English Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Assamese

Books

2 Chronicles Chapters

2 Chronicles 28 Verses

1 ਆਹਾਜ਼ ਵੀਹਾਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨਾ ਲੱਗਾ। ਉਸ ਨੇ ਸੋਲਾਂ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਦਾਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ
2 ਸਗੋਂ ਉਹ ਇਸਾਰਏਲ ਦੇ ਪਾਤਸ਼ਾਹਾਂ ਦੇ ਰਾਹਾਂ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ
3 ਏਸ ਤੋਂ ਬਿਨਾਂ ਉਸ ਨੇ ਹੀਨੋਮ ਦੇ ਪੁੱਤ੍ਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਵਾਜਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤ੍ਰ ਨੂੰ ਅੱਗ ਵਿੱਚ ਜਲਾਇਆ
4 ਉਹ ਉੱਚਿਆਂ ਥਾਵਾਂ ਅਰ ਟਿੱਲਿਆਂ ਉੱਤੇ ਅਰ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ
5 ਏਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਅਸੀਰਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲਾਮ ਕੀਤਾ
6 ਅਤੇ ਰਮਲਯਾਹ ਦੇ ਪੁੱਤ੍ਰ ਫਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ
7 ਅਤੇ ਜ਼ਿਕਰੀ ਨੇ ਜੋ ਅਫਰਾਈਮ ਦਾ ਇੱਕ ਸੂਰਮਾ ਸੀ ਮਆਸੀਯਾਹ ਰਾਜ ਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ
8 ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਤੀਵੀਆਂ ਅਤੇ ਪੁੱਤ੍ਰਾਂ ਧੀਆਂ ਨੂੰ ਅਸੀਰ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ
9 ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਉਂ ਓਦੇਦ ਸੀ। ਉਹ ਉਸ ਸੈਨਾ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਤੋਂ ਆ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੋਖੋ, ਏਸ ਲਈ ਕਿ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸਾਂ ਉਨ੍ਹਾਂ ਨੂੰ ਅਜੇਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੀਕਰ ਪੁੱਜਿਆ!
10 ਹੁਣ ਯਹੂਦਾਹ ਅਤੇ ਯਰੂਸ਼ਲਮ ਦੀ ਵੰਸ ਨੂੰ ਕੀ ਤੁਸੀਂ ਆਪਣੇ ਗੋਲੇ ਅਤੇ ਗੋਲੀਆਂ ਬਣਾ ਕੇ ਉਨ੍ਹਾਂ ਨੂੰ ਦਬਾਈ ਰਖੋਗੇ? ਪਰ ਕੀ ਤੁਹਾਡੇ ਹੀ ਪਾਪ ਜਿਹੜੇ ਤੁਸਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤੇ ਹਨ ਤੁਹਾਡੇ ਸਿਰ ਨਹੀਂ?
11 ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸਾਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ
12 ਤਦ ਅਫਰਾਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤ੍ਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤ੍ਰ ਬਰਕਯਾਹ ਅਤੇ ਸ਼ਲੂਮ ਦਾ ਪੁੱਤ੍ਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤ੍ਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਜੁੱਧ ਤੋਂ ਆ ਰਹੇ ਸਨ ਖਲੋ ਗਏ
13 ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਏਥੇ ਨਹੀਂ ਲਿਆ ਸੱਕੋਗੇ ਏਸ ਲਈ ਭਈ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਤੁਸਾਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਾਰੇਲ ਉੱਤੇ ਵੱਡਾ ਕਹਿਰ ਹੈ
14 ਸੋ ਉਨ੍ਹਾਂ ਸ਼ਸ਼ਤ੍ਰ ਧਾਰੀ ਲੋਕਾਂ ਨੇ ਬੰਧੂਆਂ ਅਤੇ ਲੁੱਟ ਦੇ ਮਾਲ ਨੂੰ ਸਰਦਾਰਾਂ ਅਤੇ ਸਾਰੀ ਸਭਾ ਦੇ ਸਾਹਮਣੇ ਛੱਡ ਦਿੱਤਾ
15 ਅਤੇ ਓਹ ਮਨੁੱਖ ਜਿਨ੍ਹਾਂ ਦੇ ਨਾਉਂ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਖੋਤਿਆਂ ਦੇ ਉੱਤੇ ਚੜ੍ਹਾ ਕੇ ਖਜੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪੁਚਾ ਦਿੱਤਾ ਤਾਂ ਓਹ ਸਾਮਰਿਯਾ ਨੂੰ ਮੁੜ ਪਏ।।
16 ਓਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਅਖਵਾ ਘੱਲਿਆ ਕਿ ਉਸ ਦੀ ਸਹਾਇਤਾ ਕਰਨ
17 ਏਸ ਲਈ ਕਿ ਅਦੋਮੀਆਂ ਨੇ ਫੇਰ ਹੱਲਾ ਕਰ ਕੇ ਯਹੂਦਾਹ ਨੂੰ ਮਾਰ ਲਿਆ ਅਤੇ ਬੰਧੂਆਂ ਨੂੰ ਲੈ ਗਏ
18 ਅਤੇ ਫਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ-ਸ਼ਮਸ਼ ਅਰ ਅਯਾਲੋਨ ਅਰ ਗਦੇਰੋਥ ਅਰ ਸੋਕੋ ਅਤੇ ਉਹ ਦੇ ਪਿੰਡਾਂ ਨੂੰ ਅਰ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਰ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ
19 ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਏਸ ਲਈ ਭਈ ਉਹ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ
20 ਅਤੇ ਅੱਸ਼ੂਰ ਦਾ ਪਾਤਸ਼ਾਹ ਤਿਗਲਥ-ਪਿਲਨਾਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ
21 ਭਾਵੇਂ ਹੀ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਕੀਤੀ
22 ਆਪਣੀ ਤੰਗੀ ਦੇ ਵੇਲੇ ਵੀ ਏਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ
23 ਉਸ ਨੇ ਦੰਮਿਸ਼ਕ ਦੇ ਦਿਓਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦਿਓਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਓਹ ਮੇਰੀ ਸਹਾਇਤਾ ਕਰਨ ਪਰ ਓਹ ਉਹ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ
24 ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ ਟੋਟੇ ਕੀਤਾ ਯਹੋਵਾਹ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ
25 ਅਤੇ ਯਹੂਦਾਹ ਦੇ ਇੱਕ ਇੱਕ ਸ਼ਹਿਰ ਵਿੱਚ ਦੂਜਿਆਂ ਦਿਓਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਅਸਥਾਨ ਬਣਾਏ ਅਤੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ
26 ਉਹ ਦੇ ਬਾਕੀ ਕੰਮ ਅਤੇ ਉਹ ਦੇ ਸਾਰੇ ਮਾਰਗ ਮੁੱਢ ਤੋਂ ਅੰਤ ਤੀਕ, ਵੇਖੋ, ਓਹ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿੱਖੇ ਹੋਏ ਹਨ
27 ਆਹਾਜ਼ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦਬ ਦਿੱਤਾ ਕਿਉਂ ਜੋ ਓਹ ਉਹ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤ੍ਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।।
×

Alert

×