Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

2 Chronicles Chapters

2 Chronicles 2 Verses

1 ਤਦ ਸੁਲੇਮਾਨ ਨੇ ਆਖਿਆ ਭਈ ਇੱਕ ਭਵਨ ਯਹੋਵਾਹ ਦੇ ਨਾਮ ਦੇ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ
2 ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ ਅਰ ਅੱਸੀ ਹਜ਼ਾਰ ਮਨੁੱਖ ਪਹਾੜ ਦੇ ਪੱਥਰ ਕੱਟਣ ਲਈ ਅਰ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਵੇਖ ਭਾਲ ਲਈ ਗਿਣ ਲਏ
3 ਅਤੇ ਸੁਲੇਮਾਨ ਨੇ ਸੂਰ ਦੇ ਰਾਜਾ ਹੂਰਾਮ ਨੂੰ ਐਉਂ ਆਖ ਘੱਲਿਆ ਕਿ ਏਸ ਲਈ ਭਈ ਤੂੰ ਮੇਰੇ ਪਿਤਾ ਦਾਊਦ ਨਾਲ ਵਰਤਾਓ ਕੀਤਾ ਅਰ ਉਹ ਦੇ ਰਹਿਣ ਦਾ ਘਰ ਬਣਾਉਣ ਲਈ ਉਸ ਨੂੰ ਦਿਆਰ ਦੀ ਲੱਕੜ ਘੱਲੀ
4 ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਭਈ ਉਹ ਦੇ ਲਈ ਪਵਿੱਤ੍ਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਰ ਉਹ ਸਬਤਾਂ ਅਰ ਅਮੱਸਿਆਂ ਅਰ ਯਹੋਵਾਹ ਸਾਡੇ ਪਰਮੇਸ਼ੁਰ ਦਿਆਂ ਠਹਿਰਾਈਆਂ ਹੋਇਆਂ ਪਰਬਾਂ ਉੱਤੇ ਹਮੇਸ਼ਗੀ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ
5 ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦਿਓਤਿਆਂ ਨਾਲੋਂ ਵੱਡਾ ਹੈ
6 ਪਰੰਤੂ ਕੌਣ ਉਹ ਦੇ ਲਈ ਭਵਨ ਬਣਾਉਣ ਜੋਗ ਹੈ ਜਦ ਉਹ ਅਕਾਸ਼ ਵਿੱਚ ਸਗੋਂ ਅਕਾਸ਼ਾਂ ਦੇ ਅਕਾਸ਼ ਵਿੱਚ ਨਹੀਂ ਵਿਆਪ ਸੱਕਦਾ? ਤਾਂ ਮੈਂ ਕੌਣ ਹਾਂ ਜੋ ਉਹ ਦੇ ਸਨਮੁਖ ਧੂਪ ਧੁਖਾਏ ਬਿਨਾ ਉਹ ਦੇ ਲਈ ਭਵਨ ਬਣਾਵਾਂ?
7 ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਘੱਲ ਜੋ ਸੋਨੋ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਰੀਗਰ ਹੋਵੇ ਤੇ ਉਨ੍ਹਾਂ ਕਾਰੀਗਰ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ
8 ਅਤੇ ਦਿਆਰ, ਸਰੂ ਅਰ ਚੰਦਣ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਂਨੂੰ ਘੱਲੀਂ ਕਿਉਂ ਜੋ ਮੈਂ ਜਾਣਦਾ ਹਾਂ ਭਈ ਤੇਰੇ ਟਹਿਲੂਏ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਟਹਿਲੂਏ ਤੇਰੇ ਟਹਿਲੂਆਂ ਨਾਲ ਰਹਿਣਗੇ
9 ਭਈ ਮੇਰੇ ਲਈ ਬਾਹਲੀਆਂ ਸਾਰੀਆਂ ਗੇਲੀਆਂ ਤਿਆਰ ਕਰਨ ਕਿਉਂ ਜੋ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਮਹਾਨ ਤੇ ਅੱਤ ਅਚਰਜ ਹੋਵੇਗਾ
10 ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਟਹਿਲੂਏ ਹਨ ਮੈਂ ਭੋਜਨ ਲਈ ਇੱਕ ਲਖ ਪੰਜਾਹ ਹਜ਼ਾਰ ਮਣ ਝਾੜਵੀ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾ ਹਜ਼ਾਰ ਮਣ ਦਾਖ ਰਸ ਅਰ ਪੰਦਰਾ ਹਜ਼ਾਰ ਮਣ ਤੇਲ ਦਿਆਂਗਾ।।
11 ਤਦ ਸੂਰ ਦੇ ਰਾਜਾ ਹੂਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਘੱਲਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ
12 ਅਤੇ ਹੂਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਹ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤ੍ਰ ਬੁੱਧੀਵਾਨ ਤੇ ਗਿਆਨ ਵਾਲਾ ਦਿੱਤਾ ਹੈ ਭਈ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਭਵਨ ਆਪਣੀ ਪਾਤਸ਼ਾਹੀ ਲਈ ਬਣਾਵੇ
13 ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਘੱਲ ਦਿੱਤਾ ਹੈ
14 ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਤੀਵੀਂ ਦਾ ਪੁੱਤ੍ਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਰ ਚਾਂਦੀ ਅਰ ਪਿੱਤਲ ਅਰ ਲੋਹੇ ਅਰ ਪੱਥਰ ਅਰ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਰ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ
15 ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਹ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਘੱਲ ਦੇਵੇ
16 ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫਾ ਵਿੱਚ ਤੇਰੇ ਕੋਲ ਲਿਆਵਾਂਗੇ ਅਰ ਤੂੰ ਉਹ ਨੂੰ ਯਰੂਸ਼ਲਮ ਤਾਈਂ ਲੈ ਜਾਵੀਂ।।
17 ਤਾਂ ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਰ ਓਹ ਇੱਕ ਲੱਖ ਤਰਵੰਜਾ ਹਜ਼ਾਰ ਛੇ ਸੌ ਨਿੱਕਲੇ
18 ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਰ ਅੱਸੀ ਹਜ਼ਾਰ ਨੂੰ ਪਹਾੜ ਦੇ ਪੱਥਰ ਕੱਟਣ ਲਈ ਅਰ ਤਿੰਨ ਹਜ਼ਾਰ ਛੇ ਸੌ ਨੂੰ ਲੋਕਾਂ ਤੋਂ ਕੰਮ ਲੈਣ ਤੇ ਵੇਖ ਭਾਲ ਕਰਨ ਲਈ ਠਹਿਰਾਇਆ।।
×

Alert

×