Bible Languages

Indian Language Bible Word Collections

Bible Versions

Books

2 Corinthians Chapters

2 Corinthians 5 Verses

Bible Versions

Books

2 Corinthians Chapters

2 Corinthians 5 Verses

1 ਅਸੀਂ ਜਾਣਦੇ ਹਾਂ ਭਈ ਜੋ ਸਾਡਾ ਤੰਬੂ ਜਿਹਾ ਘਰ ਜਿਹੜਾ ਧਰਤੀ ਤੇ ਹੈ ਢਹਿ ਪਵੇ ਤਾਂ ਪਰਮੇਸ਼ੁਰ ਤੋਂ ਇੱਕ ਘਰ ਸਾਨੂੰ ਮਿਲੇਗਾ ਜੋ ਬਿਨਾ ਹੱਥ ਲਾਏ ਅਟੱਲ ਅਤੇ ਸੁਰਗ ਵਿੱਚ ਬਣਿਆ ਹੈ
2 ਕਿਉਂ ਜੋ ਇਸ ਵਿੱਚ ਅਸੀਂ ਤਾਂ ਹਾਉਕੇ ਭਰਦੇ ਹਾਂ ਅਤੇ ਤਰਸਦੇ ਹਾਂ ਭਈ ਆਪਣੇ ਵਸੇਰੇ ਨੂੰ ਜਿਹੜਾ ਸੁਰਗੋਂ ਹੈ ਉਦਾਲੇ ਲੈ ਲਈਏ
3 ਕਿਉਂ ਜੋ ਅਸੀਂ ਪਹਿਨੇ ਹੋਏ ਹੋ ਕੇ ਨੰਗੇ ਨਾ ਪਾਏ ਜਾਈਏ
4 ਕਿਉਂ ਜੋ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਭਈ ਇਸ ਨੂੰ ਲਾਹ ਸੁੱਟੀਏ ਸਗੋਂ ਇਹ ਜੋ ਉਸ ਨੂੰ ਉਦਾਲੇ ਲੈ ਲਈਏ ਭਈ ਜਿਹੜਾ ਮਰਨਹਾਰ ਹੈ ਉਹ ਜੀਵਨ ਨਾਲ ਭੱਖ ਲਿਆ ਜਾਵੇ
5 ਅਤੇ ਜਿਹ ਨੇ ਸਾਨੂੰ ਇਸ ਗੱਲ ਲਈ ਤਿਆਰ ਕੀਤਾ ਸੋ ਪਰਮੇਸ਼ੁਰ ਹੈ ਜਿਹ ਨੇ ਸਾਨੂੰ ਆਤਮਾ ਦੀ ਸਾਈ ਦਿੱਤੀ।।
6 ਸੋ ਅਸੀਂ ਸਦਾ ਹੌਸਲਾਂ ਰੱਖਦੇ ਅਤੇ ਜਾਣਦੇ ਹਾਂ ਭਈ ਜਿੰਨਾ ਚਿਰ ਅਸੀਂ ਦੇਹੀ ਦੇ ਘਰ ਵਿੱਚ ਹਾਂ ਉੱਨਾ ਚਿਰ ਪ੍ਰਭੁ ਤੋਂ ਵਿਛੜੇ ਹੋਏ ਹਾਂ
7 ਕਿਉਂ ਜੋ ਅਸੀਂ ਨਿਹਚਾ ਨਾਲ ਚੱਲਦੇ ਹਾਂ, ਨਾ ਵੇਖਣ ਨਾਲ
8 ਅਸੀਂ ਹੌਸਲਾ ਰੱਖਦੇ ਹਾਂ ਅਤੇ ਇਹ ਚਾਹੁੰਦੇ ਹਾਂ ਭਈ ਦੇਹੀ ਦਾ ਘਰ ਛੱਡ ਦੇਈਏ ਅਤੇ ਪ੍ਰਭੁ ਕੋਲ ਜਾ ਵੱਸੀਏ
9 ਇਸੇ ਲਈ ਅਸਾਂ ਇਹ ਧਾਰਨਾ ਧਾਰੀ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ਼ ਵਿੱਚ ਹੋਈਏ ਪਰ ਉਹ ਨੂੰ ਭਾਉਂਦੇ ਰਹੀਏ
10 ਕਿਉਂ ਜੋ ਅਸਾਂ ਸਭਨਾਂ ਨੇ ਮਸੀਹ ਦੇ ਨਿਆਉਂ ਦੇ ਸਿੰਘਾਸਣ ਦੇ ਅੱਗੇ ਪਰਗਟ ਹੋਣਾ ਹੈ ਭਈ ਹਰੇਕ ਜੋ ਕੁਝ ਉਸ ਨੇ ਦੇਹੀ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਹ ਦਾ ਫਲ ਭੋਗੇ।।
11 ਉਪਰੰਤ ਅਸੀਂ ਪ੍ਰਭੁ ਦਾ ਭੌ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਅੰਤਹਕਰਨ ਵਿੱਚ ਭੀ ਪਰਗਟ ਹੋਏ ਹਾਂ
12 ਅਸੀਂ ਫੇਰ ਆਪਣੀ ਸੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿੱਖੇ ਅਭਮਾਨ ਕਰਨ ਦਾ ਵੇਲਾ ਦਿੰਦਾ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸੱਕੋ ਜਿਹੜੇ ਵਿਖਾਵੇ ਤੇ ਅਭਮਾਨ ਕਰਦੇ ਹਨ ਅਤੇ ਹਿਰਦੇ ਤੋਂ ਨਹੀਂ
13 ਅਸੀਂ ਭਾਵੇਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਭਾਵੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ
14 ਮਸੀਹ ਦਾ ਪ੍ਰੇਮ ਸਾਨੂੰ ਮਜਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਭਈ ਇੱਕ ਸਭਨਾਂ ਦੇ ਲਈ ਮੋਇਆ ਇਸੇ ਕਰਕੇ ਸੱਭੇ ਮੋਏ
15 ਅਤੇ ਉਹ ਸਭਨਾਂ ਦੇ ਲਈ ਮੋਇਆ ਭਈ ਜਿਹੜੇ ਜੀਉਂਦੇ ਹਨ ਓਹ ਅਗਾਹਾਂ ਨੂੰ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ ਜਿਹੜਾ ਉਨ੍ਹਾਂ ਦੇ ਲਈ ਮੋਇਆ ਅਤੇ ਫੇਰ ਜੀ ਉੱਠਿਆ।।
16 ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਸਿਆਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰਾਂ ਉਹ ਨੂੰ ਫੇਰ ਨਹੀਂ ਜਾਣਦੇ
17 ਸੋ ਜੇ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਓਹ ਨਵੀਆਂ ਹੋ ਗਈਆਂ ਹਨ
18 ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ ਜਿਹ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮਿਲਾਪ ਦੀ ਸੇਵਕਾਈ ਸਾਨੂੰ ਦਿੱਤੀ
19 ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਜਗਤ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਅਪਰਾਧਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।।
20 ਅਸੀਂ ਮਸੀਹ ਦੇ ਏਲਚੀ ਹਾਂ ਭਈ ਜਾਣੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ ਮਿਲਾਪ ਕਰ ਲਓ
21 ਉਹ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦਾ ਧਰਮ ਬਣੀਏ।।

2-Corinthians 5:1 Punjabi Language Bible Words basic statistical display

COMING SOON ...

×

Alert

×