Bible Languages

Indian Language Bible Word Collections

Bible Versions

English

Tamil

Hebrew

Greek

Malayalam

Hindi

Telugu

Kannada

Gujarati

Punjabi

Urdu

Bengali

Oriya

Marathi

Books

2 Peter Chapters

2 Peter 2 Verses

1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਭੀ ਝੂਠੇ ਗੁਰੂ ਹੋਣਗੇ ਜਿਹੜੇ ਨਾਸ ਕਰਨ ਵਾਲੀਆਂ ਬਿੱਦਤਾਂ ਚੋਰੀ ਅੰਦਰ ਲਿਆਉਣਗੇ ਅਤੇ ਓਸ ਸੁਆਮੀ ਦਾ ਜਿਹ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ
2 ਅਰ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਬਦਨਾਮੀ ਕੀਤੀ ਜਾਵੇਗੀ
3 ਅਤੇ ਲੋਭ ਦੇ ਮਾਰੇ ਓਹ ਬਣਾਉਟ ਦੀਆਂ ਗੱਲਾਂ ਨਾਲ ਤੁਹਾਨੂੰ ਖੱਟੀ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਚਰੌਕਣਾ ਹੀ ਹੋਇਆ ਹੋਇਆ ਹੈ ਢਿੱਲ ਨਹੀਂ ਕਰਦਾ ਅਤੇ ਉਨ੍ਹਾਂ ਦਾ ਨਾਸ ਉਂਘਲਾਉਂਦਾ ਨਹੀਂ
4 ਕਿਉਂਕਿ ਜਦੋਂ ਪਰਮੇਸ਼ੁਰ ਨੇ ਦੂਤਾਂ ਨੂੰ ਜਿਸ ਵੇਲੇ ਉਨ੍ਹਾਂ ਪਾਪ ਕੀਤਾ ਨਾ ਛੱਡਿਆ ਸਗੋਂ ਓਹਨਾਂ ਨੂੰ ਨਰਕ ਵਿੱਚ ਸੁੱਟ ਕੇ ਅੰਧਕੂਪਾਂ ਵਿੱਚ ਪਾ ਦਿੱਤਾ ਭਈ ਨਿਆਉਂ ਦੇ ਲਈ ਕਾਬੂ ਰਹਿਣ
5 ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਆਂਦੀ ਤਾਂ ਨੂਹ ਨੂੰ ਜਿਹੜਾ ਧਰਮ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਸਣੇ ਬਚਾ ਲਿਆ
6 ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਪਿੱਛੋਂ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾ ਛੱਡਿਆ ਹੈ
7 ਅਤੇ ਲੂਤ ਨੂੰ ਜਿਹੜਾ ਧਰਮੀ ਸੀ ਅਤੇ ਦੁਸ਼ਟਾਂ ਦੇ ਲੁੱਚਪੁਣੇ ਦੀ ਚਾਲ ਤੋਂ ਜਿੱਤ ਹੁੰਦੀ ਸੀ ਬਚਾ ਲਿਆ
8 (ਕਿਉਂ ਜੋ ਉਹ ਧਰਮੀ ਪੁਰਖ ਉਨ੍ਹਾਂ ਵਿੱਚ ਵਸਦਿਆਂ ਵੇਖ ਸੁਣ ਕੇ ਦਿਨੋ ਦਿਨ ਆਪਣੀ ਧਰਮੀ ਜਾਨ ਨੂੰ ਉਨ੍ਹਾਂ ਦਿਆਂ ਭੈੜਿਆਂ ਕਰਮਾਂ ਤੋਂ ਦੁਖੀ ਕਰਦਾ ਸੀ)
9 ਤਾਂ ਪ੍ਰਭੁ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਉਂ ਦੇ ਦਿਨ ਤੀਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
10 ਪਰ ਬਹੁਤ ਕਰਕੇ ਉਨ੍ਹਾਂ ਨੂੰ ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁੱਛ ਜਾਣਦੇ ਹਨ । ਓਹ ਢੀਠ ਅਤੇ ਮਨ ਮਤੀਏ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨੋਂ ਨਹੀਂ ਡਰਦੇ
11 ਭਾਵੇਂ ਦੂਤ ਜਿਹੜੇ ਬਲ ਅਤੇ ਸਮਰੱਥਾ ਵਿੱਚ ਉਨ੍ਹਾਂ ਨਾਲੋਂ ਵੱਡੇ ਹਨ ਮਿਹਣਾ ਮਾਰ ਕੇ ਪ੍ਰਭੁ ਦੇ ਅੱਗੇ ਉਨ੍ਹਾਂ ਉੱਤੇ ਦੋਸ਼ ਨਹੀਂ ਲਾਉਂਦੇ ਹਨ
12 ਪਰ ਏਹ ਲੋਕ ਉਨ੍ਹਾਂ ਪਸੂਆਂ ਦੀ ਨਿਆਈਂ ਜਿਹੜੇ ਅਸਲੋਂ ਬੁੱਧਹੀਨ ਹਨ ਅਤੇ ਸ਼ਿਕਾਰ ਕੀਤੇ ਜਾਣ ਅਤੇ ਨਸ਼ਟ ਹੋਣ ਲਈ ਉਤਪਤ ਹੋਏ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਏਹਨਾਂ ਦੇ ਵਿਖੇ ਕੁਫ਼ਰ ਬਕਦੇ ਹੋਏ ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ
13 ਦਿਨੇਂ ਓਹ ਭੋਗ ਬਿਲਾਸ ਵਿੱਚ ਖੁਸ਼ ਹੁੰਦੇ ਹਨ, ਓਹ ਕਲੰਕ ਅਤੇ ਦਾਗ ਹਨ ਅਤੇ ਭਾਵੇਂ ਤੁਹਾਡੇ ਨਾਲ ਖਾਂਦੇ ਪੀਂਦੇ ਹਨ ਪਰ ਆਪਣਿਆਂ ਪ੍ਰੇਮ ਭੋਜਨਾਂ ਵਿੱਚ ਭੋਗ ਬਿਲਾਸ ਕਰਦੇ ਹਨ
14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸੱਕਦੀਆਂ। ਓਹ ਡੋਲਣ ਵਾਲੇ ਜੀਵਾਂ ਨੂੰ ਭੁਚਲਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹੋਏ ਹਨ । ਓਹ ਸਰਾਪ ਦੇ ਪੁੱਤ੍ਰ ਹਨ!
15 ਓਹ ਸਿੱਧੇ ਰਾਹ ਨੂੰ ਛੱਡ ਕੇ ਕੁਰਾਹ ਪੈ ਗਏ ਅਤੇ ਬਿਓਰ ਦੇ ਪੁੱਤ੍ਰ ਬਿਲਆਮ ਦੇ ਮਾਰਗ ਹੋ ਤੁਰੇ ਜਿਹ ਨੇ ਕੁਧਰਮ ਦੀ ਮਜੂਰੀ ਨੂੰ ਪਿਆਰਾ ਜਾਤਾ
16 ਪਰ ਉਹ ਨੇ ਆਪਣੇ ਅਪਰਾਧ ਪਿੱਛੇ ਝਿੱੜਕ ਖਾਧੀ । ਇੱਕ ਬੇਜ਼ੁਬਾਨ ਖੋਤੀ ਨੇ ਮਨੁੱਖ ਦੀ ਬੋਲੀ ਵਿੱਚ ਬੋਲ ਕੇ ਓਸ ਨਬੀ ਦੇ ਸ਼ੁਦਾਪੁਣੇ ਨੂੰ ਰੋਕ ਦਿੱਤਾ
17 ਓਹ ਸੁੱਕੇ ਖੂਹ ਹਨ । ਓਹ ਅਨ੍ਹੇਰੀ ਦੇ ਉਡਾਏ ਹੋਏ ਬੱਦਲ ਹਨ ਜਿਨ੍ਹਾਂ ਲਈ ਅਨ੍ਹੇਰ ਘੁੱਪ ਰੱਖਿਆ ਹੋਇਆ ਹੈ
18 ਕਿਉਂ ਜੋ ਓਹ ਵੱਡੀਆਂ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭੁਚਲਾ ਲੈਂਦੇ ਹਨ
19 ਓਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਓਹ ਆਪ ਵਿਨਾਸ ਦੇ ਗੁਲਾਮ ਹਨ, ਕਿਉਂਕਿ ਜਿਹ ਦਾ ਕੋਈ ਹਠਾੜੂ ਹੋ ਗਿਆ ਸੋ ਉਹ ਦਾ ਗੁਲਾਮ ਵੀ ਬਣਿਆ ਹੈ
20 ਜੇਕਰ ਓਹ ਪ੍ਰਭੁ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ ਮੰਦ ਤੋਂ ਬਚ ਕੇ ਓਸ ਵਿੱਚ ਮੁੜ ਕੇ ਫਸਣ ਅਤੇ ਹਠਾੜੂ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ
21 ਕਿਉਂ ਜੋ ਧਰਮ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਭਈ ਉਹ ਨੂੰ ਜਾਣ ਕੇ ਓਸ ਪਵਿੱਤਰ ਆਗਿਆ ਤੋਂ ਜੋ ਉਨ੍ਹਾਂ ਨੂੰ ਕੀਤੀ ਗਈ ਸੀ ਫਿਰ ਜਾਣ
22 ਇਹ ਸੱਚੀ ਕਹਾਉਤ ਉਨ੍ਹਾਂ ਉੱਤੇ ਠੀਕ ਬਹਿੰਦੀ ਹੈ ਭਈ ਕੁੱਤਾ ਆਪਣੀ ਉੱਪਰ ਛਲ ਵੱਲ ਮੁੜਿਆ ਅਤੇ ਨੁਲ੍ਹਾਈ ਹੋਈ ਸੂਰਨੀ ਚਿੱਕੜ ਵਿੱਚ ਲੇਟਣ ਨੂੰ ਮੁੜ ਗਈ ।।
×

Alert

×