Bible Languages

Indian Language Bible Word Collections

Bible Versions

Books

1 Samuel Chapters

1 Samuel 7 Verses

Bible Versions

Books

1 Samuel Chapters

1 Samuel 7 Verses

1 ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਲੈ ਜਾ ਕੇ ਅਬੀਨਾਦਾਬ ਦੇ ਘਰ ਵਿੱਚ ਧਰਿਆ ਜੋ ਟੀਸੀ ਦੇ ਉੱਤੇ ਹੈ ਅਤੇ ਉਹ ਦੇ ਪੁੱਤ੍ਰ ਅਲਆਜ਼ਾਰ ਨੂੰ ਪਵਿੱਤ੍ਰ ਕੀਤਾ ਜੋ ਉਹ ਯਹੋਵਾਹ ਦੇ ਸੰਦੂਕ ਦੀ ਵੇਖ ਭਾਲ ਕਰੇ
2 ਅਤੇ ਅਜਿਹਾ ਹੋਇਆ ਜੋ ਉਸ ਵੇਲੇ ਤੋਂ ਜਦ ਸੰਦੂਕ ਕਿਰਯਥ-ਯਾਰੀਮ ਵਿੱਚ ਰਿਹਾ ਢੇਰ ਚਿਰ ਬੀਤ ਗਿਆ ਕਿਉਂ ਜੋ ਉਸ ਨੂੰ ਵੀਹ ਵਰਹੇ ਹੋ ਗਏ ਅਤੇ ਇਸਰਾਏਲ ਦੇ ਸਾਰੇ ਟੱਬਰ ਨੇ ਵਿਰਲਾਪ ਨਾਲ ਯਹੋਵਾਹ ਦੀ ਤਾਂਘ ਕੀਤੀ।।
3 ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰਿਆਂ ਮਨਾਂ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਨੂੰ ਆਪਣੇ ਵਿੱਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ
4 ਤਦ ਇਸਰਾਏਲਿਆਂ ਨੇ ਬਆਲੀਮ ਤੇ ਅਸ਼ਤਾਰੋਥ ਨੂੰ ਕੱਢ ਸੁੱਟਿਆ ਅਤੇ ਨਿਰੀ ਯਹੋਵਾਹ ਦੀ ਹੀ ਸੇਵਾ ਕੀਤੀ
5 ਫੇਰ ਸਮੂਏਲ ਨੇ ਆਖਿਆ, ਮਿਸਫਾਹ ਵਿੱਚ ਸਾਰੇ ਇਸਰਾਏਲ ਨੂੰ ਇਕੱਠਿਆ ਕਰੋ ਤਾਂ ਤੁਹਾਡੇ ਲਈ ਮੈਂ ਯਹੋਵਾਹ ਅੱਗੇ ਬੇਨਤੀ ਕਰਾਂਗਾ
6 ਸੋ ਓਹ ਸਭੇ ਮਿਸਫਾਹ ਵਿੱਚ ਇਕੱਠੇ ਹੋਏ ਅਤੇ ਪਾਣੀ ਭਰ ਕੇ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ ਅਤੇ ਉਸ ਦਿਨ ਵਰਤ ਰੱਖਿਆ ਅਤੇ ਉੱਥੇ ਬੋਲੇ, ਅਸਾਂ ਯਹੋਵਾਹ ਦਾ ਪਾਪ ਕੀਤਾ ਹੈ! ਅਤੇ ਸਮੂਏਲ ਨੇ ਮਿਸਫਾਹ ਵਿੱਚ ਇਸਰਾਏਲੀਆਂ ਦਾ ਨਿਆਉਂ ਕੀਤਾ
7 ਜਦ ਫਲਿਸਤੀਆਂ ਨੇ ਸੁਣਿਆ ਕਿ ਇਸਰਾਏਲੀ ਮਿਸਫਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸਰਦਾਰਾਂ ਨੇ ਇਸਰਾਏਲ ਉੱਤੇ ਚੜ੍ਹਾਈ ਕੀਤੀ ਸੋ ਇਸਰਾਏਲੀ ਇਹ ਸੁਣ ਕੇ ਫਲਿਸਤੀਆਂ ਕੋਲੋਂ ਡਰ ਗਏ
8 ਅਤੇ ਇਸਰਾਏਲੀਆਂ ਨੇ ਸਮੂਏਲ ਨੂੰ ਆਖਿਆ, ਚੁੱਪ ਨਾ ਹੋ ਪਰ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਤਰਲਾ ਕਰ ਭਈ ਉਹ ਸਾਨੂੰ ਫਲਿਸਤੀਆਂ ਦੇ ਹੱਥੋਂ ਬਚਾਵੇ।।
9 ਸਮੂਏਲ ਨੇ ਇੱਕ ਮੇਢੇ ਦਾ ਦੁੱਧ ਚੁੰਘਦਾ ਬੱਚਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰ ਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ
10 ਜਿਸ ਵੇਲੇ ਸਮੂਏਲ ਉਸ ਹੋਮ ਦੀ ਬਲੀ ਨੂੰ ਚੜ੍ਹਾਉਂਦਾ ਪਿਆ ਸੀ ਤਾਂ ਫਲਿਸਤੀ ਇਸਰਾਏਲ ਦੇ ਸਾਹਮਣੇ ਲੜਨ ਲਈ ਨੇੜੇ ਆਏ ਤਦ ਯਹੋਵਾਹ ਫਲਿਸਤੀਆਂ ਦੇ ਉੱਤੇ ਉਸੇ ਦਿਨ ਵੱਡੀ ਗੜ੍ਹਕ ਨਾਲ ਗੱਜਿਆ ਅਤੇ ਉਨ੍ਹਾਂ ਨੂੰ ਘਬਰਾ ਦਿੱਤਾ ਅਤੇ ਓਹ ਇਸਰਾਏਲ ਅੱਗੇ ਮਾਰੇ ਗਏ
11 ਅਤੇ ਇਸਰਾਏਲ ਦਿਆਂ ਲੋਕਾਂ ਨੇ ਮਿਸਫਾਹ ਤੋਂ ਨਿੱਕਲ ਕੇ ਫਲਿਸਤੀਆਂ ਦਾ ਪਿੱਛਾ ਕੀਤਾ ਅਤੇ ਬੈਤ-ਕਰ ਦੇ ਹੇਠ ਤੋੜੀ ਉਨ੍ਹਾਂ ਨੂੰ ਮਾਰਦੇ ਤੁਰੇ ਗਏ
12 ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਫਾਹ ਅਤੇ ਸ਼ੇਨ ਦੇ ਵਿਚਕਾਰ ਖਲ੍ਹਿਆਰਿਆ ਅਤੇ ਉਹ ਦਾ ਨਾਉਂ ਅਬਨ-ਅਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੋੜੀ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ।।
13 ਸੋ ਫਲਿਸਤੀ ਹਾਰ ਗਏ ਅਤੇ ਇਸਰਾਏਲ ਦੀਆਂ ਹੱਦਾਂ ਵਿੱਚ ਫੇਰ ਕਦੀ ਨਾ ਆਏ ਅਤੇ ਯਹੋਵਾਹ ਦਾ ਹੱਥ ਸਮੂਏਲ ਦੇ ਜੀਉਂਦਿਆਂ ਤੋੜੀ ਫਲਿਸਤੀਆਂ ਦੇ ਵਿਰੁੱਧ ਰਿਹਾ
14 ਅਤੇ ਓਹ ਸ਼ਹਿਰ ਜੋ ਫਲਿਸਤੀਆਂ ਨੇ ਇਸਰਾਏਲ ਤੋਂ ਖੋਹ ਲਏ ਸਨ ਅਕਰੋਨੋਂ ਲੈ ਕੇ ਗਥ ਤੋੜੀ ਫੇਰ ਇਸਰਾਏਲ ਦੇ ਹੱਥ ਵਿੱਚ ਆ ਗਏ ਅਤੇ ਉਨ੍ਹਾਂ ਦੇ ਉਦਾਲੇ ਵੀ ਇਸਰਾਏਲ ਨੇ ਫਲਿਸਤੀਆਂ ਦੇ ਹੱਥੋਂ ਛੁਡਾਏ ਅਤੇ ਇਸਰਾਏਲ ਅਰ ਅਮੋਰੀਆਂ ਵਿੱਚ ਮੇਲ ਹੋਇਆ
15 ਜਦ ਤੋੜੀ ਸਮੂਏਲ ਜੀਉਂਦਾ ਰਿਹਾ ਇਸਰਾਏਲ ਦਾ ਨਿਆਉਂ ਕਰਦਾ ਰਿਹਾ
16 ਅਤੇ ਵਰਹੇ ਦੇ ਵਰਹੇ ਬੈਤੇਲ ਅਤੇ ਗਿਲਗਾਲ ਅਤੇ ਮਿਸਫਾਹ ਵਿੱਚ ਫੇਰਾ ਕਰਦਾ ਸੀ ਅਤੇ ਉਨ੍ਹਾਂ ਸਾਰਿਆਂ ਥਾਵਾਂ ਵਿੱਚ ਇਸਰਾਏਲ ਦਾ ਨਿਆਉਂ ਕਰਦਾ ਸੀ
17 ਫੇਰ ਰਾਮਾਹ ਵਿੱਚ ਮੁੜ ਆਉਂਦਾ ਸੀ ਕਿਉਂ ਜੋ ਉੱਥੇ ਉਹ ਦਾ ਘਰ ਸੀ ਅਤੇ ਉੱਥੇ ਇਸਰਾਏਲ ਦਾ ਨਿਆਉਂ ਕਰਦਾ ਸੀ ਅਤੇ ਉੱਥੇ ਉਹ ਨੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ।।

1-Samuel 7:1 Punjabi Language Bible Words basic statistical display

COMING SOON ...

×

Alert

×