Indian Language Bible Word Collections
2 Chronicles 29:12
2 Chronicles Chapters
2 Chronicles 29 Verses
Books
Old Testament
New Testament
Bible Versions
English
Tamil
Hebrew
Greek
Malayalam
Hindi
Telugu
Kannada
Gujarati
Punjabi
Urdu
Bengali
Oriya
Marathi
Assamese
Books
Old Testament
New Testament
2 Chronicles Chapters
2 Chronicles 29 Verses
1
|
ਹਿਜ਼ਕੀਯਾਹ ਪੰਝੀਆਂ ਵਰਿਹਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਉਨੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ |
2
|
ਅਤੇ ਸਭ ਕੁੱਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ |
3
|
ਉਸ ਨੇ ਆਪਣੇ ਰਾਜ ਦੇ ਪਹਿਲੇ ਵਰਹੇ ਦੇ ਪਹਿਲੇ ਮਹੀਨੇ ਯਹੋਵਾਹ ਦੇ ਭਵਨ ਦੇ ਦਰਵੱਜਿਆਂ ਨੂੰ ਖੋਲ੍ਹਿਆ ਅਤੇ ਉਨ੍ਹਾਂ ਦੀ ਮੁਰੰਮਤ ਕੀਤੀ |
4
|
ਉਹ ਜਾਜਕਾਂ ਅਰ ਲੇਵੀਆਂ ਨੂੰ ਲੈ ਆਇਆ ਅਤੇ ਉਨ੍ਹਾਂ ਨੂੰ ਪੂਰਬ ਵੱਲ ਮਦਾਨ ਵਿੱਚ ਇਕੱਠਿਆਂ ਕੀਤਾ |
5
|
ਅਤੇ ਉਨ੍ਹਾਂ ਨੂੰ ਆਖਿਆ, ਹੇ ਲੇਵੀਓ, ਮੇਰੀ ਸੁਣੋ! ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਏਸ ਭਵਨ ਨੂੰ ਵੀ ਪਵਿੱਤਰ ਕਰੋ ਅਤੇ ਏਸ ਪਵਿੱਤਰ ਅਸਥਾਨ ਵਿੱਚੋਂ ਮੈਲ ਨੂੰ ਕੱਢ ਕੇ ਬਾਹਰ ਲੈ ਜਾਓ |
6
|
ਕਿਉਂ ਜੋ ਸਾਡੇ ਪਿਉ ਦਾਦਿਆਂ ਨੇ ਬੇਈਮਾਨੀ ਕੀਤੀ ਅਤੇ ਜੋ ਯਹੋਵਾਹ ਸਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਹੈ ਸੋ ਹੀ ਕੀਤਾ ਅਤੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ ਅਤੇ ਯਹੋਵਾਹ ਦੇ ਡੇਹਰੇ ਵੱਲੋਂ ਆਪਣਾ ਮੂੰਹ ਮੋੜ ਲਿਆ ਸੀ ਅਤੇ ਉਹ ਦੀ ਵੱਲ ਆਪਣੀ ਪਿੱਠ ਕਰ ਦਿੱਤੀ |
7
|
ਉਨ੍ਹਾਂ ਨੇ ਡੇਉੜ੍ਹੀ ਦੇ ਦਰਵੱਜੇ ਬੰਦ ਕਰ ਦਿੱਤੇ ਅਤੇ ਦੀਵੇ ਬੁਝਾ ਦਿੱਤੇ ਉਨ੍ਹਾਂ ਨੇ ਧੂਪ ਨਹੀਂ ਧੁਖਾਈ ਅਤੇ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਪਵਿੱਤਰ ਅਸਥਾਨ ਵਿੱਚ ਹੋਮ ਦੀ ਬਲੀ ਨਹੀਂ ਚੜ੍ਹਾਈ |
8
|
ਏਸ ਲਈ ਯਹੋਵਾਹ ਦਾ ਕਹਿਰ ਯਹੂਦਾਹ ਅਤੇ ਯਰੂਸ਼ਲਮ ਉੱਤੇ ਆ ਪਿਆ ਹੈ, ਅਤੇ ਉਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਹੌਲ ਅਤੇ ਹੈਰਾਨੀ ਅਤੇ ਧਿਤਕਾਰ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖਦੇ ਹੋ |
9
|
ਵੇਖੋ, ਏਸੇ ਕਰਕੇ ਸਾਡੇ ਪਿਉ ਦਾਦੇ ਤਲਵਾਰ ਨਾਲ ਮਾਰੇ ਗਏ ਅਤੇ ਸਾਡੇ ਮੁੰਡੇ ਕੁੜੀਆਂ ਅਤੇ ਸਾਡੀਆਂ ਤੀਵੀਆਂ ਅਸੀਰੀ ਵਿੱਚ ਹਨ |
10
|
ਹੁਣ ਮੇਰੇ ਦਿਲ ਵਿੱਚ ਹੈ ਕਿ ਮੈਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨਾਲ ਨੇਮ ਬੰਨ੍ਹਾਂ ਤਾਂ ਜੋ ਉਸ ਦਾ ਘੋਰ ਕਹਿਰ ਸਾਰੇ ਉੱਤੋਂ ਟਲ ਜਾਵੇ |
11
|
ਹੇ ਮੇਰੇ ਪੁੱਤ੍ਰੋਂ, ਤੁਸੀਂ ਹੁਣ ਘੇਸ ਨਾ ਮਾਰਨੀ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਚੁਣ ਲਿਆ ਹੈ ਕਿ ਉਹ ਦੇ ਸਨਮੁਖ ਖਲੋਵੇ ਅਤੇ ਉਹ ਦੀ ਸੇਵਾ ਕਰੋ ਅਤੇ ਉਹ ਦੇ ਸੇਵਾਦਾਰ ਬਣੋ ਅਤੇ ਧੂਪ ਧੁਖਾਓ।। |
12
|
ਤਦ ਏਹ ਲੇਵੀ ਉੱਠੇ ਅਰਥਾਤ ਕਹਾਥੀਆਂ ਵਿੱਚੋਂ ਅਮਾਸਈ ਦਾ ਪੁੱਤ੍ਰ ਮਹਥ ਅਤੇ ਅਜ਼ਰਯਾਹ ਦਾ ਪੁੱਤ੍ਰ ਯੋਏਲ ਅਤੇ ਮਰਾਰੀਆਂ ਵਿੱਚੋਂ ਅਬੇਦੀ ਦਾ ਪੁੱਤ੍ਰ ਕੀਸ਼ ਅਤੇ ਯਹਲਲਏਲ ਦਾ ਪੁੱਤ੍ਰ ਅਜ਼ਰਯਾਹ ਅਰ ਗੇਰਸ਼ੋਨੀਆਂ ਵਿੱਚੋਂ ਜ਼ਿਮਾ ਦਾ ਪੁੱਤ੍ਰ ਯੋਆਹ ਅਤੇ ਯੋਆਹ ਦਾ ਪੁੱਤ੍ਰ ਏਦਨ |
13
|
ਅਤੇ ਅਲੀਸਾਫਾਨੀਆਂ ਵਿੱਚੋਂ ਸ਼ਿਮਰੀ, ਯਿਏਲ ਅਤੇ ਆਸਾਫੀਆਂ ਵਿੱਚੋਂ ਜ਼ਕਰਯਾਹ ਅਤੇ ਮਤਨਯਾਹ |
14
|
ਅਤੇ ਹੇਮਾਨੀਆਂ ਵਿੱਚੋਂ ਯਰੀਏਲ ਅਤੇ ਸ਼ਮੀ ਅਤੇ ਯਦੂਥੂਨੀਆਂ ਵਿੱਚੋਂ ਸ਼ਮਅਯਾਹ ਅਤੇ ਅਜ਼ੀਏਲ |
15
|
ਉਨ੍ਹਾਂ ਨੇ ਆਪਣੇ ਭਰਾਵਾਂ ਨੂੰ ਇਕੱਠਾ ਕਰ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਪਾਤਸ਼ਾਹ ਦੇ ਹੁਕਮ ਨਾਲ ਜਿਹੜਾ ਯਹੋਵਾਹ ਦੇ ਵਾਕ ਅਨੁਸਾਰ ਸੀ ਯਹੋਵਾਹ ਦੇ ਭਵਨ ਨੂੰ ਸਾਫ਼ ਕਰਨ ਲਈ ਅੰਦਰ ਗਏ |
16
|
ਅਤੇ ਜਾਜਕ ਯਹੋਵਾਹ ਦੇ ਭਵਨ ਨੂੰ ਸਾਫ ਕਰਨ ਲਈ ਯਹੋਵਾਹ ਦੇ ਭਵਨ ਦੇ ਅੰਦਰਲੇ ਥਾਂ ਵਿੱਚ ਗਏ ਅਤੇ ਓਹ ਸਾਰੀ ਮੈਲ ਕੁਚੈਲ ਜੋ ਉਨ੍ਹਾਂ ਨੂੰ ਯਹੋਵਾਹ ਦੀ ਹੈਕਲ ਵਿੱਚੋਂ ਲੱਭੀ ਬਾਹਰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਲੈ ਆਏ ਤਾਂ ਲੇਵੀਆਂ ਨੇ ਉਹ ਨੂੰ ਲੈ ਲਿਆ ਅਤੇ ਕਿਦਰੋਨ ਦੇ ਨਾਲੇ ਵਿੱਚ ਬਾਹਰ ਸੁੱਟ ਦਿੱਤਾ |
17
|
ਪਹਿਲੇ ਮਹੀਨੇ ਦੀ ਪਹਿਲੀ ਤਰੀਖ ਨੂੰ ਉਨ੍ਹਾਂ ਨੇ ਪਵਿੱਤਰ ਕਰਨ ਦਾ ਕੰਮ ਸ਼ੂਰੁ ਕੀਤਾ ਅਤੇ ਓਹ ਉਸ ਮਹੀਨੇ ਦੇ ਅੱਠਵੇਂ ਦਿਨ ਯਹੋਵਾਹ ਦੀ ਡੇਓੜ੍ਹੀ ਤੀਕ ਅੱਪੜੇ। ਉਨ੍ਹਾਂ ਨੇ ਅੱਠਾਂ ਦਿਨਾਂ ਵਿੱਚ ਯਹੋਵਾਹ ਦੇ ਭਵਨ ਨੂੰ ਪਵਿੱਤਰ ਕਰ ਲਿਆ ਸੋ ਪਹਿਲੇ ਮਹੀਨੇ ਦੀ ਸੋਲਵੀਂ ਤਰੀਖ ਨੂੰ ਉਹ ਕੰਮ ਪੂਰਾ ਹੋ ਗਿਆ |
18
|
ਤਦ ਉਨ੍ਹਾਂ ਨੇ ਹਿਜ਼ਕੀਯਾਹ ਪਾਤਸ਼ਾਹ ਦੇ ਸਾਹਮਣੇ ਜਾ ਕੇ ਆਖਿਆ ਕਿ ਅਸਾਂ ਯਹੋਵਾਹ ਦੇ ਸਾਰੇ ਭਵਨ ਨੂੰ ਅਤੇ ਹੋਮ ਬਲੀ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ, ਉਸ ਦੀ ਚੜ੍ਹਤ ਦੀ ਰੋਟੀ ਦੀ ਮੇਜ਼ ਨੂੰ ਅਤੇ ਉਸ ਦੇ ਸਾਰੇ ਭਾਂਡਿਆਂ ਨੂੰ ਸਾਫ ਕਰ ਦਿੱਤਾ ਹੈ |
19
|
ਅਤੇ ਉਨ੍ਹਾਂ ਸਾਰਿਆਂ ਭਾਂਡਿਆਂ ਨੂੰ ਜਿਨ੍ਹਾਂ ਨੂੰ ਆਹਾਜ਼ ਪਾਤਸ਼ਾਹ ਨੇ ਆਪਣੇ ਰਾਜ ਵਿੱਚ ਬੇਈਮਾਨੀ ਦੇ ਕਾਰਨ ਰੱਦ ਕਰ ਛੱਡਿਆ ਸੀ ਅਸਾਂ ਪਵਿੱਤਰ ਕਰ ਦਿੱਤਾ ਅਤੇ ਵੇਖੋ, ਓਹ ਯਹੋਵਾਹ ਦੀ ਜਗਵੇਦੀ ਦੇ ਸਾਹਮਣੇ ਹਨ।। |
20
|
ਤਾਂ ਹਿਜ਼ਕੀਯਾਹ ਪਾਤਸ਼ਾਹ ਸਵੇਰੇ ਉੱਠਿਆ ਅਤੇ ਆਪਣੇ ਸ਼ਹਿਰ ਦੇ ਸਰਦਾਰਾਂ ਨੂੰ ਲੈ ਕੇ ਯਹੋਵਾਹ ਦੇ ਭਵਨ ਨੂੰ ਚੜ੍ਹ ਗਿਆ |
21
|
ਤਾਂ ਓਸ ਸੱਤ ਬਲਦ, ਸੱਤ ਛੱਤ੍ਰੇ, ਸੱਤੇ ਭੇਡਾਂ ਅਤੇ ਸੱਤ ਬੱਕਰੇ ਰਾਜ ਦੇ ਲਈ, ਪਵਿੱਤਰ ਅਸਥਾਨ ਦੇ ਲਈ ਅਤੇ ਯਹੂਦਾਹ ਦੇ ਲਈ ਪਾਪ ਦੀ ਬਲੀ ਨੂੰ ਲੈ ਆਏ ਅਤੇ ਉਹ ਨੇ ਹਾਰੂਨ ਦੀ ਵੰਸ ਦੇ ਜਾਜਕਾਂ ਨੂੰ ਆਖਿਆ ਕਿ ਉਨ੍ਹਾਂ ਨੂੰ ਯਹੋਵਾਹ ਦੀ ਜਗਵੇਦੀ ਉੱਤੇ ਬਲੀ ਲਈ ਚੜ੍ਹਾਓ |
22
|
ਸੋ ਉਨ੍ਹਾਂ ਨੇ ਬਲਦਾਂ ਨੂੰ ਕੱਟ ਦਿੱਤਾ ਅਤੇ ਜਾਜਕਾਂ ਨੇ ਲਹੂ ਨੂੰ ਲੈ ਕੇ ਜਗਵੇਦੀ ਉੱਤੇ ਛਿੜਕਿਆ ਅਤੇ ਛਤ੍ਰਿਆਂ ਨੂੰ ਵੀ ਕੱਟਿਆ ਅਤੇ ਲਹੂ ਲੈ ਕੇ ਜਗਵਦੀ ਉੱਤੇ ਛਿੜਕਿਆ ਅਤੇ ਉਨ੍ਹਾਂ ਨੇ ਭੇਡਾਂ ਲੈ ਕੇ ਕੱਟੀਆਂ ਅਤੇ ਓਹਨਾਂ ਦੇ ਲਹੂ ਨੂੰ ਜਗਵੇਦੀ ਉੱਤੇ ਛਿੜਕਿਆ |
23
|
ਤਾਂ ਓਹ ਬੱਕਰਿਆਂ ਨੂੰ ਪਾਤਸ਼ਾਹ ਅਤੇ ਸਭਾ ਦੇ ਨੇੜੇ ਪਾਪ ਦੀ ਬਲੀ ਲਈ ਲਿਆਏ ਅਤੇ ਉਨ੍ਹਾਂ ਨੇ ਆਪਣੇ ਹੱਥ ਓਹਨਾਂ ਦੇ ਉੱਤੇ ਰੱਖੇ |
24
|
ਜਾਜਕਾਂ ਨੇ ਓਹਨਾਂ ਨੂੰ ਕੱਟਿਆ ਅਤੇ ਓਹਨਾਂ ਦੇ ਲਹੂ ਨੂੰ ਪਾਪ ਦੀ ਬਲੀ ਲਈ ਜਗਵੇਦੀ ਉੱਤੇ ਛਿੜਕਿਆ ਭਈ ਸਾਰੇ ਇਸਰਾਏਲ ਦਾ ਪਰਾਸਚਿਤ ਕੀਤਾ ਜਾਵੇ ਕਿਉਂ ਜੋ ਪਾਤਸ਼ਾਹ ਨੇ ਹੁਕਮ ਦਿੱਤਾ ਸੀ ਕਿ ਭੇਟ ਅਤੇ ਪਾਪ ਦੀ ਬਲੀ ਸਾਰੇ ਇਸਰਾਏਲ ਵੱਲੋਂ ਚੜ੍ਹਾਈ ਜਾਵੇ |
25
|
ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਲੇਵੀਆਂ ਨੂੰ ਛੈਣਿਆਂ, ਸਿਤਾਰਾਂ ਅਤੇ ਬਰਬਤਾਂ ਨਾਲ ਖੜੇ ਕੀਤਾ ਜਿਵੇਂ ਦਾਊਦ ਅਤੇ ਪਾਤਸ਼ਾਹ ਦੇ ਗੈਬਦਾਨ ਗਾਦ ਅਤੇ ਨਾਥਾਨ ਨਬੀ ਨੇ ਹੁਕਮ ਅਨੁਸਾਰ ਸੀ ਕਿਉਂ ਜੋ ਯਹੋਵਾਹ ਵੱਲੋਂ ਏਹ ਹੁਕਮ ਨਬੀਆਂ ਦੇ ਰਾਹੀਆਂ ਆਇਆ ਸੀ |
26
|
ਤਾਂ ਲੇਵੀ ਦਾਊਦ ਦੇ ਵਾਜਿਆਂ ਨੂੰ ਲੈ ਕੇ ਖਲੋਤੇ ਸਨ ਅਤੇ ਜਾਜਕ ਨਰਸਿੰਗੇ ਫੂਕਦੇ ਸਨ |
27
|
ਅਤੇ ਹਿਜ਼ਕੀਯਾਹ ਨੇ ਜਗਵੇਦੀ ਉੱਤੇ ਹੋਮ ਦੀਆਂ ਬਲੀਆਂ ਦੇ ਚੜ੍ਹਾਉਣ ਦਾ ਹੁਕਮ ਦਿੱਤਾ ਅਤੇ ਜਦ ਹੋਮ ਦੀਆਂ ਬਲੀਆਂ ਦਾ ਅਰੰਭ ਹੋਇਆ ਤਾਂ ਯਹੋਵਾਹ ਦਾ ਗੀਤ ਨਰਸਿੰਗਿਆਂ ਅਤੇ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਵਾਜਿਆਂ ਨਾਲ ਸ਼ੁਰੂ ਹੋਇਆ |
28
|
ਅਤੇ ਸਾਰੀ ਸਭਾ ਨੇ ਮੱਥਾ ਟੇਕਿਆ, ਤਾਂ ਗਾਉਣ ਵਾਲੇ ਗਾਉਣ ਲੱਗੇ ਅਤੇ ਨਰਸਿੰਗਿਆਂ ਨਾਲੇ ਨਰਸਿੰਗੇ ਫੂਕਣ ਲੱਗੇ। ਜਦ ਤੀਕ ਹੋਮ ਦੀ ਬਲੀ ਦਾ ਜਲਣਾ ਪੂਰਾ ਨਾ ਹੋਇਆ ਏਹ ਸਭ ਕੁਝ ਹੁੰਦਾ ਰਿਹਾ |
29
|
ਜਦ ਓਹ ਹੋਮ ਦੀ ਬਲੀ ਚੜ੍ਹਾ ਚੁੱਕੇ ਤਾਂ ਪਾਤਸ਼ਾਹ ਅਤੇ ਉਹ ਦੇ ਨਾਲ ਦੇ ਸਾਰਿਆਂ ਨੇ ਨਿਉਂ ਕੇ ਮੱਥਾ ਟੇਕਿਆ |
30
|
ਤਾਂ ਹਿਜ਼ਕੀਯਾਹ ਪਾਤਸ਼ਾਹ ਨੇ ਅਤੇ ਸਰਦਾਰਾਂ ਨੇ ਲੇਵੀਆਂ ਨੂੰ ਆਖਿਆ ਕਿ ਦਾਊਦ ਅਤੇ ਆਸਾਫ ਗੈਬਦਾਨ ਦੇ ਵਾਕਾਂ ਵਿੱਚ ਯਹੋਵਾਹ ਦੀ ਉਸਤਤ ਗਾਓ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਉਹ ਦੀ ਉਸਤਤ ਕੀਤੀ ਅਤੇ ਉਨ੍ਹਾਂ ਨੇ ਸੀਸ ਨਿਵਾ ਕੇ ਮੱਥਾ ਟੇਕਿਆ |
31
|
ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸਾਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ। ਤਦ ਸਭਾ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਈ ਅਤੇ ਹਰ ਇੱਕ ਜਿਹਦੇ ਮਨ ਨੇ ਉਹ ਨੰ ਪਰੇਰਿਆ ਹੋਮ ਦੀਆਂ ਬਲੀਆਂ ਲਿਆਇਆ |
32
|
ਅਤੇ ਹੋਮ ਬਲੀਆਂ ਜੋ ਸਭਾ ਲਿਆਈ ਓਹਨਾਂ ਦੀ ਗਿਣਤੀ ਏਹ ਸੀ, - ਸੱਤ੍ਰ ਬਲਦ, ਇੱਕ ਸੌ ਛੱਤ੍ਰੇ, ਅਤੇ ਦੋ ਸੌ ਭੇਡਾਂ, ਏਹ ਸਾਰੇ ਯਹੋਵਾਹ ਦੀ ਹੋਮ ਬਲੀ ਲਈ ਸਨ |
33
|
ਅਤੇ ਪਵਿੱਤਰ ਕੀਤੇ ਹੋਏ ਏਹ ਸਨ ਅਰਥਾਤ ਛੇ ਸੌ ਬਲਦ ਅਤੇ ਤਿੰਨ ਹਜ਼ਾਰ ਭੇਡਾਂ ਬੱਕਰੀਆਂ |
34
|
ਪਰ ਜਾਜਕ ਥੋੜੇ ਜੇਹੇ ਸਨ ਕਿ ਓਹ ਸਾਰੀਆਂ ਬਲੀਆਂ ਦੀ ਖੱਲ ਨਾ ਲਾਹ ਸੱਕੇ, ਏਸ ਲਈ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਦੇ ਨਾਲ ਅਪਰਾਲਾ ਕਰਾਇਆ ਜਦ ਤੀਕ ਉਹ ਕੰਮ ਨਾ ਮੁੱਕਾ ਅਤੇ ਜਦ ਤੀਕ ਦੂਜੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਨਾ ਕਰ ਲਿਆ ਕਿਉਂ ਜੋ ਲੋਵੀ ਆਪਣੇ ਆਪ ਨੂੰ ਪਵਿੱਤਰ ਕਰਨ ਵਿੱਚ ਜਾਜਕਾਂ ਨਾਲੋਂ ਸਿੱਧੇ ਦਿਲ ਦੇ ਸਨ |
35
|
ਨਾਲੇ ਹੋਮ ਬਲੀਆਂ ਬਹੁਤ ਸਾਰੀਆਂ ਸਨ, ਸੁਖ ਸਾਂਦ ਦਿਆਂ ਚੜ੍ਹਾਂਵਿਆਂ ਦੀ ਚਰਬੀ ਅਤੇ ਹੋਮ ਬਲੀਆਂ ਦੇ ਪੀਣ ਦੀਆਂ ਭੇਟਾਂ ਸਨ, ਸੋ ਪਰਬੰਧ ਯਹੋਵਹ ਦੇ ਭਵਨ ਲਈ ਠੀਕ ਠੀਕ ਹੋਇਆ |
36
|
ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ ਬਾਗ ਹੋਏ ਕਿਉਂ ਜੋ ਏਹ ਗੱਲ ਅਚਾਣਕ ਹੋ ਗਈ ਸੀ।। |