Bible Languages

Indian Language Bible Word Collections

Bible Versions

Books

1 Samuel Chapters

1 Samuel 26 Verses

Bible Versions

Books

1 Samuel Chapters

1 Samuel 26 Verses

1 ਜ਼ੀੱਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਭਲਾ, ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?
2 ਸੋ ਸ਼ਾਊਲ ਉੱਠਿਆ ਅਤੇ ਤਿੰਨ ਹਜ਼ਾਰ ਚੁਣਵੇਂ ਇਸਰਾਏਲੀ ਜੁਆਨ ਆਪਣੇ ਨਾਲ ਲੈ ਕੇ ਜ਼ੀਫ ਦੀ ਉਜਾੜ ਵਿੱਚ ਦਾਊਦ ਨੂੰ ਭਾਲਣ ਉਤਰਿਆ
3 ਅਤੇ ਸ਼ਾਊਲ ਨੇ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਰਾਹ ਉੱਤੇ ਡੇਰੇ ਲਾਏ ਪਰ ਦਾਊਦ ਉਜਾੜ ਦੇ ਵਿੱਚ ਠਹਿਰਿਆ ਸੋ ਉਸ ਨੇ ਡਿੱਠਾ ਜੋ ਸ਼ਾਊਲ ਮੇਰੇ ਮਗਰੇ ਮਗਰ ਉਜਾੜ ਵਿੱਚ ਤੁਰਿਆ ਆਉਂਦਾ ਹੈ
4 ਤਾਂ ਦਾਊਦ ਨੇ ਸੇਲੂਆਂ ਨੂੰ ਘੱਲਿਆ ਅਤੇ ਜਾਤਾ ਜੋ ਸ਼ਾਊਲ ਸੱਚ ਮੁੱਚ ਆਇਆ ਹੈ।।
5 ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ ਅਤੇ ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤ੍ਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਡਿੱਠਾ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ ਦੁਆਲੇ ਡੇਰੇ ਲਾਏ ਹੋਏ ਸਨ
6 ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤ੍ਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਉੱਤਰ ਦੇ ਕੇ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ ਅਬੀਸ਼ਾਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ
7 ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੇ ਸਿਰਹਾਂ ਦੀ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬੀਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ
8 ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ । ਜੋ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!
9 ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਮਸਹ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ?
10 ਦਾਊਦ ਨੇ ਇਹ ਵੀ ਆਖਿਆ, ਜੀਉਂਦੇ ਪਰਮੇਸ਼ੁਰ ਦੀ ਸੌਂਹ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਯਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ
11 ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਮਸਹ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਹ ਦੀ ਸਿਰਹਾਂਦੀਓ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ
12 ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੀ ਸਿਰਹਾਂਦਿਓ ਲੈ ਲਿਆ ਅਤੇ ਓਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਡਿੱਠਾ ਅਤੇ ਨਾ ਹੀ ਜਾਤਾ ਅਤੇ ਕੋਈ ਨਾ ਜਾਗਿਆ ਕਿਉਂ ਜੋ ਓਹ ਸਭ ਸੁੱਤੇ ਪਏ ਸਨ ਏਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ੍ਰ ਆਈ ਹੋਈ ਸੀ
13 ਫੇਰ ਦਾਊਦ ਪਰਲੇ ਪਾਸੇ ਲੰਘ ਕੇ ਦੂਰ ਇੱਕ ਪਹਾੜ ਦੀ ਟੀਸੀ ਉੱਤੇ ਜਾ ਖਲੋਤਾ ਅਤੇ ਉਨ੍ਹਾਂ ਦੇ ਵਿੱਚਕਾਰ ਵੱਡੀ ਵਿੱਥ ਸੀ
14 ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤ੍ਰ ਅਬੀਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬੀਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਪਾਤਸ਼ਾਹ ਨੂੰ ਹਾਕਾਂ ਮਾਰਦਾ ਹੈਂ?
15 ਤਦ ਦਾਊਦ ਨੇ ਅਬੀਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਪਾਤਸ਼ਾਹ ਦੀ ਰਾਖੀ ਨਹੀਂ ਕੀਤੀ। ਕਿਉਂ ਜੋ ਇਨ੍ਹਾਂ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਪਾਤਸ਼ਾਹ ਦੇ ਵੱਢਣ ਨੂੰ ਵੜ ਗਿਆ ਸੀ
16 ਸੋ ਇਹ ਕੰਮ ਤਾਂ ਤੈਂ ਕੁਝ ਚੰਗਾ ਨਹੀਂ ਕੀਤਾ। ਜੀਉਂਦੇ ਯਹੋਵਾਹ ਦੀ ਸੌਂਹ, ਤੁਸੀਂ ਵੱਢਣ ਜੋਗੇ ਹੋ ਕਿਉਂ ਜੋ ਤੁਸਾਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਮਸਹ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਪਾਤਸ਼ਾਹ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?
17 ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਸਿਆਣ ਕੇ ਆਖਿਆ, ਹੇ ਮੇਰੇ ਪੁੱਤ੍ਰ ਦਾਊਦ, ਇਹ ਤੇਰੀ ਅਵਾਜ਼ ਹੈ? ਦਾਊਦ ਬੋਲਿਆ, ਜੀ, ਮੇਰੇ ਮਹਾਰਾਜ ਅਤੇ ਪਾਤਸ਼ਾਹ, ਇਹ ਮੇਰੀ ਹੀ ਅਵਾਜ਼ ਹੈ
18 ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਟਹਿਲੂਏ ਦੇ ਮਗਰ ਇਸ ਤਰਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?
19 ਸੋ ਹੁਣ ਹੇ ਮਹਾਰਾਜ ਪਾਤਸ਼ਾਹ, ਆਪਣੇ ਟਹਿਲੂਏ ਦੀਆਂ ਸੁਣੋ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਆਦਮ ਜਾਇਆ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾਹ, ਹੋਰਨਾਂ ਦੇਵਤਿਆਂ ਦੀ ਪੂਜਾ ਕਰ
20 ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਪਤਾਸ਼ਾਹ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।।
21 ਤਦ ਸ਼ਾਊਲ ਨੇ ਆਖਿਆ, ਮੈਂ ਪਾਪ ਕੀਤਾ, ਹੇ ਮੇਰੇ ਪੁੱਤ੍ਰ ਦਾਊਦ ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ, ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਦੁਰਲੱਭ ਹੋਈ। ਵੇਖ, ਮੈਂ ਮੂਰਖ ਬਣਿਆ ਅਤੇ ਡਾਢੀ ਭੁੱਲ ਕੀਤੀ!
22 ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਪਾਤਸ਼ਾਹ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ
23 ਅਤੇ ਯਹੋਵਾਹ ਸਭਨਾਂ ਮਨੁੱਖਾਂ ਨੂੰ ਆਪੋ ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਮਸਹ ਹੋਏ ਉੱਤੇ ਹੱਥ ਚਲਾਵਾਂ
24 ਵੇਖ, ਜਿਵੇਂ ਤੇਰੀ ਜਿੰਦ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਦੁਰਲੱਭ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁਖਾਂ ਵਿੱਚੋਂ ਛੁਟਕਾਰਾ ਦੇਵੇ
25 ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈਂ ਤੂੰ, ਹੇ ਮੇਰੇ ਪੁੱਤ੍ਰ ਦਾਊਦ। ਤੂੰ ਵੱਡ ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ। ਸੋ ਦਾਊਦ ਆਪਣੇ ਹੀ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਪਿਆ।।

1-Samuel 26:11 Punjabi Language Bible Words basic statistical display

COMING SOON ...

×

Alert

×