Bible Languages

Indian Language Bible Word Collections

Bible Versions

Books

2 Chronicles Chapters

2 Chronicles 32 Verses

Bible Versions

Books

2 Chronicles Chapters

2 Chronicles 32 Verses

1 ਇਨ੍ਹਾਂ ਗੱਲਾਂ ਅਤੇ ਏਸ ਸ਼ਰਧਾ ਭਾਵ ਦੇ ਮਗਰੋਂ ਅੱਸ਼ੂਰ ਦਾ ਪਾਤਸ਼ਾਹ ਸਨਹੇਰੀਬ ਚੜ੍ਹ ਆਇਆ ਅਤੇ ਯੂਹਾਦਹ ਵਿੱਚ ਆ ਕੇ ਸਫੀਲਾਂ ਵਾਲੇ ਸ਼ਹਿਰਾਂ ਦੇ ਸਾਹਮਣੇ ਡੇਰੇ ਲਾ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਕਬਜ਼ੇ ਵਿੱਚ ਲਿਆਉਣ ਦਾ ਜਤਨ ਕੀਤਾ
2 ਤਾਂ ਜਦ ਹਿਜ਼ਕੀਯਾਹ ਨੇ ਵੇਖਿਆ ਕਿ ਸਨਹੇਰੀਬ ਆਇਆ ਹੈ ਅਤੇ ਲੜਾਈ ਲਈ ਯਰੂਸ਼ਲਮ ਵੱਲ ਉਸ ਦਾ ਮੂੰਹ ਹੈ
3 ਤਾਂ ਉਸ ਨੇ ਆਪਣਿਆਂ ਸਰਦਾਰਾਂ ਅਤੇ ਸੂਰ ਬੀਰਾਂ ਨਾਲ ਸਲਾਹ ਕੀਤੀ ਕਿ ਉਨ੍ਹਾਂ ਪਾਣੀ ਦੇ ਸੋਮਿਆਂ ਨੂੰ ਜੋ ਸ਼ਹਿਰੋਂ ਬਾਹਰ ਸਨ ਬੰਦ ਕਰ ਦੇਵੇ ਤਾਂ ਉਨ੍ਹਾਂ ਨੇ ਉਸ ਦੀ ਹਾਮੀ ਭਰੀ
4 ਅਤੇ ਬਹੁਤ ਸਾਰੇ ਲੋਕ ਇਕੱਠੇ ਹੋਏ ਅਤੇ ਉਨ੍ਹਾਂ ਨੇ ਸਾਰੇ ਸੋਮਿਆਂ ਨੂੰ ਅਤੇ ਉਸ ਨਦੀ ਨੂੰ ਜੋ ਉਸ ਧਰਤੀ ਦੇ ਵਿੱਚੋਂ ਦੀ ਵਗਦੀ ਸੀ ਬੰਦ ਕਰ ਦਿੱਤਾ ਅਤੇ ਆਖਿਆ ਕਿ ਅੱਸ਼ੂਰ ਦੇ ਪਾਤਸ਼ਾਹ ਆ ਕੇ ਬਹੁਤਾ ਪਾਣੀ ਕਿਉਂ ਲੈਣ?
5 ਤਾਂ ਉਸ ਨੇ ਹਿੰਮਤ ਕੀਤੀ ਅਤੇ ਸਾਰੀ ਕੰਧ ਨੂੰ ਜਿਹੜੀ ਟੁੱਟੀ ਹੋਈ ਸੀ ਬਣਾਇਆ ਅਤੇ ਬੁਰਜਾਂ ਨੂੰ ਉੱਚਾ ਕੀਤਾ ਅਤੇ ਉਸ ਦੇ ਬਾਹਰਲੀ ਵੱਲ ਇੱਕ ਹੋਰ ਕੰਧ ਬਣਾਈ ਅਤੇ ਦਾਊਦ ਦੇ ਸ਼ਹਿਰ ਮਿੱਲੋ ਨੂੰ ਪੱਕਿਆਂ ਕੀਤਾ ਅਤੇ ਬਹੁਤ ਸਾਰੇ ਸ਼ਸਤਰ ਅਤੇ ਢਾਲਾਂ ਬਣਾਈਆਂ
6 ਉਸ ਨੇ ਲੋਕਾਂ ਉੱਤੇ ਫ਼ੌਜੀ ਸਰਦਾਰ ਮੁਕਰੱਰ ਕੀਤੇ ਅਤੇ ਸ਼ਹਿਰ ਦੇ ਫਾਟਕ ਦੇ ਮੈਦਾਨ ਵਿੱਚ ਉਨ੍ਹਾਂ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਅਰ ਆਖਿਆ,
7 ਤਕੜੇ ਹੋਵੋ ਅਤੇ ਬਹਾਦਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਏਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਾਬਰੋ ਕਿਉਂ ਜੋ ਸਾਡੇ ਨਾਲ ਦਾ ਉਨ੍ਹਾਂ ਨਾਲੋਂ ਵੱਡਾ ਹੈ
8 ਉਹ ਦੇ ਨਾਲ ਜੀਵ ਦਾ ਹੱਥ ਹੈ ਪਰ ਸਾਡੇ ਨਾਲ ਯਹੋਵਾਹ ਸਾਡਾ ਪਰਮੇਸ਼ੁਰ ਹੈ ਜੋ ਸਾਡੀ ਸਹਾਇਤਾ ਕਰਦਾ ਅਤੇ ਸਾਡੀਆਂ ਲੜਾਈਆਂ ਲੜਦਾ ਹੈ ਤਾਂ ਲੋਕਾਂ ਨੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀਆਂ ਗੱਲਾਂ ਉੱਤੇ ਭਰੋਸਾ ਕੀਤਾ
9 ਉਸ ਦੇ ਮਗਰੋਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਨੇ ਜੋ ਆਪਣੇ ਸਾਰੇ ਮਹੈਣ ਸਣੇ ਲਕੀਸ਼ ਦੇ ਸਾਹਮਣੇ ਡੇਰੇ ਲਾਈ ਪਿਆ ਸੀ ਆਪਣੇ ਨੌਕਰ ਯਰੂਸ਼ਲਮ ਵੱਲ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਕੋਲ ਅਤੇ ਸਾਰੇ ਯਹੂਦਾਹ ਕੋਲ ਜੋ ਯਰੂਸ਼ਲਮ ਵਿੱਚ ਸਨ ਏਹ ਆਖਣ ਲਈ ਘੱਲੇ
10 ਕਿ ਸਨਹੇਰੀਬ ਅੱਸ਼ੂਰ ਦਾ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ, ਤੁਹਾਡਾ ਕਿਸ ਉੱਤੇ ਭਰੋਸਾ ਹੈ ਤੁਸੀਂ ਜੋ ਯਰੂਸ਼ਲਮ ਵਿੱਚ ਬੱਝੇ ਬੈਠੇ ਹੋ?
11 ਕੀ ਹਿਜ਼ਕੀਯਾਹ ਤੁਹਾਨੂੰ ਕਾਲ ਤੇ ਤੇਹ ਦੀ ਮੌਤ ਦੇ ਹਵਾਲੇ ਕਰਨ ਨੂੰ ਨਹੀਂ ਭੁਲਾ ਰਿਹਾ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਅੱਸ਼ੂਰ ਦੇ ਪਾਤਸ਼ਾਹ ਦੇ ਹੱਥੋਂ ਬਚਾ ਲਵੇਗਾ
12 ਕੀ ਏਸੇ ਹਿਜ਼ਕੀਯਾਹ ਨੇ ਉਸ ਦੇ ਉੱਚੇ ਅਸਥਾਨਾਂ ਅਤੇ ਉਸ ਦੀਆਂ ਜਗਵੇਦੀਆਂ ਨੂੰ ਜਦ ਉਸ ਨੇ ਯਹੂਦਾਹ ਤੇ ਯਰੂਸ਼ਲਮ ਨੂੰ ਆਖਿਆ ਸੀ ਨਹੀਂ ਢਾਇਆ ਏਹ ਆਖਦੇ ਹੋਇ ਕਿ ਤੁਸੀਂ ਇੱਕੋ ਹੀ ਜਗਵੇਦੀ ਅੱਗੇ ਮੱਥਾ ਟੇਕੋ ਅਤੇ ਉਹ ਦੇ ਉੱਤੇ ਹੀ ਧੂਪ ਧੁਖਾਓ
13 ਕੀ ਤੁਸੀਂ ਨਹੀਂ ਜਾਣਦੇ ਜੋ ਮੈਂ ਅਤੇ ਮੇਰੇ ਪਿਉ ਦਾਦਿਆਂ ਨੇ ਸਾਰਿਆਂ ਲੋਕਾਂ ਅਤੇ ਦੇਸਾਂ ਲਈ ਕੀ ਕੀਤਾ? ਕੀ ਉਨ੍ਹਾਂ ਦੇਸਾਂ ਦੀਆਂ ਕੌਮਾਂ ਦੇ ਦੇਵਤੇ ਮੇਰੇ ਹੱਥੋਂ ਉਨ੍ਹਾਂ ਦੇ ਦੇਸਾਂ ਨੂੰ ਛੁਡਾ ਸੱਕੇ?
14 ਉਨ੍ਹਾਂ ਕੌਮਾਂ ਦੇ ਸਾਰੇ ਦੇਵਤਿਆਂ ਵਿੱਚੋਂ ਕਿਹੜਾ ਸੀ ਜਿਹ ਨੂੰ ਮੇਰੇ ਪਿਉ ਦਾਦਿਆਂ ਨੇ ਉੱਕਾ ਹੀ ਨਾਸ ਨਹੀਂ ਕੀਤਾ ਜਿਹੜਾ ਮੇਰੇ ਹੱਥੋਂ ਆਪਣਿਆਂ ਲੋਕਾਂ ਨੂੰ ਬਚਾ ਸੱਕਿਆ ਭਈ ਤੁਹਾਡਾ ਪਰਮੇਸ਼ੁਰ ਵੀ ਮੇਰੇ ਹੱਥੋਂ ਤੁਹਾਨੂੰ ਛੁਡਾ ਲਵੇ?
15 ਹੁਣ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਏਸ ਗੱਲ ਵਿੱਚ ਭੁਲਾਵੇ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਯਾ ਪਾਤਸ਼ਾਹੀ ਦਾ ਕੋਈ ਦੇਵਤਾ ਅਜੇਹਾ ਨਹੀਂ ਜੋ ਮੇਰੇ ਹੱਥੋਂ ਯਾ ਮੇਰੇ ਪਿਉ ਦਾਦਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸੱਕਿਆ ਹੋਵੇ। ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ?
16 ਅਤੇ ਉਹ ਦੇ ਨੌਕਰਾਂ ਨੇ ਯਹੋਵਾਹ ਪਰਮੇਸ਼ੁਰ ਦੇ ਵਿਰੁੱਧ ਅਤੇ ਉਹ ਦੇ ਸੇਵਕ ਹਿਜ਼ਕੀਯਾਹ ਦੇ ਵਿਰੁੱਧ ਹੋਰ ਬਹੁਤ ਸਾਰੀਆਂ ਗੱਲਾਂ ਆਖੀਆ
17 ਅਤੇ ਉਸ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਅਤੇ ਉਸ ਦੇ ਵਿਖੇ ਝੂਠ ਬਕਨ ਦੇ ਲਈ ਏਸ ਭਾਵ ਦੀਆਂ ਚਿੱਠੀਆਂ ਵੀ ਲਿਖੀਆਂ ਕਿ ਜਿਵੇਂ ਹੋਰਨਾਂ ਦੇਸਾਂ ਦੀਆਂ ਕੌਮਾਂ ਦੇ ਦੇਵਤਿਆਂ ਨੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾਇਆ ਹੈ ਉਵੇਂ ਹੀ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸੱਕੇਗਾ
18 ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਨਾਲ ਬੋਲ ਕੇ ਯਹੂਦੀਆਂ ਦੀ ਬੋਲੀ ਵਿੱਚ ਯਰੂਸ਼ਲਮ ਦੇ ਲੋਕਾਂ ਨੂੰ ਜਿਹੜੇ ਕੰਧ ਉੱਤੇ ਸਨ ਏਹ ਗੱਲਾਂ ਆਖ ਕੇ ਸੁਣਾਈਆਂ ਤਾਂ ਜੋ ਉਨ੍ਹਾਂ ਨੂੰ ਡਰੌਣ ਤੇ ਫਿਕਰ ਵਿੱਚ ਪਾ ਦੇਣ ਅਤੇ ਸ਼ਹਿਰ ਨੂੰ ਲੈ ਲੈਣ
19 ਉਨ੍ਹਾਂ ਨੇ ਯਰੂਸ਼ਲਮ ਦੇ ਪਰਮੇਸ਼ੁਰ ਦਾ ਵਰਨਨ ਧਰਤੀ ਦੀਆਂ ਕੌਮਾਂ ਦੇ ਦੇਵਤਿਆਂ ਵਾਂਗਰ ਕੀਤਾ ਜਿਹੜੇ ਆਦਮੀਆਂ ਦੇ ਹੱਥਾਂ ਦੀ ਬਣਤ ਹਨ।।
20 ਤਾਂ ਹਿਜ਼ਕੀਯਾਹ ਪਾਤਸ਼ਾਹ ਅਤੇ ਆਮੋਸ ਦੇ ਪੁੱਤ੍ਰ ਯਸਾਯਾਹ ਨਬੀ ਨੇ ਪ੍ਰਾਰਥਨਾ ਕੀਤੀ ਅਤੇ ਅਕਾਸ਼ ਵੱਲ ਦੁਹਾਈ ਦਿੱਤੀ
21 ਤਾਂ ਯਹੋਵਾਹ ਨੇ ਇੱਕ ਦੂਤ ਨੂੰ ਘੱਲਿਆ ਜਿਸ ਨੇ ਅੱਸ਼ੂਰ ਦੇ ਪਾਤਸ਼ਾਹ ਦੇ ਲਸ਼ਕਰ ਵਿੱਚੋਂ ਸਾਰੇ ਸੂਰਬੀਰਾਂ ਨੂੰ ਅਤੇ ਅਫ਼ਸਰਾਂ ਨੂੰ ਅਤੇ ਸਰਦਾਰਾਂ ਨੂੰ ਮਾਰ ਸੁੱਟਿਆ! ਸੋ ਉਹ ਸ਼ਰਮਿੰਦਾ ਹੋਕੇ ਆਪਣੇ ਦੇਸ ਨੂੰ ਮੁੜ ਗਿਆ ਅਤੇ ਜਦ ਉਹ ਆਪਣੇ ਦੇਵਤੇ ਦੇ ਮੰਦਰ ਵਿੱਚ ਗਿਆ ਤਾਂ ਉਹ ਦੀ ਅੰਸ ਵਿੱਚੋਂ ਹੀ ਕਿਸੇ ਉਹ ਨੂੰ ਉੱਥੇ ਹੀ ਤਲਵਾਰ ਨਾਲ ਵੱਢ ਸੁੱਟਿਆ
22 ਐਉਂ ਯਹੋਵਾਹ ਨੇ ਹਿਜ਼ਕੀਯਾਹ ਨੂੰ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਹੱਥੋਂ ਅਤੇ ਸਾਰਿਆਂ ਦੇ ਹੱਥੋਂ ਬਚਾ ਲਿਆ ਅਤੇ ਹਰ ਪਾਸਿਓਂ ਉਨ੍ਹਾਂ ਦੀ ਅਗਵਾਈ ਕੀਤੀ
23 ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਵੇ ਅਤੇ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਲਈ ਬਹੁ ਮੁੱਲੀਆਂ ਵਸਤਾਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ।।
24 ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਅਜੇਹਾ ਬੀਮਾਰ ਹੋਈਆ ਜੋ ਮਰਣ ਦੇ ਨੇੜੇ ਜਾ ਪੁੱਜਾ ਅਤੇ ਉਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਦ ਉਸ ਨੇ ਉਹ ਨੂੰ ਆਖਿਆ ਅਤੇ ਉਹ ਨੂੰ ਇੱਕ ਨਿਸ਼ਾਨ ਦਿੱਤਾ
25 ਪਰ ਹਿਜ਼ਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
26 ਤਦ ਹਿਜ਼ਕੀਯਾਹ ਤੇ ਯਰੂਸ਼ਲਮ ਦੇ ਵਾਸੀਆਂ ਨੇ ਆਪਣੇ ਮਨ ਵਿੱਚ ਹੰਕਾਰ ਦੇ ਥਾਂ ਅਧੀਨਗੀ ਫੜੀ ਤਾਂ ਹਿਜ਼ਕੀਯਾਹ ਦੇ ਦਿਨਾਂ ਵਿੱਚ ਉਨ੍ਹਾਂ ਉੱਤੇ ਕਹਿਰ ਨਾ ਪਿਆ
27 ਹਿਜ਼ਕੀਯਾਹ ਦੀ ਦੌਲਤ ਅਤੇ ਮਾਣ ਬਹੁਤ ਵਧ ਗਿਆ ਅਤੇ ਉਸ ਨੇ ਚਾਂਦੀ ਸੋਨੇ ਅਤੇ ਬਹੁ ਮੁੱਲੇ ਪੱਥਰਾਂ ਅਤੇ ਮਸਾਲੇ, ਢਾਲਾਂ ਅਤੇ ਹਰ ਪਰਕਾਰ ਦੀਆਂ ਕੀਮਤੀ ਚੀਜ਼ਾਂ ਦੇ ਲ਼ਈ ਖ਼ਜਾਨੇ
28 ਅਤੇ ਅਨਾਜ ਅਤੇ ਮੈਂ ਅਤੇ ਤੇਲ ਦੇ ਵਾਧੇ ਲਈ ਕੋਠੜੀਆਂ ਅਤੇ ਹਰ ਪਰਕਾਰ ਦੇ ਪਸੂਆਂ ਲਈ ਥਾਂ ਕੋਠੜੀਆਂ ਅਤੇ ਹਰ ਪਰਕਾਰ ਦੇ ਪਸ਼ੂਆਂ ਲਈ ਅਤੇ ਭੇਡ ਬਕਰੀਆਂ ਲਈ ਵਾੜੇ ਬਣਾਏ
29 ਉਸ ਨੇ ਆਪਣੇ ਲਈ ਸ਼ਹਿਰ ਬਣਾਏ ਅਤੇ ਚੌਣੇ ਅਤੇ ਇੱਜੜ ਅਤੇ ਗਾਂਈਆਂ ਬਲਦ ਉਹ ਦੇ ਕੋਲ ਬਹੁਤ ਸਨ ਕਿਉਂਕਿ ਪਰਮੇਸ਼ੁਰ ਨੇ ਉਹ ਦੇ ਮਾਲ ਵਿੱਚ ਬਹੁਤ ਵਾਧਾ ਕੀਤਾ ਸੀ
30 ਏਸੇ ਹਿਜ਼ਕੀਯਾਹ ਨੇ ਗੀਹੋਨ ਦੇ ਪਾਣੀ ਦੇ ਉੱਪਰਲੇ ਸੋਤੇ ਨੂੰ ਬੰਦ ਕਰ ਦਿੱਤਾ ਸੀ ਅਤੇ ਉਹਨ ਦਾਊਦ ਦੇ ਸ਼ਹਿਰ ਦੇ ਲਹਿੰਦੇ ਪਾਸੇ ਵੱਲ ਸਿੱਧਾ ਪੁਚਾ ਦਿੱਤਾ ਅਤੇ ਹਿਜ਼ਕੀਯਾਹ ਆਪਣੇ ਸਾਰੇ ਕੰਮ ਵਿੱਚ ਸਫਲ ਹੋਇਆ
31 ਤਾਂ ਵੀ ਬਾਬਲ ਦੇ ਸਰਦਾਰਾਂ ਦੇ ਏਲਚੀਆਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਘੱਲੇ ਗਏ ਭਈ ਓਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣਾ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ
32 ਹੁਣ ਹਿਜ਼ਕੀਯਾਹ ਦੇ ਬਾਕੀ ਕੰਮ ਅਤੇ ਉਸ ਦੀਆਂ ਮਿਹਰਬਾਨੀਆਂ ਅਮੋਸ ਦੇ ਪੁੱਤ੍ਰ ਯਸਾਯਾਹ ਨਬੀ ਦੇ ਦਰਸ਼ਣ ਵਿੱਚ ਅਤੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹਨ
33 ਅਤੇ ਹਿਜ਼ਕੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੀ ਵੰਸ ਦੀਆਂ ਕਬਰਾਂ ਵਿੱਚ ਉੱਚੇ ਥਾਂ ਉੱਤੇ ਦੱਬਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੇ ਉਹ ਦੀ ਮੌਤ ਉੱਤੇ ਉਹ ਦਾ ਸਤਕਾਰ ਕੀਤਾ ਅਤੇ ਉਹ ਦਾ ਪੁੱਤ੍ਰ ਮਨੱਸ਼ਹ ਉਹ ਦੇ ਥਾਂ ਰਾਜ ਕਰਨ ਲੱਗਾ।।

2-Chronicles 32:4 Punjabi Language Bible Words basic statistical display

COMING SOON ...

×

Alert

×