Bible Languages

Indian Language Bible Word Collections

Bible Versions

Books

2 Samuel Chapters

2 Samuel 20 Verses

Bible Versions

Books

2 Samuel Chapters

2 Samuel 20 Verses

1 ਸੁਤੇ ਹੀ ਉੱਥੇ ਇੱਕ ਸ਼ਬਾ ਨਾਮੇ ਬਿਨਯਾਮੀਨੀ ਵਾਹਿਯਾਤ ਜਿਹਾ ਮਨੁੱਖ ਬਿਕਰੀ ਦਾ ਪੁੱਤ੍ਰ ਸੀ। ਉਸ ਨੇ ਧੂਤੂ ਵਜਾ ਕੇ ਆਖਿਆ, ਨਾ ਸਾਡੀ ਪੱਤੀ ਦਾਊਦ ਦੇ ਨਾਲ ਲੱਗਦੀ ਹੈ, ਨਾ ਸਾਡੀ ਵੰਡ ਯੱਸੀ ਦੇ ਪੁੱਤ੍ਰ ਨਾਲ ਲੱਗਦੀ ਹੈ। ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਤੁਰੋ!
2 ਸੋ ਸਾਰੇ ਇਸਰਾਏਲੀ ਮਨੁੱਖ ਦਾਊਦ ਦਾ ਪਿਛਾ ਛੱਡ ਕੇ ਬਿਕਰੀ ਦੇ ਪੁੱਤ੍ਰ ਸ਼ਬਾ ਦੇ ਮਗਰ ਲੱਗ ਪਏ ਪਰ ਯਹੂਦਾਹ ਦੇ ਲੋਕ ਯਰਦਨ ਤੋਂ ਲੈ ਕੇ ਯਰੂਸ਼ਲਮ ਤੋੜੀ ਆਪਣੇ ਪਾਤਸ਼ਾਹ ਦੇ ਨਾਲ ਲੱਗੇ ਰਹੇ।।
3 ਦਾਊਦ ਯਰੂਸ਼ਲਮ ਨੂੰ ਆਪਣੇ ਮਹਿਲ ਵਿੱਚ ਆਇਆ ਅਤੇ ਪਾਤਸ਼ਾਹ ਨੇ ਉਨ੍ਹਾਂ ਆਪਣੀਆਂ ਦਸ ਸੁਰੀਤਾਂ ਨੂੰ ਜਿਨ੍ਹਾਂ ਨੂੰ ਉਹ ਆਪਣੇ ਮਹਿਲ ਦੀ ਰਾਖੀ ਲਈ ਛੱਡ ਗਿਆ ਸੀ ਫੜ ਕੇ ਕੈਦ ਕਰ ਦਿੱਤਾ ਅਤੇ ਉਨ੍ਹਾਂ ਦੇ ਲਈ ਰਸਤ ਠਹਿਰਾ ਦਿੱਤੀ ਪਰ ਉਨ੍ਹਾਂ ਦੇ ਕੋਲ ਨਾ ਗਿਆ ਸੋ ਓਹ ਆਪਣੇ ਮਰਨ ਦੇ ਦਿਨ ਤੋੜੀ ਕੈਦ ਵਿੱਚ ਰੰਡੇਪੇ ਜੇਹੀ ਹਾਲਤ ਵਿੱਚ ਰਹੀਆਂ।।
4 ਪਾਤਸ਼ਾਹ ਨੇ ਅਮਾਸਾ ਨੂੰ ਆਖਿਆ ਭਈ ਤਿੰਨਾਂ ਦਿਨਾਂ ਵਿੱਚ ਯਹੂਦਾਹ ਦੇ ਮਨੁੱਖਾਂ ਨੂੰ ਮੇਰੇ ਕੋਲ ਇਕੱਠਿਆਂ ਕਰ ਅਤੇ ਤੂੰ ਵੀ ਐਥੇ ਹੋਵੀਂ
5 ਸੋ ਅਮਾਸਾ ਯਹੂਦਾਹ ਦੇ ਮਨੁੱਖਾਂ ਨੂੰ ਇਕੱਠਾ ਕਰਨ ਗਿਆ ਪਰ ਉਹ ਨੇ ਉਸ ਚਿਰ ਤੋਂ ਜੋ ਉਹ ਦੇ ਲਈ ਠਹਿਰਾ ਦਿੱਤਾ ਸੀ ਵਧੀਕ ਢਿੱਲ ਲਾਈ
6 ਤਦ ਦਾਊਦ ਨੇ ਅਬੀਸ਼ਈ ਨੂੰ ਆਖਿਆ, ਹੁਣ ਸ਼ਬਾ ਬਿਕਰੀ ਦਾ ਪੁੱਤ੍ਰ ਸਾਡੇ ਨਾਲ ਅਬਸ਼ਾਲੋਮ ਨਾਲੋਂ ਵੀ ਵਧੀਕ ਬਦੀ ਕਰੇਗਾ ਸੋ ਤੂੰ ਆਪਣੇ ਮਾਲਕ ਦੇ ਟਹਿਲੂਆਂ ਨੂੰ ਲੈ ਕੇ ਉਸ ਦਾ ਪਿੱਛਾ ਕਰ ਅਜਿਹਾ ਨਾ ਹੋਵੇ ਜੋ ਉਹ ਗੜ੍ਹ ਵਾਲੇ ਸ਼ਹਿਰਾਂ ਵਿੱਚ ਵੜ ਕੇ ਸਾਡੇ ਵੇਖਣ ਤੋਂ ਬਚ ਜਾਵੇ
7 ਸੋ ਉਸ ਦੇ ਪਿੱਛੇ ਯੋਆਬ ਦੇ ਲੋਕ ਅਤੇ ਕਰੇਤੀ, ਫਲੇਤੀ ਅਤੇ ਸਾਰੇ ਸੂਰਮੇ ਨਿੱਕਲੇ ਅਤੇ ਬਿਕਰੀ ਦੇ ਪੁੱਤ੍ਰ ਦਾ ਪਿੱਛਾ ਕਰਨ ਨੂੰ ਯਰੂਸ਼ਲਮ ਤੋਂ ਬਾਹਰ ਆਏ
8 ਜਿਸ ਵੇਲੇ ਓਹ ਉਸ ਵੱਡੇ ਪੱਥਰ ਦੇ ਕੋਲ ਜੋ ਗਿਬਓਨ ਦੇ ਵਿੱਚ ਹੈ ਅੱਪੜੇ ਤਾਂ ਅਮਾਸਾ ਉਨ੍ਹਾਂ ਦੇ ਅੱਗੇ ਆਇਆ ਅਤੇ ਯੋਆਬ ਨੇ ਆਪਣੇ ਫੌਜੀ ਲੀੜੇ ਜੋ ਉਸ ਉੱਤੇ ਸਨ ਕੱਸੇ ਹੋਏ ਸਨ ਅਤੇ ਉਹ ਦੇ ਨਾਲ ਇੱਕ ਪੱਟਕਾ ਮਿਆਨ ਵਿੱਚ ਪਈ ਹੋਈ ਤਲਵਾਰ ਸਣੇ ਸੀ ਜੋ ਉਹ ਦੇ ਲੱਕ ਉੱਤੇ ਬੰਨ੍ਹਿਆ ਹੋਇਆ ਸੀ ਅਤੇ ਜਾਂਦੀ ਵੇਰੀ ਉਹ ਡਿੱਗ ਪਈ
9 ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁਖ ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾਹੜੀ ਸੱਜੇ ਹੱਥ ਨਾਲ ਫੜ ਲਈ ਜੋ ਉਹ ਨੂੰ ਚੁੰਮੇ
10 ਪਰ ਅਮਾਸਾ ਨੇ ਉਸ ਤਲਵਾਰ ਦਾ ਜੋ ਯੋਆਬ ਦੇ ਹੱਥ ਵਿੱਚ ਸੀ ਕੁਝ ਧਿਆਨ ਨਾ ਕੀਤਾ ਸੋ ਉਸ ਨੇ ਉਹ ਨੂੰ ਪੰਜਵੀਂ ਪਸਲੀ ਦੇ ਹੇਠ ਅਜੇਹਾ ਮਾਰਿਆ ਜੋ ਉਹ ਦੀਆਂ ਆਂਦਰਾਂ ਧਰਤੀ ਉੱਤੇ ਜਾ ਡਿੱਗੀਆਂ ਅਤੇ ਫੇਰ ਦੂਜੀ ਵੇਰ ਨਾ ਮਾਰਿਆ ਸੋ ਉਹ ਮਰ ਗਿਆ। ਫੇਰ ਯੋਆਬ ਅਤੇ ਉਹ ਦਾ ਭਰਾ ਅਬੀਸ਼ਈ ਬਿਕਰੀ ਦੇ ਪੁੱਤ੍ਰ ਸ਼ਬਾ ਦੇ ਮਗਰ ਲੱਗ ਪਏ
11 ਤਦ ਇੱਕ ਜਣਾ ਯੋਆਬ ਦੇ ਜੁਆਨਾਂ ਵਿੱਚੋਂ ਉਸ ਦੇ ਕੋਲ ਖਲੋਤਾ ਰਿਹਾ ਅਤੇ ਇਉਂ ਆਖਿਆ, ਜੋ ਕੋਈ ਯੋਆਬ ਦੇ ਨਾਲ ਰਾਜ਼ੀ ਹੈ ਅਤੇ ਦਾਊਦ ਦੀ ਵੱਲ ਹੈ ਸੋ ਯੋਆਬ ਨਾਲ ਤੁਰੇ
12 ਅਤੇ ਅਮਾਸਾ ਰਾਹ ਵਿੱਚ ਲਹੂ ਦੇ ਵਿਚਕਾਰ ਲੇਟਣੀਆਂ ਖਾਂਦਾ ਸੀ ਅਤੇ ਜਾਂ ਉਸ ਮਨੁੱਖ ਨੇ ਡਿੱਠਾ ਜੋ ਸਭ ਲੋਕ ਖਲੋਂਦੇ ਜਾਂਦੇ ਹਨ ਤਾਂ ਉਹ ਅਮਾਸਾ ਨੂੰ ਰਾਹ ਉੱਤੋਂ ਪੈਲੀ ਵਿੱਚ ਘਸੀਟ ਲੈ ਗਿਆ ਅਤੇ ਉਹ ਦੇ ਉੱਤੇ ਕੱਪੜਾ ਪਾ ਦਿੱਤਾ ਇਸ ਲਈ ਜੋ ਡਿੱਠਾ ਭਈ ਜਿਹੜਾ ਕੋਈ ਉਹ ਦੇ ਨੇੜੇ ਆਇਆ ਸੋ ਖਲੋਂਦਾ ਗਿਆ
13 ਜਾਂ ਉਹ ਰਾਹ ਵਿੱਚੋਂ ਉਹ ਨੂੰ ਚੁੱਕ ਲੈ ਗਿਆ ਤਾਂ ਸਭ ਲੋਕ ਯੋਆਬ ਦੇ ਨਾਲ ਬਿਕਰੀ ਦੇ ਪੁੱਤ੍ਰ ਸ਼ਬਾ ਦਾ ਪਿੱਛਾ ਕਰਨ ਨੂੰ ਤੁਰ ਪਏ।।
14 ਸੋ ਉਹ ਸਾਰੇ ਇਸਰਾਏਲ ਦੇ ਗੋਤਾਂ ਵਿੱਚੋਂ ਹੋ ਕੇ ਆਬੇਲ ਅਤੇ ਬੈਤ-ਮਅਕਾਹ ਤਾਈਂ ਗਿਆ ਅਤੇ ਸਾਰੇ ਬੇਰੀ ਇਕੱਠੇ ਹੋ ਕੇ ਉਹ ਦੇ ਪਿੱਛੇ ਤੁਰੇ
15 ਉਨ੍ਹਾਂ ਨੇ ਆ ਕੇ ਉਸ ਨੂੰ ਬੈਤ-ਮਆਕਾਹ ਦੇ ਆਬੇਲ ਦੇ ਵਿੱਚ ਘੇਰ ਲਿਆ ਅਤੇ ਸ਼ਹਿਰ ਦੇ ਸਾਹਮਣੇ ਇੱਕ ਦਮ ਦਮਾ ਬਣਾਇਆ ਜੋ ਕੰਧ ਦੇ ਨਾਲ ਸੀ ਅਤੇ ਸਭ ਲੋਕ ਜੋ ਯੋਆਬ ਦੇ ਨਾਲ ਸਨ ਸੋ ਕੰਧ ਦੇ ਢਾਹੁਣ ਦਾ ਜਤਨ ਕਰਦੇ ਸਨ।।
16 ਉਸ ਵੇਲੇ ਇੱਕ ਸਿਆਣੀ ਤੀਵੀਂ ਨੇ ਸ਼ਹਿਰ ਵਿੱਚੋਂ ਹਾਕਾਂ ਮਾਰ ਕੇ ਆਖਿਆ, ਸੁਣੀਓ, ਵੇ ਸੁਣੀਓ! ਯੋਆਬ ਨੂੰ ਆਖੋ ਭਈ ਐਥੇ ਨੇੜੇ ਆ ਕਿਉ ਜੋ ਮੈਂ ਤੇਰੇ ਨਾਲ ਗੱਲ ਕਰਨੀ ਹੈ
17 ਅਤੇ ਜਾਂ ਉਹ ਨੇੜੇ ਆਇਆ ਤਾਂ ਉਸ ਤੀਵੀਂ ਨੇ ਉਹ ਨੂੰ ਆਖਿਆ, ਤੂੰ ਯੋਆਬ ਹੈਂ? ਉਸ ਆਖਿਆ, ਜੀ ਮੈਂ ਉਹੋ ਹਾਂ ਤਾਂ ਉਸ ਉਹ ਨੂੰ ਆਖਿਆ, ਆਪਣੀ ਟਹਿਲਣ ਦੀ ਗੱਲ ਸੁਣ ਲੈ। ਉਹ ਬੋਲਿਆ, ਜੀ ਮੈਂ ਸੁਣਦਾ ਹਾਂ
18 ਤਦ ਉਸ ਆਖਿਆ, ਕਿ ਪਿਛਲੇ ਸਮੇਂ ਵਿੱਚ ਇਹ ਕਹਾਉਤ ਆਖਦੇ ਸਨ ਜੋ ਓਹ ਜ਼ਰੂਰ ਆਬੇਲ ਤੋਂ ਸਲਾਹ ਪੁੱਛਣਗੇ ਅਤੇ ਇਸ ਤਰਾਂ ਓਹ ਕੰਮ ਨੂੰ ਮੁਕਾਉਂਦੇ ਸਨ
19 ਮੈਂ ਇਸਰਾਏਲ ਵਿੱਚ ਸ਼ਾਂਤ ਸੁਭਾਓ ਅਤੇ ਭਲੀ ਮਾਣਸ ਹਾਂ। ਤੂੰ ਇੱਕ ਸ਼ਹਿਰ ਨੂੰ ਅਤੇ ਇੱਕ ਮਾਂ ਨੂੰ ਇਸਰਾਏਲ ਵਿੱਚ ਨਾਸ ਕੀਤਾ ਚਾਹੁੰਦਾ ਹੈਂ। ਭਲਾ, ਤੂੰ ਯਹੋਵਾਹ ਦੀ ਮਿਲਖ ਨੂੰ ਕਾਹ ਨੂੰ ਨਿਗਲਿਆ ਚਾਹੁੰਦਾ ਹੈਂ?
20 ਯੋਆਬ ਨੇ ਉੱਤਰ ਦੇ ਕੇ ਆਖਿਆ, ਇਹ ਗੱਲ ਮੈਥੋਂ ਦਫ਼ਾ ਦੂਰ ਹੋਵੇ ਜੋ ਨਿਗਲਾਂ ਯਾ ਨਾਸ ਕਰਾਂ!
21 ਇਹ ਗੱਲ ਐਉਂ ਨਹੀਂ ਸਗੋਂ ਇਫ਼ਰਾਈਮ ਦੇ ਪਹਾੜ ਦਾ ਇੱਕ ਮਨੁੱਖ ਸ਼ਬਾ ਨਾਮੇ ਬਿਕਰੀ ਦਾ ਪੁੱਤ੍ਰ ਹੈ। ਉਸ ਨੇ ਪਾਤਸ਼ਾਹ ਉੱਤੇ ਅਰਥਾਤ ਦਾਊਦ ਉੱਤੇ ਆਪਣਾ ਹੱਥ ਚੁੱਕਿਆ ਹੈ ਸੋ ਨਿਰਾ ਓਹੋ ਮੈਨੂੰ ਸੌਂਪ ਦੇਹ ਤਾਂ ਮੈਂ ਸ਼ਹਿਰੋਂ ਤੁਰ ਜਾਵਾਂਗਾ। ਉਸ ਤੀਵੀਂ ਨੇ ਯੋਆਬ ਨੂੰ ਆਖਿਆ, ਵੇਖ ਉਹ ਦਾ ਸਿਰ ਕੰਧ ਉੱਤੋਂ ਤੇਰੇ ਕੋਲ ਸੁੱਟਿਆ ਜਾਵੇਗਾ!
22 ਤਦ ਉਹ ਤੀਵੀਂ ਆਪਣੀ ਬੁੱਧ ਨਾਲ ਸਭਨਾਂ ਲੋਕਾਂ ਦੇ ਕੋਲ ਗਈ ਸੋ ਉਨ੍ਹਾਂ ਨੇ ਬਿਕਰੀ ਦੇ ਪੁੱਤ੍ਰ ਸ਼ਬਾ ਦਾ ਸਿਰ ਵੱਢ ਕੇ ਯੋਆਬ ਵੱਲ ਬਾਹਰ ਨੂੰ ਸੁੱਟ ਦਿੱਤਾ ਤਦ ਉਸ ਨੇ ਤੁਰ੍ਹੀ ਵਜਾਈ ਅਤੇ ਲੋਕ ਸ਼ਹਿਰ ਤੋਂ ਉੱਠ ਕੇ ਸਭ ਆਪੋ ਆਪਣੇ ਤੰਬੂਆਂ ਨੂੰ ਗਏ ਅਤੇ ਯੋਆਬ ਮੁੜ ਕੇ ਯਰੂਸ਼ਲਮ ਵਿੱਚ ਪਾਤਸ਼ਾਹ ਕੋਲ ਆਇਆ।।
23 ਯੋਆਬ ਇਸਰਾਏਲ ਦੀ ਸਾਰੀ ਸੈਨਾ ਉੱਤੇ ਸੀ ਅਤੇ ਯਹੋਯਾਦਾ ਦਾ ਪੁੱਤ੍ਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਸਰਦਾਰ ਸੀ
24 ਅਤੇ ਅਦੋਰਾਮ ਬੇਗਾਰੀਆਂ ਉੱਤੇ ਸੀ ਅਤੇ ਅਹੀਲਦ ਦਾ ਪੁੱਤ੍ਰ ਯਹੋਸ਼ਾਫਾਟ ਇਤਹਾਸ ਦਾ ਲਿਖਾਰੀ ਸੀ
25 ਸ਼ਿਵਾ ਲਿਖਾਰੀ ਸੀ ਅਤੇ ਸਾਦੋਕ ਅਤੇ ਅਬਿਯਾਥਾਰ ਜਾਜਕ ਸਨ
26 ਅਤੇ ਈਰਾ ਯਾਇਰੀ ਵੀ ਦਾਊਦ ਦਾ ਸ਼ਾਹੀ ਜਾਜਕ ਸੀ।।

2-Samuel 20:1 Punjabi Language Bible Words basic statistical display

COMING SOON ...

×

Alert

×