਲੇਬ ਦੀ ਸੰਤਾਨ ਵਿੱਚੋਂ ਸੀ।। |
4
|
ਦਾਊਦ ਨੇ ਉਜਾੜ ਵਿੱਚ ਸੁਣਿਆ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ |
5
|
ਸੋ ਦਾਊਦ ਨੇ ਦਸ ਜੁਆਨ ਘੱਲੇ ਅਤੇ ਦਾਊਦ ਨੇ ਉਨ੍ਹਾਂ ਜੁਆਨਾਂ ਨੂੰ ਆਖਿਆ, ਤੁਸੀਂ ਨਾਬਾਲ ਕੋਲ ਕਰਮਲ ਨੂੰ ਤੁਰ ਜਾਓ ਅਤੇ ਮੇਰਾ ਨਾਉਂ ਲੈ ਕੇ ਉਹ ਦੀ ਸੁਖ ਸਾਂਦ ਪੁਛੋ |
6
|
ਅਤੇ ਉਹ ਭਾਗਵਾਨ ਮਨੁੱਖ ਨੂੰ ਇਉਂ ਆਖੋ, ਭਈ, ਤੇਰੀ ਸਲਾਮਤੀ, ਤੇਰੇ ਘਰ ਦੀ ਸਲਾਮਤੀ ਅਤੇ ਉਨ੍ਹਾਂ ਸਭਨਾਂ ਦੀ ਜੋ ਤੇਰੇ ਨਾਲ ਹਨ ਸਲਾਮਤੀ ਹੋਵੇ |
7
|
ਮੈਂ ਹੁਣ ਸੁਣਿਆ ਹੈ ਜੋ ਤੇਰੇ ਕੋਲ ਉੱਨ ਕਤਰਨ ਵਾਲੇ ਹਨ ਅਤੇ ਜਾਂ ਤੇਰੇ ਆਜੜੀ ਸਾਡੇ ਨਾਲ ਸਨ ਅਸਾਂ ਉਨ੍ਹਾਂ ਨੂੰ ਕੁਝ ਔਖ ਨਹੀਂ ਦਿੱਤਾ ਅਤੇ ਜਿੰਨਾ ਚਿਰ ਓਹ ਕਰਮਲ ਵਿੱਚ ਸਨ ਉਨ੍ਹਾਂ ਦਾ ਕੁਝ ਨਹੀਂ ਗੁਆਚਿਆ |
8
|
ਤੂੰ ਆਪਣੇ ਜੁਆਨਾਂ ਕੋਲੋਂ ਪੁੱਛ। ਓਹ ਜ਼ਰੂਰ ਤੈਨੂੰ ਦੱਸਣਗੇ ਸੋ ਸਾਡੇ ਏਹ ਜੁਆਨ ਤੁਹਾਡੀ ਨਿਗਾਹ ਵਿੱਚ ਦਯਾ ਜੋਗ ਹੋਣ ਕਿਉਂ ਜੋ ਅਸੀਂ ਭਲੇ ਦਿਨ ਆਏ ਹਾਂ। ਜੋ ਕੁਝ ਤੇਰੇ ਹੱਥ ਆਵੇ ਆਪਣੇ ਟਹਿਲੂਆਂ ਨੂੰ ਅਤੇ ਆਪਣੇ ਪੁੱਤ੍ਰ ਦਾਊਦ ਨੂੰ ਬਖ਼ਸ਼ ਦੇਹ |
9
|
ਸੋ ਦਾਊਦ ਦੇ ਜੁਆਨਾਂ ਨੇ ਦਾਊਦ ਦਾ ਨਾਉਂ ਲੈ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਨਾਬਾਲ ਨੂੰ ਆਣ ਆਖਿਆ, ਤਾਂ ਚੁੱਪ ਕਰ ਕਰ ਰਹੇ |
10
|
ਸੋ ਨਾਬਾਲ ਨੇ ਦਾਊਦ ਦੇ ਟਹਿਲੂਆਂ ਨੂੰ ਉੱਤਰ ਦੇ ਕੇ ਆਖਿਆ, ਭਲਾ, ਦਾਊਦ ਹੈ ਕੌਣ ਅਤੇ ਯੱਸੀ ਦਾ ਪੁੱਤ੍ਰ ਕੌਣ? ਅੱਜ ਕੱਲ ਬਥੇਰੇ ਨੌਕਰ ਅਜਿਹੇ ਹਨ ਜੋ ਆਪਣੇ ਮਾਲਕਾਂ ਨੂੰ ਛੱਡ ਕੇ ਨੱਠ ਜਾਂਦੇ ਹਨ |
11
|
ਭਲਾ, ਮੈਂ ਆਪਣੀ ਰੋਟੀ ਅਤੇ ਪਾਣੀ ਅਰ ਮਾਸ ਜੋ ਮੈਂ ਆਪਣੇ ਕਤਰਨ ਵਾਲਿਆਂ ਲਈ ਵੱਢਿਆ ਹੈ ਉਨ੍ਹਾਂ ਲੋਕਾਂ ਨੂੰ ਲਿਆ ਦਿਆਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਜੋ ਕਿੱਥੋਂ ਦੇ ਹਨ? |
12
|
ਦਾਊਦ ਦੇ ਜੁਆਨ ਹਟ ਕੇ ਤੁਰ ਪਏ ਅਤੇ ਮੁੜ ਆਏ ਅਤੇ ਉਨ੍ਹਾਂ ਸਭਨਾਂ ਗੱਲਾਂ ਦੇ ਅਨੁਸਾਰ ਉਹ ਨੂੰ ਸੁਨੇਹਾ ਆ ਦਿੱਤਾ |
13
|
ਤਾਂ ਦਾਊਦ ਨੇ ਆਪਣੇ ਲੋਕਾਂ ਨੂੰ ਆਖਿਆ, ਸੱਭੋ ਆਪੋ ਆਪਣੀਆਂ ਤਲਵਾਰਾਂ ਬੰਨ੍ਹੋ। ਸੋ ਸਭਨਾਂ ਨੇ ਆਪੋ ਆਪਣੀ ਤਲਵਾਰ ਬੰਨ੍ਹ ਲਈ ਅਤੇ ਦਾਊਦ ਨੇ ਵੀ ਆਪਣੀ ਤਲਵਾਰ ਬੰਨ੍ਹੀ ਅਤੇ ਚਾਰਕੁ ਸੌ ਜੁਆਨ ਦਾਊਦ ਦੇ ਨਾਲ ਤੁਰ ਪਏ ਅਤੇ ਦੋ ਸੌ ਨਿੱਕ ਸੁੱਕ ਕੋਲ ਠਹਿਰੇ |
14
|
ਪਰ ਉਨ੍ਹਾਂ ਜੁਆਨਾਂ ਵਿੱਚੋਂ ਇੱਕ ਨੇ ਨਾਬਾਲ ਦੀ ਤੀਵੀਂ ਅਬੀਗੈਲ ਨੂੰ ਆਖਿਆ, ਵੇਖੋ, ਦਾਊਦ ਨੇ ਉਜਾੜ ਵਿੱਚੋਂ ਸਾਡੇ ਮਾਲਕ ਕੋਲ ਸੁਖ ਸਾਂਦ ਪੁੱਛਣ ਲਈ ਹਲਕਾਰੇ ਘੱਲੇ ਪਰ ਉਸ ਨੇ ਉਨ੍ਹਾਂ ਨੂੰ ਝਿੜਕਿਆ |
15
|
ਪਰ ਉਨ੍ਹਾਂ ਲੋਕਾਂ ਸਾਡੇ ਨਾਲ ਵੱਡੀ ਭਲਿਆਈ ਕੀਤੀ ਅਤੇ ਸਾਨੂੰ ਕੁਝ ਔਖ ਨਹੀਂ ਹੋਇਆ ਅਤੇ ਜਿੰਨਾ ਚਿਰ ਅਸੀਂ ਉਨ੍ਹਾਂ ਵਿੱਚ ਰਲੇ ਰਹੇ ਅਤੇ ਰੜਿਆਂ ਵਿੱਚ ਸਾਂ ਉੱਨਾ ਚਿਰ ਸਾਡਾ ਕੁਝ ਨਹੀਂ ਗੁਆਚਿਆ |
16
|
ਸਗੋਂ ਜਿੰਨਾ ਚਿਰ ਅਸੀਂ ਉਨ੍ਹਾਂ ਦੇ ਨਾਲ ਭੇਡਾਂ ਬਕੱਰੀਆਂ ਚਰਾਉਂਦੇ ਰਹੇ ਤਾਂ ਰਾਤ ਨੂੰ ਵੀ ਅਤੇ ਦਿਨ ਨੂੰ ਵੀ ਅਸੀਂ ਕੰਧ ਵਰਗੀ ਓਟ ਵਿੱਚ ਸਾਂ |
17
|
ਸੋ ਹੁਣ ਸਮਝੋ ਅਤੇ ਵਿਚਾਰੋਂ ਜੋ ਤੁਸੀਂ ਕਿ ਕਰੋਗੇ ਕਿਉਂ ਜੋ ਸਾਡੇ ਮਾਲਕ ਉੱਤੇ ਅਤੇ ਉਹ ਦੇ ਸਾਰੇ ਟੱਬਰ ਉੱਤੇ ਬਦੀ ਪੈਣ ਵਾਲੀ ਹੈ। ਉਹ ਤਾਂ ਅਜਿਹਾ ਸ਼ਤਾਨ ਦਾ ਪੁੱਤ੍ਰ ਹੈ ਜੋ ਉਹ ਦੇ ਅੱਗੇ ਕੋਈ ਗੱਲ ਨਹੀਂ ਕਰ ਸੱਕਦਾ।। |
18
|
ਤਦ ਅਬੀਗੈਲ ਕਾਹਲੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹਜੀਰਾਂ ਦੀ ਲੈ ਕੇ ਖੋਤਿਆਂ ਉੱਤੇ ਲੱਦ ਲਿਆ |
19
|
ਅਤੇ ਆਪਣੇ ਟਹਿਲੂਆਂ ਨੂੰ ਆਖਿਆ, ਮੇਰੇ ਅੱਗੇ ਤੁਰੋ। ਵੇਖੋ, ਮੈਂ ਤੁਹਾਡੇ ਮਗਰ ਮਗਰ ਆਉਂਦੀ ਹਾਂ ਪਰ ਉਸ ਨੇ ਆਪਣੇ ਭਰਤੇ ਨਾਬਾਲ ਨੂੰ ਨਾ ਦੱਸਿਆ |
20
|
ਅਜਿਹਾ ਹੋਇਆ ਜਿਸ ਵੇਲੇ ਉਹ ਖੋਤੇ ਉੱਤੇ ਚੜ੍ਹ ਕੇ ਪਹਾੜ ਦੇ ਰਾਹ ਵੱਲੋਂ ਲਹਿ ਗਈ ਉਸ ਵੇਲੇ ਦਾਊਦ ਵੀ ਆਪਣਿਆਂ ਲੋਕਾਂ ਸਣੇ ਉਹ ਦੇ ਸਾਹਮਣੇ ਲਹਿੰਦਾ ਆਇਆ ਅਤੇ ਉਹ ਉਸ ਨੂੰ ਮਿਲ ਪਈ |
21
|
ਦਾਊਦ ਨੇ ਆਖਿਆ ਸੀ ਕਿ ਜੋ ਕੁਝ ਮਾਲ ਇਹ ਦਾ ਉਜਾੜ ਵਿੱਚ ਹੈ ਸੀ ਸੋ ਮੈਂ ਵਿਅਰਥ ਹੀ ਉਹ ਦੀ ਅਜਿਹੀ ਰਾਖੀ ਕਰਦਾ ਰਿਹਾ ਜੋ ਉਹ ਦੇ ਸਾਰੇ ਮਾਲ ਵਿੱਚੋਂ ਰਤਾ ਵੀ ਨਾ ਗੁਆਚਿਆ ਅਤੇ ਉਸ ਨੇ ਭਲਿਆਈ ਦੀ ਥਾਂ ਮੇਰੇ ਨਾਲ ਬੁਰਿਆਈ ਕੀਤੀ |
22
|
ਸੋ ਜੇ ਕਦੀ ਮੈਂ ਸਵੇਰੇ ਤੀਕਰ ਉਹ ਦੇ ਸਾਰੇ ਮਨੁੱਖਾਂ ਵਿੱਚੋਂ ਇੱਕ ਨੂੰ ਵੀ ਜੋ ਕੰਧ ਦੇ ਨਾਲ ਮੂਤ੍ਰੇ ਛੱਡ ਦੇਵਾਂ ਤਾਂ ਪਰਮੇਸ਼ੁਰ ਦਾਊਦ ਦੇ ਵੈਰੀਆਂ ਨਾਲ ਵੀ ਅਜਿਹਾ ਹੀ ਕਰੇ ਸਗੋਂ ਉਸ ਨਾਲੋਂ ਵੀ ਵਧੀਕ |
23
|
ਜਾਂ ਅਬੀਗੈਲ ਨੇ ਦਾਊਦ ਨੂੰ ਡਿੱਠਾ ਤਾਂ ਛੇਤੀ ਕੀਤੀ ਅਤੇ ਖੋਤੇ ਉੱਤੋਂ ਹੇਠਾਂਹ ਲਹਿ ਦੇ ਦਾਊਦ ਦੇ ਅੱਗੇ ਮੂੰਹ ਪਰਨੇ ਡਿੱਗ ਪਈ ਅਤੇ ਧਰਤੀ ਤੇ ਮੱਥਾ ਟੇਕਿਆ |
24
|
ਅਤੇ ਉਹ ਦੇ ਪੈਰਾਂ ਉੱਤੇ ਡਿੱਗ ਕੇ ਬੋਲਣ ਲੱਗੀ, ਮੇਰੇ ਉੱਤੇ, ਹੇ ਮੇਰੇ ਮਹਾਰਾਜ, ਇਹ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਟਹਿਲਣ ਨੂੰ ਤੁਹਾਡੇ ਕੰਨ ਵਿੱਚ ਇੱਕ ਗੱਲ ਆਖਣ ਦੀ ਪਰਵਾਨਗੀ ਦਿਓ ਅਤੇ ਆਪਣੀ ਟਹਿਲਣ ਦੀ ਬੇਨਤੀ ਸੁਣ ਲਓ |
25
|
ਮੈਂ ਤੁਹਾਡੇ ਤਰਲੇ ਕਰਦੀ ਹਾਂ ਜੋ ਮੇਰਾ ਮਹਾਰਾਜ ਇਸ ਬੁਰੇ ਮਨੁੱਖ ਵੱਲ ਅਰਥਾਤ ਉਸ ਨਾਬਾਲ ਵੱਲ ਧਿਆਨ ਨਾ ਕਰੇ ਕਿਉਂ ਜੋ ਜੇਹਾ ਉਹ ਦਾ ਨਾਉਂ ਹੈ ਤੇਹਾ ਹੀ ਉਹ ਹੈ। ਉਹਦਾ ਨਾਉਂ ਨਾਬਾਲ ਹੈ ਅਤੇ ਮੂਰਖਤਾਈ ਉਹ ਦੇ ਨਾਲ ਹੈ ਅਤੇ ਮੈਂ ਜੋ ਤੁਹਾਡੀ ਟਹਿਲਣ ਹਾਂ ਸੋ ਮੇਰੇ ਮਹਾਰਾਜ ਦੇ ਜੁਆਨਾਂ ਨੂੰ ਜਿਨ੍ਹਾਂ ਨੂੰ ਤੁਸਾਂ ਘੱਲਿਆ ਸੀ ਡਿੱਠਾ ਨਹੀਂ |
26
|
ਸੋ ਹੁਣ ਹੇ ਮੇਰੇ ਮਹਾਰਾਜ, ਜੀਉਂਦੇ ਪਰਮੇਸ਼ੁਰ ਦੀ ਸੌਂਹ, ਅਤੇ ਤੇਰੀ ਜਿੰਦ ਦੀ ਸੌਂਹ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਨਾਲ ਬਦਲੇ ਲੈਣੋਂ ਹਟਾਇਆ ਸੋ ਤੁਹਾਡੇ ਵੈਰੀ ਅਤੇ ਓਹ ਜੋ ਮੇਰੇ ਮਹਾਰਾਜ ਦੀ ਬੁਰਿਆਈ ਲੋਚਦੇ ਹਨ ਨਾਬਾਲ ਵਰਗੇ ਹੋਣ! |
27
|
ਹੁਣ ਇਹ ਭੇਟ ਜੋ ਤੁਹਾਡੀ ਟਹਿਲਣ ਮੇਰੇ ਮਹਾਰਾਜ ਦੇ ਸਾਹਮਣੇ ਲਿਆਈ ਹੈ ਸੋ ਉਨ੍ਹਾਂ ਜੁਆਨਾਂ ਨੂੰ ਜੋ ਮੇਰੇ ਮਹਾਰਾਜ ਦੇ ਮਗਰ ਲੱਗਦੇ ਹਨ ਦਿੱਤੀ ਜਾਵੇ |
28
|
ਦਯਾ ਕਰ ਕੇ ਆਪਣੀ ਟਹਿਲਣ ਦੇ ਦੋਸ਼ ਖਿਮਾ ਕਰੋ ਕਿਉਂ ਜੋ ਯਹੋਵਾਹ ਮੇਰੇ ਮਹਾਰਾਜ ਦਾ ਇੱਕ ਪੱਕਾ ਘਰ ਜ਼ਰੂਰ ਬਣਾਵੇਗਾ ਏਸ ਲਈ ਜੋ ਮੇਰਾ ਮਹਾਰਾਜ ਯਹੋਵਾਹ ਦੀਆਂ ਲੜਾਈਆਂ ਲੜਦਾ ਹੈ ਅਤੇ ਤੁਹਾਡੀ ਸਾਰੀ ਅਵਸਥਾ ਵਿੱਚ ਤੁਹਾਥੋਂ ਕੋਈ ਬੁਰਿਆਈ ਨਹੀਂ ਲੱਭੀ |
29
|
ਤਾਂ ਵੀ ਤੁਹਾਡੇ ਮਗਰ ਲੱਗਣ ਅਤੇ ਤੁਹਾਡੀ ਜਿੰਦ ਨੂੰ ਲੱਭਣ ਵਾਸਤੇ ਇੱਕ ਜਣਾ ਉੱਠਿਆ ਹੈ ਪਰ ਮੇਰੇ ਮਹਾਰਾਜ ਦੀ ਜਿੰਦ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਕੋਲ ਜੀਉਣ ਦੀ ਗੱਠੜੀ ਵਿੱਚ ਬੰਨ੍ਹੀ ਰਹੇਗੀ ਪਰ ਤੁਹਾਡੇ ਵੈਰੀਆਂ ਦੇ ਪ੍ਰਾਣਾਂ ਨੂੰ ਉਹ ਅਜਿਹਾ ਚਲਾਵੇਗਾ ਜਿਹਾ ਕਿਸੇ ਗੋਪੀਏ ਵਿੱਚੋਂ |
30
|
ਅਤੇ ਅਜਿਹਾ ਹੋਵੇਗਾ, ਜਿਸ ਵੇਲੇ ਯਹੋਵਾਹ ਆਪਣੇ ਆਖਣ ਦੇ ਅਨੁਸਾਰ ਸਾਰੀਆਂ ਭਲਿਆਈਆਂ ਮੇਰੇ ਮਹਾਰਾਜ ਨਾਲ ਕਰ ਛੱਡੇ ਅਤੇ ਤੁਹਾਨੂੰ ਇਸਰਾਏਲ ਦਾ ਪਰਧਾਨ ਠਹਿਰਾਏ |
31
|
ਤਾਂ ਇਹ ਗੱਲ ਤੁਹਾਨੂੰ ਔਖ ਦਾ ਕਾਰਨ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕਲੇਸ਼ ਨਾ ਹੋਵੇਗਾ ਜੋ ਮੈਂ ਵਿਅਰਥ ਲਹੂ ਵਗਾਇਆ ਯਾ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ ਪਰ ਜਿਸ ਵੇਲੇ ਯਹੋਵਾਹ ਮੇਰੇ ਮਹਾਰਾਜ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਟਹਿਲਣ ਨੂੰ ਚੇਤੇ ਕਰੋ।। |
32
|
ਦਾਊਦ ਨੇ ਅਬੀਗੈਲ ਨੂੰ ਆਖਿਆ, ਮੁਬਾਰਕ ਹੈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਤੈਨੂੰ ਅੱਜ ਮੇਰੇ ਮਿਲਣ ਨੂੰ ਘੱਲਿਆ ਹੈ |
33
|
ਅਤੇ ਮੁਬਾਰਕ ਤੇਰੀ ਮੱਤ ਅਤੇ ਮੁਬਾਰਕ ਤੂੰ ਹੈਂ ਕਿਉਂ ਜੋ ਅੱਜ ਦੇ ਦਿਨ ਤੂੰ ਮੈਨੂੰ ਲਹੂ ਵਗਾਉਣੋਂ ਅਤੇ ਆਪਣੇ ਹੱਥ ਦੇ ਬਦਲਾ ਲੈਣ ਤੋਂ ਹਟਾਇਆ |
34
|
ਕਿਉਂ ਜੋ ਸੱਚੀ ਮੁੱਚੀ ਜੀਉਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ, ਜਿਸ ਨੇ ਮੈਨੂੰ ਤੁਹਾਡੇ ਨਾਲ ਬੁਰਿਆਈ ਕਰਨ ਤੋਂ ਹਟਾਇਆ ਜੇ ਕਦੀ ਤੂੰ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਸਵੇਰੇ ਪਰਭਾਤ ਤੀਕਰ ਨਾਬਾਲ ਦਾ ਇੱਕ ਵੀ ਨਰ ਨਾ ਛੱਡਦਾ! |
35
|
ਅਤੇ ਦਾਊਦ ਨੇ ਉਹ ਦੇ ਹੱਥੋਂ ਜੋ ਕੁਝ ਉਹ ਉਸ ਦੇ ਕੋਲ ਲੈ ਆਈ ਸੀ ਲੈ ਲਿਆ ਅਤੇ ਉਹ ਨੂੰ ਆਖਿਆ, ਆਪਣੇ ਘਰ ਸੁੱਖ ਸਾਂਧ ਨਾਲ ਜਾਹ। ਵੇਖ, ਮੈਂ ਤੇਰੀ ਗੱਲ ਸੁਣ ਲਈ ਹੈ ਅਤੇ ਤੇਰੀ ਅਰਜ਼ ਨੂੰ ਮੰਨ ਲਿਆ।। |
36
|
ਤਦ ਅਬੀਗੈਲ ਨਾਬਾਲ ਕੋਲ ਆਈ ਅਤੇ ਵੇਖੋ, ਉਹ ਆਪਣੇ ਘਰ ਵਿੱਚ ਜੱਗ ਕਰਦਾ ਸੀ ਜੇਹਾ ਕੋਈ ਪਾਤਸ਼ਾਹ ਜੱਗ ਕਰੇ ਅਤੇ ਨਾਬਲ ਦਾ ਜੀਅ ਉਹ ਦੇ ਵਿੱਚ ਵੱਡਾ ਅਨੰਦ ਸੀ ਬਹੁਤ ਜੋ ਪੀਤੀ ਸੀ ਸੋ ਉਸ ਨੇ ਪਰਭਾਤ ਤੀਕ ਉਹ ਨੂੰ ਥੋੜਾ ਬਹੁਤ ਕੁਝ ਨਾ ਆਖਿਆ |
37
|
ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉੱਤਰ ਗਿਆ ਤਾਂ ਉਹ ਦੀ ਤੀਵੀਂ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ |
38
|
ਤਾਂ ਅਜਿਹਾ ਹੋਇਆ ਜੋ ਦਸਾਂ ਦਿਨਾਂ ਪਿੱਛੋ ਯਹੋਵਾਹ ਨੇ ਨਾਬਾਲ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।। |
39
|
ਦਾਊਦ ਨੇ ਸੁਣਿਆ ਜੋ ਨਾਬਾਲ ਮਰ ਗਿਆ ਹੈ ਤਾਂ ਆਖਿਆ, ਮੁਬਾਰਕ ਹੈ ਯਹੋਵਾਹ ਜਿਸ ਨੇ ਨਾਬਾਲ ਦੇ ਹੱਥੋਂ ਮੇਰੀ ਨਿੰਦਿਆ ਦਾ ਵੱਟਾ ਲਿਆ ਅਤੇ ਆਪਣੇ ਟਹਿਲੂਏ ਨੂੰ ਬੁਰਿਆਈਓਂ ਬਚਾਇਆ ਕਿਉਂ ਜੋ ਯਹੋਵਾਹ ਨੇ ਨਾਬਾਲ ਦੇ ਖੋਟ ਨੂੰ ਉਸੇ ਦੇ ਸਿਰ ਉੱਤੇ ਪਾਇਆ। ਤਾਂ ਦਾਊਦ ਨੇ ਟਹਿਲੂਏ ਘੱਲੇ ਅਤੇ ਅਬੀਗੈਲ ਨਾਲ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਗੱਲਾਂ ਕੀਤੀਆਂ |
40
|
ਅਤੇ ਜਾਂ ਦਾਊਦ ਦੇ ਟਹਿਲੂਏ ਅਬੀਗੈਲ ਕੋਲ ਕਰਮਲ ਵਿੱਚ ਆਏ ਤਾਂ ਉਨ੍ਹਾਂ ਨੇ ਉਸ ਨੂੰ ਆਖਿਆ, ਦਾਊਦ ਨੇ ਸਾਨੂੰ ਤੁਹਾਡੇ ਕੋਲ ਘੱਲਿਆ ਹੈ ਜੋ ਅਸੀਂ ਤੁਹਾਨੂੰ ਉਹ ਦੀ ਪਤਨੀ ਬਣਨ ਲਈ ਲੈ ਜਾਈਏ |
41
|
ਤਾਂ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਟਹਿਲਣ ਆਪਣੇ ਮਹਾਰਾਜ ਦੇ ਟਹਿਲੂਆਂ ਦੇ ਪੈਰ ਧੋਣ ਵਾਲੀ ਸੇਵਕਣੀ ਠਹਿਰੇ |
42
|
ਅਤੇ ਅਬੀਗੈਲ ਨੇ ਛੇਤੀ ਕੀਤੀ ਅਤੇ ਉੱਠ ਕੇ ਖੋਤੇ ਉੱਤੇ ਚੜ੍ਹ ਬੈਠੀ ਅਤੇ ਆਪਣੀਆਂ ਪੰਜ ਸਹੇਲੀਆਂ ਜੋ ਉਹ ਦੇ ਨਾਲ ਸਨ ਲੈ ਲਈਆਂ ਅਤੇ ਦਾਊਦ ਦੇ ਹਲਕਾਰਿਆਂ ਦੇ ਨਾਲ ਤੁਰ ਪਈ ਅਤੇ ਉਹ ਦੀ ਪਤਨੀ ਬਣੀ |
43
|
ਅਤੇ ਦਾਊਦ ਨੇ ਯਿਜ਼ਰੀਏਲ ਵਿੱਚੋਂ ਅਹੀਨੋਅਮ ਨੂੰ ਵੀ ਪਤਨੀ ਬਣਾਇਆ ਸੋ ਓਹ ਦੋਵੇਂ ਉਹ ਦੀਆਂ ਪਤਨੀਆਂ ਬਣ ਗਈਆਂ।। |
44
|
ਪਰ ਸ਼ਾਊਲ ਨੇ ਆਪਣੀ ਧੀ ਮੀਕਲ ਜੋ ਦਾਊਦ ਦੀ ਪਤਨੀ ਸੀ ਲੈਸ਼ ਦੇ ਪੁੱਤ੍ਰ ਗੱਲੀਮੀ ਫਲਟੀ ਨੂੰ ਦੇ ਦਿੱਤੀ ਸੀ।। |