Bible Languages

Indian Language Bible Word Collections

Bible Versions

Books

2 Corinthians Chapters

2 Corinthians 7 Verses

Bible Versions

Books

2 Corinthians Chapters

2 Corinthians 7 Verses

1 ਸੋ ਹੇ ਪਿਆਰਿਓ, ਜਦੋਂ ਏਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਮਲੀਨਤਾਈ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਭੌ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।।
2 ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦੇਓ। ਕਿਸੇ ਉੱਤੇ ਅਸਾਂ ਅਨ੍ਹੇਰੇ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਤੋਂ ਲਾਹਾ ਨਹੀਂ ਕੱਢਿਆ
3 ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਭਈ ਤੁਸੀਂ ਸਾਡਿਆਂ ਹਿਰਦਿਆਂ ਵਿੱਚ ਹੋ ਭਈ ਸਾਡਾ ਮਰਨ ਜੀਉਣ ਇਕੱਠਾ ਹੋਵੇ
4 ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿੱਖੇ ਮੇਰਾ ਬਹੁਤ ਅਭਮਾਨ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ। ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆਂ ਨਹੀਂ ਮੇਉਂਦਾ।।
5 ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਭੀ ਸਾਡੇ ਸਰੀਰ ਨੂੰ ਕੁਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸਾਂ, ਬਾਹਰੋਂ ਝਗੜੇ ਅੰਦਰੋਂ ਧੜਕੇ
6 ਤਾਂ ਵੀ ਉਹ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਕਰਕੇ ਸਾਨੂੰ ਦਿਲਾਸਾ ਦਿੱਤਾ
7 ਅਤੇ ਨਿਰੇ ਉਸ ਦੇ ਆਉਣ ਕਰਕੇ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਹ ਨੂੰ ਤੁਹਾਡੇ ਵਿੱਚ ਪਰਾਪਤ ਹੋਇਆ ਅਤੇ ਸਾਨੂੰ ਤੁਹਾਡੀ ਲੋਚ, ਤੁਹਾਡੇ ਸੋਗ, ਤੁਹਾਡੀ ਅਣਖ ਦਾ ਜੋ ਮੇਰੇ ਲਈ ਹੈ ਸਮਾਚਾਰ ਦੱਸਿਆ ਜਿਸ ਕਰਕੇ ਮੈਂ ਹੋਰ ਵੀ ਅਨੰਦ ਹੋਇਆ
8 ਕਿਉਂ ਜੋ ਭਾਵੇਂ ਮੈਂ ਆਪਣੀ ਪੱਤ੍ਰੀ ਨਾਲ ਤੁਹਾਨੂੰ ਉਦਾਸ ਕੀਤਾ ਤਾਂ ਵੀ ਮੈਂ ਪਛਤਾਉਂਦਾ ਨਹੀਂ ਭਾਵੇਂ ਮੈਂ ਪਹਿਲਾਂ ਪਛਤਾਉਂਦਾ ਸਾਂ ਕਿਉਂ ਜੋ ਮੈਂ ਵੇਖਦਾ ਹਾਂ ਜੋ ਉਸ ਪੱਤ੍ਰੀ ਨੇ ਤੁਹਾਨੂੰ ਉਦਾਸ ਕੀਤਾ ਸੀ ਭਾਵੇਂ ਥੋੜੇ ਚਿਰ ਤੀਕੁਰ
9 ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਜੋਗ ਉਦਾਸ ਹੋਏ ਭਈ ਸਾਥੋਂ ਕਿਸੇ ਗੱਲ ਵਿੱਚ ਤੁਹਾਡੀ ਹਾਨੀ ਨਾ ਹੋ ਜਾਏ
10 ਕਿਉਂ ਜੋ ਪਰਮੇਸ਼ੁਰ ਜੋਗ ਉਦਾਸੀ ਮੁਕਤੀ ਲਈ ਅਜਿਹਾ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਨਹੀਂ ਪਛਤਾਉਂਦਾ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ
11 ਵੇਖੋ, ਤੁਹਾਡੀ ਉਹੋ ਪਰਮੇਸ਼ੁਰ ਜੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾ ਹੀ ਜੋਸ਼, ਕਿੰਨਾ ਹੀ ਉੱਤਰ ਦੇਣਾ, ਕਿੰਨੀ ਹੀ ਖਿਝ, ਕਿੰਨਾ ਹੀ ਭੈ, ਕਿੰਨਾ ਹੀ ਲੋਚ, ਕਿੰਨੀ ਹੀ ਅਣਖ, ਕਿੰਨਾ ਹੀ ਡੰਨ ਪੈਦਾ ਕੀਤਾ! ਤੁਸਾਂ ਹਰ ਤਰਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਭਈ ਅਸੀਂ ਇਸ ਗੱਲ ਵਿੱਚ ਸਾਫ਼ ਹਾਂ
12 ਗੱਲ ਕਾਹਦੀ ਭਾਵੇਂ ਮੈਂ ਤੁਹਾਨੂੰ ਲਿਖਿਆ ਪਰ ਮੈਂ ਤਾਂ ਨਾ ਉਹ ਦੇ ਕਾਰਨ ਲਿਖਿਆ ਜਿਹ ਨੇ ਅਪਰਾਧ ਕੀਤਾ, ਨਾ ਉਹ ਦੇ ਕਾਰਨ ਜਿਹ ਦੇ ਨਾਲ ਅਪਰਾਧ ਹੋਇਆ ਸਗੋਂ ਇਸ ਕਾਰਨ ਭਈ ਤੁਹਾਡਾ ਜੋਸ਼ ਜੋ ਸਾਡੇ ਲਈ ਹੈ ਸੋ ਪਰਮੇਸ਼ੁਰ ਦੇ ਹਜ਼ੂਰ ਤੁਹਾਡੇ ਉੱਤੇ ਪਰਗਟ ਹੋਵੇ
13 ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨਾ ਅਸਾਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵਧ ਕੇ ਅਨੰਦ ਕੀਤਾ ਕਿਉਂ ਜੋ ਉਹ ਦਾ ਆਤਮਾ ਤੁਸਾਂ ਸਭਨਾਂ ਤਾਜ਼ਾ ਹੋਇਆ ਹੈ
14 ਕਿਉਂਕਿ ਜੇ ਮੈਂ ਉਹ ਦੇ ਅੱਗੇ ਤੁਹਾਡੇ ਲਈ ਕਿਸੇ ਗੱਲੇ ਅਭਮਾਨ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸਾਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਤਿਵੇਂ ਸਾਡਾ ਅਭਮਾਨ ਵੀ ਜਿਹਾੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ
15 ਅਤੇ ਉਹ ਤੁਸਾਂ ਸਭਨਾਂ ਦੀ ਆਗਿਆਕਾਰੀ ਨੂੰ ਚੇਤੇ ਰੱਖ ਕੇ ਭਈ ਤੁਸੀਂ ਕਿਕੁੱਰ ਭੈ ਅਤੇ ਕਾਂਬੇ ਨਾਲ ਉਹ ਨੂੰ ਕਬੂਲ ਕੀਤਾ ਸੀ ਇਸ ਕਰਕੇ ਉਹ ਦਾ ਮਨ ਤੁਹਾਡੇ ਵੱਲ ਬਹੁਤ ਲੱਗਿਆ ਹੋਇਆ ਹੈ
16 ਮੈਂ ਅਨੰਦ ਹਾਂ ਜੋ ਹਰੇਕ ਗੱਲ ਵਿੱਚ ਤੁਹਾਡੀ ਵੱਲੋਂ ਮੇਰੀ ਖਾਤਰ ਨਿਸ਼ਾ ਹੈ।।

2-Corinthians 7:1 Punjabi Language Bible Words basic statistical display

COMING SOON ...

×

Alert

×