Bible Languages

Indian Language Bible Word Collections

Bible Versions

Books

2 Chronicles Chapters

2 Chronicles 26 Verses

Bible Versions

Books

2 Chronicles Chapters

2 Chronicles 26 Verses

1 ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉਜ਼ੀਯਾਹ ਨੂੰ ਜੋ ਸੋਲਾਂ ਵਰਿਹਾਂ ਦਾ ਸੀ ਉਹ ਦੇ ਪਿਤਾ ਅਹਜ਼ਯਾਹ ਦੇ ਥਾਂ ਪਾਤਸ਼ਾਹ ਬਣਾਇਆ
2 ਉਸ ਨੇ ਪਾਤਸ਼ਾਹ ਦੇ ਆਪਣੇ ਪਿਉ ਦਾਦਿਆਂ ਦੇ ਨਾਲ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ
3 ਉਜ਼ੀਯਾਹ ਸੋਲਾਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਰ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਵਰਹੇ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ
4 ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ
5 ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀਆਂ ਦ੍ਰਿਸ਼ਟਾਂ ਵਿੱਚ ਗਿਆਤਾਵੰਦ ਸੀ ਪਰਮੇਸ਼ੁਰ ਦਾ ਤਾਲਿਬ ਸੀ ਅਤੇ ਜਦੋਂ ਤੀਕਰ ਉਹ ਯਹੋਵਾਹ ਦਾ ਤਾਲਿਬ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫਲ ਕੀਤਾ।।
6 ਉਹ ਨਿੱਕਲ ਕੇ ਫਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ
7 ਅਤੇ ਪਰਮੇਸ਼ੁਰ ਨੇ ਫਲਿਸਤੀਆਂ ਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ-ਬਆਲ ਵਿੱਚ ਵੱਸਦੇ ਸਨ ਤੇ ਮਊਨੀਮ ਦੇ ਵਿਰੁੱਧ ਉਸ ਦੀ ਸਹਾਇਤਾ ਕੀਤੀ
8 ਅਤੇ ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਉਂ ਮਿਸਰ ਦੇ ਲਾਂਘੇ ਤੀਕਰ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ
9 ਅਤੇ ਉਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਣੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ
10 ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।।
11 ਨਾਲੇ ਉਜ਼ੀਯਾਹ ਦੇ ਕੋਲ ਜੋਧਿਆਂ ਦੀ ਇੱਕ ਫੌਜ ਸੀ ਜੋ ਜੁੱਧ ਲਈ ਯਈਏਲ ਨਿਖਾਰੀ ਅਰ ਮਅਸੇਯਾਹ ਚੌਧਰੀ ਦੇ ਲੇਖੇ ਦੀ ਗਿਣਤੀ ਅਨੁਸਾਰ ਹਨਨਯਾਹ ਦੀ ਅਗਵਾਈ ਵਿੱਚ ਜੋ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸੀ ਜਥੇਬੰਦ ਹੋਕੇ ਨਿੱਕਲਦੀ ਸੀ
12 ਸੂਰਬੀਰਾਂ ਦੇ ਪਿਤ੍ਰਾਂ ਦੇ ਘਰਾਣਿਆਂ ਦੇ ਮੁਖੀਆਂ ਦੀ ਸਾਰੀ ਗਿਣਤੀ ਦੋ ਹਜ਼ਾਰ ਛੇ ਸੌ ਸੀ
13 ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਜੋਧਿਆਂ ਦੀ ਸੈਨਾ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ
14 ਅਤੇ ਉਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾ ਲਈ ਢਾਲਾਂ, ਬਰਛੇ, ਟੋਪ, ਸੰਜੋਆਂ ਤੇ ਧਣੁਖ ਤੇ ਗੋਪੀਏ ਤਿਆਰ ਕੀਤੇ
15 ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਓਹ ਤੀਰ ਚਲਾਉਣ ਅਤੇ ਵੱਡੇ ਵੱਡੇ ਪੱਥਰ ਵਗਾਹੁਣ ਲਈ ਬੁਰਜਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਉਂ ਦੂਰ ਤੀਕਰ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜੇਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।।
16 ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਇੰਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯੋਹਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
17 ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ
18 ਅਤੇ ਉਨ੍ਹਾਂ ਨੇ ਉਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤ੍ਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤ੍ਰ ਕੀਤੇ ਗਏ ਹਨ। ਪਵਿੱਤ੍ਰ ਭਵਨ ਤੋਂ ਬਾਹਰ ਜਾਹ, ਕਿਉਂ ਜੋ ਤੈਂ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ
19 ਤਦ ਉਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪ ਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮਥੇ ਤੇ ਕੋੜ੍ਹ ਫੁੱਟ ਨਿੱਕਲਿਆ
20 ਅਤੇ ਅਜ਼ਰਯਾਹ ਪਰਧਾਨ ਜਾਜਕ ਅਰ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ
21 ਸੋ ਉਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੀਕਰ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅੱਡ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤ੍ਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਉਂ ਕਰਦਾ ਸੀ
22 ਅਤੇ ਉਜ਼ੀਯਾਹ ਦੇ ਬਾਕੀ ਕੰਮ ਆਦ ਤੋਂ ਅੰਤ ਤੀਕਰ ਆਮੋਸ ਦੇ ਪੁੱਤ੍ਰ ਯਸ਼ਾਯਾਹ ਨਬੀ ਨੇ ਲਿਖੇ
23 ਸੋ ਉਜ਼ੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹਨੂੰ ਉਹ ਦੇ ਪਿਉ ਦਾਦਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਯੋਥਾਮ ਉਹ ਦਾ ਪੁੱਤ੍ਰ ਉਹ ਦੇ ਥਾਂ ਰਾਜ ਕਰਨ ਲੱਗਾ।।

2-Chronicles 26:16 Punjabi Language Bible Words basic statistical display

COMING SOON ...

×

Alert

×